ਨਿਊਯਾਰਕ : ਬੀਐੱਮਆਈ (ਬਾਡੀ ਮਾਸ ਇੰਡੈਕਸ) ਦੀ ਮਾਤਰਾ ਜ਼ਰੂਰਤ ਤੋਂ ਜ਼ਿਆਦਾ ਹੋਣ 'ਤੇ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ। ਅਮਰੀਕੀ ਵਿਗਿਆਨੀਆਂ ਨੇ ਇਸ ਦੇ ਇਕ ਹੋਰ ਨੁਕਸਾਨਦਾਇਕ ਪ੍ਰਭਾਵਾਂ ਦਾ ਪਤਾ ਲਗਾਇਆ ਹੈ।


ਉਨ੍ਹਾਂ ਮੁਤਾਬਕ ਬੀਐੱਮਆਈ ਦੀ ਉੱਚ ਮਾਤਰਾ ਬ੍ਰੇਨ 'ਤੇ ਉਲਟਾ ਅਸਰ ਪਾਉਂਦੀ ਹੈ। ਇਸ ਨਾਲ ਯਾਦਦਾਸ਼ਤ ਲੋਪ ਦੀ ਸਮੱਸਿਆ ਸਾਹਮਣੇ ਆਉਂਦੀ ਹੈ। ਉਮਰ ਦੇ ਨਾਲ ਇਹ ਪਰੇਸ਼ਾਨੀ ਹੋਰ ਵਧਦੀ ਜਾਂਦੀ ਹੈ। ਜ਼ਰੂਰਤ ਤੋਂ ਜ਼ਿਆਦਾ ਬੀਐੱਮਆਈ ਗੁੱਸੇ ਨੂੰ ਵਧਾਉਂਦਾ ਹੈ। ਇਸ ਨਾਲ ਦਿਮਾਗ ਦੀ ਕਾਰਜ ਪ੍ਰਣਾਲੀ ਪ੍ਰਭਾਵਿਤ ਹੋਣ ਦੇ ਇਲਾਵਾ ਦਿਮਾਗੀ ਸਮਰੱਥਾ 'ਤੇ ਬੁਰਾ ਅਸਰ ਪੈਂਦਾ ਹੈ।


ਏਰੀਜੋਨਾ ਯੂਨੀਵਰਸਿਟੀ ਦੇ ਖੋਜਕਰਤਾਵਾਂ ਨੇ ਇਹ ਜਾਣਕਾਰੀ ਦਿੱਤੀ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਵੱਧਦੀ ਉਮਰ 'ਚ ਦਿਮਾਗ ਨੂੰ ਦਰੁਸਤ ਰੱਖਣ ਲਈ ਵਜ਼ਨ ਨੂੰ ਕੰਟਰੋਲ ਰੱਖਣਾ ਜ਼ਰੂਰੀ ਹੈ। ਇਸ ਖੋਜ 'ਚ 50 ਜਾਂ ਉਸ ਤੋਂ ਜ਼ਿਆਦਾ ਉਮਰ ਦੇ ਲੋਕਾਂ ਨੂੰ ਸ਼ਾਮਲ ਕੀਤਾ ਗਿਆ ਸੀ। ਬੀਐੱਮਆਈ ਜ਼ਿਆਦਾ ਹੋਣ ਨਾਲ ਸੀਰਿਐਕਟਿਵ ਪ੍ਰੋਟੀਨ (ਸੀਆਰਪੀ) ਦੀ ਮਾਤਰਾ 'ਚ ਬਦਲਾਅ ਆਉਂਦਾ ਹੈ। ਇਸ ਤਰ੍ਹਾਂ ਦੇ ਲੋਕਾਂ ਦੀ ਯਾਦਦਾਸ਼ਤ ਕਮਜ਼ੋਰ ਪਾਈ ਗਈ।


ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ


ਇਹ ਵੀ ਪੜ੍ਹੋ: ਤਪਦੀ ਗਰਮੀ 'ਚ ਚਲਾਉਂਦੇ ਹੋ CNG ਕਾਰ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ


ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