Delta Plus Variant: 'ਡੈਲਟਾ ਪਲੱਸ' ਵੇਰੀਐਂਟ ਦਾ ਕਹਿਰ, ਦੇਸ਼ 'ਚ 40 ਕੇਸ ਮਿਲੇ
ਦੇਸ਼ 'ਚ ਜਾਨਲੇਵਾ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਘਟ ਰਹੇ ਹਨ, ਪਰ ਹੁਣ ਕੋਰੋਨਾ ਦੇ ਡੈਲਟਾ ਪਲੱਸ ਵੇਰੀਐਂਟ ਨੇ ਸੂਬਾ ਸਰਕਾਰਾਂ ਨੂੰ ਪ੍ਰੇਸ਼ਾਨੀ 'ਚ ਪਾ ਦਿੱਤਾ ਹੈ। ਸੂਤਰਾਂ ਅਨੁਸਾਰ ਦੇਸ਼ 'ਚ ਹੁਣ ਤੱਕ ‘ਡੈਲਟਾ ਪਲੱਸ’ ਵੇਰੀਐਂਟ ਦੇ 40 ਮਾਮਲੇ ਦਰਜ ਕੀਤੇ ਗਏ ਹਨ।
ਨਵੀਂ ਦਿੱਲੀ: ਦੇਸ਼ 'ਚ ਜਾਨਲੇਵਾ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਘਟ ਰਹੇ ਹਨ, ਪਰ ਹੁਣ ਕੋਰੋਨਾ ਦੇ ਡੈਲਟਾ ਪਲੱਸ ਵੇਰੀਐਂਟ ਨੇ ਸੂਬਾ ਸਰਕਾਰਾਂ ਨੂੰ ਪ੍ਰੇਸ਼ਾਨੀ 'ਚ ਪਾ ਦਿੱਤਾ ਹੈ। ਸੂਤਰਾਂ ਅਨੁਸਾਰ ਦੇਸ਼ 'ਚ ਹੁਣ ਤੱਕ ‘ਡੈਲਟਾ ਪਲੱਸ’ ਵੇਰੀਐਂਟ ਦੇ 40 ਮਾਮਲੇ ਦਰਜ ਕੀਤੇ ਗਏ ਹਨ। ਜ਼ਿਆਦਾਤਰ ਮਾਮਲੇ ਮਹਾਰਾਸ਼ਟਰ, ਕੇਰਲ ਤੇ ਤਾਮਿਲਨਾਡੂ ਤੋਂ ਆਏ ਹਨ। ਹਾਲਾਂਕਿ ਮੱਧ ਪ੍ਰਦੇਸ਼ ਵਿੱਚ ਵੀ ਡੈਲਟਾ ਪਲੱਸ ਵੇਰੀਐਂਟ ਦੇ ਮਾਮਲੇ ਹਨ।
ਡੈਲਟਾ ਪਲੱਸ ਇਸ ਸਮੇਂ ਚਿੰਤਾਜਨਕ ਵੇਰੀਐਂਟ
ਭਾਰਤ ਉਨ੍ਹਾਂ 10 ਦੇਸ਼ਾਂ ਵਿੱਚੋਂ ਇੱਕ ਹੈ, ਜਿੱਥੇ ਹੁਣ ਤਕ ‘ਡੈਲਟਾ ਪਲੱਸ’ ਵੇਰੀਐਂਟ ਮਿਲਿਆ ਹੈ। 'ਡੈਲਟਾ ਵੇਰੀਐਂਟ' 80 ਦੇਸ਼ਾਂ 'ਚ ਪਾਇਆ ਗਿਆ ਹੈ। ਇੰਡੀਅਨ ਸਾਰਸ ਕੋਵ-2 ਜੀਨੋਮਿਕਸ ਕੰਸੋਰਟੀਅਮ (ਆਈਐਨਐਸਏਸੀਓਜੀ) ਨੇ ਦੱਸਿਆ ਹੈ ਕਿ ਡੈਲਟਾ ਪਲੱਸ ਵੇਰੀਐਂਟ ਇਸ ਸਮੇਂ ਚਿੰਤਾ ਦਾ ਰੂਪ ਹੈ, ਜਿਸ 'ਚ ਤੇਜੀ ਨਾਲ ਫੈਲਣ, ਫੇਫੜਿਆਂ ਦੇ ਸੈੱਲਾਂ ਦੇ ਸੰਵੇਦਕ 'ਚ ਜ਼ੋਰਦਾਰ ਤਰੀਕੇ ਨਾਲ ਚਿਪਕਣ ਤੇ ‘ਮੋਨੋਕਲੋਨਲ ਐਂਟੀਬਾਡੀ’ 'ਚ ਸੰਭਾਵੀ ਕਮੀ ਜਿਹੀ ਵਿਸ਼ੇਸ਼ਤਾ ਹੈ।
ਇੰਡੀਅਨ ਸਾਰਸ ਕੋਵ-2 ਜੀਨੋਮਿਕਸ ਕਨਸੋਰਟੀਅਮ (ਆਈਐਨਐਸਏਸੀਓਜੀ) ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਬਣਾਈ ਗਈ ਰਾਸ਼ਟਰੀ ਲੈਬਾਂ ਦਾ ਇਕ ਸਮੂਹ ਹੈ। ਆਈਐਨਐਸਏਸੀਓਜੀਵਾਇਰਸ ਦੇ ਨਵੇਂ ਰੂਪਾਂ ਤੇ ਮਹਾਂਮਾਰੀ ਨਾਲ ਉਨ੍ਹਾਂ ਦੇ ਸਬੰਧਾਂ ਦਾ ਪਤਾ ਲਗਾ ਰਿਹਾ ਹੈ। ਵਿਆਪਕ ਤੌਰ 'ਤੇ ਦੋਵੇਂ ਭਾਰਤੀ ਟੀਕੇ ਕੋਵਿਸ਼ੀਲਡ ਤੇ ਕੋਵੈਕਸੀਨ ਡੈਲਟਾ ਵੇਰੀਐਂਟ ਦੇ ਵਿਰੁੱਧ ਪ੍ਰਭਾਵਸ਼ਾਲੀ ਹਨ, ਪਰ ਉਹ ਕਿਸ ਹੱਦ ਤੱਕ ਤੇ ਕਿਸ ਅਨੁਪਾਤ ਵਿੱਚ ਐਂਟੀਬਾਡੀਜ਼ ਪੈਦਾ ਕਰਦੇ ਹਨ, ਜਾਣਕਾਰੀ ਬਹੁਤ ਜਲਦੀ ਸਾਂਝੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Balwinder Singh Sandhu Case: ਕਮਾਂਡਰ ਬਲਵਿੰਦਰ ਸਿੰਘ ਸੰਧੂ ਕਤਲ ਕੇਸ, NIA ਨੇ ਦੋ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Check out below Health Tools-
Calculate Your Body Mass Index ( BMI )