Boiled banana leaves benefits: ਇਹ ਤਾਂ ਹਰ ਕੋਈ ਜਾਣਦਾ ਹੈ ਕਿ ਕੇਲਾ ਸਾਡੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ ਪਰ ਇਹ ਬਹੁਤ ਘੱਟ ਲੋਕ ਜਾਣਦੇ ਹਨ ਕਿ ਇਸ ਦੇ ਪੱਤੇ ਵੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਕੇਲੇ ਦੇ ਪੱਤਿਆਂ ਦਾ ਸੇਵਨ ਕਰਨ ਨਾਲ ਬਹੁਤ ਸਾਰੇ ਲਾਭਕਾਰੀ ਗੁਣ ਮਿਲਦੇ ਹਨ ਜੋ ਸਰੀਰ ਨੂੰ ਸਿਹਤਮੰਦ ਰੱਖਣ ਵਿੱਚ ਮਦਦ ਕਰਦੇ ਹਨ।
ਸਿਹਤ ਮਾਹਿਰਾਂ ਮੁਤਾਬਕ ਕੇਲੇ ਦੇ ਪੱਤਿਆਂ ਵਿੱਚ 60% ਤੱਕ ਪਾਣੀ ਹੁੰਦਾ ਹੈ ਜੋ ਸਰੀਰ ਨੂੰ ਹਾਈਡ੍ਰੇਟ ਰੱਖਣ ਵਿੱਚ ਮਦਦ ਕਰਦਾ ਹੈ। ਇਸ ਦੇ ਨਾਲ ਹੀ ਇਸ ਵਿੱਚ ਫਾਇਟੋਨਿਊਟ੍ਰੀਐਂਟਸ, ਸੇਲੇਨੀਅਮ, ਮੈਗਨੀਸ਼ੀਅਮ, ਕੈਲਸ਼ੀਅਮ, ਪੋਟਾਸ਼ੀਅਮ ਤੇ ਡਾਇਟਰੀ ਫਾਈਬਰ ਵਰਗੇ ਪੋਸ਼ਕ ਤੱਤ ਹੁੰਦੇ ਹਨ ਜੋ ਸਰੀਰ ਨੂੰ ਸਿਹਤਮੰਦ ਰੱਖਣ ਵਿੱਚ ਮਦਦ ਕਰਦੇ ਹਨ। ਇਸ ਵਿੱਚ ਐਂਟੀਆਕਸੀਡੈਂਟ, ਐਂਟੀਬੈਕਟੀਰੀਅਲ ਤੇ ਐਂਟੀਫੰਗਲ ਗੁਣ ਵੀ ਹੁੰਦੇ ਹਨ ਜੋ ਬੈਕਟੀਰੀਆ, ਇਨਫੈਕਸ਼ਨ ਤੇ ਅੰਦਰੂਨੀ ਸੱਟਾਂ ਤੋਂ ਰਾਹਤ ਦਿੰਦੇ ਹਨ। ਆਓ ਜਾਣਦੇ ਹਾਂ ਕੇਲੇ ਦੇ ਪੱਤਿਆਂ ਦੇ ਫਾਇਦੇ।
1. ਪੇਟ ਲਈ ਫਾਇਦੇਮੰਦ
ਕੇਲੇ ਦੇ ਪੱਤਿਆਂ ਦਾ ਸੇਵਨ ਕਰਨ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ। ਜੇਕਰ ਤੁਹਾਨੂੰ ਪਾਚਨ ਦੀ ਸਮੱਸਿਆ ਹੈ ਤਾਂ ਕੇਲੇ ਦੇ ਪੱਤਿਆਂ ਨੂੰ ਉਬਾਲ ਕੇ ਪੀਣਾ ਚਾਹੀਦਾ ਹੈ। ਇਸ ਦਾ ਨਿਯਮਤ ਸੇਵਨ ਕਰਨ ਨਾਲ ਪਾਚਨ ਸਬੰਧੀ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ।
2. ਇਮਿਊਨਿਟੀ ਬੂਸਟਰ
ਅੱਜ ਦੇ ਸਮੇਂ ਵਿੱਚ, ਇਨਫੈਕਸ਼ਨ ਦੇ ਖ਼ਤਰੇ ਦੇ ਮੱਦੇਨਜ਼ਰ ਮਜ਼ਬੂਤ ਇਮਿਊਨਿਟੀ ਦਾ ਹੋਣਾ ਬਹੁਤ ਜ਼ਰੂਰੀ ਹੈ। ਐਂਟੀਆਕਸੀਡੈਂਟਸ ਨਾਲ ਭਰਪੂਰ ਹੋਣ ਕਾਰਨ ਇਹ ਇਮਿਊਨਿਟੀ ਨੂੰ ਮਜ਼ਬੂਤ ਕਰਦਾ ਹੈ ਤੇ ਇਨਫੈਕਸ਼ਨ ਨਾਲ ਲੜਨ 'ਚ ਮਦਦ ਕਰਦਾ ਹੈ। ਕੇਲੇ ਦੇ ਪੱਤੇ ਵਾਇਰਲ ਇਨਫੈਕਸ਼ਨ ਦਾ ਸ਼ਿਕਾਰ ਹੋਣ ਤੋਂ ਬਚਾਉਂਦੀਆਂ ਹਨ।
