ਨਵੀਂ ਦਿੱਲੀ: ਕੋਰੋਨਾ ਦੀ ਤੀਜੀ ਲਹਿਰ ਦੇ ਬਾਰੇ ਸਰਕਾਰਾਂ ਅਤੇ ਪ੍ਰਸ਼ਾਸਨ ਅਲਰਟ ਮੋਡ ਵਿੱਚ ਹਨ। ਆਮ ਲੋਕ ਵੀ ਇਸ ਤੋਂ ਡਰੇ ਹੋਏ ਹਨ। ਅਜਿਹੀ ਸਥਿਤੀ ਵਿੱਚ ਹਰ ਕੋਈ ਕੋਰੋਨਾ ਦੇ ਡੈਲਟਾ ਪਲੱਸ ਵੇਰੀਐਂਟ ਤੋਂ ਡਰ ਰਿਹਾ ਹੈ। ਅਜਿਹੀ ਸਥਿਤੀ ਵਿੱਚ ਮਹਾਰਾਸ਼ਟਰ ਟਾਸਕ ਫੋਰਸ ਨੇ ਕੋਰੋਨਾ ਦੀ ਤੀਜੀ ਲਹਿਰ ਦੇ ਬਾਰੇ ਵਿੱਚ ਚੇਤਾਵਨੀ ਜਾਰੀ ਕੀਤੀ ਹੈ।


ਉਨ੍ਹਾਂ ਕਿਹਾ ਕਿ ਜੇਕਰ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਗਈ ਤਾਂ ਦੋ ਚਾਰ ਹਫ਼ਤਿਆਂ ਦੇ ਅੰਦਰ ਮਹਾਰਾਸ਼ਟਰ ਵਿੱਚ ਕੋਰੋਨਾ ਦੀ ਤੀਜੀ ਲਹਿਰ ਆ ਸਕਦੀ ਹੈ। ਟਾਸਕ ਫੋਰਸ ਮੁਤਾਬਕ ਤੀਜੀ ਲਹਿਰ ਬੱਚਿਆਂ ਲਈ ਬਹੁਤ ਘਾਤਕ ਸਿੱਧ ਹੋ ਸਕਦੀ ਹੈ। ਇਸ ਵਿਚ ਤਕਰੀਬਨ 10 ਪ੍ਰਤੀਸ਼ਤ ਬੱਚੇ ਪ੍ਰਭਾਵਿਤ ਹੋ ਸਕਦੇ ਹਨ।


ਸੂਬੇ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਕੋਰੋਨਾ ਦੀਆਂ ਤਿਆਰੀਆਂ ਸਬੰਧੀ ਸਮੀਖਿਆ ਬੈਠਕ ਕੀਤੀ। ਇਸ ਦੌਰਾਨ ਫੋਰਸ ਨੇ ਕਿਹਾ ਕਿ ਤੀਜੀ ਲਹਿਰ ਵਿੱਚ ਕੋਰੋਨਾ ਦੇ ਐਕਟਿਵ ਮਾਮਲੇ 8-10 ਲੱਖ ਤੱਕ ਪਹੁੰਚ ਸਕਦੇ ਹਨ। ਇਸ ਦੇ ਨਾਲ ਹੀ ਮਾਹਰ ਇਹ ਵੀ ਕਹਿ ਚੁੱਕੇ ਹਨ ਕਿ ਜੇਕਰ ਕੋਰੋਨਾ ਦੀ ਤੀਜੀ ਲਹਿਰ ਆਉਂਦੀ ਹੈ, ਤਾਂ ਇਹ ਬੱਚਿਆਂ ਨੂੰ ਵਧੇਰੇ ਪ੍ਰਭਾਵਿਤ ਕਰੇਗਾ। ਅਜਿਹੀ ਸਥਿਤੀ ਵਿੱਚ ਕੋਰੋਨਾ ਦੇ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਕਰਨਾ ਜ਼ਰੂਰੀ ਹੈ, ਨਹੀਂ ਤਾਂ ਤੀਜੀ ਲਹਿਰ ਸੂਬੇ ਵਿੱਚ ਦਸਤਕ ਦੇ ਸਕਦੀ ਹੈ।


ਟਾਸਕ ਫੋਰਸ ਨੇ ਕਿਹਾ ਕਿ ਡੈਲਟਾ ਪਲੱਸ ਵੈਰੀਅੰਟ ਪਹਿਲਾਂ ਨਾਲੋਂ ਜ਼ਿਆਦਾ ਖ਼ਤਰਨਾਕ ਹੈ। ਅਜਿਹੀ ਸਥਿਤੀ ਵਿੱਚ ਟਾਸਕ ਫੋਰਸ ਨੇ ਚੇਤਾਵਨੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਉਧਵ ਠਾਕਰੇ ਨੇ ਮੈਡੀਕਲ ਟੀਮ ਅਤੇ ਅਧਿਕਾਰੀਆਂ ਦੀ ਸਿਹਤ ਪ੍ਰਣਾਲੀ ਨੂੰ ਚੌਕਸ ਰਹਿਣ ਦੀਆਂ ਹਦਾਇਤਾਂ ਦਿੱਤੀਆਂ ਹਨ। ਨਾਲ ਹੀ ਮੁੱਖ ਮੰਤਰੀ ਨੇ ਡਾਕਟਰਾਂ ਨੂੰ ਸੇਰੋ ਸਰਵੇ ਕਰਾਉਣ ਦੇ ਆਦੇਸ਼ ਜਾਰੀ ਕੀਤੇ ਹਨ।


ਉਧਰ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਦੇ ਡਾਇਰੈਕਟਰ ਡਾ: ਰਣਦੀਪ ਗੁਲੇਰੀਆ ਨੇ ਕਿਹਾ ਕਿ ਤੀਜੀ ਲਹਿਰ ਨੂੰ ਵਧੇਰੇ ਕੰਟਰੋਲ ਕੀਤਾ ਜਾਵੇਗਾ, ਕਿਉਂਕਿ ਮਾਮਲੇ ਬਹੁਤ ਘੱਟ ਹੋਣਗੇ। ਇਸ ਦਾ ਕਾਰਨ ਹੈ ਕਿ ਤੇਜ਼ੀ ਨਾਲ ਟੀਕਾ ਲਗਾਇਆ ਜਾਣਾ ਜ਼ਰੂਰੀ ਹੈ। ਖਾਸ ਗੱਲ ਇਹ ਹੈ ਕਿ ਦੇਸ਼ ਵਿਚ ਹੁਣ ਤਕ 26 ਕਰੋੜ ਤੋਂ ਵੱਧ ਟੀਕੇ ਲਗਵਾਏ ਜਾ ਚੁੱਕੇ ਹਨ।


ਇਹ ਵੀ ਪੜ੍ਹੋ: Milkha Singh Death: ਜਦੋਂ ਪਾਕਿਸਤਾਨ ਦੇ ਰਾਸ਼ਟਰਪਤੀ ਨੇ ਮਿਲਖਾ ਸਿੰਘ ਨੂੰ ਕਿਹਾ 'ਆਜ ਤੁਮ ਦੌੜੇ ਨਹੀਂ ਉੱਡੇ ਹੋ'


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904