Foods that Increases Immunity: ਸਾਲ 2020 'ਚ ਜਦੋਂ ਤੋਂ ਕੋਰੋਨਾ ਮਹਾਂਮਾਰੀ ਦੀ ਸ਼ੁਰੂਆਤ ਹੋਈ ਹੈ, ਉਦੋਂ ਤੋਂ ਇੱਕ ਚੀਜ਼ ਬਾਰੇ ਸਭ ਤੋਂ ਵੱਧ ਗੱਲ ਕੀਤੀ ਗਈ ਹੈ ਤੇ ਉਹ ਹੈ ਇਮਿਊਨਿਟੀ। ਆਯੁਰਵੈਦ 'ਚ ਸਾਲਾਂ ਤੋਂ ਜੜੀ-ਬੂਟੀਆਂ ਤੇ ਦਵਾਈਆਂ ਦੇ ਸੇਵਨ ਨੂੰ ਪ੍ਰਤੀਰੋਧਕ ਸ਼ਕਤੀ ਵਧਾਉਣ ਲਈ ਪ੍ਰਭਾਵਸ਼ਾਲੀ ਮੰਨਿਆ ਜਾਂਦਾ ਹੈ। ਇਹ ਜ਼ਰੂਰੀ ਜੜੀ-ਬੂਟੀਆਂ (Herbs for Strong Immunity) ਕਈ ਤਰ੍ਹਾਂ ਦੀਆਂ ਬਿਮਾਰੀਆਂ ਨੂੰ ਦੂਰ ਕਰਕੇ ਸਾਨੂੰ ਮਜ਼ਬੂਤ ਬਣਾਉਣ 'ਚ ਮਦਦ ਕਰਦੀਆਂ ਹਨ। ਮਾਹਿਰਾਂ ਮੁਤਾਬਕ ਕੋਰੋਨਾ ਵਾਇਰਸ ਸਭ ਤੋਂ ਪਹਿਲਾਂ ਉਨ੍ਹਾਂ ਲੋਕਾਂ 'ਤੇ ਹਮਲਾ ਕਰਦਾ ਹੈ, ਜਿਨ੍ਹਾਂ ਦੀ ਇਮਿਊਨਿਟੀ ਕਮਜੋਰ ਹੁੰਦੀ ਹੈ। ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਵੇਰੀਐਂਟ ਇਨਫ਼ੈਕਸ਼ਨ ਦੇ ਵਧਦੇ ਸੰਕਰਮਣ ਦੇ ਮੱਦੇਨਜ਼ਰ ਸਾਨੂੰ ਆਪਣੀ ਸਿਹਤ ਦਾ ਖ਼ਾਸ ਖਿਆਲ ਰੱਖਣ ਦੀ ਲੋੜ ਹੈ। ਜੇਕਰ ਤੁਹਾਡੀ ਇਮਿਊਨਿਟੀ ਕਮਜੋਰ ਹੈ ਅਤੇ ਤੁਸੀਂ ਖੁਦ ਨੂੰ ਓਮੀਕ੍ਰੋਨ ਵੇਰੀਐਂਟ ਤੋਂ ਸੁਰੱਖਿਅਤ ਰੱਖਣਾ ਚਾਹੁੰਦੇ ਹੋ ਤਾਂ ਇਨ੍ਹਾਂ ਚੀਜ਼ਾਂ ਨੂੰ ਆਪਣੀ ਰੋਜ਼ਾਨਾ ਖੁਰਾਕ 'ਚ ਜ਼ਰੂਰ ਸ਼ਾਮਲ ਕਰੋ। ਤਾਂ ਆਓ ਜਾਣਦੇ ਹਾਂ ਇਸ ਬਾਰੇ - ਮਜ਼ਬੂਤ ਇਮਿਊਨਿਟੀ ਲਈ ਤੁਲਸੀ ਦਾ ਜ਼ਰੂਰ ਕਰੋ ਸੇਵਨਤੁਲਸੀ ਸਰੀਰ ਦੀ ਇਮਿਊਨਿਟੀ ਨੂੰ ਮਜ਼ਬੂਤ ਕਰਨ 'ਚ ਮਦਦ ਕਰਦੀ ਹੈ। ਕਮਜੋਰ ਇਮਿਊਨਿਟੀ ਵਾਲੇ ਲੋਕਾਂ ਲਈ ਇਹ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ। ਇਹ ਕਈ ਤਰ੍ਹਾਂ ਦੀਆਂ ਛੂਤ ਦੀਆਂ ਬਿਮਾਰੀਆਂ ਨਾਲ ਲੜਨ 'ਚ ਵੀ ਬਹੁਤ ਪ੍ਰਭਾਵਸ਼ਾਲੀ ਹੈ। ਸਰਦੀ ਦੇ ਮੌਸਮ 'ਚ ਲੋਕ ਅਕਸਰ ਜ਼ੁਕਾਮ, ਖੰਘ, ਬੁਖਾਰ (ਮੌਸਮੀ ਰੋਗ) ਦੀ ਸਮੱਸਿਆ ਨਾਲ ਜੂਝਦੇ ਹਨ। ਅਜਿਹੇ 'ਚ ਤੁਲਸੀ ਇਨ੍ਹਾਂ ਸਾਰੀਆਂ ਬੀਮਾਰੀਆਂ ਨੂੰ ਦੂਰ ਕਰਨ 'ਚ ਕਾਰਗਰ ਹੈ। ਇਸ ਦੇ ਨਾਲ ਹੀ ਇਹ ਚਿੰਤਾ, ਤਣਾਅ ਤੇ ਥਕਾਵਟ ਵਰਗੀਆਂ ਸਮੱਸਿਆਵਾਂ ਨੂੰ ਵੀ ਦੂਰ ਕਰਦਾ ਹੈ। ਤੁਲਸੀ ਦੇ ਪੱਤਿਆਂ 'ਚ ਐਂਟੀਆਕਸੀਡੈਂਟ ਜ਼ਿਆਦਾ ਮਾਤਰਾ 'ਚ ਪਾਏ ਜਾਂਦੇ ਹਨ, ਜੋ ਸਰੀਰ 'ਚ ਮੌਜੂਦ ਸਾਰੇ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਣ 'ਚ ਮਦਦ ਕਰਦੇ ਹਨ। ਇਹ ਸਰੀਰ ਦੀ ਇਮਿਊਨਿਟੀ ਨੂੰ ਮਜ਼ਬੂਤ ਕਰਨ 'ਚ ਮਦਦ ਕਰਦਾ ਹੈ। ਤੁਸੀ ਹਰ ਰੋਜ਼ ਸਵੇਰੇ ਤੁਲਸੀ ਵਾਲੀ ਚਾਹ ਦਾ ਸੇਵਨ ਕਰ ਸਕਦੇ ਹੋ। ਇਹ ਤੁਹਾਨੂੰ ਕਈ ਬਿਮਾਰੀਆਂ ਤੋਂ ਦੂਰ ਰੱਖਣ 'ਚ ਮਦਦ ਕਰੇਗਾ। ਆਂਵਲੇ ਦਾ ਸੇਵਨ ਕਰੋਆਂਵਲਾ ਸਰੀਰ ਦੀ ਇਮਿਊਨਿਟੀ ਵਧਾਉਣ 'ਚ ਕਾਫੀ ਮਦਦ ਕਰਦਾ ਹੈ। ਇਹ ਸਰਦੀਆਂ 'ਚ ਹੋਣ ਵਾਲੇ ਜ਼ੁਕਾਮ, ਖੰਘ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨ 'ਚ ਵੀ ਮਦਦ ਕਰਦਾ ਹੈ। ਕੋਰੋਨਾ ਮਹਾਂਮਾਰੀ ਦੇ ਇਸ ਦੌਰ 'ਚ ਖੁਦ ਨੂੰ ਸੁਰੱਖਿਅਤ ਰੱਖਣ ਤੇ ਆਪਣੀ ਪ੍ਰਤੀਰੋਧਕ ਸਮਰੱਥਾ ਨੂੰ ਵਧਾਉਣ ਲਈ ਤੁਹਾਨੂੰ ਆਂਵਲੇ ਦਾ ਸੇਵਨ ਕਰਨਾ ਚਾਹੀਦਾ ਹੈ। ਵਿਟਾਮਿਨ ਸੀ, ਅਮੀਨੋ ਐਸਿਡ, ਪੈਕਟਿਨ ਵਰਗੇ ਪੋਸ਼ਕ ਤੱਤ ਵੱਡੀ ਮਾਤਰਾ 'ਚ ਹੁੰਦੇ ਹਨ, ਜੋ ਸਰੀਰ ਦੀ ਪ੍ਰਤੀਰੋਧਕ ਸਮਰੱਥਾ ਨੂੰ ਵਧਾਉਂਦੇ ਹਨ। ਇਸ ਦੇ ਸੇਵਨ ਲਈ ਤੁਸੀਂ ਆਂਵਲੇ ਦਾ ਜੂਸ, ਆਂਵਲੇ ਦਾ ਮੁਰੱਬਾ, ਅਚਾਰ ਆਦਿ ਦਾ ਸੇਵਨ ਕਰ ਸਕਦੇ ਹੋ। ਇਹ ਲੀਵਰ, ਦਿਲ, ਦਿਮਾਗ ਤੇ ਫੇਫੜਿਆਂ ਨੂੰ ਸਿਹਤਮੰਦ ਰੱਖਣ 'ਚ ਵੀ ਮਦਦ ਕਰਦਾ ਹੈ। ਅਸ਼ਵਗੰਧਾ ਦਾ ਕਰੋ ਸੇਵਨਅਸ਼ਵਗੰਧਾ ਵੀ ਸਾਡੀ ਰੋਗ ਇਮਿਊਨਿਟੀ ਨੂੰ ਵਧਾਉਣ 'ਚ ਬਹੁਤ ਪ੍ਰਭਾਵਸ਼ਾਲੀ ਹੈ। ਇਹ ਭਾਰਤ ਸਮੇਤ ਮੱਧ ਪੂਰਬ ਤੇ ਅਫਰੀਕਾ ਦੇ ਕਈ ਹਿੱਸਿਆਂ 'ਚ ਪਾਇਆ ਜਾਂਦਾ ਹੈ। ਇਮਿਊਨਿਟੀ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਇਹ ਦਰਦ ਤੇ ਸੋਜ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨ 'ਚ ਵੀ ਮਦਦ ਕਰਦਾ ਹੈ। ਇਹ ਤਣਾਅ ਤੇ ਨੀਂਦ ਨਾ ਆਉਣ ਦੀ ਸਮੱਸਿਆ ਨੂੰ ਵੀ ਦੂਰ ਕਰਦਾ ਹੈ। Disclaimer : ਇਸ ਲੇਖ 'ਚ ਦੱਸੇ ਤਰੀਕਿਆਂ ਅਤੇ ਦਾਅਵਿਆਂ ਦੀ ਪੁਸ਼ਟੀ ਏਬੀਪੀ ਨਿਊਜ਼ ਨਹੀਂ ਕਰਦਾ। ਇਨ੍ਹਾਂ ਨੂੰ ਸਿਰਫ਼ ਸੁਝਾਵਾਂ ਵਜੋਂ ਹੀ ਲਓ। ਅਜਿਹੇ ਕਿਸੇ ਵੀ ਇਲਾਜ/ਦਵਾਈ/ਖੁਰਾਕ ਦੀ ਪਾਲਣਾ ਕਰਨ ਤੋਂ ਪਹਿਲਾਂ ਡਾਕਟਰ ਨਾਲ ਸਲਾਹ ਕਰੋ।
ਇਹ ਵੀ ਪੜ੍ਹੋ : Corona Vaccination: ਓਮੀਕ੍ਰੋਨ ਦੇ ਖਤਰੇ ਨੂੰ ਵੇਖਦਿਆਂ PM ਮੋਦੀ ਨੇ ਕੀਤੇ ਵੱਡੇ ਐਲਾਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin