ਹਰ ਰਾਤ ਸੌਣ ਤੋਂ ਪਹਿਲਾਂ ਕਰੋ ਪੈਰਾਂ ਦੀ ਮਾਲਿਸ਼, ਸਿਹਤ ਨੂੰ ਮਿਲਣਗੇ ਇਹ ਕਮਾਲ ਦੇ ਫਾਇਦੇ
ਆਯੁਰਵੇਦ ਦੇ ਅਨੁਸਾਰ ਵੀ ਰਾਤ ਨੂੰ ਸੌਣ ਤੋਂ ਪਹਿਲਾਂ ਪੈਰਾਂ ਦੀ ਮਾਲਿਸ਼ ਕਰਨ ਦੀ ਆਦਤ ਸਿਹਤ ਲਈ ਬਹੁਤ ਜ਼ਿਆਦਾ ਲਾਭਦਾਇਕ ਮੰਨੀ ਜਾਂਦੀ ਹੈ। ਆਓ ਜਾਣਦੇ ਹਾਂ ਇਸ ਚੰਗੀ ਆਦਤ ਤੋਂ ਮਿਲਣ ਵਾਲੇ ਫਾਇਦਿਆਂ ਬਾਰੇ...

ਜਿਵੇਂ-ਜਿਵੇਂ ਉਮਰ ਵੱਧਦੀ ਹੈ ਤਾਂ ਸਰੀਰ ਦਾ ਖਿਆਲ ਰੱਖਣਾ ਹੋਰ ਵੀ ਜ਼ਿਆਦਾ ਜ਼ਰੂਰੀ ਹੋ ਜਾਂਦਾ ਹੈ। ਇਸ ਲਈ ਸਮੇਂ ਰਹਿੰਦੇ ਹੀ ਸਰੀਰ ਦਾ ਧਿਆਨ ਰੱਖਦੇ ਹੋਏ ਕੁੱਝ ਚੰਗੀਆਂ ਆਦਤਾਂ ਨੂੰ ਜੀਵਨ ਦੇ ਵਿੱਚ ਸ਼ਾਮਿਲ ਕਰਨਾ ਚਾਹੀਦਾ ਹੈ। ਕੀ ਤੁਸੀਂ ਕਦੇ ਰਾਤ ਨੂੰ ਸੌਣ ਤੋਂ ਪਹਿਲਾਂ ਪੈਰਾਂ ਦੀ ਮਾਲਿਸ਼ ਕੀਤੀ ਹੈ? ਜੇ ਨਹੀਂ, ਤਾਂ ਤੁਹਾਨੂੰ ਹਰ ਰੋਜ਼ ਰਾਤ ਨੂੰ ਪੈਰਾਂ ਦੀ ਮਾਲਿਸ਼ ਕਰਕੇ ਸੌਣਾ ਚਾਹੀਦਾ ਹੈ ਅਤੇ ਤੁਸੀਂ ਸਿਰਫ਼ ਕੁਝ ਦਿਨਾਂ ਵਿੱਚ ਹੀ ਇਸਦੇ ਸਕਾਰਾਤਮਕ ਪ੍ਰਭਾਵ ਆਪਣੇ ਆਪ ਮਹਿਸੂਸ ਕਰਨ ਲੱਗੋ ਗੇ। ਆਯੁਰਵੇਦ ਦੇ ਅਨੁਸਾਰ ਵੀ ਰਾਤ ਨੂੰ ਸੌਣ ਤੋਂ ਪਹਿਲਾਂ ਪੈਰਾਂ ਦੀ ਮਾਲਿਸ਼ ਕਰਨ ਦੀ ਆਦਤ ਸਿਹਤ ਲਈ ਬਹੁਤ ਜ਼ਿਆਦਾ ਲਾਭਦਾਇਕ ਮੰਨੀ ਜਾਂਦੀ ਹੈ।
ਮਾਸਪੇਸ਼ੀਆਂ ਹੁੰਦੀਆਂ ਰਿਲੈਕਸ
ਪੂਰੇ ਦਿਨ ਦੀ ਦੌੜ-ਭੱਜ ਤੋਂ ਬਾਅਦ ਮਾਸਪੇਸ਼ੀਆਂ ਵਿੱਚ ਦਰਦ ਹੋਣਾ ਆਮ ਗੱਲ ਹੈ। ਜੇਕਰ ਤੁਸੀਂ ਇਸ ਦਰਦ ਤੋਂ ਛੁਟਕਾਰਾ ਚਾਹੁੰਦੇ ਹੋ, ਤਾਂ ਰਾਤ ਨੂੰ ਸੌਣ ਤੋਂ ਪਹਿਲਾਂ ਪੈਰਾਂ ਦੀ ਮਾਲਿਸ਼ ਕਰੋ। ਪੈਰਾਂ ਦੀ ਮਾਲਿਸ਼ ਨਾ ਸਿਰਫ਼ ਮਾਸਪੇਸ਼ੀਆਂ ਦੇ ਦਰਦ ਨੂੰ ਦੂਰ ਕਰਨ ਵਿੱਚ, ਸਗੋਂ ਮਾਸਪੇਸ਼ੀਆਂ ਨੂੰ ਆਰਾਮ ਦੇਣ ਵਿੱਚ ਵੀ ਬਹੁਤ ਪ੍ਰਭਾਵਸ਼ਾਲੀ ਸਾਬਤ ਹੋ ਸਕਦੀ ਹੈ। ਜੋ ਲੋਕ ਗਠੀਆ ਦੇ ਦਰਦ ਨਾਲ ਪੀੜਤ ਹਨ, ਉਨ੍ਹਾਂ ਨੂੰ ਵੀ ਰਾਤ ਨੂੰ ਸੌਣ ਤੋਂ ਪਹਿਲਾਂ ਪੈਰਾਂ ਦੀ ਮਾਲਿਸ਼ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।
ਤਣਾਅ ਹੋ ਜਾਵੇਗਾ ਦੂਰ
ਜੇਕਰ ਤੁਹਾਨੂੰ ਰਾਤ ਨੂੰ ਚੰਗੀ ਨੀਂਦ ਨਹੀਂ ਆਉਂਦੀ ਅਤੇ ਤੁਸੀਂ ਪਾਸੇ ਬਦਲਦੇ ਰਹਿੰਦੇ ਹੋ, ਤਾਂ ਤੁਹਾਨੂੰ ਰਾਤ ਨੂੰ ਸੌਣ ਤੋਂ ਪਹਿਲਾਂ ਆਪਣੇ ਪੈਰਾਂ ਦੀ ਚੰਗੀ ਤਰ੍ਹਾਂ ਮਾਲਿਸ਼ ਜ਼ਰੂਰ ਕਰਨੀ ਚਾਹੀਦੀ ਹੈ। ਪੈਰਾਂ ਦੀ ਮਾਲਿਸ਼ ਦੀ ਮਦਦ ਨਾਲ ਤੁਸੀਂ ਦਿਨ ਭਰ ਦੇ ਤਣਾਅ ਨੂੰ ਕਾਫੀ ਹੱਦ ਤੱਕ ਦੂਰ ਕਰ ਸਕਦੇ ਹੋ, ਜਿਸ ਕਾਰਨ ਤੁਹਾਡਾ ਮਨ ਸ਼ਾਂਤ ਮਹਿਸੂਸ ਕਰੇਗਾ ਅਤੇ ਤੁਹਾਨੂੰ ਆਰਾਮਦਾਇਕ ਨੀਂਦ ਆਵੇਗੀ।
ਸੁਧਰੇਗਾ ਖੂਨ ਦਾ ਸੰਚਾਰ
ਪੈਰਾਂ ਦੀ ਮਾਲਿਸ਼ ਕਰਨ ਨਾਲ ਖੂਨ ਦਾ ਸੰਚਾਰ ਬਿਹਤਰ ਹੋ ਜਾਂਦਾ ਹੈ, ਜਿਸ ਨਾਲ ਤੁਹਾਡੀ ਥਕਾਵਟ ਦੂਰ ਹੋ ਜਾਂਦੀ ਹੈ। ਜੇਕਰ ਤੁਹਾਨੂੰ ਮਾਈਗਰੇਨ ਜਾਂ ਸਿਰ ਦਰਦ ਦੀ ਸਮੱਸਿਆ ਰਹਿੰਦੀ ਹੈ, ਤਾਂ ਵੀ ਹਰ ਰਾਤ ਸੌਣ ਤੋਂ ਪਹਿਲਾਂ ਪੈਰਾਂ ਦੀ ਮਾਲਿਸ਼ ਕਰਨੀ ਲਾਭਦਾਇਕ ਸਾਬਤ ਹੋ ਸਕਦੀ ਹੈ। ਪੈਰਾਂ ਦੀ ਮਾਲਿਸ਼ ਲਈ ਤੁਸੀਂ ਸਰੋਂ ਦਾ ਤੇਲ, ਬਦਾਮ ਦਾ ਤੇਲ, ਜੈਤੂਨ ਦਾ ਤੇਲ, ਤਿਲ ਦਾ ਤੇਲ ਜਾਂ ਨਾਰੀਅਲ ਦਾ ਤੇਲ ਵਰਤ ਸਕਦੇ ਹੋ।
Disclaimer: ਖ਼ਬਰਾਂ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਿਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।
Check out below Health Tools-
Calculate Your Body Mass Index ( BMI )





















