ਪੜਚੋਲ ਕਰੋ

Almond Peel: ਬੱਚੇ ਅਤੇ ਬਜ਼ੁਰਗ ਬਦਾਮ ਖਾਣ ਵੇਲੇ ਨਾ ਕਰਨ ਇਹ ਗਲਤੀ, ਫਾਈਦੇ ਦੀ ਥਾਂ ਹੋ ਸਕਦਾ ਨੁਕਸਾਨ

Almond Peels: ਬਦਾਮ ਪ੍ਰੋਟੀਨ, ਕੈਲਸ਼ੀਅਮ, ਓਮੇਗਾ-3 ਫੈਟੀ ਐਸਿਡ, ਆਇਰਨ, ਜ਼ਿੰਕ, ਵਿਟਾਮਿਨ ਈ ਅਤੇ ਖਣਿਜਾਂ ਨਾਲ ਭਰਪੂਰ ਹੁੰਦੇ ਹਨ। ਇਸ ਦੇ ਛਿਲਕਿਆਂ 'ਚ ਕਈ ਪੋਸ਼ਕ ਤੱਤ ਵੀ ਪਾਏ ਜਾਂਦੇ ਹਨ, ਜੋ ਸਰੀਰ ਲਈ ਫਾਇਦੇਮੰਦ ਹੁੰਦੇ ਹਨ ਪਰ...

Almond Peels: ਬਦਾਮ ਹਰ ਕਿਸੇ ਲਈ ਬਹੁਤ ਫਾਇਦੇਮੰਦ ਹੁੰਦੇ ਹਨ, ਚਾਹੇ ਬੱਚੇ ਹੋਣ ਜਾਂ ਵੱਡਿਆਂ। ਇਸ ਨੂੰ ਖਾਣ ਨਾਲ ਦਿਮਾਗ ਠੀਕ ਹੁੰਦਾ ਹੈ ਅਤੇ ਯਾਦਦਾਸ਼ਤ ਤੇਜ਼ ਹੁੰਦੀ ਹੈ। ਬਦਾਮ ਦੀ ਤਾਸੀਰ ਗਰਮ ਹੁੰਦੀ ਹੈ, ਇਸ ਲਈ ਸਰਦੀਆਂ ਵਿਚ ਇਨ੍ਹਾਂ ਨੂੰ ਸਿੱਧਾ ਖਾਧਾ ਜਾਂਦਾ ਹੈ, ਜਦੋਂ ਕਿ ਗਰਮੀਆਂ ਵਿਚ, ਇਨ੍ਹਾਂ ਨੂੰ ਰਾਤ ਨੂੰ ਭਿਓ ਕੇ ਸਵੇਰੇ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ।

ਕਈ ਲੋਕ ਭਿੱਜੇ ਬਦਾਮ ਨੂੰ ਛਿੱਲ ਕੇ ਖਾਂਦੇ ਹਨ ਅਤੇ ਛਿਲਕੇ ਨੂੰ ਸੁੱਟ ਦਿੰਦੇ ਹਨ। ਕੀ ਤੁਸੀਂ ਕਦੇ ਸੋਚਿਆ ਹੈ ਕਿ ਬਦਾਮ ਨੂੰ ਛਿੱਲਣਾ ਚਾਹੀਦਾ ਹੈ ਜਾਂ ਨਹੀਂ? ਕੀ ਇਨ੍ਹਾਂ ਛਿਲਕਿਆਂ ਤੋਂ ਕੋਈ ਨੁਕਸਾਨ ਹੁੰਦਾ ਹੈ, ਬੱਚਿਆਂ ਅਤੇ ਬਜ਼ੁਰਗਾਂ ਨੂੰ ਛਿਲਕੇ ਨਾ ਖਾਣ ਲਈ ਕਿਉਂ ਕਿਹਾ ਜਾਂਦਾ ਹੈ। 

ਬਦਾਮ ਦਾ ਛਿਲਕਾ ਲਾਭਦਾਇਕ ਜਾਂ ਨੁਕਸਾਨਦਾਇਕ

ਡਾਇਟੀਸ਼ੀਅਨ ਦਾ ਕਹਿਣਾ ਹੈ ਕਿ ਬਦਾਮ ਦਾ ਛਿਲਕਾ ਵੀ ਪੌਸ਼ਟਿਕ ਤੱਤਾਂ ਦਾ ਖਜ਼ਾਨਾ ਹੈ। ਇਸ 'ਚ ਕਈ ਐਂਟੀਆਕਸੀਡੈਂਟ, ਵਿਟਾਮਿਨ ਅਤੇ ਫਾਈਬਰ ਪਾਏ ਜਾਂਦੇ ਹਨ। ਇਸ ਤੋਂ ਵਾਲਾਂ ਅਤੇ ਚਮੜੀ ਨੂੰ ਪੋਸ਼ਣ ਮਿਲਦਾ ਹੈ। ਅਜਿਹੇ 'ਚ ਬਦਾਮ ਦਾ ਛਿਲਕਾ ਵੀ ਬਹੁਤ ਫਾਇਦੇਮੰਦ ਹੁੰਦਾ ਹੈ।

ਕੀ ਬਦਾਮ ਨੂੰ ਛਿਲਕਿਆਂ ਸਮੇਤ ਖਾਣਾ ਚਾਹੀਦਾ ਹੈ?

