Salt Side Effects : ਜੇਕਰ ਤੁਸੀਂ ਕਿਸੇ ਵੀ ਭੋਜਨ 'ਚ ਲੂਣ ਪਾਉਣਾ ਭੁੱਲ ਜਾਂਦੇ ਹੋ ਤਾਂ ਇਹ ਪੂਰੇ ਭੋਜਨ ਦਾ ਸਵਾਦ ਖ਼ਰਾਬ ਹੋ ਜਾਂਦਾ ਹੈ। ਇਸ ਤੋਂ ਬਗੈਰ ਵਧੀਆ ਭੋਜਨ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਭੋਜਨ ਦਾ ਸਵਾਦ ਵਧਾਉਣ ਦੇ ਨਾਲ-ਨਾਲ ਲੂਣ ਸਿਹਤ ਲਈ ਵੀ ਜ਼ਰੂਰੀ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਜ਼ਿਆਦਾ ਲੂਣ ਸਿਹਤ ਨੂੰ ਵੀ ਨੁਕਸਾਨ ਪਹੁੰਚਾ ਸਕਦਾ ਹੈ। ਜੀ ਹਾਂ, ਜੇਕਰ ਤੁਸੀਂ ਲੋੜ ਤੋਂ ਜ਼ਿਆਦਾ ਲੂਣ ਦਾ ਸੇਵਨ ਕਰਦੇ ਹੋ ਤਾਂ ਇਹ ਤੁਹਾਡੇ ਸਰੀਰ ਨੂੰ ਕਈ ਸਮੱਸਿਆਵਾਂ ਹੋ ਸਕਦੀਆਂ ਹਨ। ਅੱਜ ਇਸ ਲੇਖ 'ਚ ਅਸੀਂ ਜਾਣਾਂਗੇ ਕਿ ਲੋੜ ਤੋਂ ਵੱਧ ਲੂਣ ਦਾ ਸੇਵਨ ਕਰਨ ਨਾਲ ਸਰੀਰ ਨੂੰ ਕਿਹੜੀਆਂ ਸਮੱਸਿਆਵਾਂ (Salt Side Effects) ਹੋ ਸਕਦੀਆਂ ਹਨ।


ਦਿਲ 'ਤੇ ਪੈਂਦਾ ਅਸਰ
ਬਹੁਤ ਜ਼ਿਆਦਾ ਲੂਣ ਦਾ ਸੇਵਨ ਕਰਨ ਨਾਲ ਦਿਲ ਨਾਲ ਜੁੜੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਜੇਕਰ ਤੁਸੀਂ ਬਹੁਤ ਜ਼ਿਆਦਾ ਲੂਣ ਖਾਂਦੇ ਹੋ ਤਾਂ ਇਹ ਦਿਲ ਦਾ ਸੰਤੁਲਨ ਵਿਗੜਦਾ ਹੈ। ਇਸ ਲਈ ਲੂਣ ਦਾ ਸੇਵਨ ਸੀਮਤ ਮਾਤਰਾ 'ਚ ਕਰੋ।


ਹਾਈ ਬਲੱਡ ਪ੍ਰੈਸ਼ਰ ਦੀ ਹੋ ਸਕਦੀ ਸਮੱਸਿਆ
ਜ਼ਿਆਦਾ ਲੂਣ ਦਾ ਸੇਵਨ ਕਰਨ ਨਾਲ ਹਾਈ ਬਲੱਡ ਪ੍ਰੈਸ਼ਰ ਹੋ ਸਕਦਾ ਹੈ। ਇਸੇ ਲਈ ਬਹੁਤ ਸਾਰੇ ਸਿਹਤ ਮਾਹਿਰ ਹਾਈ ਬਲੱਡ ਪ੍ਰੈਸ਼ਰ 'ਚ ਘੱਟ ਤੋਂ ਘੱਟ ਲੂਣ ਦਾ ਸੇਵਨ ਕਰਨ ਦੀ ਸਲਾਹ ਦਿੰਦੇ ਹਨ।


ਡੀਹਾਈਡਰੇਸ਼ਨ ਦੀ ਹੋ ਸਕਦੀ ਸਮੱਸਿਆ
ਜ਼ਿਆਦਾ ਲੂਣ ਦਾ ਸੇਵਨ ਕਰਨ ਨਾਲ ਡੀਹਾਈਡਰੇਸ਼ਨ ਹੋ ਸਕਦੀ ਹੈ। ਸਰੀਰ 'ਚ ਲੂਣ ਦਾ ਪੱਧਰ ਵਧਣ ਨਾਲ ਪਿਸ਼ਾਬ ਬਹੁਤ ਜ਼ਿਆਦਾ ਆਉਂਦਾ ਹੈ, ਜਿਸ ਕਾਰਨ ਵਿਅਕਤੀ ਨੂੰ ਡੀਹਾਈਡ੍ਰੇਸ਼ਨ ਦੀ ਸਮੱਸਿਆ ਹੋ ਸਕਦੀ ਹੈ।


ਸੋਜਸ਼ ਦੀ ਸਮੱਸਿਆ
ਸਰੀਰ 'ਚ ਲੂਣ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਪਾਣੀ ਦਾ ਪੱਧਰ ਵਧਣ ਲੱਗਦਾ ਹੈ, ਜਿਸ ਕਾਰਨ ਸਰੀਰ 'ਚ ਸੋਜਸ਼ ਦੀ ਸਮੱਸਿਆ ਹੋ ਸਕਦੀ ਹੈ। ਇਸ ਕਾਰਨ ਵਾਟਰ ਰਿਟੈਨਸ਼ਨ ਜਾਂ ਫਿਰ ਫਲੂਡ ਰਿਟੈਨਸ਼ਨ ਦੀ ਸਮੱਸਿਆ ਹੋ ਸਕਦੀ ਹੈ। ਇਸ ਸਮੱਸਿਆ ਤੋਂ ਪੀੜਤ ਵਿਅਕਤੀ ਦੇ ਹੱਥਾਂ-ਪੈਰਾਂ 'ਚ ਸੋਜਸ਼ ਆਉਣ ਲੱਗਦੀ ਹੈ।
ਧਿਆਨ ਰੱਖੋ ਕਿ ਲੂਣ ਤੁਹਾਡੀ ਸਿਹਤ ਲਈ ਬਹੁਤ ਜ਼ਰੂਰੀ ਹੈ। ਪਰ ਲੂਣ ਦਾ ਸੇਵਨ ਸੀਮਤ ਮਾਤਰਾ 'ਚ ਕਰੋ। ਜੇਕਰ ਤੁਸੀਂ ਬਹੁਤ ਜ਼ਿਆਦਾ ਲੂਣ ਦਾ ਸੇਵਨ ਕਰਦੇ ਹੋ ਤਾਂ ਇਸ ਨਾਲ ਕਈ ਸਮੱਸਿਆਵਾਂ ਹੋ ਸਕਦੀਆਂ ਹਨ।