ਪੜਚੋਲ ਕਰੋ

PGI ਦਾ ਕਮਾਲ, ਹੁਣ ਘਰ ਬੈਠੇ ਬਣਾਓ OPD ਦਾ ਕਾਰਡ

ਚੰਡੀਗੜ੍ਹ: ਲਾਇਲਾਜ ਰੋਗਾਂ ਦੇ ਇਲਾਜ ਲਈ ਚੰਡੀਗੜ੍ਹ ਦੇ ਪੀ.ਜੀ.ਆਈ. ਨੂੰ ਨਵੀਂ ਤੋਂ ਨਵੀਂ ਤਕਨਾਲੋਜੀ ਇਸਤੇਮਾਲ ਕਰਨ ਲਈ ਜਾਣਿਆ ਜਾਂਦਾ ਹੈ। ਇੱਥੇ ਮੈਡੀਕਲ ਦੇ ਖੇਤਰ ਵਿੱਚ ਤਕਨਾਲੋਜੀ ਦੀ ਵਰਤੋਂ ਪੂਰੇ ਦੇਸ਼ ਵਿੱਚ ਸਭ ਤੋਂ ਅੱਗੇ ਮੰਨੀ ਜਾਂਦੀ ਹੈ। ਤਕਨਾਲੋਜੀ ਦੇ ਇਸਤੇਮਾਲ ਵਿੱਚ ਹੀ ਇੱਕ ਹੋਰ ਅਗਾਂਹਵਧੂ ਕਦਮ ਰੱਖਦੇ ਹੋਏ ਪੀ.ਜੀ.ਆਈ. ਨੇ ਆਪਣੇ ਇੱਥੇ ਇਲਾਜ ਕਰਾਉਣ ਆਉਣ ਵਾਲੇ ਮਰੀਜ਼ਾਂ ਨੂੰ ਲਾਈਨਾਂ ਲਾਉਣ ਦੀ ਖੇਚਲ ਤੋਂ ਵੀ ਮੁਕਤ ਕਰ ਦਿੱਤਾ ਹੈ। ਪੀਜੀਆਈ ਨੇ ਇਨਫ਼ੋਰਮੇਸ਼ਨ ਤਕਨਾਲੋਜੀ ਨੂੰ ਇਸਤੇਮਾਲ ਕਰਦਿਆਂ ਪਹਿਲੀ ਵਾਰ ਓ.ਪੀ.ਡੀ. ਦੇ ਮਰੀਜ਼ਾਂ ਦੇ ਕਾਰਡ ਬਣਾਉਣ ਦਾ ਕੰਮ ਆਨਲਾਈਨ ਕਰ ਦਿੱਤਾ ਹੈ। ਹੁਣ ਮਰੀਜ਼ ਆਪਣੇ ਘਰ ਬੈਠੇ ਹੀ ਆਪਣਾ ਓ.ਪੀ.ਡੀ. ਕਾਰਡ ਬਣਾ ਸਕਦੇ ਹਨ ਤੇ ਮਿਥੇ ਦਿਨ ਤੇ ਸਮੇਂ ‘ਤੇ ਪੀ.ਜੀ.ਆਈ. ਆ ਕੇ ਆਪਣਾ ਇਲਾਜ ਕਰਾ ਸਕਦੇ ਹਨ। ਪੀ.ਜੀ.ਆਈ. ਦੇ ਬੁਲਾਰੇ ਨੇ ਇਸ ਬਾਰੇ ਦੱਸਿਆ ਕੇ ਪੀ.ਜੀ.ਆਈ. ‘ਚ ਓ.ਪੀ.ਡੀ. ਲਈ ਕਾਰਡ ਬਣਾਉਣ ਜਾਂ ਰਜਿਸਟ੍ਰੇਸ਼ਨ ਕਰਾਉਣ ਲਈ ਲੰਮੀਆਂ ਲਾਈਨਾਂ ਲੱਗਦੀਆਂ ਹਨ ਕਿਉਂਕਿ ਇੱਥੇ ਮਰੀਜ਼ਾਂ ਦੀ ਆਮਦ ਬਹੁਤ ਹੀ ਜ਼ਿਆਦਾ ਹੈ। ਪੀ.ਜੀ.ਆਈ.ਵਿੱਚ ਹਰ ਰੋਜ਼ ਪੰਜ ਹਜ਼ਾਰ ਨਵੇਂ ਮਰੀਜ਼ ਆਉਂਦੇ ਹਨ। ਇਨ੍ਹਾਂ ਤੋਂ ਇਲਾਵਾ ਪੁਰਾਣੇ ਮਰੀਜ਼ਾਂ ਨੂੰ ਵੀ ਜਦੋਂ ਤੱਕ ਇਲਾਜ ਚੱਲਦਾ ਹੈ, ਇੱਥੇ ਮੁੜ ਆਉਣਾ ਪੈਂਦਾ ਹੈ। ਇਸ ਤਰ੍ਹਾਂ ਸਾਲ ‘ਚ 15 ਲੱਖ ਤੋਂ ਵੀ ਵੱਧ ਮਰੀਜ਼ ਪੀ.ਜੀ.ਆਈ. ‘ਚ ਆਉਂਦੇ ਹਨ। ਹਰ ਰੋਜ਼ ਪੰਜ ਹਜ਼ਾਰ ਮਰੀਜ਼ਾਂ ਦੀ ਰਜਿਸਟ੍ਰੇਸ਼ਨ ਤੇ ਕਾਰਡ ਬਣਾਉਣ ਲਈ ਨਾ ਕੇਵਲ ਸਮਾਂ ਲੱਗਦਾ ਹੈ, ਸਗੋਂ ਮਰੀਜ਼ਾਂ ਨੂੰ ਵੀ ਕਾਰਡ ਬਣਾਉਣ ਵਾਲੀ ਲਾਈਨ ਵਿੱਚ ਲੱਗਣ ਲਈ ਬਹੁਤ ਛੇਤੀ ਆਉਣਾ ਪੈਂਦਾ ਹੈ। ਪੀ.ਜੀ.ਆਈ.‘ਚ ਆਉਣ ਵਾਲੇ ਬਹੁਤੇ ਮਰੀਜ਼ ਪੰਜਾਬ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਦੇ ਪਿੰਡਾਂ ‘ਚੋਂ ਆਉਂਦੇ ਹਨ। ਉਨ੍ਹਾਂ ਨੂੰ ਇੱਕ ਦਿਨ ਪਹਿਲਾਂ ਹੀ ਆਉਣਾ ਪੈਂਦਾ ਹੈ। ਇਸ ਸਮੱਸਿਆ ਨੂੰ ਵੇਖਦਿਆਂ ਪੀ.ਜੀ.ਆਈ. ਨੇ ਓ.ਪੀ.ਡੀ. ਦਾ ਰਜਿਸਟ੍ਰੇਸ਼ਨ ਤੇ ਕਾਰਡ ਬਣਾਉਣ ਦਾ ਕੰਮ ਆਨਲਾਈਨ ਕਰ ਦਿੱਤਾ ਹੈ। ਮਰੀਜ਼ ਆਪਣਾ ਰਜਿਸਟ੍ਰੇਸ਼ਨ ਕਰਾ ਕੇ ਮਿਥੇ ਸਮੇਂ ‘ਤੇ ਹੀ ਆਵੇ। ਇਸ ਲਈ ਮਰੀਜ਼ ਨੂੰ ਪੀ.ਜੀ.ਆਈ. ਦੀ ਵੈੱਬਸਾਈਟ ‘ਤੇ ਜਾ ਕੇ ਓ.ਪੀ.ਡੀ. ਕਲਿੱਕ ਕਰਨਾ ਹੁੰਦਾ ਹੈ। ਇੱਥੇ ਜਾ ਕੇ ਮਰੀਜ਼ ਬਿਮਾਰੀ ਦੇ ਇਲਾਜ ਨਾਲ ਸਬੰਧਤ ਵਿਭਾਗ ਦੀ ਰਜਿਸਟ੍ਰੇਸ਼ਨ ਖੋਲ੍ਹਦਾ ਹੈ। ਇੱਥੇ ਮਰੀਜ਼ ਨੂੰ ਆਪਣਾ ਆਧਾਰ ਕਾਰਡ ਨੰਬਰ ਪਾਉਣਾ ਹੁੰਦਾ ਹੈ ਤੇ ਇਸ ਦੇ ਨਾਲ ਹੀ ਮਰੀਜ਼ ਨਾਲ ਸਬੰਧਤ ਸਾਰੀ ਜਾਣਕਾਰੀ ਖੁੱਲ੍ਹ ਜਾਂਦੀ ਹੈ। ਮਰੀਜ਼ ਕਿਸੇ ਵੀ ਕਰੈਡਿਟ ਜਾਂ ਡੈਬਿਟ ਕਾਰਡ ਰਾਹੀਂ ਫ਼ੀਸ ਜਮਾਂ ਕਰਾ ਸਕਦਾ ਹੈ। ਇਸ ਤੋਂ ਬਾਅਦ ਮਰੀਜ਼ ਵੱਲੋਂ ਦਿੱਤੇ ਮੋਬਾਈਲ ਨੰਬਰ ‘ਤੇ ਓ.ਪੀ.ਡੀ. ਦੇ ਦਿਨ, ਸਮੇਂ, ਕਮਰਾ ਨੰਬਰ ਤੇ ਡਾਕਟਰ ਦਾ ਨਾਂ ਸਬੰਧੀ ਜਾਣਕਾਰੀ ਆ ਜਾਂਦੀ ਹੈ। ਪੀ.ਜੀ.ਆਈ. ਦੇ ਬੁਲਾਰੇ ਨੇ ਦੱਸਿਆ ਕੇ ਇਹ ਸੁਵਿਧਾ ਅੱਜ ਤੋਂ ਹੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਨਾਲ ਮਰੀਜ਼ਾਂ ਨੂੰ ਬਹੁਤ ਸਹੂਲਤ ਹੋ ਜਾਏਗੀ। ਉਨ੍ਹਾਂ ਦੱਸਿਆ ਕੇ ਛੇਤੀ ਹੀ ਲੈਬੋਰੇਟ੍ਰੀ ਦੇ ਟੈਸਟ ਦੀ ਰਿਪੋਰਟ ਵੀ ਸਿੱਧੇ ਹੀ ਡਾਕਟਰ ਦੇ ਕੰਪਿਊਟਰ ‘ਤੇ ਭੇਜ ਦਿੱਤੀ ਜਾਇਆ ਕਰੇਗੀ। ਇਸ ਨਾਲ ਮਰੀਜ਼ਾਂ ਨੂੰ ਰਿਪੋਰਟ ਲੈਣ ਲਈ ਵੀ ਲਾਈਨਾਂ ‘ਚ ਲੱਗਾਂ ਦੀ ਖੇਚਲ ਨਹੀਂ ਹੋਏਗੀ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Atrial Fibrillation : ਦਿਲ ਦੀ ਇਸ ਬਿਮਾਰੀ ਤੋਂ ਅਣਜਾਣ ਹਨ ਕਰੋੜਾਂ ਭਾਰਤੀ 
Atrial Fibrillation : ਦਿਲ ਦੀ ਇਸ ਬਿਮਾਰੀ ਤੋਂ ਅਣਜਾਣ ਹਨ ਕਰੋੜਾਂ ਭਾਰਤੀ 
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Spider Veins: ਤੁਹਾਡੇ ਪਿਤਾ ਦੀਆਂ ਲੱਤਾਂ 'ਤੇ ਮੱਕੜੀ ਵਰਗੇ ਜਾਲ ਦਿਖਾਈ ਦਿੰਦੇ ਹਨ, ਇਹ ਸਮੱਸਿਆ ਕਿੰਨੀ ਗੰਭੀਰ ਹੈ?
Spider Veins: ਤੁਹਾਡੇ ਪਿਤਾ ਦੀਆਂ ਲੱਤਾਂ 'ਤੇ ਮੱਕੜੀ ਵਰਗੇ ਜਾਲ ਦਿਖਾਈ ਦਿੰਦੇ ਹਨ, ਇਹ ਸਮੱਸਿਆ ਕਿੰਨੀ ਗੰਭੀਰ ਹੈ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
Embed widget