ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 161 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 5216 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 5 ਮੌਤਾਂ ਹੋਣ ਦੀ ਵੀ ਖਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 133 ਹੋ ਗਈ ਹੈ। ਅੱਜ ਅੰਮ੍ਰਿਤਸਰ,ਪਠਾਨਕੋਟ, ਲੁਧਿਆਣਾ, ਜਲੰਧਰ ਅਤੇ ਹੁਸ਼ਿਆਰਪੁਰ 'ਚ ਕੋਰੋਨਾ ਨਾਲ ਇੱਕ- ਇੱਕ ਮੌਤ ਹੋਈ ਹੈ।
ਐਤਵਾਰ ਨੂੰ 161 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਅੰਮ੍ਰਿਤਸਰ 12, ਲੁਧਿਆਣਾ 39, ਜਲੰਧਰ 19, ਸੰਗਰੂਰ 45, ਪਟਿਆਲਾ 6, ਮੁਹਾਲੀ 8, ਗੁਰਦਾਸਪੁਰ 8, ਪਠਾਨਕੋਟ 4, ਹੁਸ਼ਿਆਰਪੁਰ 3, ਐਸਬੀਐਸ ਨਗਰ 2, ਫਤਿਹਗੜ੍ਹ ਸਾਹਿਬ 4, ਫਰੀਦਕੋਟ 2, ਫਿਰੋਜ਼ਪੁਰ 3, ਕਪੂਰਥਲਾ 3, ਤਰਨਤਾਰਨ, ਮੁਕਤਸਰ ਅਤੇ ਫਾਜ਼ਿਲਕਾ ਤੋਂ ਇੱਕ ਇੱਕ ਮਰੀਜ਼ ਸਾਹਮਣੇ ਆਇਆ ਹੈ।
ਅੱਜ ਕੁੱਲ੍ਹ 206 ਮਰੀਜ਼ ਸਿਹਤਯਾਬ ਹੋਏ ਹਨ, ਜਿਨ੍ਹਾਂ ਵਿਚੋਂ ਅੰਮ੍ਰਿਤਸਰ -49, ਜਲੰਧਰ -35, ਸੰਗਰੂਰ -57, ਪਟਿਆਲਾ -6, ਮੁਹਾਲੀ -8, ਪਠਾਨਕੋਟ -10, ਹੁਸ਼ਿਆਰਪੁਰ -7, ਨਵਾਂ ਸ਼ਹਿਰ -1, ਮੁਕਤਸਰ -2, ਫਤਿਹਗੜ੍ਹ ਸਾਹਿਬ -2, ਰੋਪੜ -4, ਫਾਜ਼ਿਲਕਾ -16 , ਬਠਿੰਡਾ -4 ਅਤੇ ਕਪੂਰਥਲਾ ਤੋਂ 5 ਮਰੀਜ਼ ਸਿਹਤਯਾਬ ਹੋਏ ਹਨ।
ਸੂਬੇ 'ਚ ਕੁੱਲ 289923 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 5216 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 3526 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 1557 ਲੋਕ ਐਕਟਿਵ ਮਰੀਜ਼ ਹਨ।
ਇਹ ਵੀ ਪੜ੍ਹੋ: ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