Health care tips: ਕੇਲੇ ਦੇ ਨਾਲ ਗਲਤੀ ਨਾਲ ਵੀ ਨਾ ਖਾਓ ਇਹ 5 ਚੀਜ਼ਾਂ, ਨਹੀਂ ਤਾਂ ਪੈ ਸਕਦੇ ਨੇ ਲੈਣੇ ਦੇ ਦੇਣੇ
Food Combination :ਕੇਲਾ ਪੇਟ ਲਈ ਪ੍ਰੋਬਾਇਓਟਿਕ ਦੀ ਤਰ੍ਹਾਂ ਕੰਮ ਕਰਦਾ ਹੈ। ਇਹ ਪਾਚਨ ਤੰਤਰ ਨੂੰ ਮਜ਼ਬੂਤ ਬਣਾਉਂਦਾ ਹੈ, ਜਿਸ ਨਾਲ ਪੇਟ ਦੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ।
Banana Bad Food Combination : ਕੇਲਾ ਸਿਹਤ ਲਈ ਬਹੁਤ ਹੀ ਫਾਇਦੇਮੰਦ ਫਲ ਹੈ। ਇਹ ਅਜਿਹਾ ਫਲ ਹੈ ਜੋ ਕਿ ਹਰ ਮੌਸਮ ਦੇ ਵਿੱਚ ਪਾਇਆ ਜਾਂਦਾ ਹੈ। ਇਹ ਵਿਟਾਮਿਨ ਬੀ6, ਫਾਈਬਰ, ਪੋਟਾਸ਼ੀਅਮ ਅਤੇ ਹੋਰ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਕੇਲਾ ਪੇਟ ਲਈ ਪ੍ਰੋਬਾਇਓਟਿਕ ਦੀ ਤਰ੍ਹਾਂ ਕੰਮ ਕਰਦਾ ਹੈ। ਇਹ ਪਾਚਨ ਤੰਤਰ ਨੂੰ ਮਜ਼ਬੂਤ ਬਣਾਉਂਦਾ ਹੈ, ਜਿਸ ਨਾਲ ਪੇਟ ਦੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਇਸ ਤੋਂ ਇਲਾਵਾ ਕੇਲਾ ਖਾਣ ਨਾਲ ਸਰੀਰ ਨੂੰ ਊਰਜਾ ਵੀ ਮਿਲਦੀ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਕੇਲੇ ਦੇ ਨਾਲ ਕੁਝ ਚੀਜ਼ਾਂ ਦਾ ਸੇਵਨ ਨਹੀਂ ਕਰਨਾ ਚਾਹੀਦਾ ਹੈ। ਜੇਕਰ ਤੁਸੀਂ ਗਲਤੀ ਦੇ ਨਾਲ ਇਨ੍ਹਾਂ ਚੀਜ਼ਾਂ ਦੇ ਨਾਲ ਕੇਲੇ ਦਾ ਸੇਵਨ ਕਰਦੇ ਹੋ ਤਾਂ ਇਹ ਤੁਹਾਡੀ ਸਿਹਤ ਨੂੰ ਫਾਇਦੇ ਦੀ ਬਜਾਏ ਨੁਕਸਾਨ ਪਹੁੰਚਾ ਸਕਦਾ ਹੈ।
ਕੇਲੇ ਅਤੇ ਖੱਟੇ ਫਲ
ਸੰਤਰਾ, ਨਿੰਬੂ ਅਤੇ ਅੰਗੂਰ ਵਰਗੇ ਖੱਟੇ ਫਲਾਂ ਦੇ ਨਾਲ ਕੇਲੇ ਦਾ ਸੇਵਨ ਨਹੀਂ ਕਰਨਾ ਚਾਹੀਦਾ। ਇਸ ਨਾਲ ਤੁਹਾਡੀ ਪਾਚਨ ਪ੍ਰਣਾਲੀ 'ਤੇ ਮਾੜਾ ਪ੍ਰਭਾਵ ਪੈ ਸਕਦਾ ਹੈ। ਦਰਅਸਲ, ਖੱਟੇ ਫਲਾਂ ਵਿੱਚ ਮੌਜੂਦ ਐਸਿਡ ਤੁਹਾਡੇ ਪੇਟ ਵਿੱਚ ਐਸੀਡਿਟੀ ਦੇ ਪੱਧਰ ਨੂੰ ਵਧਾ ਸਕਦਾ ਹੈ। ਇਸ ਕਾਰਨ ਤੁਹਾਨੂੰ ਪੇਟ ਦਰਦ, ਐਸੀਡਿਟੀ ਅਤੇ ਸਿਰ ਦਰਦ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਕੇਲਾ ਅਤੇ ਦੁੱਧ
ਜ਼ਿਆਦਾਤਰ ਲੋਕ ਦੁੱਧ ਅਤੇ ਕੇਲੇ ਦਾ ਸੇਵਨ ਕਰਨਾ ਪਸੰਦ ਕਰਦੇ ਹਨ। ਪਰ ਇਹ ਇੱਕ ਗੈਰ-ਸਿਹਤਮੰਦ ਭੋਜਨ ਸੁਮੇਲ ਵਿੱਚ ਆਉਂਦਾ ਹੈ। ਕੇਲੇ ਅਤੇ ਦੁੱਧ ਦਾ ਇਕੱਠੇ ਸੇਵਨ ਕਰਨ ਨਾਲ ਸਰੀਰ ਵਿਚ ਜ਼ਹਿਰੀਲੇ ਪਦਾਰਥ ਬਣਦੇ ਹਨ। ਇਸ ਕਾਰਨ ਤੁਹਾਨੂੰ ਪੇਟ ਦਰਦ ਅਤੇ ਪਾਚਨ ਸੰਬੰਧੀ ਹੋਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਕੇਲਾ ਅਤੇ ਅੰਡੇ
ਕੇਲਾ ਅਤੇ ਅੰਡੇ ਦਾ ਸੇਵਨ ਇਕੱਠੇ ਨਹੀਂ ਕਰਨਾ ਚਾਹੀਦਾ। ਅਸਲ ਵਿਚ ਕੇਲੇ ਦਾ ਸੁਭਾਅ ਠੰਡਾ ਅਤੇ ਅੰਡੇ ਦਾ ਸੁਭਾਅ ਗਰਮ ਹੈ। ਅਜਿਹੇ 'ਚ ਇਨ੍ਹਾਂ ਦੋਵਾਂ ਨੂੰ ਇਕੱਠੇ ਖਾਣ ਨਾਲ ਪਾਚਨ ਸੰਬੰਧੀ ਸਮੱਸਿਆ ਹੋ ਸਕਦੀ ਹੈ। ਇਸ ਤੋਂ ਇਲਾਵਾ, ਸਰੀਰ ਵਿੱਚ ਕਫਾ ਦੋਸ਼ ਵੀ ਵੱਧ ਸਕਦਾ ਹੈ।
ਕੇਲਾ ਅਤੇ ਦਹੀਂ
ਕੇਲਾ ਅਤੇ ਦਹੀਂ ਨੂੰ ਕਦੇ ਵੀ ਇਕੱਠੇ ਨਹੀਂ ਖਾਣਾ ਚਾਹੀਦਾ। ਇਹ ਸਰੀਰ ਲਈ ਇੱਕ ਖਰਾਬ ਭੋਜਨ ਸੁਮੇਲ ਹੈ। ਕੇਲਾ ਅਤੇ ਦਹੀਂ ਇਕੱਠੇ ਖਾਣ ਨਾਲ ਪੇਟ ਫੁੱਲਣ ਅਤੇ ਪਾਚਨ ਸੰਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ। ਕੇਲਾ ਖਾਣ ਤੋਂ 2 ਘੰਟੇ ਬਾਅਦ ਦਹੀਂ ਦਾ ਸੇਵਨ ਕਰਨਾ ਚਾਹੀਦਾ ਹੈ।
ਕੇਲਾ ਅਤੇ ਪਾਣੀ
ਕੇਲਾ ਖਾਂਦੇ ਸਮੇਂ ਜਾਂ ਕੇਲਾ ਖਾਣ ਤੋਂ ਤੁਰੰਤ ਬਾਅਦ ਪਾਣੀ ਨਹੀਂ ਪੀਣਾ ਚਾਹੀਦਾ। ਕੇਲਾ ਖਾਣ ਦੇ ਤੁਰੰਤ ਬਾਅਦ ਪਾਣੀ ਪੀਣ ਨਾਲ ਜ਼ੁਕਾਮ ਅਤੇ ਖਾਂਸੀ ਹੋ ਸਕਦੀ ਹੈ। ਇਸ ਤੋਂ ਇਲਾਵਾ ਪੇਟ ਨਾਲ ਜੁੜੀਆਂ ਸਮੱਸਿਆਵਾਂ ਵੀ ਹੋ ਸਕਦੀਆਂ ਹਨ। ਇਸ ਲਈ ਕੇਲਾ ਖਾਣ ਤੋਂ ਅੱਧੇ ਘੰਟੇ ਬਾਅਦ ਹੀ ਪਾਣੀ ਪੀਣਾ ਚਾਹੀਦਾ ਹੈ।
Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।
Check out below Health Tools-
Calculate Your Body Mass Index ( BMI )