ਨੋਬਲ ਜੇਤੂ ਵਿਗਿਆਨੀ ਦੀ ਭਵਿੱਖਬਾਣੀ, ਜਲਦੀ ਖਤਮ ਹੋ ਜਾਵੇਗਾ ਕੋਰੋਨਾ ਸੰਕਟ
ਨੋਬਲ ਪੁਰਸਕਾਰ ਜੇਤੂ ਮਾਈਕਲ ਲੇਵਿਟ ਨੇ ਕੋਰੋਨਾਵਾਇਰਸ ਬਾਰੇ ਭਵਿੱਖਬਾਣੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਦੁਨੀਆ ਤੋਂ ਕੋਰੋਨਾ ਸੰਕਟ ਦੂਰ ਹੋ ਜਾਵੇਗਾ।
ਨਵੀਂ ਦਿੱਲੀ: ਦੇਸ਼ ‘ਚ ਕੋਰੋਨਾਵਾਇਰਸ ਦੇ 649 ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਵੱਡੀ ਖ਼ਬਰ ਆ ਰਹੀ ਹੈ। ਸਟੈਨਫੋਰਡ ਯੂਨੀਵਰਸਿਟੀ ਦੇ ਜੀਵ-ਵਿਗਿਆਨ ਵਿਗਿਆਨੀ ਤੇ ਨੋਬਲ ਪੁਰਸਕਾਰ ਜੇਤੂ ਮਾਈਕਲ ਲੇਵਿਟ ਨੇ ਕੋਰੋਨਾਵਾਇਰਸ ਬਾਰੇ ਭਵਿੱਖਬਾਣੀ ਕੀਤੀ ਹੈ। ਇਸ ਮੁਤਾਬਕ ਜਲਦੀ ਹੀ ਕੋਰੋਨਾਵਾਇਰਸ ਦਾ ਸੰਕਟ ਦੂਰ ਹੋ ਜਾਵੇਗਾ।
ਉਨ੍ਹਾਂ ਦਾ ਕਹਿਣਾ ਹੈ ਕਿ ਸੋਸ਼ਲ ਡਿਸਟੈਂਸ ਨੇ ਦੁਨੀਆ ਨੂੰ ਹੁਲਾਰਾ ਦਿੱਤਾ ਹੈ। ਕੈਮਿਸਟਰੀ ‘ਚ 2013 ਦਾ ਨੋਬਲ ਪੁਰਸਕਾਰ ਜਿੱਤਣ ਵਾਲੇ ਲੇਵਿਟ ਨੇ ਅੰਗ੍ਰੇਜ਼ੀ ਅਖਬਾਰ ਨੂੰ ਦਿੱਤੀ ਇੰਟਰਵਿਊ ‘ਚ ਦੱਸਿਆ, “ਸਾਨੂੰ ਕੋਰੋਨਾਵਾਇਰਸ ਨੂੰ ਕੰਟਰੋਲ ਕਰਨ ਦੀ ਲੋੜ ਹੈ ਪਰ ਹੁਣ ਸਭ ਕੁਝ ਠੀਕ ਹੋ ਰਿਹਾ ਹੈ।“
ਉਨ੍ਹਾਂ ਕਿਹਾ, "ਫਿਲਹਾਲ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ, ਪਰ ਇਹ ਜਲਦੀ ਸੁਧਰੇਗੀ ਤੇ ਕੋਰੋਨਾ ਸੰਕਟ ਨੂੰ ਦੁਨੀਆ ਤੋਂ ਦੂਰ ਕਰ ਦਿੱਤਾ ਜਾਵੇਗਾ।" ਇਸ ਤੋਂ ਪਹਿਲਾਂ ਜਦੋਂ ਚੀਨ ਨੇ ਕੋਵਿਡ-19 ਨਾਲ ਹੋਈਆਂ ਮੌਤਾਂ ਬਾਰੇ ਜਾਣਕਾਰੀ ਦੇਣੀ ਸ਼ੁਰੂ ਕੀਤੀ ਸੀ, ਉਸ ਸਮੇਂ ਵੀ ਉਨ੍ਹਾਂ ਨੇ ਇੱਕ ਆਸ਼ਾਵਾਦੀ ਰਿਪੋਰਟ ਭੇਜੀ ਸੀ।
ਉਨ੍ਹਾਂ ਨੇ ਫਰਵਰੀ ਦੇ ਅੱਧ ‘ਚ ਲਗਪਗ 80,000 ਕੇਸਾਂ ਤੇ 3,250 ਮੌਤਾਂ ਦੀ ਭਵਿੱਖਬਾਣੀ ਕੀਤੀ ਸੀ। ਉਨ੍ਹਾਂ ਦੀ ਭਵਿੱਖਬਾਣੀ ਸਹੀ ਸਾਬਤ ਹੋਈ। ਅੱਜ ਤੱਕ ਚੀਨ ਵਿੱਚ ਕੋਰੋਨਾ ਸੰਕਰਮਣ ਦੇ ਕੁੱਲ 80,298 ਕੇਸ ਦਰਜ ਹੋਏ ਤੇ 3,245 ਲੋਕਾਂ ਦੀ ਮੌਤ ਦੱਸੀ ਗਈ ਹੈ।
Check out below Health Tools-
Calculate Your Body Mass Index ( BMI )