Don't use mobile phone in pregnancy: ਇਹ ਸੋਸ਼ਲ ਮੀਡੀਆ ਦਾ ਯੁੱਗ ਹੈ ਤੇ ਹੁਣ ਸਮਾਰਟਫੋਨ ਮਨੁੱਖੀ ਜੀਵਨ ਦਾ ਅਹਿਮ ਹਿੱਸਾ ਬਣ ਗਿਆ ਹੈ। ਸ਼ਾਇਦ ਜਿੰਨਾ ਖਾਣਾ ਜ਼ਰੂਰੀ ਹੈ, ਹੁਣ ਫ਼ੋਨ ਵੀ ਓਨਾ ਹੀ ਜ਼ਰੂਰੀ ਹੋ ਗਿਆ ਹੈ। ਬੱਚੇ ਹੋਣ ਜਾਂ ਬਜ਼ੁਰਗ, ਇਹ ਹਰ ਕਿਸੇ ਦੀ ਜ਼ਿੰਦਗੀ ਦਾ ਅਹਿਮ ਹਿੱਸਾ ਬਣ ਗਿਆ ਹੈ। ਇਸ ਵਿੱਚ ਗਰਭਵਤੀ ਔਰਤਾਂ ਵੀ ਸ਼ਾਮਲ ਹਨ। 


ਆਮ ਤੌਰ ਉੱਪਰ ਵੇਖਿਆ ਗਿਆ ਹੈ ਕਿ ਗਰਭ ਅਵਸਥਾ ਦੌਰਾਨ, ਬਹੁਤ ਸਾਰੀਆਂ ਔਰਤਾਂ ਘੰਟਿਆਂ ਤੱਕ ਸਮਾਰਟਫ਼ੋਨ ਦੀ ਵਰਤੋਂ ਕਰਦੀਆਂ ਹਨ। ਸ਼ਾਇਦ ਉਹ ਨਹੀਂ ਜਾਣਦੀਆਂ ਕਿ ਫ਼ੋਨ ਦੀ ਜ਼ਿਆਦਾ ਵਰਤੋਂ ਮਾਂ ਤੇ ਹੋਣ ਵਾਲੇ ਬੱਚੇ ਦੋਵਾਂ ਲਈ ਨੁਕਸਾਨਦੇਹ ਸਾਬਤ ਹੋ ਸਕਦੀ ਹੈ।


ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਗਰਭਵਤੀ ਔਰਤਾਂ ਆਪਣੀ ਪ੍ਰੈਗਨੈਂਸੀ ਦੌਰਾਨ ਜ਼ਿਆਦਾ ਸਮੇਂ ਤੱਕ ਸਮਾਰਟਫ਼ੋਨ ਦੀ ਵਰਤੋਂ ਕਰਦੀਆਂ ਹਨ ਤਾਂ ਬੱਚੇ ਵਿੱਚ ਮਾਨਸਿਕ ਸਮੱਸਿਆਵਾਂ ਹੋਣ ਦਾ ਖ਼ਤਰਾ ਰਹਿੰਦਾ ਹੈ। ਜਨਮ ਤੋਂ ਹੀ ਬੱਚੇ ਵਿੱਚ ਵਿਵਹਾਰ ਸਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ। 


ਡੈਨਮਾਰਕ ਵਿੱਚ ਇੱਕ ਤਾਜ਼ਾ ਅਧਿਐਨ ਵਿੱਚ, ਇੱਕ ਹਜ਼ਾਰ ਗਰਭਵਤੀ ਔਰਤਾਂ 'ਤੇ ਖੋਜ ਕੀਤੀ ਗਈ ਹੈ। ਅਧਿਐਨ ਵਿੱਚ ਪਾਇਆ ਗਿਆ ਕਿ ਜਿਨ੍ਹਾਂ ਔਰਤਾਂ ਨੇ ਗਰਭ ਅਵਸਥਾ ਦੌਰਾਨ ਸਮਾਰਟਫੋਨ ਦੀ ਜ਼ਿਆਦਾ ਵਰਤੋਂ ਕੀਤੀ ਸੀ, ਉਨ੍ਹਾਂ ਦੇ ਬੱਚੇ ਜਨਮ ਤੋਂ ਬਾਅਦ ਹਾਈਪਰਐਕਟੀਵਿਟੀ ਤੇ ਵਿਵਹਾਰ ਸਬੰਧੀ ਵਿਗਾੜਾਂ ਦੇ ਸ਼ਿਕਾਰ ਪਾਏ ਗਏ।



ਸਮਾਰਟਫੋਨ ਦੀ ਵਰਤੋਂ ਖਤਰਨਾਕ ਕਿਉਂ?


ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਔਰਤਾਂ ਗਰਭ ਅਵਸਥਾ ਦੌਰਾਨ ਸਮਾਰਟਫੋਨ ਦੀ ਜ਼ਿਆਦਾ ਵਰਤੋਂ ਕਰਦੀਆਂ ਹਨ ਤਾਂ ਉਨ੍ਹਾਂ ਦੀ ਜੀਵਨ ਸ਼ੈਲੀ ਵਿਗੜਣ ਲੱਗਦੀ ਹੈ। ਸੌਣ ਤੇ ਜਾਗਣ ਦਾ ਪੈਟਰਨ ਵਿਗੜ ਜਾਂਦਾ ਹੈ। ਇਸ ਨਾਲ ਨੀਂਦ ਦੀ ਗੁਣਵੱਤਾ ਖਰਾਬ ਹੋ ਜਾਂਦੀ ਹੈ। 


ਇਸ ਦੌਰਾਨ ਕਈ ਮਾਮਲਿਆਂ ਵਿੱਚ ਔਰਤਾਂ ਚਿੰਤਾ ਦਾ ਸ਼ਿਕਾਰ ਵੀ ਹੋ ਜਾਂਦੀਆਂ ਹਨ। ਫ਼ੋਨ ਨੂੰ ਜ਼ਿਆਦਾ ਦੇਰ ਤੱਕ ਵਰਤਣ ਨਾਲ ਇਹ ਰੇਡੀਏਸ਼ਨ ਦੇ ਸੰਪਰਕ ਵਿੱਚ ਆਉਂਦੀਆਂ ਹਨ। ਇਸ ਨਾਲ ਯਾਦਦਾਸ਼ਤ 'ਤੇ ਵੀ ਅਸਰ ਪੈ ਸਕਦਾ ਹੈ। ਔਰਤਾਂ ਨੂੰ ਦਰਪੇਸ਼ ਇਨ੍ਹਾਂ ਸਾਰੀਆਂ ਸਮੱਸਿਆਵਾਂ ਦਾ ਸਿੱਧਾ ਅਸਰ ਬੱਚੇ ਦੀ ਸਿਹਤ 'ਤੇ ਪੈਂਦਾ ਹੈ।


ਇਨ੍ਹਾਂ ਗੱਲਾਂ ਨੂੰ ਧਿਆਨ ਵਿੱਚ ਰੱਖੋ


1. ਫ਼ੋਨ ਦੀ ਵਰਤੋਂ ਦਾ ਸਮਾਂ ਸੈੱਟ ਕਰੋ।
2. ਸੋਸ਼ਲ ਮੀਡੀਆ ਤੋਂ ਦੂਰ ਰਹੋ ਤੇ ਆਪਣੇ ਆਪ ਨੂੰ ਵਿਅਸਤ ਰੱਖਣ ਲਈ ਕਿਤਾਬਾਂ ਪੜ੍ਹੋ।
3. ਰਾਤ ਨੂੰ ਸੌਣ ਤੋਂ 2 ਘੰਟੇ ਪਹਿਲਾਂ ਤੱਕ ਫੋਨ ਦੀ ਵਰਤੋਂ ਨਾ ਕਰੋ।
4. ਜੇ ਤੁਸੀਂ ਇਕੱਲੇ ਮਹਿਸੂਸ ਕਰ ਰਹੇ ਹੋ, ਤਾਂ ਪਰਿਵਾਰ ਦੇ ਕਿਸੇ ਮੈਂਬਰ ਨਾਲ ਗੱਲ ਕਰੋ।