ਜੇਕਰ ਔਰਤਾਂ ਸਿਹਤ ਸੰਬੰਧੀ ਸਮੱਸਿਆਵਾਂ ਤੋਂ ਬਚਣਾ ਚਾਹੁੰਦੀਆਂ ਹਨ ਅਤੇ ਫਿੱਟ ਐਂਡ ਫਾਈਨ ਰਹਿਣਾ ਚਾਹੁੰਦੀਆਂ ਹਨ ਤਾਂ ਉਨ੍ਹਾਂ ਨੂੰ ਰਸੋਈ 'ਚ ਮੌਜੂਦ 'ਕਲੌਂਜੀ' ਦਾ ਸੇਵਨ ਕਰਨਾ ਚਾਹੀਦਾ ਹੈ। ਇਹ ਜਾਦੂ ਦੀ ਤਰ੍ਹਾਂ ਕੰਮ ਕਰਦਾ ਹੈ ਅਤੇ ਔਰਤਾਂ ਦੀਆਂ ਕਈ ਸਮੱਸਿਆਵਾਂ ਨੂੰ ਪਲ ਭਰ ਵਿੱਚ ਹੱਲ ਕਰ ਦਿੰਦਾ ਹੈ। ਬਹੁਤ ਸਾਰੇ ਲੋਕ ਕਲੌਂਜੀ ਦੇ ਗੁਣਾਂ ਤੋਂ ਅਣਜਾਣ ਹਨ ਅਤੇ ਇਸ ਦੇ ਫਾਇਦਿਆਂ ਬਾਰੇ ਨਹੀਂ ਜਾਣਦੇ ਹਨ। ਔਰਤਾਂ ਦੀ ਸਿਹਤ ਲਈ ਕਲੌਂਜੀ ਨੂੰ ਸਭ ਤੋਂ ਵਧੀਆ ਮੰਨਿਆ ਜਾਂਦਾ ਹੈ। 




ਇਸ ਦੇ ਨਿਯਮਤ ਸੇਵਨ ਨਾਲ ਅਨਿਯਮਿਤ ਮਾਹਵਾਰੀ ਤੋਂ ਰਾਹਤ ਮਿਲਦੀ ਹੈ। ਜੇਕਰ ਕਿਸੇ ਔਰਤ ਨੂੰ ਮਾਹਵਾਰੀ ਦੇਰੀ ਨਾਲ ਆਉਂਦੀ ਹੈ ਤਾਂ ਉਹ ਇਸ ਮਸਾਲੇ ਦੀ ਵਰਤੋਂ ਕਰ ਸਕਦੀ ਹੈ। ਹਾਲਾਂਕਿ, ਇਸ ਦੇ ਲਈ ਇੱਕ ਵਾਰ ਡਾਕਟਰ ਦੀ ਸਲਾਹ ਲਓ। 


ਇਹ ਵੀ ਪੜ੍ਹੋ : ਫੇਫੜਿਆਂ ਅਤੇ ਅੱਖਾਂ ਲਈ ਵਰਦਾਨ ਤੋਂ ਘੱਟ ਨਹੀਂ ਹੈ ਇਹ 'ਲਾਲ ਫਲ'; ਫਾਇਦੇ ਜਾਣ ਹੋ ਜਾਓਗੇ ਹੈਰਾਨ



ਕਲੌਂਜੀ ਵਿੱਚ ਐਂਟੀਬੈਕਟੀਰੀਅਲ, ਐਂਟੀ-ਵਾਇਰਲ, ਐਂਟੀਫੰਗਲ, ਐਂਟੀ-ਮਾਈਕ੍ਰੋਬਾਇਲ ਅਤੇ ਐਂਟੀ-ਪੈਰਾਸਾਈਟ ਗੁਣ ਹੁੰਦੇ ਹਨ ਜੋ ਤੁਹਾਨੂੰ ਮਾਨਸੂਨ ਦੌਰਾਨ ਹੋਣ ਵਾਲੀਆਂ ਚਮੜੀ ਦੀਆਂ ਸਮੱਸਿਆਵਾਂ ਤੋਂ ਦੂਰ ਰੱਖਣ ਵਿੱਚ ਮਦਦ ਕਰਦੇ ਹਨ। ਕਲੌਂਜੀ ਚਿਹਰੇ ਦੇ ਮੁਹਾਸੇ ਅਤੇ ਕਿਲ ਨੂੰ ਠੀਕ ਕਰਨ ਵਿੱਚ ਬਹੁਤ ਮਦਦਗਾਰ ਹੁੰਦੇ ਹਨ। 



ਅੱਜ ਦੀ ਜੀਵਨ ਸ਼ੈਲੀ 'ਚ ਲੋਕਾਂ ਵਿੱਚ ਕੋਲੈਸਟ੍ਰੋਲ ਦਾ ਪੱਧਰ ਵਧਣਾ ਕੋਈ ਵੱਡੀ ਗੱਲ ਨਹੀਂ ਹੈ। ਪਰ ਇਸ ਨਾਲ ਹਾਰਟ ਅਟੈਕ, ਹਾਈ ਬਲੱਡ ਪ੍ਰੈਸ਼ਰ, ਕਿਡਨੀ ਦੀ ਬੀਮਾਰੀ ਅਤੇ ਹੋਰ ਕਈ ਬੀਮਾਰੀਆਂ ਦਾ ਖਤਰਾ ਵੀ ਵਧ ਜਾਂਦਾ ਹੈ। ਅਜਿਹੀ ਸਥਿਤੀ ਵਿੱਚ ਕਲੌਂਜੀ ਤੁਹਾਡੇ ਕੋਲੈਸਟ੍ਰੋਲ ਦੇ ਪੱਧਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦੀ ਹੈ। 
ਕਲੌਂਜੀ ਵਿੱਚ ਅਜਿਹੇ ਗੁਣ ਪਾਏ ਜਾਂਦੇ ਹਨ ਜੋ ਦੁੱਧ ਚੁੰਘਾਉਣ ਵਾਲੀਆਂ ਔਰਤਾਂ ਵਿੱਚ ਦੁੱਧ ਦਾ ਉਤਪਾਦਨ ਵਧਾਉਣ ਵਿੱਚ ਮਦਦ ਕਰਦੇ ਹਨ। ਇਨ੍ਹਾਂ ਬੀਜਾਂ ਵਿੱਚ Galactagogue ਗੁਣ ਪਾਏ ਜਾਂਦੇ ਹਨ, ਜੋ ਇਸ ਲਈ ਮਹੱਤਵਪੂਰਨ ਹਨ। ਕਲੌਂਜੀ ਦੇ ਸੇਵਨ ਨਾਲ ਪ੍ਰੋਲੈਕਟਿਨ ਹਾਰਮੋਨ ਦਾ ਉਤਪਾਦਨ ਵਧਦਾ ਹੈ, ਜਿਸ ਨਾਲ ਮਾਂ ਦਾ ਦੁੱਧ ਵਧਦਾ ਹੈ।  
ਕਲੌਂਜੀ ਦਾ ਸੇਵਨ ਕਰਨ ਨਾਲ ਪਾਚਨ ਕਿਰਿਆ ਠੀਕ ਹੁੰਦੀ ਹੈ। ਕਬਜ਼ ਵਰਗੀਆਂ ਪੇਟ ਸੰਬੰਧੀ ਸਮੱਸਿਆਵਾਂ ਤੋਂ ਪੀੜਤ ਔਰਤਾਂ ਲਈ ਇਹ ਇੱਕ ਰਾਮਬਾਣ ਹੈ। ਇਸ ਨਾਲ ਪੇਟ 'ਚ ਮੌਜੂਦ ਖਰਾਬ ਬੈਕਟੀਰੀਆ ਖਤਮ ਹੋ ਜਾਂਦੇ ਹਨ ਅਤੇ ਪੇਟ ਨੂੰ ਆਰਾਮ ਮਿਲਦਾ ਹੈ। ਇੰਨਾ ਹੀ ਨਹੀਂ ਇਹ ਬੀਜ ਪੇਟ ਦੇ ਅਲਸਰ ਦੇ ਇਲਾਜ 'ਚ ਵੀ ਫਾਇਦੇਮੰਦ ਹਨ।