Heart Attack: ਸਾਡੇ ਵਿੱਚੋਂ ਬਹੁਤ ਸਾਰੇ ਲੋਕ ਦਿਲ ਦੇ ਦੌਰੇ ਤੋਂ ਪਹਿਲਾਂ ਛਾਤੀ ਵਿੱਚ ਜਕੜਨ ਜਿਹੀ ਮਹਿਸੂਸ ਹੁੰਦੀ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਦਿਲ ਦਾ ਦੌਰਾ ਪੈਣ ਤੋਂ ਪਹਿਲਾਂ ਤੁਹਾਡੇ ਸਰੀਰ ਦੇ ਕੁਝ ਹਿੱਸਿਆਂ ਵਿੱਚ ਦਰਦ ਸ਼ੁਰੂ ਹੋ ਜਾਂਦਾ ਹੈ। ਹਾਂਜੀ, ਸ਼ਾਇਦ ਤੁਹਾਡੇ ਵਿੱਚੋਂ ਬਹੁਤ ਸਾਰੇ ਲੋਕ ਸਰੀਰ ਦੇ ਇਨ੍ਹਾਂ ਹਿੱਸਿਆਂ ਵਿੱਚ ਹੋਣ ਵਾਲੇ ਦਰਦ ਨੂੰ ਨਾ ਸਮਝ ਸਕਣ, ਪਰ ਕਈ ਵਾਰ ਸਰੀਰ ਦੇ ਕੁਝ ਹਿੱਸਿਆਂ ਵਿੱਚ ਦਰਦ ਦਿਲ ਦੇ ਦੌਰੇ ਵੱਲ ਇਸ਼ਾਰਾ ਕਰਦਾ ਹੈ।


ਜ਼ਿਆਦਾਤਰ ਡਾਕਟਰਾਂ ਦਾ ਕਹਿਣਾ ਹੈ ਕਿ ਹਾਰਟ ਅਟੈਕ ਆਉਣ ਤੋਂ ਕਰੀਬ 1 ਮਹੀਨੇ ਤੋਂ 2 ਮਹੀਨੇ ਪਹਿਲਾ ਸਾਡਾ ਸਰੀਰ ਕਈ ਤਰ੍ਹਾਂ ਦੇ ਸੰਕੇਤ ਦਿੰਦਾ ਹੈ। ਇਸ ਆਰਟਿਕਲ ਵਿੱਚ ਅਸੀਂ ਤੁਹਾਨੂੰ ਹਾਰਟ ਅਟੈਕ ਆਉਣ ਤੋਂ ਪਹਿਲਾਂ ਸਰੀਰ ਦੇ ਕੁਝ ਹਿੱਸਿਆਂ ਵਿੱਚ ਹੋਣ ਵਾਲੇ ਦਰਦ ਬਾਰੇ ਦੱਸਾਂਗੇ। ਆਓ ਜਾਣਦੇ ਹਾਂ ਹਾਰਟ ਅਟੈਕ ਆਉਣ ਤੋਂ ਪਹਿਲਾਂ ਸਰੀਰ ਦੇ ਕਿਹੜੇ ਹਿੱਸਿਆਂ ਵਿੱਚ ਦਰਦ ਹੁੰਦਾ ਹੈ?



ਛਾਤੀ ਵਿੱਚ ਦਰਦ 
ਦਿਲ ਦਾ ਦੌਰਾ ਪੈਣ ਤੋਂ ਪਹਿਲਾਂ ਮਰੀਜ਼ ਦੀ ਛਾਤੀ ਵਿੱਚ ਤੇਜ਼ ਦਰਦ ਹੋ ਸਕਦਾ ਹੈ। ਇਹ ਦਰਦ ਦਬਾਅ ਜਾਂ ਭਾਰੀਪਨ ਮਹਿਸੂਸ ਹੁੰਦਾ ਹੈ। ਦਿਲ ਦੇ ਦੌਰੇ ਕਾਰਨ ਹੋਣ ਵਾਲਾ ਦਰਦ ਆਮ ਤੌਰ 'ਤੇ ਖੱਬੀ ਬਾਂਹ ਨੂੰ ਪ੍ਰਭਾਵਿਤ ਕਰਦਾ ਹੈ, ਪਰ ਇਹ ਦੋਵੇਂ ਪਾਸੇ ਹੋ ਸਕਦਾ ਹੈ।


ਖੱਬੀ ਬਾਂਹ ਵਿੱਚ ਹੋਵੇਗਾ ਦਰਦ


ਦਿਲ ਦਾ ਦੌਰਾ ਪੈਣ ਤੋਂ ਪਹਿਲਾਂ ਮਰੀਜ਼ ਦੇ ਮੋਢੇ ਅਤੇ ਬਾਂਹ ਵਿੱਚ ਬਹੁਤ ਦਰਦ ਮਹਿਸੂਸ ਹੋ ਸਕਦਾ ਹੈ। ਅਕਸਰ ਲੋਕ ਇਸ ਦਰਦ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਕਈ ਵਾਰ ਇਹ ਗੰਭੀਰ ਹੋ ਸਕਦਾ ਹੈ। ਜੇਕਰ ਤੁਹਾਡੀ ਖੱਬੀ ਬਾਂਹ ਵਿੱਚ ਬਹੁਤ ਦਰਦ ਹੋ ਰਿਹਾ ਹੈ ਅਤੇ ਇਹ ਦਰਦ ਵਾਰ-ਵਾਰ ਹੋ ਰਿਹਾ ਹੈ ਤਾਂ ਅਜਿਹੀ ਸਥਿਤੀ ਵਿੱਚ ਘੱਟੋ-ਘੱਟ ਇੱਕ ਵਾਰ ਡਾਕਟਰ ਦੀ ਸਲਾਹ ਜ਼ਰੂਰ ਲਓ। ਤਾਂ ਜੋ ਸਮੇਂ ਸਿਰ ਇਲਾਜ ਕੀਤਾ ਜਾ ਸਕੇ।


ਇਹ ਵੀ ਪੜ੍ਹੋ: Covid ਦਾ ਸ਼ਿਕਾਰ ਹੋਏ ਸੀ ਤਾਂ ਇਦਾਂ ਰੱਖੋ ਆਪਣਾ ਖਿਆਲ, ਹੁਣ ਇਸ ਬਿਮਾਰੀ ਦੀ ਚਪੇਟ 'ਚ ਆ ਰਹੇ ਬੱਚੇ ਅਤੇ ਜਵਾਨ


ਹੱਥ ਦੇ ਵੱਖ-ਵੱਖ ਹਿੱਸਿਆਂ ਵਿੱਚ ਹੁੰਦਾ ਦਰਦ


ਦਿਲ ਦਾ ਦੌਰਾ ਪੈਣ ਤੋਂ ਪਹਿਲਾਂ ਮਰੀਜ਼ਾਂ ਦੇ ਹੱਥਾਂ ਦੇ ਵੱਖ-ਵੱਖ ਹਿੱਸਿਆਂ ਵਿੱਚ ਦਰਦ ਹੋ ਸਕਦਾ ਹੈ। ਕਈ ਲੋਕ ਹੱਥਾਂ ਦੇ ਦਰਦ ਨੂੰ ਘੱਟ ਕਰਨ ਲਈ ਦਰਦ ਦੀਆਂ ਦਵਾਈਆਂ ਲੈਂਦੇ ਹਨ ਪਰ ਜੇਕਰ ਤੁਹਾਨੂੰ ਇਹ ਦਰਦ ਵਾਰ-ਵਾਰ ਮਹਿਸੂਸ ਹੋ ਰਿਹਾ ਹੈ ਤਾਂ ਇਕ ਵਾਰ ਆਪਣੇ ਡਾਕਟਰ ਦੀ ਸਲਾਹ ਲਓ। ਤਾਂ ਜੋ ਸਮੇਂ ਸਿਰ ਇਲਾਜ ਕੀਤਾ ਜਾ ਸਕੇ।



ਪਿੱਠ ਵਿੱਚ ਹੁੰਦਾ ਦਰਦ


ਹਾਰਟ ਅਟੈਕ ਦਾ ਦਰਦ ਸਿਰਫ਼ ਮੋਢਿਆਂ ਅਤੇ ਛਾਤੀ ਵਿੱਚ ਹੀ ਨਹੀਂ, ਸਗੋਂ ਕਈ ਵਾਰ ਇਹ ਦਰਦ ਪਿੱਠ ਤੱਕ ਵੀ ਫੈਲ ਸਕਦਾ ਹੈ। ਜੇਕਰ ਤੁਹਾਨੂੰ ਬਿਨਾਂ ਕਿਸੇ ਕਾਰਨ ਪਿੱਠ ਵਿੱਚ ਦਰਦ ਹੋ ਰਿਹਾ ਹੈ, ਤਾਂ ਡਾਕਟਰ ਤੋਂ ਆਪਣੀ ਜਾਂਚ ਕਰਵਾਓ। ਤਾਂ ਜੋ ਤੁਹਾਡਾ ਇਲਾਜ ਸਮੇਂ ਸਿਰ ਸ਼ੁਰੂ ਹੋ ਸਕੇ।


ਜਬਾੜਿਆਂ ਵਿੱਚ ਹੋ ਸਕਦਾ ਦਰਦ 


ਦਿਲ ਦਾ ਦੌਰਾ ਪੈਣ ਤੋਂ ਪਹਿਲਾਂ ਮਰੀਜ਼ ਦੇ ਜਬਾੜੇ ਵਿੱਚ ਦਰਦ ਜਾਂ ਥੋੜ੍ਹਾ ਜਿਹਾ ਦਬਾਅ ਮਹਿਸੂਸ ਹੋ ਸਕਦਾ ਹੈ। ਕਈ ਵਾਰ ਲੋਕ ਇਸ ਸਥਿਤੀ ਨੂੰ ਬਹੁਤੀ ਗੰਭੀਰਤਾ ਨਾਲ ਨਹੀਂ ਲੈਂਦੇ, ਜੋ ਭਵਿੱਖ ਵਿੱਚ ਗੰਭੀਰ ਹੋ ਸਕਦਾ ਹੈ। ਜੇਕਰ ਤੁਸੀਂ ਅਜਿਹੇ ਲੱਛਣ ਦੇਖਦੇ ਹੋ ਤਾਂ ਤੁਰੰਤ ਡਾਕਟਰ ਦੀ ਮਦਦ ਲਓ।


ਇਹ ਵੀ ਪੜ੍ਹੋ: Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (17-10-2024)