ਚੰਡੀਗੜ੍ਹ: ਨਸ਼ਿਆਂ ਦੇ ਮੁੱਦੇ 'ਤੇ ਘਿਰੀ ਕੈਪਟਨ ਸਰਕਾਰ ਹਰਕਤ ਵਿੱਚ ਆਈ ਹੈ। ਇੱਕ ਪਾਸੇ ਪੁਲਿਸ 'ਤੇ ਸ਼ਿਕੰਜਾ ਕੱਸਿਆ ਤੇ ਦੂਜੇ ਪਾਸੇ ਨਸ਼ਾ ਗ੍ਰਸਤ ਨੌਜਵਾਨਾਂ ਦਾ ਮਨੋਬਲ ਵਧਾਉਣ ਲਈ ਕਦਮ ਚੁੱਕੇ ਹਨ।


 

ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਡਰੱਗ ਵਿੱਚ ਗ੍ਰਸਤ ਨੌਜਵਾਨਾਂ ਦਾ ਇਲਾਜ ਮੁਫ਼ਤ ਕਰਵਾਇਆ ਜਾਏਗਾ। ਸਰਕਾਰ ਨੇ ਐਲਾਨ ਕੀਤਾ ਹੈ ਕਿ ਨਸ਼ਾ ਛੱਡਣ ਵਾਲੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ। ਇਸ ਦੇ ਨਾਲ ਹੀ ਫੈਸਲਾ ਕੀਤਾ ਗਿਆ ਹੈ ਕਿ ਕੋਈ ਵੀ ਪੁਲਿਸ ਮੁਲਾਜ਼ਮ ਨਸ਼ਾ ਛੂਡਾਉ ਸੈਂਟਰ 'ਤੇ ਜਾ ਕੇ ਮਰੀਜ਼ਾਂ ਦੀ ਪੁੱਛਗਿੱਛ ਨਹੀਂ ਕਰ ਸਕੇਗਾ।

ਇਹ ਫੈਸਲੇ ਅੱਜ ਪੰਜਾਬ ਦੇ ਸਿਵਲ ਸਰਜਨਾਂ ਨਾਲ ਮੀਟਿੰਗ ਦੌਰਾਨ ਲਏ ਗਏ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਮਹਿਕਮੇ ਵੱਲੋਂ ਨਸ਼ਿਆਂ ਖਿਲਾਫ ਚੁੱਕੇ ਗਏ ਕਦਮਾਂ ਦਾ ਰਿਵਿਊ ਕੀਤਾ।