Lemon Water- ਤੁਸੀਂ ਵੀ ਇਸ ਤਰੀਕੇ ਨਾਲ ਪੀਂਦੇ ਹੋ ਨਿੰਬੂ ਪਾਣੀ ਤਾਂ ਸਾਵਧਾਨ!, ਫਾਇਦੇ ਦੀ ਥਾਂ ਹੋ ਸਕਦੈ ਨੁਕਸਾਨ
Lemon Water- ਗਰਮੀਆਂ ਦੇ ਮੌਸਮ ਵਿੱਚ ਲੋਕ ਨਿੰਬੂ ਪਾਣੀ ਪੀਣਾ ਪਸੰਦ ਕਰਦੇ ਹਨ। ਇਸ ਦੇ ਅਨੇਕਾਂ ਸਿਹਤ ਲਾਭ ਹਨ। ਨਿੰਬੂ ਪਾਣੀ ਨਾ ਸਿਰਫ ਸਰੀਰ ਨੂੰ ਹਾਈਡ੍ਰੇਟ ਕਰਦਾ ਹੈ, ਸਗੋਂ ਊਰਜਾ ਵੀ ਦਿੰਦਾ ਹੈ।
Lemon Water- ਗਰਮੀਆਂ ਦੇ ਮੌਸਮ ਵਿੱਚ ਲੋਕ ਨਿੰਬੂ ਪਾਣੀ ਪੀਣਾ ਪਸੰਦ ਕਰਦੇ ਹਨ। ਇਸ ਦੇ ਅਨੇਕਾਂ ਸਿਹਤ ਲਾਭ ਹਨ। ਨਿੰਬੂ ਪਾਣੀ ਨਾ ਸਿਰਫ ਸਰੀਰ ਨੂੰ ਹਾਈਡ੍ਰੇਟ ਕਰਦਾ ਹੈ, ਸਗੋਂ ਊਰਜਾ ਵੀ ਦਿੰਦਾ ਹੈ।
ਇਸ ਲਈ ਲੋਕ ਇਸ ਨੂੰ ਪੀਣਾ ਪਸੰਦ ਕਰਦੇ ਹਨ, ਪਰ ਕੀ ਤੁਸੀਂ ਜਾਣਦੇ ਹੋ ਕਿ ਇਸ ਦਾ ਜ਼ਿਆਦਾ ਸੇਵਨ ਤੁਹਾਨੂੰ ਬਿਮਾਰ ਵੀ ਕਰ ਸਕਦਾ ਹੈ। ਤੁਹਾਨੂੰ ਇਹ ਸੁਣ ਕੇ ਹੈਰਾਨੀ ਹੋਵੇਗੀ ਪਰ ਇਹ ਸੱਚ ਹੈ। ਆਓ ਜਾਣਦੇ ਹਾਂ ਜ਼ਿਆਦਾ ਨਿੰਬੂ ਪਾਣੀ ਪੀਣ ਦੇ ਕੀ ਕੀ ਨੁਕਸਾਨ ਹੋ ਸਕਦੇ ਹਨ।
ਨਿੰਬੂ ਦੀ ਤਸੀਰ ਤਿਜ਼ਾਬੀ ਹੁੰਦੀ ਹੈ, ਜੋ ਦੰਦਾਂ ਨੂੰ ਨੁਕਸਾਨ ਪਹੁੰਚਾ ਸਕਦੀ ਹੈ। ਦੰਦ sensitive ਹੋ ਸਕਦੇ ਹਨ ਅਤੇ ਕੈਵਿਟੀ ਦੀਆਂ ਸਮੱਸਿਆਵਾਂ ਵਧ ਸਕਦੀਆਂ ਹਨ। ਨਿੰਬੂ ਵਿੱਚ ਮੌਜੂਦ ਸਿਟਰਿਕ ਐਸਿਡ ਪੇਟ ਵਿੱਚ ਐਸਿਡ ਦੀ ਮਾਤਰਾ ਨੂੰ ਵਧਾਉਂਦਾ ਹੈ। ਇਸ ਨਾਲ ਐਸਿਡ ਰਿਫਲਕਸ, ਗੈਸਟਰੋਇੰਟੇਸਟਾਈਨਲ ਸਮੱਸਿਆਵਾਂ, ਮਤਲੀ ਅਤੇ ਉਲਟੀਆਂ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।
ਇਹ ਵੀ ਪੜ੍ਹੋ: ਘਾਤਕ ਕੈਂਸਰ ਦੇ ਖ਼ਤਰੇ ਨੂੰ ਕਈ ਗੁਣਾਂ ਵਧਾ ਦਿੰਦੀ ਹੈ ਸ਼ਰਾਬ, ਰਿਸਰਚ ਵਿਚ ਵੱਡਾ ਖੁਲਾਸਾ...
ਨਿੰਬੂ ਪਾਣੀ ਦਾ ਜ਼ਿਆਦਾ ਸੇਵਨ ਕਰਨ ਨਾਲ ਸੀਨੇ ਵਿੱਚ ਜਲਨ ਹੋ ਸਕਦੀ ਹੈ। ਇਸ ਲਈ ਇਸ ਦਾ ਸੇਵਨ ਸੀਮਤ ਮਾਤਰਾ ‘ਚ ਕਰਨਾ ਚਾਹੀਦਾ ਹੈ। ਨਿੰਬੂ ਐਸੀਡਿਕ ਹੁੰਦਾ ਹੈ, ਇਸ ਲਈ ਇਸ ਦਾ ਜ਼ਿਆਦਾ ਸੇਵਨ ਕਈ ਵਾਰ ਨੁਕਸਾਨ ਵੀ ਕਰ ਸਕਦਾ ਹੈ। ਇਸ ਦੀ ਤੇਜ਼ਾਬੀ ਪ੍ਰਕਿਰਤੀ ਕਈ ਵਾਰ ਮਾੜੇ ਪ੍ਰਭਾਵਾਂ ਦਾ ਕਾਰਨ ਬਣ ਸਕਦੀ ਹੈ।
ਨਿੰਬੂ ਪਾਣੀ ਦੇ ਜ਼ਿਆਦਾ ਸੇਵਨ ਨਾਲ ਸਰੀਰ ਵਿਚ ਪੋਟਾਸ਼ੀਅਮ ਦੀ ਕਮੀ ਹੋ ਸਕਦੀ ਹੈ। ਇਸ ਲਈ ਇਸ ਦਾ ਸੇਵਨ ਸੀਮਤ ਮਾਤਰਾ ‘ਚ ਕਰਨਾ ਚਾਹੀਦਾ ਹੈ। ਨਿੰਬੂ ਪਾਣੀ ਦਾ ਜ਼ਿਆਦਾ ਸੇਵਨ ਮਾਈਗ੍ਰੇਨ ਦਾ ਕਾਰਨ ਬਣ ਸਕਦਾ ਹੈ। ਨਿੰਬੂ ਪਾਣੀ ਦਾ ਜ਼ਿਆਦਾ ਸੇਵਨ ਕਰਨ ਨਾਲ ਕਿਡਨੀ ਸਟੋਨ ਦੀ ਸਮੱਸਿਆ ਹੋ ਸਕਦੀ ਹੈ।
ਇਸ ਦਾ ਜ਼ਿਆਦਾ ਸੇਵਨ ਹੱਡੀਆਂ ਨੂੰ ਪ੍ਰਭਾਵਿਤ ਕਰ ਸਕਦਾ ਹੈ ਅਤੇ ਉਨ੍ਹਾਂ ਨੂੰ ਕਮਜ਼ੋਰ ਕਰ ਸਕਦਾ ਹੈ। ਹਾਲਾਂਕਿ ਨਿੰਬੂ ਪਾਣੀ ਦਾ ਸੇਵਨ ਸਿਹਤ ਲਈ ਫਾਇਦੇਮੰਦ ਹੈ ਪਰ ਕਿਹਾ ਜਾਂਦਾ ਹੈ ਕਿ ਕਿਸੇ ਵੀ ਚੀਜ਼ ਦਾ ਸੀਮਾ ਤੋਂ ਜ਼ਿਆਦਾ ਸੇਵਨ ਸਿਹਤ ਲਈ ਫਾਇਦੇ ਦੀ ਬਜਾਏ ਨੁਕਸਾਨ ਪਹੁੰਚਾ ਸਕਦਾ ਹੈ। ਇਸ ਲਈ ਹਰ ਚੀਜ਼ ਦਾ ਸੇਵਨ ਸੀਮਤ ਮਾਤਰਾ ਵਿੱਚ ਹੀ ਕਰਨਾ ਚਾਹੀਦਾ ਹੈ
(Disclaimer: ਉੱਪਰ ਦਿੱਤੇ ਤੱਥ-ਜਾਣਕਾਰੀ ਆਮ ਜਾਣਕਾਰੀ ‘ਤੇ ਅਧਾਰਿਤ ਹਨ। ਇਨ੍ਹਾਂ ਨੂੰ ਅਜ਼ਮਾਉਣ ਤੋਂ ਪਹਿਲਾਂ ਸਬੰਧਤ ਮਾਹਿਰਾਂ ਦੀ ਸਲਾਹ ਲਵੋ।)
Check out below Health Tools-
Calculate Your Body Mass Index ( BMI )