Garlic and Honey Benifits: ਪੰਜਾਬੀਆਂ ਦੇ ਹਰ ਰਸੋਈ ਵਿੱਚ ਲਸਣ ਤੇ ਸ਼ਹਿਦ ਜ਼ਰੂਰ ਮਿਲ ਜਾਏਗਾ। ਲਸਣ ਆਮ ਤੌਰ 'ਤੇ ਸਬਜ਼ੀ ਵਿੱਚ ਵਰਤਿਆ ਜਾਂਦਾ ਹੈ ਤੇ ਸ਼ਹਿਦ ਸਰਦੀ ਵਿੱਚ ਇਸਤੇਮਾਲ ਕੀਤਾ ਜਾਂਦਾ ਹੈ। ਇਨ੍ਹਾਂ ਦੀ ਵਰਤੋਂ ਤਾਂ ਲਗਪਗ ਸਾਰੇ ਹੀ ਕਰਦੇ ਹੋਣਗੇ ਪਰ ਲਸਣ ਤੇ ਸ਼ਹਿਦ ਦੇ ਇਕੱਠੇ ਸੇਵਨ ਬਾਰੇ ਸ਼ਾਇਦ ਬੁਹਤੇ ਲੋਕ ਨਾ ਜਾਣਦੇ ਹੋਣ।

ਦਰਅਸਲ ਲਸਣ ਸਰੀਰ ਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਬਚਾਉਂਦਾ ਹੈ। ਇਸ ਦੇ ਨਾਲ ਹੀ ਈਮਿਊਨ ਸਿਸਟਮ ਨੂੰ ਵੀ ਮਜ਼ਬੂਤ ਕਰਦਾ ਹੈ। ਇਸ ਨੂੰ ਜੇਕਰ ਸ਼ਹਿਰ ਨਾਲ ਖਾਈਏ ਤਾਂ ਸੋਨੇ 'ਤੇ ਸੁਹਾਗੇ ਦਾ ਕੰਮ ਹੋ ਜਾਂਦਾ। ਕਈ ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਜੇ ਤੁਸੀਂ ਲਗਾਤਾਰ 7 ਦਿਨ ਸ਼ਹਿਦ ਤੇ ਲਸਣ ਨਾਲ ਬਣੇ ਪੇਸਟ ਦਾ ਸੇਵਨ ਕਰੋਗੇ ਤਾਂ ਕੁਝ ਹੀ ਦਿਨਾਂ 'ਚ ਤੁਹਾਨੂੰ ਸਿਹਤ ਸਬੰਧੀ ਅਜਿਹੇ ਪ੍ਰਭਾਵ ਨਜ਼ਰ ਆਉਣਗੇ ਕਿ ਤੁਸੀਂ ਹੈਰਾਨ ਰਹਿ ਜਾਵੋਗੇ। ਆਓ ਜਾਣਦੇ ਹਾਂ ਇਸ ਨੂੰ ਬਣਾਉਣ ਦੀ ਵਿਧੀ ਤੇ ਇਸ ਦੇ ਸੇਵਨ ਕਰਨ ਦੇ ਫਾਇਦੇ :

ਸਰਦੀ-ਜੁਕਾਮ ਤੋਂ ਰਾਹਤਲਸਣ ਤੇ ਸ਼ਹਿਦ 'ਚ ਭਰਪੂਰ ਮਾਤਰਾ 'ਚ ਅਜਿਹੇ ਤੱਤ ਪਾਏ ਜਾਂਦੇ ਹਨ, ਜਿਸ ਦਾ ਸੇਵਨ ਕਰਨ ਨਾਲ ਸਰੀਰ 'ਚ ਗਰਮੀ ਆ ਜਾਂਦੀ ਹੈ। ਇਸ ਕਾਰਨ ਤੁਹਾਨੂੰ ਸਰਦੀ-ਜੁਕਾਮ ਤੋਂ ਰਾਹਤ ਮਿਲਦੀ ਹੈ। ਉਂਝ ਵੀ ਦੋਵਾਂ ਦੀ ਤਾਸੀਰ ਗਰਮ ਹੁੰਦੀ ਹੈ। ਇਸ ਲਈ ਸਰਦੀਆਂ ਵਿੱਚ ਇਨ੍ਹਾਂ ਦੀ ਵਰਤੋਂ ਨਾਲ ਸਰੀਰ ਸਿਹਤਮੰਦ ਰਹਿੰਦਾ ਹੈ।

 

ਦਿਲ ਨੂੰ ਰੱਖੇ ਮਜ਼ਬੂਤਲਸਣ ਤੇ ਸ਼ਹਿਦ ਦੇ ਪੇਸਟ ਦਾ ਸੇਵਨ ਕਰਨਾ ਤੁਹਾਡੇ ਸਰੀਰ ਲਈ ਕਾਫੀ ਫਾਇਦੇਮੰਦ ਹੈ। ਇਸ ਦਾ ਸੇਵਨ ਕਰਨ ਨਾਲ ਤੁਹਾਡੇ ਦਿਲ ਦੀਆਂ ਲਹੂ-ਨਾੜੀਆਂ 'ਚ ਜੰਮ੍ਹਿਆ ਫਾਲਤੂ ਪਦਾਰਥ ਬਾਹਰ ਨਿਕਲ ਜਾਂਦਾ ਹੈ। ਇਸ ਕਾਰਨ ਬਲੱਡ ਸਰਕੁਲੇਸ਼ਨ ਠੀਕ ਢੰਗ ਨਾਲ ਹੋਣ ਲਗਦਾ ਹੈ ਜਿਹੜਾ ਕਿ ਦਿਲ ਲਈ ਫਾਇਦੇਮੰਦ ਹੈ।

ਇਮਿਊਨਿਟੀ ਸਿਸਟਮ ਨੂੰ ਕਰੇ ਮਜ਼ਬੂਤਜੇ ਤੁਸੀਂ ਇਸ ਦਾ ਸੇਵਨ ਕਰਦੇ ਹੋ ਤਾਂ ਤੁਹਾਡਾ ਇਮਿਊਨਿਟੀ ਸਿਸਟਮ ਮਜ਼ਬੂਤ ਹੋਵੇਗਾ। ਇਸ ਕਾਰਨ ਤੁਹਾਨੂੰ ਕੋਈ ਬੀਮਾਰੀ ਨਹੀਂ ਹੋਵੇਗੀ। ਇਸ ਨਾਲ ਸ਼ਰੀਰ ਵਿਚਲੀ ਗੰਦਗੀ ਤੇ ਫਾਲਤੂ ਦੇ ਪਦਾਰਥ ਵੀ ਬਾਹਰ ਨਿਕਲ ਜਾਂਦੇ ਹਨ।

ਦਸਤ ਤੋਂ ਬਚਾਉਂਦਾਜੇ ਤੁਹਾਨੂੰ ਦਸਤ ਦੀ ਸਮੱਸਿਆ ਹੈ ਤਾਂ ਇਸ ਪੇਸਟ ਦਾ ਸੇਵਨ ਕਾਫੀ ਫਾਇਦੇਮੰਦ ਸਾਬਤ ਹੋ ਸਕਦਾ ਹੈ। ਇਸ ਦਾ ਸੇਵਨ ਕਰਨ ਨਾਲ ਤੁਹਾਡਾ ਪਾਚਨ ਤੰਤਰ ਠੀਕ ਢੰਗ ਨਾਲ ਕੰਮ ਕਰਦਾ ਹੈ। ਇਸ ਕਾਰਨ ਤੁਹਾਨੂੰ ਛੇਤੀ ਢਿੱਡ ਦੀਆਂ ਬੀਮਾਰੀਆਂ ਨਹੀਂ ਲੱਗਣਗੀਆਂ।