ਅਕਸਰ ਲੋਕਾਂ ਦੇ ਮਨ ਵਿੱਚ ਇਹ ਸਵਾਲ ਉੱਠਦਾ ਹੈ ਕਿ ਬਦਾਮ ਨੂੰ ਛਿਲਕੇ ਜਾਂ ਬਿਨਾਂ ਛਿੱਲਕੇ ਕਿਵੇਂ ਖਾਣਾ ਚਾਹੀਦਾ ਹੈ। ਮਾਹਿਰਾਂ ਦੇ ਅਨੁਸਾਰ, ਕਈ ਪੁਰਾਣੇ ਅਧਿਐਨਾਂ ਵਿੱਚ ਇਹ ਕਿਹਾ ਗਿਆ ਹੈ ਕਿ ਭਿੱਜੇ ਹੋਏ ਬਦਾਮ ਨੂੰ ਹਮੇਸ਼ਾ ਇਸਦੇ ਛਿਲਕਿਆਂ ਨੂੰ ਹਟਾਉਣ ਤੋਂ ਬਾਅਦ ਖਾਣਾ ਚਾਹੀਦਾ ਹੈ, ਕਿਉਂਕਿ ਪਾਣੀ ਵਿੱਚ ਭਿੱਜਣ ਤੋਂ ਬਾਅਦ, ਇਸ ਦੇ ਛਿਲਕਿਆਂ ਵਿੱਚ ਟੈਨਿਨ ਨਾਮਕ ਤੱਤ ਮਿਲ ਜਾਂਦਾ ਹੈ।

ਪੋਸ਼ਣ ਅਤੇ ਵਿਗਿਆਨਕ ਆਧਾਰ 'ਤੇ ਹਾਲ ਹੀ 'ਚ ਹੋਏ ਇਕ ਅਧਿਐਨ ਤੋਂ ਪਤਾ ਲੱਗਾ ਹੈ ਕਿ ਬਦਾਮ ਦਾ ਛਿਲਕਾ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਜੇਕਰ ਇਸ ਨੂੰ ਨਾ ਹਟਾਇਆ ਜਾਵੇ ਤਾਂ ਸਰੀਰ ਨੂੰ ਕਈ ਫਾਇਦੇ ਮਿਲ ਸਕਦੇ ਹਨ। ਇਸ ਨਾਲ ਸਰੀਰ ਨੂੰ ਫਾਈਬਰ ਅਤੇ ਵਿਟਾਮਿਨ ਈ ਮਿਲਦਾ ਹੈ। ਹਾਲਾਂਕਿ, ਉਮਰ ਅਤੇ ਹਾਲਾਤਾਂ ਦੇ ਅਨੁਸਾਰ, ਬਦਾਮ ਨੂੰ ਛਿਲਕੇ ਜਾਂ ਬਿਨਾਂ ਛਿੱਲਕੇ ਖਾਣਾ ਚਾਹੀਦਾ ਹੈ।

 ਬੱਚਿਆਂ ਅਤੇ ਬਜ਼ੁਰਗਾਂ ਲਈ ਹਾਨੀਕਾਰਕ ਕਿਉਂ ਬਦਾਮ ਦਾ ਛਿਲਕਾ?

ਹਾਲ ਹੀ 'ਚ ਹੋਏ ਕੁਝ ਅਧਿਐਨਾਂ ਤੋਂ ਪਤਾ ਲੱਗਾ ਹੈ ਕਿ ਜੇਕਰ ਕਿਸੇ ਨੂੰ ਪਾਚਨ ਨਾਲ ਜੁੜੀ ਸਮੱਸਿਆ ਹੈ ਤਾਂ ਉਸ ਦਾ ਪਾਚਨ ਤੰਤਰ ਕਈ ਚੀਜ਼ਾਂ ਨੂੰ ਸਹੀ ਤਰ੍ਹਾਂ ਹਜ਼ਮ ਨਹੀਂ ਕਰ ਪਾਉਂਦਾ। ਜ਼ਿਆਦਾਤਰ ਬਜ਼ੁਰਗਾਂ ਅਤੇ ਬੱਚਿਆਂ ਦੀ ਪਾਚਨ ਕਿਰਿਆ ਠੀਕ ਨਹੀਂ ਹੁੰਦੀ, ਅਜਿਹੇ 'ਚ ਉਨ੍ਹਾਂ ਨੂੰ ਹਮੇਸ਼ਾ ਬਦਾਮ ਨੂੰ ਛਿੱਲ ਕੇ ਖਾਣਾ ਚਾਹੀਦਾ ਹੈ, ਤਾਂ ਜੋ ਉਨ੍ਹਾਂ ਦੇ ਸਰੀਰ ਨੂੰ ਇਸ ਤੋਂ ਸਹੀ ਪੋਸ਼ਣ ਮਿਲ ਸਕੇ। ਜੇਕਰ ਉਹ ਬਾਦਾਮ ਨੂੰ ਛਿਲਕੇ ਦੇ ਨਾਲ ਖਾਂਦੇ ਹਨ ਤਾਂ ਇਸ ਨੂੰ ਪਚਣ 'ਚ ਮੁਸ਼ਕਿਲ ਆਉਂਦੀ ਹੈ। ਜੇਕਰ ਪਾਚਨ ਦੀ ਸਮੱਸਿਆ ਨਹੀਂ ਹੈ ਤਾਂ ਕੋਈ ਵੀ ਬਦਾਮ ਨੂੰ ਬਿਨਾਂ ਛਿੱਲਕੇ ਖਾ ਸਕਦਾ ਹੈ।

Disclaimer: ਖ਼ਬਰਾਂ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget