ਪੜਚੋਲ ਕਰੋ

ਸਰਕਾਰਾਂ ਕਿਉਂ ਨਹੀਂ ਲੱਭ ਰਹੀਆਂ ਪਰਾਲੀ ਸਾੜਨ ਦਾ ਹੱਲ਼, ਹਰ ਸਾਲ 2 ਲੱਖ ਕਰੋੜ ਦਾ ਨੁਕਸਾਨ

ਨਵੀਂ ਦਿੱਲੀ: ਝੋਨੇ ਦੀ ਪਰਾਲੀ ਸਾੜਨ 'ਤੇ ਸਿਆਸਤ ਤਾਂ ਕਾਫੀ ਹੁੰਦੀ ਪਰ ਇਸ ਦਾ ਹੱਲ ਕੋਈ ਨਹੀਂ ਲੱਭ ਰਿਹਾ। ਇਸ ਸਮੱਸਿਆ ਨਾਲ ਆਮ ਲੋਕਾਂ ਤੋਂ ਇਲਾਵਾ ਕਿਸਾਨ ਵੀ ਜੂਝ ਰਹੇ ਹਨ। ਅਹਿਮ ਗੱਲ ਹੈ ਕਿ ਇਸ ਨਾਲ ਸਾਲਾਨਾ 30 ਅਰਬ ਡਾਲਰ ਯਾਨੀ ਕਰੀਬ ਦੋ ਲੱਖ ਕਰੋੜ ਦਾ ਆਰਥਿਕ ਨੁਕਸਾਨ ਵੀ ਹੋ ਰਿਹਾ ਹੈ। ਕਾਬਲੇਗੈਰ ਹੈ ਕਿ ਉੱਤਰੀ ਭਾਰਤ ਖਾਸ ਕਰਕੇ ਪੰਜਾਬ, ਹਰਿਆਣਾ ਤੇ ਦਿੱਲੀ ’ਚ ਪਰਾਲੀ ਸਾੜਨ ਕਾਰਨ ਪੈਦਾ ਹੋਣ ਵਾਲੇ ਹਵਾ ਪ੍ਰਦੂਸ਼ਣ ਨਾਲ ਸਾਹ ਦੀਆਂ ਬਿਮਾਰੀਆਂ ਦਾ ਖ਼ਤਰਾ ਵਧਦਾ ਜਾ ਰਿਹਾ ਹੈ। ਹਰ ਸਾਲ ਇਸ ਉੱਪਰ ਸਿਆਸਤ ਹੁੰਦੀ ਹੈ। ਕੁਝ ਸਮੇਂ ਬਾਅਦ ਫਿਰ ਮਾਮਲੇ ਨੂੰ ਠੰਢੇ ਬਸਤੇ ਵਿੱਚ ਪਾ ਦਿੱਤਾ ਜਾਂਦਾ ਹੈ। ਤਾਜ਼ਾ ਅੰਕੜਿਆਂ ਮੁਤਾਬਕ ਇਸ ਨਾਲ ਸਾਲਾਨਾ 30 ਅਰਬ ਡਾਲਰ ਯਾਨੀ ਕਰੀਬ ਦੋ ਲੱਖ ਕਰੋੜ ਦਾ ਆਰਥਿਕ ਨੁਕਸਾਨ ਵੀ ਹੋ ਰਿਹਾ ਹੈ। ਇਹ ਖੁਲਾਸਾ ਅਮਰੀਕਾ ਦੇ ਇੰਟਰਨੈਸ਼ਨਲ ਫੂਡ ਪਾਲਿਸੀ ਰਿਸਰਚ ਇੰਸਟੀਚਿਊਟ ਤੇ ਸਹਿਯੋਗੀ ਸੰਸਥਾਵਾਂ ਦੇ ਖੋਜੀਆਂ ਨੇ ਕੀਤਾ ਹੈ। ਉਨ੍ਹਾਂ ਦੀਵਾਲੀ ਦੌਰਾਨ ਆਤਿਸ਼ਬਾਜ਼ੀ ਕਰਕੇ ਸਿਹਤ ’ਤੇ ਪੈਣ ਵਾਲੇ ਅਸਰ ਬਾਰੇ ਵੀ ਪੜਤਾਲ ਕੀਤੀ ਹੈ। ਖੋਜੀਆਂ ਨੇ ਕਿਹਾ ਕਿ ਆਤਿਸ਼ਬਾਜ਼ੀ ਚਲਾਉਣ ਕਰਕੇ ਹਵਾ ਪ੍ਰਦੂਸ਼ਨ ਨਾਲ ਕਰੀਬ 7 ਅਰਬ ਡਾਲਰ ਜਾਂ ਕਰੀਬ 50 ਹਜ਼ਾਰ ਕਰੋੜ ਰੁਪਏ ਸਾਲਾਨਾ ਦਾ ਨੁਕਸਾਨ ਹੁੰਦਾ ਹੈ। ਪਿਛਲੇ ਪੰਜ ਸਾਲਾਂ ’ਚ ਫ਼ਸਲੀ ਰਹਿੰਦ ਖੂੰਹਦ ਸਾੜਨ ਤੇ ਆਤਿਸ਼ਬਾਜ਼ੀ ਚਲਾਉਣ ਨਾਲ ਅੰਦਾਜ਼ਨ 190 ਅਰਬ ਡਾਲਰ ਜਾਂ ਕੁੱਲ ਜੀਡੀਪੀ ਦਾ ਕਰੀਬ 1.7 ਫ਼ੀਸਦੀ ਨੁਕਸਾਨ ਹੋਇਆ ਹੈ। ਅਮਰੀਕਾ ’ਚ ਵਾਸ਼ਿੰਗਟਨ ਯੂਨੀਵਰਸਿਟੀ ਦੀ ਸੁਮਨ ਚਕਰਵਰਤੀ ਨੇ ਕਿਹਾ ਕਿ ਸਰਦੀਆਂ ’ਚ ਉੱਤਰੀ ਭਾਰਤ ’ਚ ਹੈਲਥ ਐਮਰਜੈਂਸੀ ਵਾਲੇ ਹਾਲਾਤ ਬਣ ਜਾਂਦੇ ਹਨ। ਉਨ੍ਹਾਂ ਨੇ ਪਾਇਆ ਕਿ ਪਰਾਲੀ ਸਾੜਨ ਨਾਲ ਹੋਣ ਵਾਲੇ ਹਵਾ ਪ੍ਰਦੂਸ਼ਣ ਕਾਰਨ ਉੱਤਰੀ ਭਾਰਤ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਲੋਕਾਂ ਨੂੰ ਸਾਹ ਲੈਣ ’ਚ ਔਖਿਆਈ ਸਬੰਧੀ ਇਨਫੈਕਸ਼ਨ ਹੋਣ ਦਾ ਖ਼ਤਰਾ ਬਹੁਤ ਵੱਧ ਹੁੰਦਾ ਹੈ। ਇਸ ਅਧਿਐਨ ’ਚ ਕਿਹਾ ਗਿਆ ਹੈ ਕਿ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਇਨਫੈਕਸ਼ਨ ਦਾ ਸਭ ਤੋਂ ਵੱਧ ਸਾਹਮਣਾ ਕਰਨਾ ਪੈਂਦਾ ਹੈ। ਇੰਸਟੀਚਿਊਟ ਦੇ ਰਿਸਰਚ ਫੈਲੋ ਤੇ ਅਧਿਐਨ ਦੇ ਸਹਿ ਲੇਖਕ ਸੈਮੁਅਲ ਸਕੌਟ ਨੇ ਕਿਹਾ ਕਿ ਹਵਾ ਦੀ ਖ਼ਰਾਬ ਗੁਣਵੱਤਾ ਦੁਨੀਆਂ ਭਰ ’ਚ ਸਿਹਤ ਨਾਲ ਜੁੜੀ ਸਭ ਤੋਂ ਵੱਡੀ ਸਮੱਸਿਆ ਬਣ ਗਈ ਹੈ। ਦਿੱਲੀ ’ਚ ਤਾਂ ਹਵਾ ’ਚ ਜ਼ਹਿਰੀਲੇ ਕਣਾਂ ਦਾ ਪੱਧਰ ਵਿਸ਼ਵ ਸਿਹਤ ਸੰਗਠਨ ਦੇ ਮਾਪਦੰਡਾਂ ਤੋਂ 20 ਗੁਣਾ ਤਕ ਵੱਧ ਗਿਆ ਹੈ। ਅਧਿਐਨ ਦੌਰਾਨ ਪਿੰਡਾਂ ਤੇ ਸ਼ਹਿਰਾਂ ’ਚ ਰਹਿੰਦੇ ਹਰ ਉਮਰ ਵਰਗ ਦੇ ਢਾਈ ਲੱਖ ਤੋਂ ਵੱਧ ਲੋਕਾਂ ਦੇ ਸਿਹਤ ਅੰਕੜਿਆਂ ਦਾ ਵਿਸ਼ਲੇਸ਼ਣ ਕੀਤਾ ਗਿਆ ਹੈ। ਉਨ੍ਹਾਂ ਨਾਸਾ ਦੇ ਸੈਟੇਲਾਈਟ ਵੱਲੋਂ ਮੁਹੱਈਆ ਕਰਾਏ ਗਏ ਅੰਕੜਿਆਂ ਦੀ ਵੀ ਵਰਤੋਂ ਕੀਤੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026

Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ

PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ

Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ

 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!

Embed widget