Cinnamon Milk: ਰਾਤ ਨੂੰ ਸੌਣ ਤੋਂ ਪਹਿਲਾਂ ਇੱਕ ਗਲਾਸ ਦੁੱਧ ਜ਼ਰੂਰ ਪੀਣਾ ਚਾਹੀਦਾ ਹੈ। ਕਿਉਂਕਿ ਦੁੱਧ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਦੁੱਧ ਦਾ ਸੇਵਨ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਸਾਡੇ ਬਜ਼ੁਰਗ ਹੀ ਨਹੀਂ ਸਗੋਂ ਸਿਹਤ ਮਾਹਿਰ ਵੀ ਰੋਜ਼ਾਨਾ ਇਕ ਗਿਲਾਸ ਦੁੱਧ ਪੀਣ ਦੀ ਸਲਾਹ ਦਿੰਦੇ ਹਨ।



ਬਹੁਤ ਸਾਰੇ ਲੋਕ ਸਿੰਪਲ ਦੁੱਧ ਪੀਣਾ ਪਸੰਦ ਕਰਦੇ ਹਨ, ਜਦਕਿ ਕੁਝ ਲੋਕ ਦੁੱਧ 'ਚ ਇਲਾਇਚੀ, ਅਦਰਕ, ਸ਼ਹਿਦ ਅਤੇ ਕੇਸਰ ਵਰਗੀਆਂ ਚੀਜ਼ਾਂ ਮਿਲਾ ਕੇ ਪੀਣਾ ਪਸੰਦ ਕਰਦੇ ਹਨ। ਪਰ ਅੱਜ ਅਸੀਂ ਤੁਹਾਨੂੰ ਦੁੱਧ 'ਚ ਮਿਲਾਏ ਅਜਿਹੇ ਮਸਾਲੇ ਬਾਰੇ ਦੱਸਣ ਜਾ ਰਹੇ ਹਾਂ, ਜੋ ਤੁਹਾਡਾ ਭਾਰ ਤੇਜ਼ੀ ਨਾਲ ਘੱਟ ਕਰਨ 'ਚ ਕਾਰਗਰ ਸਾਬਤ ਹੋ ਸਕਦਾ ਹੈ। ਜੀ ਹਾਂ, ਜੇਕਰ ਤੁਸੀਂ 1 ਗਲਾਸ ਦੁੱਧ 'ਚ 1 ਚਮਚ ਦਾਲਚੀਨੀ ਪਾਊਡਰ ਮਿਲਾ ਕੇ ਪੀਓ ਤਾਂ ਤੁਹਾਡੀ ਚਰਬੀ ਤੇਜ਼ੀ ਨਾਲ ਪਿਘਲਣੀ ਸ਼ੁਰੂ ਹੋ ਜਾਵੇਗੀ। ਇਸ ਤੋਂ ਇਲਾਵਾ ਇਸ ਦੇ ਤੁਹਾਡੀ ਸਿਹਤ ਲਈ ਵੀ ਕਈ ਫਾਇਦੇ ਹਨ।



ਰਾਤ ਨੂੰ ਸੌਣ ਤੋਂ ਪਹਿਲਾਂ ਅੱਧਾ ਚਮਚ ਦਾਲਚੀਨੀ ਦੁੱਧ ਵਿੱਚ ਮਿਲਾ ਕੇ ਪੀਣ ਨਾਲ ਭਾਰ ਘਟਾਉਣ ਵਿੱਚ ਬਹੁਤ ਮਦਦ ਮਿਲਦੀ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਡ੍ਰਿੰਕ ਤੁਹਾਡੇ ਸਰੀਰ ਦੇ ਮੈਟਾਬੋਲਿਕ ਦਰ ਨੂੰ ਵਧਾਉਂਦਾ ਹੈ, ਜਿਸ ਕਾਰਨ ਸਾਡੀ ਕੈਲੋਰੀ ਤੇਜ਼ੀ ਨਾਲ ਬਰਨ ਹੁੰਦੀ ਹੈ। ਇਹੀ ਕਾਰਨ ਹੈ ਕਿ ਇਸ ਡ੍ਰਿੰਕ ਨੂੰ ਭਾਰ ਘਟਾਉਣ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ।



ਇਦਾਂ ਕਰੋ ਤਿਆਰ
ਇਸ ਦੇ ਲਈ ਸਭ ਤੋਂ ਪਹਿਲਾਂ ਤੁਹਾਨੂੰ ਇਕ ਗਲਾਸ ਦੁੱਧ ਲੈ ਕੇ ਗੈਸ 'ਤੇ ਰੱਖ ਦਿਓ।
ਹੁਣ ਲਗਭਗ 1 ਇੰਚ ਦਾਲਚੀਨੀ ਦੇ ਟੁਕੜੇ ਨੂੰ ਤੋੜ ਕੇ ਇਸ ਦੁੱਧ 'ਚ ਪਾ ਦਿਓ।
ਇਸ ਤੋਂ ਇਲਾਵਾ ਤੁਸੀਂ ਦੁੱਧ 'ਚ ਅੱਧਾ ਚਮਚ ਦਾਲਚੀਨੀ ਪਾਊਡਰ ਵੀ ਮਿਲਾ ਸਕਦੇ ਹੋ।
ਇਸ ਦੁੱਧ ਨੂੰ ਘੱਟ ਤੋਂ ਘੱਟ 5 ਮਿੰਟ ਤੱਕ ਚੰਗੀ ਤਰ੍ਹਾਂ ਉਬਾਲੋ।
ਹੁਣ ਇਸ ਨੂੰ ਛਾਣ ਕੇ ਠੰਡਾ ਕਰਕੇ ਪੀ ਲਓ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।