ਇਹ ਵੀ ਪੜ੍ਹੋ: Turmeric: ਹਲਦੀ ਪਾਊਡਰ ਨਾਲੋਂ ਵੱਧ ਫਾਇਦੇਮੰਦ ਹੁੰਦੀ ਕੱਚੀ ਹਲਦੀ, ਜਾਣੋ ਕਿਵੇਂ ਕਰ ਸਕਦੇ ਇਸ ਦੀ ਵਰਤੋਂ
3. ਸਰੀਰ ਨੂੰ ਕਰੇ ਡੀਟੌਕਸ
ਕੇਲੇ ਦੇ ਪੱਤਿਆਂ ਦਾ ਪਾਣੀ ਤੁਹਾਡੇ ਸਰੀਰ ਵਿੱਚੋਂ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਣ ਵਿੱਚ ਮਦਦ ਕਰਦਾ ਹੈ। ਇਸ ਨਾਲ ਤੁਹਾਨੂੰ ਕਈ ਸਿਹਤ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਇਨ੍ਹਾਂ ਵਿੱਚ ਐਂਟੀ-ਆਕਸੀਡੈਂਟ, ਐਂਟੀ-ਫੰਗਲ ਤੇ ਐਂਟੀ-ਬੈਕਟੀਰੀਅਲ ਗੁਣ ਹੁੰਦੇ ਹਨ ਜੋ ਨੁਕਸਾਨਦੇਹ ਬੈਕਟੀਰੀਆ ਨੂੰ ਨਸ਼ਟ ਕਰਦੇ ਹਨ। ਭਾਰ ਘਟਾਉਣ ਲਈ ਤੁਸੀਂ ਕੇਲੇ ਦੇ ਪੱਤਿਆਂ ਨੂੰ ਉਬਾਲ ਕੇ ਪੀ ਸਕਦੇ ਹੋ।
4. ਚਮੜੀ ਨੂੰ ਦਾਗ ਰਹਿਤ ਬਣਾਉਂਦਾ
ਕੇਲੇ ਦੇ ਪੱਤਿਆਂ ਵਿੱਚ ਐਂਟੀਆਕਸੀਡੈਂਟ ਗੁਣ ਹੁੰਦੇ ਹਨ ਜੋ ਤੁਹਾਡੀ ਚਮੜੀ ਨੂੰ ਬੇਦਾਗ ਬਣਾਉਣ ਵਿੱਚ ਮਦਦ ਕਰਦੇ ਹਨ। ਜੇਕਰ ਤੁਹਾਨੂੰ ਸਕਿਨ ਐਲਰਜੀ ਹੈ ਤਾਂ ਤੁਸੀਂ ਕੇਲੇ ਦੇ ਪੱਤਿਆਂ ਦਾ ਸੇਵਨ ਕਰ ਸਕਦੇ ਹੋ। ਇਸ ਦੇ ਨਾਲ ਹੀ ਇਹ ਚਿਹਰੇ ਤੋਂ ਮੁਹਾਸੇ ਦੂਰ ਕਰਨ ਵਿੱਚ ਮਦਦ ਕਰਦਾ ਹੈ।
5. ਅੰਤੜੀਆਂ ਦੇ ਅਲਸਰ ਤੋਂ ਰਾਹਤ
ਜਿਵੇਂ ਕਿ ਅਸੀਂ ਦੱਸਿਆ ਹੈ ਕਿ ਇਸ ਵਿੱਚ ਐਂਟੀਆਕਸੀਡੈਂਟ, ਐਂਟੀਬੈਕਟੀਰੀਅਲ ਤੇ ਐਂਟੀਫੰਗਲ ਗੁਣ ਹੁੰਦੇ ਹਨ ਜੋ ਅੰਤੜੀ ਵਿੱਚ ਸੋਜ ਤੇ ਜ਼ਖ਼ਮਾਂ ਨੂੰ ਠੀਕ ਕਰਨ ਵਿੱਚ ਮਦਦ ਕਰਦੇ ਹਨ। ਇਸ ਤੋਂ ਇਲਾਵਾ ਇਹ ਅੰਤੜੀ 'ਚ ਚੰਗੇ ਬੈਕਟੀਰੀਆ ਨੂੰ ਵਧਾਉਣ 'ਚ ਵੀ ਮਦਦ ਕਰਦਾ ਹੈ।
ਇਹ ਵੀ ਪੜ੍ਹੋ: Health: ਇਸ ਵਿਟਾਮਿਨ ਦੀ ਕਮੀ ਨਾਲ ਹੁੰਦਾ ਵਾਰ-ਵਾਰ ਸਿਰਦਰਦ, ਹੋ ਸਕਦੇ ਇਸ ਬਿਮਾਰੀ ਦੇ ਸ਼ਿਕਾਰ