ਸੰਗਰੂਰ: ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਕਰੋਨਾਵਾਇਰਸ ਨੂੰ ਲੈ ਕੇ ਜ਼ਿਆਦਾ ਚਿੰਤਾ ਕਰਨ ਦੀ ਜ਼ਰੂਰਤ ਨਹੀਂ। ਆਪਣੀ ਸੁਰੱਖਿਆ ਲਈ ਆਪਣੇ ਆਪ ਦੀ ਸਫਾਈ ਰੱਖੋ। ਉਨ੍ਹਾਂ ਕਿਹਾ ਕਿ ਹਸਪਤਾਲਾਂ ਦੀਆਂ ਕਮੀਆਂ ਨੂੰ ਜਲਦੀ ਹੀ ਦੂਰ ਕਰ ਲਿਆ ਜਾਵੇਗਾ।
ਸਿੱਧੂ ਨੇ ਅੱਜ ਸੰਗਰੂਰ ਜ਼ਿਲ੍ਹਾ ਦੇ ਵੱਖ-ਵੱਖ ਇਲਾਕਿਆਂ ਦੇ ਸਰਕਾਰੀ ਹਸਪਤਾਲਾਂ ਦਾ ਦੌਰਾ ਕੀਤਾ। ਸੰਗਰੂਰ ਵਿੱਚ ਮੀਡੀਆ ਨਾਲ ਗੱਲ਼ਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ ਸਿਰਫ਼ ਇੱਕ ਕੇਸ ਪੌਜ਼ਟਿਵ ਆਇਆ ਹੈ ਜੋ ਵਿਦੇਸ਼ੀ ਦੌਰੇ ਤੋਂ ਵਾਪਸ ਆਇਆ ਸੀ। ਇਸ ਤੋਂ ਇਲਾਵਾ ਪੰਜਾਬ ਵਿੱਚ ਕੋਈ ਵੀ ਕਰੋਨਾਵਾਇਰਸ ਤੋਂ ਪੀੜਤ ਮਰੀਜ਼ ਨਹੀਂ ਮਿਲਿਆ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕਰੋਨਾਵਾਇਰਸ ਤੋਂ ਡਰਨ ਦੀ ਜ਼ਰੂਰਤ ਨਹੀਂ। ਮਾਸਕ ਤੇ ਹੈਂਡ ਸੈਨੇਟਾਈਜ਼ਰ ਦੀ ਵਧਦੀ ਮੰਗ ਨੂੰ ਦੇਖਦੇ ਹੋਏ ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਮਾਸਕ ਦੀ ਜਰੂਰਤ ਨਹੀਂ। ਉਹ ਆਪਣੀ ਸਫਾਈ ਦੇ ਨਾਲ ਹੀ ਆਪਣਾ ਬਚਾਅ ਰੱਖ ਸਕਦਾ ਹੈ। ਮਾਸਕ ਦੀ ਵਧਦੀ ਬਲੈਕ ਬਾਰੇ ਉਨ੍ਹਾਂ ਕਿਹਾ ਕਿ ਟੀਮਾਂ ਇਸ ਉੱਤੇ ਕੰਮ ਕਰ ਰਹੀਆਂ ਹਨ। ਜੇਕਰ ਕੋਈ ਵੀ ਵੱਧ ਰੇਟ ਵਿੱਚ ਮਾਸਕ ਵੇਚ ਰਿਹਾ ਹੈ ਤਾਂ ਉਨ੍ਹਾਂ ਨੂੰ ਵੀ ਜਾਣਕਾਰੀ ਦਿੱਤੀ ਜਾਵੇ। ਉਹ ਦੋਸ਼ੀ ਤੇ ਬਣਦੀ ਕਾਰਵਾਈ ਕਰਨਗੇ।
ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿੱਚ ਸਫ਼ਾਈ ਤੇ ਹੋਰ ਕਮੀਆਂ ਮਿਲੀਆਂ ਹਨ ਜਿਸ ਨੂੰ ਜਲਦ ਤੋਂ ਜਲਦ ਦੂਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਹਸਪਤਾਲਾਂ ਕੋਲ ਆਪਣਾ ਫੰਡ ਤੇ ਪੈਸਾ ਹਨ ਜਿਸ ਨਾਲ ਉਹ ਦੇਖਰੇਖ ਰੱਖ ਸਕਦੇ ਹਨ।
ਜੈਨਰਿਕ ਦਵਾਈਆਂ ਬਾਰੇ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਹਰ ਸਰਕਾਰੀ ਹਸਪਤਾਲ ਵਿੱਚ ਜੈਨਰਿਕ ਦਵਾਈ ਹਸਪਤਾਲ ਵਿੱਚ ਹੀ ਮਿਲਦੀ ਹੈ। ਜੇਕਰ ਕੋਈ ਡਾਕਟਰ ਬਾਹਰੋਂ ਦਵਾਈ ਲਿਖਦਾ ਹੈ ਤਾਂ ਉਸ ਦੀ ਅਲੱਗ ਤੋਂ ਛਾਣਬੀਨ ਕੀਤੀ ਜਾਵੇਗੀ। ਬਾਹਰੀ ਅਫਸਰ ਤੋਂ ਇਸ ਦੀ ਪੂਰੀ ਛਾਣਬੀਨ ਕਰਨ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ।
ਪੰਜਾਬ 'ਚ ਕਰੋਨਾਵਾਇਰਸ ਬਾਰੇ ਸਾਹਤ ਮੰਤਰੀ ਦਾ ਵੱਡਾ ਦਾਅਵਾ
ਏਬੀਪੀ ਸਾਂਝਾ
Updated at:
09 Mar 2020 05:53 PM (IST)
ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਕਰੋਨਾਵਾਇਰਸ ਨੂੰ ਲੈ ਕੇ ਜ਼ਿਆਦਾ ਚਿੰਤਾ ਕਰਨ ਦੀ ਜ਼ਰੂਰਤ ਨਹੀਂ। ਆਪਣੀ ਸੁਰੱਖਿਆ ਲਈ ਆਪਣੇ ਆਪ ਦੀ ਸਫਾਈ ਰੱਖੋ। ਉਨ੍ਹਾਂ ਕਿਹਾ ਕਿ ਹਸਪਤਾਲਾਂ ਦੀਆਂ ਕਮੀਆਂ ਨੂੰ ਜਲਦੀ ਹੀ ਦੂਰ ਕਰ ਲਿਆ ਜਾਵੇਗਾ।
- - - - - - - - - Advertisement - - - - - - - - -