Symptoms of Liver Damage : ਲੀਵਰ ਸਾਡੇ ਸਰੀਰ ਦਾ ਇੱਕ ਮਹੱਤਵਪੂਰਨ ਹਿੱਸਾ ਹੈ। ਇਹ ਸਰੀਰ ਵਿੱਚ ਬਹੁਤ ਸਾਰੇ ਜ਼ਰੂਰੀ ਕੰਮ ਕਰਦਾ ਹੈ, ਜਿਵੇਂ ਕਿ ਜ਼ਹਿਰੀਲੇ ਪਦਾਰਥਾਂ ਨੂੰ ਫਿਲਟਰ ਕਰਨਾ, ਪਾਚਨ ਲਈ ਬਾਇਲ ਪ੍ਰੋਟੀਨ ਪੈਦਾ ਕਰਨਾ ਅਤੇ ਊਰਜਾ ਸਟੋਰ ਕਰਨਾ। ਜੇਕਰ ਲੀਵਰ ਵਿੱਚ ਕੋਈ ਸਮੱਸਿਆ ਆ ਜਾਵੇ ਤਾਂ ਸਰੀਰ ਦੀ ਕੰਮ ਕਰਨ ਦੀ ਸਮਰੱਥਾ ਨਾਂਹ ਦੇ ਬਰਾਬਰ ਹੋ ਜਾਂਦੀ ਹੈ। ਅਜਿਹੇ 'ਚ ਸਰੀਰ ਨੂੰ ਸਿਹਤਮੰਦ ਰੱਖਣ ਲਈ ਲੀਵਰ ਨੂੰ ਸਿਹਤਮੰਦ ਰੱਖਣਾ ਬਹੁਤ ਜ਼ਰੂਰੀ ਹੋ ਜਾਂਦਾ ਹੈ।
ਪਰ ਅੱਜਕੱਲ੍ਹ ਖਾਣ-ਪੀਣ ਦੀਆਂ ਗਲਤ ਆਦਤਾਂ ਅਤੇ ਮਾੜੀ ਜੀਵਨ ਸ਼ੈਲੀ ਕਰਕੇ ਲੀਵਰ ਦੀ ਸਿਹਤ 'ਤੇ ਮਾੜਾ ਅਸਰ ਪੈਂਦਾ ਹੈ। ਇਹੀ ਕਾਰਨ ਹੈ ਕਿ ਅੱਜ-ਕੱਲ੍ਹ ਲੋਕਾਂ ਵਿੱਚ ਲੀਵਰ ਨਾਲ ਸਬੰਧਤ ਬਿਮਾਰੀਆਂ ਤੇਜ਼ੀ ਨਾਲ ਵੱਧ ਰਹੀਆਂ ਹਨ। ਜ਼ਿਆਦਾਤਰ ਲੋਕ ਲੀਵਰ ਨਾਲ ਜੁੜੇ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਜਿਸ ਕਾਰਨ ਲੀਵਰ ਨੂੰ ਨੁਕਸਾਨ ਹੋਣ ਦਾ ਖਤਰਾ ਰਹਿੰਦਾ ਹੈ। ਪਰ ਲੀਵਰ ਦਾ ਨੁਕਸਾਨ ਅਚਾਨਕ ਨਹੀਂ ਹੁੰਦਾ ਹੈ। ਲੀਵਰ ਦੇ ਖਰਾਬ ਹੋਣ ਤੋਂ ਪਹਿਲਾਂ ਸਰੀਰ ਵਿੱਚ ਕੁਝ ਲੱਛਣ ਨਜ਼ਰ ਆਉਂਦੇ ਹਨ।
ਇਨ੍ਹਾਂ ਵਿੱਚੋਂ ਕੁਝ ਲੱਛਣ ਹਨ ਜੋ ਅਕਸਰ ਸਵੇਰੇ ਨਜ਼ਰ ਆਉਂਦੇ ਹਨ। ਜੇਕਰ ਸਮੇਂ ਸਿਰ ਇਨ੍ਹਾਂ ਲੱਛਣਾਂ ਦੀ ਪਛਾਣ ਕਰ ਲਈ ਜਾਵੇ ਤਾਂ ਲੀਵਰ ਨੂੰ ਨੁਕਸਾਨ ਤੋਂ ਬਚਾਇਆ ਜਾ ਸਕਦਾ ਹੈ। ਅੱਜ ਇਸ ਆਰਟੀਕਲ ਵਿਚ ਅਸੀਂ ਤੁਹਾਨੂੰ ਕੁਝ ਅਜਿਹੇ ਲੱਛਣਾਂ ਬਾਰੇ ਦੱਸਣ ਜਾ ਰਹੇ ਹਾਂ, ਜੋ ਤੁਸੀਂ ਸਵੇਰੇ ਮਹਿਸੂਸ ਕਰਦੇ ਹੋ, ਜੋ ਕਿ ਲੀਵਰ ਖਰਾਬ ਹੋਣ ਦਾ ਸੰਕੇਤ ਹੋ ਸਕਦੇ ਹਨ।
ਸਵੇਰੇ-ਸਵੇਰੇ ਥਕਾਵਟ ਮਹਿਸੂਸ ਹੋਣਾ
ਸਵੇਰੇ ਉੱਠਣ ਤੋਂ ਬਾਅਦ ਥਕਾਵਟ ਮਹਿਸੂਸ ਕਰਨਾ ਜਾਂ ਊਰਜਾ ਦੀ ਕਮੀ ਹੋਣਾ ਲੀਵਰ ਖਰਾਬ ਹੋਣ ਦਾ ਲੱਛਣ ਹੈ। ਰਾਤ ਨੂੰ ਚੰਗੀ ਨੀਂਦ ਲੈਣ ਤੋਂ ਬਾਅਦ ਵੀ ਜੇਕਰ ਤੁਸੀਂ ਸਵੇਰੇ ਥਕਾਵਟ ਮਹਿਸੂਸ ਕਰਦੇ ਹੋ ਤਾਂ ਗਲਤੀ ਨਾਲ ਵੀ ਇਸ ਨੂੰ ਨਜ਼ਰਅੰਦਾਜ਼ ਨਾ ਕਰੋ। ਅਜਿਹੀ ਸਥਿਤੀ ਵਿੱਚ, ਤੁਹਾਨੂੰ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ ਅਤੇ ਜਾਂਚ ਕਰਵਾਉਣੀ ਚਾਹੀਦੀ ਹੈ।
ਸਵੇਰੇ ਉੱਠਦਿਆਂ ਹੀ ਉਲਟੀ ਕਰਨਾ
ਜੇਕਰ ਤੁਸੀਂ ਸਵੇਰੇ ਉੱਠਦੇ ਹੀ ਉਲਟੀਆਂ ਅਤੇ ਮਤਲੀ ਵਰਗੇ ਲੱਛਣ ਮਹਿਸੂਸ ਕਰਦੇ ਹੋ, ਤਾਂ ਇਹ ਲੀਵਰ ਦੇ ਨੁਕਸਾਨ ਦਾ ਸੰਕੇਤ ਹੋ ਸਕਦਾ ਹੈ। ਦਰਅਸਲ, ਲੀਵਰ ਫੇਲ ਹੋਣ ਕਾਰਨ ਪਾਚਨ ਪ੍ਰਣਾਲੀ ਵਿਚ ਅਸਧਾਰਨਤਾਵਾਂ ਆ ਸਕਦੀਆਂ ਹਨ, ਜਿਸ ਨਾਲ ਉਲਟੀਆਂ ਅਤੇ ਮਤਲੀ ਮਹਿਸੂਸ ਹੋ ਸਕਦੀ ਹੈ। ਜੇ ਤੁਸੀਂ ਹਰ ਰੋਜ਼ ਅਜਿਹਾ ਮਹਿਸੂਸ ਕਰਦੇ ਹੋ, ਤਾਂ ਤੁਹਾਨੂੰ ਤੁਰੰਤ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ।
ਪੇਟ ਵਿੱਚ ਦਰਦ ਅਤੇ ਸੋਜ
ਲੀਵਰ ਦੇ ਨੁਕਸਾਨ ਕਾਰਨ ਪੇਟ ਦਰਦ ਅਤੇ ਸੋਜ ਹੋ ਸਕਦੀ ਹੈ। ਆਮ ਤੌਰ 'ਤੇ ਇਹ ਦਰਦ ਪੇਟ ਦੇ ਉੱਪਰਲੇ ਸੱਜੇ ਹਿੱਸੇ ਵਿੱਚ ਮਹਿਸੂਸ ਕੀਤਾ ਜਾ ਸਕਦਾ ਹੈ। ਅਜਿਹਾ ਲੀਵਰ ਦੇ ਆਕਾਰ ਦੇ ਵਧਣ ਕਰਕੇ ਹੁੰਦਾ ਹੈ। ਜੇਕਰ ਤੁਸੀਂ ਸਵੇਰੇ ਉੱਠਣ ਤੋਂ ਬਾਅਦ ਪੇਟ ਵਿੱਚ ਦਰਦ ਅਤੇ ਸੋਜ ਮਹਿਸੂਸ ਕਰਦੇ ਹੋ, ਤਾਂ ਤੁਰੰਤ ਆਪਣੇ ਡਾਕਟਰ ਨਾਲ ਸੰਪਰਕ ਕਰੋ।
ਸਕਿਨ 'ਚ ਪੀਲਾਪਨ ਨਜ਼ਰ ਆਉਣਾ
ਜੇਕਰ ਤੁਹਾਨੂੰ ਸਵੇਰੇ ਉੱਠਣ ਤੋਂ ਬਾਅਦ ਆਪਣੇ ਚਿਹਰੇ ਜਾਂ ਅੱਖਾਂ 'ਤੇ ਪੀਲਾਪਨ ਨਜ਼ਰ ਆਉਂਦਾ ਹੈ ਤਾਂ ਇਹ ਲੀਵਰ ਖਰਾਬ ਹੋਣ ਦਾ ਸੰਕੇਤ ਹੋ ਸਕਦਾ ਹੈ। ਦਰਅਸਲ ਜਦੋਂ ਲੀਵਰ ਠੀਕ ਤਰ੍ਹਾਂ ਕੰਮ ਨਹੀਂ ਕਰਦਾ ਤਾਂ ਬਿਲੀਰੂਬਿਨ ਦੀ ਮਾਤਰਾ ਵਧਣ ਲੱਗ ਜਾਂਦੀ ਹੈ, ਜਿਸ ਕਾਰਨ ਚਮੜੀ ਪੀਲੀ ਪੈਣ ਲੱਗ ਜਾਂਦੀ ਹੈ। ਜੇਕਰ ਤੁਸੀਂ ਅਜਿਹੇ ਲੱਛਣ ਦੇਖਦੇ ਹੋ ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕਰੋ।
ਚਿਹਰੇ 'ਤੇ ਸੋਜ
ਜੇਕਰ ਤੁਸੀਂ ਸਵੇਰੇ ਉੱਠਣ ਤੋਂ ਬਾਅਦ ਆਪਣੇ ਚਿਹਰੇ 'ਤੇ ਸੋਜ ਦੇਖਦੇ ਹੋ ਜਾਂ ਇਦਾਂ ਲੱਗਦਾ ਹੈ ਕਿ ਤੁਹਾਡਾ ਚਿਹਰਾ ਫੁੱਲਿਆ ਹੋਇਆ ਹੈ, ਤਾਂ ਇਹ ਲੀਵਰ ਦੇ ਖਰਾਬ ਹੋਣ ਦਾ ਸੰਕੇਤ ਹੋ ਸਕਦਾ ਹੈ। ਦਰਅਸਲ ਜਦੋਂ ਲੀਵਰ ਠੀਕ ਤਰ੍ਹਾਂ ਕੰਮ ਨਹੀਂ ਕਰ ਪਾਉਂਦਾ ਤਾਂ ਸਰੀਰ 'ਚ ਪ੍ਰੋਟੀਨ ਅਤੇ ਇਲੈਕਟ੍ਰੋਲਾਈਟ ਦਾ ਸੰਤੁਲਨ ਵਿਗੜ ਜਾਂਦਾ ਹੈ। ਇਸ ਕਰਕੇ ਚਿਹਰੇ 'ਤੇ ਸੋਜ ਆਉਣੀ ਸ਼ੁਰੂ ਹੋ ਜਾਂਦੀ ਹੈ। ਅਜਿਹੀ ਸਥਿਤੀ ਵਿੱਚ ਤੁਹਾਨੂੰ ਤੁਰੰਤ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ।