ਪੜਚੋਲ ਕਰੋ

Sugarcane Juice: ਗਰਮੀਆਂ ਦੇ ਦਿਨਾਂ 'ਚ ਪੀਂਦੇ ਹੋ ਗੰਨੇ ਦਾ ਰਸ, ਤਾਂ ਹੋ ਜਾਓ ਸਾਵਧਾਨ, ਹੋ ਸਕਦੇ ਆਹ ਗੰਭੀਰ ਨੁਕਸਾਨ

Sugarcane Juice: ਗੰਨੇ ਦਾ ਰਸ ਪੀਣ ਨਾਲ ਸਰੀਰ ਠੰਡਾ, ਹਾਈਡ੍ਰੇਟਿਡ ਅਤੇ ਸਿਹਤਮੰਦ ਰਹਿੰਦਾ ਹੈ। ਪਰ ਇਸ ਦਾ ਜ਼ਿਆਦਾ ਸੇਵਨ ਕੁਝ ਲੋਕਾਂ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਆਓ ਜਾਣਦੇ ਹਾਂ ਇਸ ਦੇ ਨੁਕਸਾਨਾਂ ਬਾਰੇ।

Sugarcane Juice: ਗਰਮੀਆਂ 'ਚ ਜ਼ਿਆਦਾਤਰ ਲੋਕ ਗੰਨੇ ਦਾ ਰਸ ਪੀਣਾ ਪਸੰਦ ਕਰਦੇ ਹਨ। ਇਹ ਇੱਕ ਪਸੰਦੀਦਾ ਡਰਿੰਕ ਹੈ, ਜੋ ਸਰੀਰ ਨੂੰ ਠੰਡਾ ਅਤੇ ਤਾਜ਼ਾ ਰੱਖਦੀ ਹੈ। ਇਸ 'ਚ ਕਈ ਪੋਸ਼ਕ ਤੱਤ ਮੌਜੂਦ ਹੁੰਦੇ ਹਨ। ਗੰਨੇ ਦਾ ਰਸ ਵਿਟਾਮਿਨ, ਖਣਿਜ ਅਤੇ ਐਂਟੀਆਕਸੀਡੈਂਟਸ ਵਰਗੇ ਗੁਣਾਂ ਨਾਲ ਭਰਪੂਰ ਹੁੰਦਾ ਹੈ, ਜੋ ਸਰੀਰ ਨੂੰ ਹਾਈਡਰੇਟ ਰੱਖਣ ਵਿੱਚ ਮਦਦ ਕਰਦਾ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਗੰਨੇ ਦਾ ਰਸ ਜ਼ਿਆਦਾ ਪੀਣ ਨਾਲ ਸਰੀਰ 'ਤੇ ਮਾੜੇ ਪ੍ਰਭਾਵ ਪੈਂਦੇ ਹਨ। ਅੱਜ ਅਸੀਂ ਤੁਹਾਨੂੰ ਗੰਨੇ ਦੇ ਰਸ ਪੀਣ ਦੇ ਨੁਕਸਾਨਾਂ ਬਾਰੇ ਦੱਸਾਂਗੇ।

ਗੰਨੇ ਦੇ ਰਸ ਦੇ ਨੁਕਸਾਨ

ਗੰਨੇ ਦਾ ਰਸ ਪੀਣ ਨਾਲ ਸਰੀਰ ਠੰਡਾ ਰਹਿੰਦਾ ਹੈ। ਪਰ ਜਿਨ੍ਹਾਂ ਲੋਕਾਂ ਨੂੰ ਸ਼ੂਗਰ ਹੈ ਉਨ੍ਹਾਂ ਨੂੰ ਇਸ ਦਾ ਸੇਵਨ ਨਹੀਂ ਕਰਨਾ ਚਾਹੀਦਾ। ਜੇਕਰ ਤੁਸੀਂ ਗੰਨੇ ਦਾ ਰਸ ਜ਼ਿਆਦਾ ਪੀਂਦੇ ਹੋ ਤਾਂ ਇਹ ਬਲੱਡ ਸ਼ੂਗਰ ਲੈਵਲ ਨੂੰ ਵਧਾ ਸਕਦਾ ਹੈ। ਗਰਮੀ ਤੋਂ ਰਾਹਤ ਪਾਉਣ ਲਈ ਜ਼ਿਆਦਾਤਰ ਲੋਕ ਗੰਨੇ ਦਾ ਰਸ ਪੀਂਦੇ ਹਨ ਪਰ ਇਸ ਨਾਲ ਸਿਰਦਰਦ ਵਰਗੀ ਸਮੱਸਿਆ ਹੋ ਸਕਦੀ ਹੈ।

ਇਹ ਵੀ ਪੜ੍ਹੋ: Rajasthani Recipe: ਗਰਮੀਆਂ ਵਿੱਚ ਖੂਬ ਖਾਣਾ ਚਾਹੀਦਾ ਹੈ ਪਿਆਜ਼, ਇਸ ਲਈ ਬਣਾਓ ਪਿਆਜ ਦੀ ਟੇਸਟੀ ਸਬਜ਼ੀ

ਪਾਚਨ ਤੰਤਰ ਹੋਵੇਗਾ ਕਮਜ਼ੋਰ

ਇੰਨਾ ਹੀ ਨਹੀਂ ਗੰਨੇ ਦਾ ਰਸ ਜ਼ਿਆਦਾ ਪੀਣ ਨਾਲ ਪਾਚਨ ਤੰਤਰ ਕਮਜ਼ੋਰ ਹੋ ਜਾਂਦਾ ਹੈ ਅਤੇ ਭੋਜਨ ਨੂੰ ਪਚਣ 'ਚ ਮੁਸ਼ਕਿਲ ਆਉਂਦੀ ਹੈ। ਇਸ ਰਸ ਦਾ ਜ਼ਿਆਦਾ ਸੇਵਨ ਕਰਨ ਨਾਲ ਪੇਟ ਫੁੱਲਣਾ, ਗੈਸ, ਦਸਤ ਅਤੇ ਪੇਟ ਦਰਦ ਵਰਗੀਆਂ ਸਮੱਸਿਆਵਾਂ ਹੋ ਜਾਂਦੀਆਂ ਹਨ। ਗੰਨੇ ਦਾ ਰਸ ਠੰਡਾ ਹੁੰਦਾ ਹੈ, ਜਿਸ ਕਾਰਨ ਛੋਟੇ ਬੱਚਿਆਂ ਨੂੰ ਠੰਡ ਲੱਗਣ ਦਾ ਡਰ ਰਹਿੰਦਾ ਹੈ।

ਭਾਰ ਵਧਣ ਦਾ ਖਤਰਾ

ਗੰਨੇ ਦੇ ਰਸ 'ਚ ਕੈਲੋਰੀ ਦੀ ਮਾਤਰਾ ਘੱਟ ਹੁੰਦੀ ਹੈ ਪਰ ਫਿਰ ਵੀ ਜ਼ਿਆਦਾ ਸੇਵਨ ਕਰਨ 'ਤੇ ਭਾਰ ਵਧਣ ਦਾ ਖਤਰਾ ਰਹਿੰਦਾ ਹੈ ਕਿਉਂਕਿ ਗੰਨੇ ਦੇ ਰਸ 'ਚ ਸ਼ੂਗਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਜੋ ਮੋਟਾਪੇ ਦਾ ਕਾਰਨ ਬਣ ਸਕਦੀ ਹੈ। ਗੰਨੇ ਦਾ ਰਸ ਪੀਣ ਤੋਂ ਬਾਅਦ ਕੁਝ ਲੋਕਾਂ ਨੂੰ ਦੰਦਾਂ ਦੀ ਸਮੱਸਿਆ ਹੋ ਸਕਦੀ ਹੈ। ਕਿਉਂਕਿ ਇਸ 'ਚ ਸ਼ੂਗਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜਿਸ ਕਾਰਨ ਦੰਦ ਸੜਨ ਲੱਗ ਜਾਂਦੇ ਹਨ। ਖਾਸ ਕਰਕੇ ਬੱਚਿਆਂ ਨੂੰ ਗੰਨੇ ਦਾ ਰਸ ਜ਼ਿਆਦਾ ਪੀਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ, ਇਸ ਨਾਲ ਨੁਕਸਾਨ ਹੋ ਸਕਦਾ ਹੈ।

ਹੋ ਸਕਦੀ ਗੁਰਦੇ ਵਿੱਚ ਪਥਰੀ

ਜਾਣਕਾਰੀ ਮੁਤਾਬਕ ਜਿਹੜੇ ਲੋਕ ਗੰਨੇ ਦੇ ਰਸ ਦਾ ਜ਼ਿਆਦਾ ਸੇਵਨ ਕਰਦੇ ਹਨ, ਉਨ੍ਹਾਂ ਨੂੰ ਗੁਰਦੇ ਦੀ ਪੱਥਰੀ ਹੋ ਸਕਦੀ ਹੈ। ਇਨ੍ਹਾਂ ਸਾਰੇ ਨੁਕਸਾਨਾਂ ਤੋਂ ਬਚਣ ਲਈ ਤੁਹਾਨੂੰ ਗੰਨੇ ਦੇ ਰਸ ਦਾ ਸੇਵਨ ਸੀਮਤ ਮਾਤਰਾ ਵਿੱਚ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਤੁਸੀਂ ਮੱਖਣ, ਦਹੀਂ ਜਾਂ ਨਿੰਬੂ ਪਾਣੀ ਵਰਗੀਆਂ ਚੀਜ਼ਾਂ ਦਾ ਸੇਵਨ ਕਰ ਸਕਦੇ ਹੋ। ਜੇਕਰ ਤੁਹਾਨੂੰ ਗੰਨੇ ਦਾ ਰਸ ਪੀਣ ਤੋਂ ਬਾਅਦ ਕੋਈ ਵੀ ਸਿਹਤ ਸਮੱਸਿਆ ਆਉਂਦੀ ਹੈ ਤਾਂ ਡਾਕਟਰ ਦੀ ਸਲਾਹ ਜ਼ਰੂਰ ਲਓ।

ਇਹ ਵੀ ਪੜ੍ਹੋ: Heat Wave: ਰਾਤ ਨੂੰ ਵੀ ਹੁੰਦਾ ਹੈ ਹੀਟ ਸਟ੍ਰੋਕ ਦਾ ਖ਼ਤਰਾ, ਅਧਿਐਨ ਵਿੱਚ ਹੋਇਆ ਖੁਲਾਸਾ

Disclaimer: ਖਬਰ 'ਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਆਧਾਰਿਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Advertisement
ABP Premium

ਵੀਡੀਓਜ਼

Sarabjeet Khalsa| 'ਸਹੁੰ ਚੁਕਾਉਣ ਬਾਅਦ ਹੁਣ ਕੋਸ਼ਿਸ਼ ਰਿਹਾਈ ਦੀ ਹੋਵੇਗੀ'Amritpal Singh| 'ਕਰੋ ਰਿਹਾਅ, ਲੋਕਾਂ ਨੂੰ ਮਿਲਣ ਨਾ ਦੇਣਾ, ਹਲਕੇ 'ਚ ਨਾ ਜਾਣ ਦੇਣਾ, ਵੱਡੀ ਬੇਇਨਸਾਫ਼ੀ'Bhagwant Mann| CM ਨੇ ਜਦੋਂ ਪਹਿਲੀ ਵਾਰੀ ਜਲੰਧਰ ਆਉਣ ਦਾ ਪੁਰਾਣਾ ਕਿੱਸਾ ਸੁਣਾਇਆBhagwant Mann| ਬਾਦਲ ਅਤੇ ਕੈਪਟਨ ਬਾਰੇ ਮੁੱਖ ਮੰਤਰੀ ਨੇ ਕੀ ਆਖਿਆ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Fenugreek Benifits: ਰਾਤ ਨੂੰ ਦੁੱਧ 'ਚ ਮਿਲਾ ਕੇ ਪੀ ਲਵੋ ਇਹ ਚੀਜ਼, ਡਾਕਟਰ ਕੋਲ ਜਾਣ ਦੀ ਨਹੀਂ ਪਵੇਗੀ ਲੋੜ
Fenugreek Benifits: ਰਾਤ ਨੂੰ ਦੁੱਧ 'ਚ ਮਿਲਾ ਕੇ ਪੀ ਲਵੋ ਇਹ ਚੀਜ਼, ਡਾਕਟਰ ਕੋਲ ਜਾਣ ਦੀ ਨਹੀਂ ਪਵੇਗੀ ਲੋੜ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Big Bachat Days Sale on Flipkart-  ਅੱਧੀ ਕੀਮਤ ਉਤੇ ਮਿਲ ਰਹੇ ਹਨ ਟੀਵੀ, ਫਰਿੱਜ ਅਤੇ ਹੋਰ ਘਰੇਲੂ ਚੀਜ਼ਾਂ
Big Bachat Days Sale on Flipkart: ਅੱਧੀ ਕੀਮਤ ਉਤੇ ਮਿਲ ਰਹੇ ਹਨ ਟੀਵੀ, ਫਰਿੱਜ ਅਤੇ ਹੋਰ ਘਰੇਲੂ ਚੀਜ਼ਾਂ
Embed widget