Heart 'ਚ ਬਲਾਕੇਜ ਹੋਣ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Heart Blockage: ਦਿਲ ਦੀਆਂ ਧਮਨੀਆਂ ਵਿੱਚ ਪਲੇਕ (ਚਰਬੀ, ਕੋਲੈਸਟ੍ਰੋਲ ਅਤੇ ਹੋਰ ਪਦਾਰਥ) ਜਮ੍ਹਾ ਹੋ ਜਾਂਦਾ ਹੈ। ਇਹ ਦਿਲ ਵਿੱਚ ਖੂਨ ਦੇ ਪ੍ਰਵਾਹ ਨੂੰ ਸੀਮਤ ਕਰ ਸਕਦਾ ਹੈ, ਜਿਸ ਨਾਲ ਦਿਲ ਨੂੰ ਲੋੜੀਂਦੀ ਆਕਸੀਜਨ ਪ੍ਰਾਪਤ ਕਰਨਾ ਮੁਸ਼ਕਲ ਹੋ ਜਾਂਦਾ ਹੈ।
Heart Blockage: ਅੱਜਕੱਲ੍ਹ ਖਾਣ-ਪੀਣ ਦੀਆਂ ਗਲਤ ਆਦਤਾਂ ਅਤੇ ਮਾੜੀ ਜੀਵਨ ਸ਼ੈਲੀ ਕਰਕੇ ਲੋਕ ਦਿਲ ਨਾਲ ਸਬੰਧਤ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਪਿਛਲੇ ਕੁਝ ਸਮੇਂ ਤੋਂ ਹਾਰਟ ਅਟੈਕ ਅਤੇ ਹਾਰਟ ਫੇਲ੍ਹ ਹੋਣ ਵਰਗੀਆਂ ਬਿਮਾਰੀਆਂ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਕੋਈ ਸਮਾਂ ਸੀ ਜਦੋਂ ਦਿਲ ਦੇ ਦੌਰੇ ਦੇ ਜ਼ਿਆਦਾ ਮਾਮਲੇ ਬਜ਼ੁਰਗਾਂ ਵਿੱਚ ਦੇਖੇ ਅਤੇ ਸੁਣੇ ਜਾਂਦੇ ਸਨ। ਪਰ ਅੱਜਕੱਲ੍ਹ ਨੌਜਵਾਨ ਵੀ ਇਸ ਕਰਕੇ ਆਪਣੀ ਜਾਨ ਗੁਆ ਰਹੇ ਹਨ। ਸਿਹਤ ਮਾਹਰਾਂ ਅਨੁਸਾਰ ਦਿਲ ਦੇ ਦੌਰੇ ਦੀਆਂ ਵਧਦੀਆਂ ਸਮੱਸਿਆਵਾਂ ਵਿੱਚ ਧਮਨੀਆਂ ਅਤੇ ਦਿਲ ਵਿੱਚ ਰੁਕਾਵਟ ਨੂੰ ਇੱਕ ਕਾਰਕ ਵਜੋਂ ਦੇਖਿਆ ਜਾ ਰਿਹਾ ਹੈ।
ਤੁਹਾਨੂੰ ਦੱਸ ਦਈਏ ਕਿ ਦਿਲ ਦੀਆਂ ਧਮਨੀਆਂ ਵਿੱਚ ਪਲੇਕ (ਚਰਬੀ, ਕੋਲੈਸਟ੍ਰੋਲ ਅਤੇ ਹੋਰ ਪਦਾਰਥ) ਜਮ੍ਹਾ ਹੋ ਜਾਂਦਾ ਹੈ। ਇਹ ਦਿਲ ਵਿੱਚ ਖੂਨ ਦੇ ਪ੍ਰਵਾਹ ਨੂੰ ਸੀਮਤ ਕਰ ਸਕਦਾ ਹੈ, ਜਿਸ ਨਾਲ ਦਿਲ ਨੂੰ ਲੋੜੀਂਦੀ ਆਕਸੀਜਨ ਪ੍ਰਾਪਤ ਕਰਨਾ ਮੁਸ਼ਕਲ ਹੋ ਜਾਂਦਾ ਹੈ। ਇਸ ਨਾਲ ਸਾਹ ਲੈਣ ਵਿੱਚ ਮੁਸ਼ਕਲ, ਛਾਤੀ ਵਿੱਚ ਦਰਦ ਜਾਂ ਅਕੜਾਅ ਅਤੇ ਚੱਕਰ ਆਉਣੇ ਵਰਗੇ ਲੱਛਣ ਹੋ ਸਕਦੇ ਹਨ।
ਜੇਕਰ ਦਿਲ ਦੇ ਖੂਨ ਦੇ ਪ੍ਰਵਾਹ ਵਿੱਚ ਰੁਕਾਵਟ ਆਉਂਦੀ ਹੈ, ਤਾਂ ਸਟ੍ਰੋਕ ਅਤੇ ਹਾਰਟ ਅਟੈਕ ਦਾ ਖ਼ਤਰਾ ਕਾਫ਼ੀ ਵੱਧ ਜਾਂਦਾ ਹੈ। ਅਜਿਹੀ ਸਥਿਤੀ ਵਿੱਚ, ਸਮੇਂ ਸਿਰ ਲੱਛਣਾਂ ਨੂੰ ਪਛਾਣਨਾ ਅਤੇ ਉਚਿਤ ਕਦਮ ਚੁੱਕਣਾ ਬਹੁਤ ਜ਼ਰੂਰੀ ਹੈ। ਜੇਕਰ ਦਿਲ 'ਚ ਬਲੌਕੇਜ ਹੋਵੇ ਤਾਂ ਸਰੀਰ 'ਚ ਕੁਝ ਲੱਛਣ ਦਿਖਾਈ ਦੇ ਸਕਦੇ ਹਨ। ਜੇਕਰ ਇਨ੍ਹਾਂ ਲੱਛਣਾਂ ਨੂੰ ਸਮੇਂ ਸਿਰ ਪਛਾਣ ਲਿਆ ਜਾਵੇ ਤਾਂ ਦਿਲ ਦੇ ਦੌਰੇ ਦੇ ਖ਼ਤਰੇ ਤੋਂ ਬਚਿਆ ਜਾ ਸਕਦਾ ਹੈ। ਅੱਜ ਇਸ ਆਰਟਿਕਲ ਵਿਚ ਅਸੀਂ ਤੁਹਾਨੂੰ ਹਾਰਟ ਬਲਾਕੇਜ ਦੇ ਕੁਝ ਸ਼ੁਰੂਆਤੀ ਲੱਛਣਾਂ ਬਾਰੇ ਦੱਸਾਂਗੇ, ਆਓ ਜਾਣਦੇ ਹਾਂ...
ਛਾਤੀ ਵਿੱਚ ਦਰਦ
ਛਾਤੀ ਵਿੱਚ ਦਰਦ ਜਾਂ ਭਾਰੀਪਨ ਮਹਿਸੂਸ ਹੋਣਾ ਦਿਲ ਦੀ ਰੁਕਾਵਟ ਦਾ ਸੰਕੇਤ ਹੋ ਸਕਦਾ ਹੈ। ਆਮ ਤੌਰ 'ਤੇ, ਇਹ ਦਰਦ ਜ਼ਿਆਦਾਤਰ ਛਾਤੀ ਵਿੱਚ ਜਾਂ ਖੱਬੇ ਪਾਸੇ ਮਹਿਸੂਸ ਹੁੰਦਾ ਹੈ। ਕਈ ਵਾਰ ਇਹ ਦਰਦ ਦੂਜੇ ਖੇਤਰਾਂ ਜਿਵੇਂ ਕਿ ਬਾਂਹ, ਗਰਦਨ ਜਾਂ ਜਬਾੜੇ ਵਿੱਚ ਵੀ ਫੈਲ ਸਕਦਾ ਹੈ। ਜੇਕਰ ਤੁਸੀਂ ਅਚਾਨਕ ਛਾਤੀ ਵਿੱਚ ਤੇਜ਼ ਦਰਦ, ਦਬਾਅ ਜਾਂ ਜਕੜਨ ਮਹਿਸੂਸ ਕਰਦੇ ਹੋ, ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕਰੋ।
ਸਾਹ ਲੈਣ ਵਿੱਚ ਮੁਸ਼ਕਲ ਹੋਣਾ
ਸਾਹ ਚੜ੍ਹਨਾ ਜਾਂ ਸਾਹ ਲੈਣ ਵਿੱਚ ਮੁਸ਼ਕਲ ਹੋਣਾ ਵੀ ਦਿਲ ਵਿੱਚ ਬਲਾਕੇਜ ਹੋਣ ਦਾ ਸੰਕੇਤ ਹੋ ਸਕਦਾ ਹੈ। ਜੇਕਰ ਤੁਹਾਨੂੰ ਹਲਕੀ ਜਿਹੀ ਗਤੀਵਿਧੀ ਜਾਂ ਆਰਾਮ ਕਰਨ ਦੇ ਬਾਵਜੂਦ ਸਾਹ ਲੈਣ ਵਿੱਚ ਤਕਲੀਫ਼ ਹੁੰਦੀ ਹੈ, ਤਾਂ ਇਹ ਇਸ ਗੱਲ ਦਾ ਸੰਕੇਤ ਹੋ ਸਕਦਾ ਹੈ ਕਿ ਤੁਹਾਡੇ ਹਾਰਟ ਵਿੱਚ ਬਲਾਕੇਜ ਹੈ। ਦਰਅਸਲ, ਜਦੋਂ ਧਮਨੀਆਂ ਵਿੱਚ ਰੁਕਾਵਟ ਹੁੰਦੀ ਹੈ, ਤਾਂ ਦਿਲ ਨੂੰ ਸਰੀਰ ਦੇ ਬਾਕੀ ਹਿੱਸਿਆਂ ਵਿੱਚ ਲੋੜੀਂਦਾ ਖੂਨ ਅਤੇ ਆਕਸੀਜਨ ਪੰਪ ਕਰਨ ਵਿੱਚ ਮੁਸ਼ਕਲ ਆਉਂਦੀ ਹੈ, ਜਿਸ ਨਾਲ ਸਾਹ ਲੈਣ ਵਿੱਚ ਮੁਸ਼ਕਲ ਹੋ ਸਕਦੀ ਹੈ। ਜੇਕਰ ਤੁਹਾਨੂੰ ਅਜਿਹੇ ਲੱਛਣ ਦਿਖਾਈ ਦੇਣ ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕਰੋ ਅਤੇ ਜਾਂਚ ਕਰਵਾਓ।
ਬਹੁਤ ਜ਼ਿਆਦਾ ਥਕਾਵਟ ਅਤੇ ਕਮਜ਼ੋਰੀ ਹੋਣਾ
ਜੇਕਰ ਤੁਸੀਂ ਜ਼ਿਆਦਾ ਕੰਮ ਕੀਤੇ ਬਿਨਾਂ ਵੀ ਹਰ ਸਮੇਂ ਥਕਾਵਟ ਅਤੇ ਕਮਜ਼ੋਰੀ ਮਹਿਸੂਸ ਕਰਦੇ ਹੋ, ਤਾਂ ਇਹ ਦਿਲ ਦੀ ਰੁਕਾਵਟ ਦਾ ਸੰਕੇਤ ਹੋ ਸਕਦਾ ਹੈ। ਦਰਅਸਲ, ਜਦੋਂ ਦਿਲ ਠੀਕ ਤਰ੍ਹਾਂ ਕੰਮ ਨਹੀਂ ਕਰਦਾ, ਤਾਂ ਇਹ ਖੂਨ ਦੇ ਪ੍ਰਵਾਹ ਵਿੱਚ ਵਿਘਨ ਪਾਉਂਦਾ ਹੈ। ਇਸ ਕਾਰਨ ਸਰੀਰ ਵਿੱਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜਿਸ ਕਾਰਨ ਵਿਅਕਤੀ ਥਕਾਵਟ ਅਤੇ ਕਮਜ਼ੋਰੀ ਮਹਿਸੂਸ ਕਰ ਸਕਦਾ ਹੈ।
ਇਹ ਵੀ ਪੜ੍ਹੋ: Heart Attack ਦਾ ਖਤਰਾ ਵਧਾ ਸਕਦੀਆਂ ਆਹ ਪੰਜ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
ਚੱਕਰ ਆਉਣਾ ਜਾਂ ਬੇਹੋਸ਼ ਹੋਣਾ
ਚੱਕਰ ਆਉਣਾ ਜਾਂ ਬੇਹੋਸ਼ ਹੋਣਾ ਵੀ ਦਿਲ ਵਿੱਚ ਰੁਕਾਵਟ ਦਾ ਲੱਛਣ ਹੋ ਸਕਦਾ ਹੈ। ਦਰਅਸਲ, ਅਜਿਹਾ ਖੂਨ ਦੇ ਵਹਾਅ ਦੀ ਕਮੀ ਕਰਕੇ ਹੁੰਦਾ ਹੈ। ਜੇਕਰ ਤੁਹਾਨੂੰ ਅਚਾਨਕ ਬੇਹੋਸ਼ੀ ਜਾਂ ਚੱਕਰ ਆਉਂਦੇ ਹਨ, ਤਾਂ ਇਸਨੂੰ ਹਲਕੇ ਵਿੱਚ ਨਾਲ ਨਾ ਲਓ। ਇਹ ਦਿਲ ਲਈ ਖ਼ਤਰੇ ਦਾ ਸੰਕੇਤ ਹੈ। ਅਜਿਹੀ ਸਥਿਤੀ ਵਿੱਚ ਤੁਹਾਨੂੰ ਤੁਰੰਤ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ।
ਦਿਲ ਦੀ ਧੜਕਣ ਅਨਿਯਮਿਤ ਹੋਣਾ
ਦਿਲ ਦੀ ਧੜਕਣ ਅਨਿਯਮਿਤ ਹੋਣਾ ਵੀ ਹਾਰਟ ਬਲਾਕੇਜ ਦੀ ਨਿਸ਼ਾਨੀ ਹੋ ਸਕਦੀ ਹੈ। ਇਸ ਸਥਿਤੀ ਵਿੱਚ ਤੁਹਾਨੂੰ ਇਦਾਂ ਲੱਗੇਗਾ ਜਿਵੇਂ ਤੁਹਾਡੇ ਦਿਲ ਦੀ ਧੜਕਣ ਬੰਦ ਹੋ ਗਈ ਹੈ ਜਾਂ ਬਹੁਤ ਤੇਜ਼ ਜਾਂ ਅਨਿਯਮਿਤ ਤੌਰ 'ਤੇ ਧੜਕ ਰਿਹਾ ਹੈ। ਜੇਕਰ ਤੁਸੀਂ ਲਗਾਤਾਰ ਅਜਿਹੇ ਲੱਛਣ ਮਹਿਸੂਸ ਕਰ ਰਹੇ ਹੋ ਤਾਂ ਤੁਹਾਨੂੰ ਤੁਰੰਤ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ: ਪ੍ਰੈਗਨੈਂਸੀ 'ਚ ਸ਼ੁਰੂ ਹੋ ਗਈ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤਾਂ ਇਨ੍ਹਾਂ ਪੰਜ ਤਰੀਕਿਆਂ ਨਾਲ ਕਰੋ ਕੰਟਰੋਲ
Check out below Health Tools-
Calculate Your Body Mass Index ( BMI )