ਖ਼ਾਲੀ ਪੇਟ ਲਸਣ ਖਾਣ ਦੇ ਲਾਭਆਪਣਾ ਭਾਰ ਘਟਾਉਣ ਲਈ ਤੁਸੀਂ ਖ਼ਾਲੀ ਪੇਟ ਕਈ ਤਰ੍ਹਾਂ ਦੇ ਨੁਸਖ਼ੇ ਅਪਣਾਏ ਹੋਣਗੇ, ਜਿਵੇਂ ਕਿ ਨਿੰਬੂ ਅਤੇ ਸ਼ਹਿਦ ਜਾਂ ਫਿਰ ਗ੍ਰੀਨ-ਟੀ ਪਰ ਕੀ ਤੁਸੀ ਖ਼ਾਲੀ ਪੇਟ ਲਸਣ ਦੀ ਵਰਤੋਂ ਕਰ ਕੇ ਦੇਖਿਆ ਹੈ? ਖਾਲੀ ਪੇਟ ਲਸਣ ਖਾਣਾ ਸਿਹਤ ਲਈ ਲਾਭਦਾਇਕ ਹੁੰਦਾ ਹੈ ਪਰ ਇਸ ਬਾਰੇ ਬਹੁਤ ਘੱਟ ਲੋਕਾਂ ਨੂੰ ਜਾਣਕਾਰੀ ਹੋਵੇਗੀ। ਲਸਣ ਇਕ ਚਮਤਕਾਰੀ ਚੀਜ਼ ਹੈ। ਇਸ 'ਚ ਕਈ ਤਰ੍ਹਾਂ ਦੀਆਂ ਜੜੀਆਂ-ਬੂਟੀਆਂ ਦੇ ਗੁਣ ਹੁੰਦੇ ਹਨ ਤੇ ਜੇ ਤੁਸੀਂ ਖਾਲੀ ਪੇਟ ਲਸਣ ਦਾ ਸੇਵਨ ਕਰੋਗੇ ਤਾਂ ਤੁਹਾਡੇ ਸਰੀਰ ਨੂੰ ਕਈ ਤਰ੍ਹਾਂ ਦੇ ਲਾਭ ਹੋਣਗੇ।

ਲਸਣ ਇੱਕ ਐਂਟੀ ਬਾਓਟਿਕ ਹੈ। ਇਹ ਕਈ ਤਰ੍ਹਾਂ ਦੀਆਂ ਬੀਮਾਰੀਆਂ ਨੂੰ ਦੂਰ ਕਰਨ 'ਚ ਮਦਦਗਾਰ ਸਿੱਧ ਹੁੰਦਾ ਹੈ ਤੇ ਇਸ 'ਚ ਹੀਲਿੰਗ ਦਾ ਗੁਣ ਵੀ ਮੌਜੂਦ ਹੁੰਦਾ ਹੈ। ਜੇ ਤੁਸੀ ਹੁਣ ਤੱਕ ਚਾਹ ਦੇ ਕੱਪ ਨਾਲ ਆਪਣੇ ਦਿਨ ਦੀ ਸ਼ੁਰੂਆਤ ਕਰ ਰਹੇ ਸੀ ਤਾਂ ਹੁਣ ਇਸ ਆਦਤ ਨੂੰ ਛੱਡ ਦੇ ਖ਼ਾਲੀ ਪੇਟ ਲਸਣ ਦੀ ਵਰਤੋਂ ਕਰੋ। ਅਜਿਹਾ ਕਰਨ ਨਾਲ ਤੁਹਾਡੇ ਸਰੀਰ ਨੂੰ ਬਹੁਤ ਸਾਰੇ ਫਾਇਦੇ ਹੋਣਗੇ।

1. ਪੇਟ ਸਾਫ ਕਰਨ 'ਚ ਮਦਦਗਾਰ ਲਸਣ 'ਚ ਸਰੀਰ ਦੇ ਜ਼ਹਿਰੀਲੇ ਪਦਾਰਥ ਨੂੰ ਸਾਫ ਕਰਨ ਦਾ ਗੁਣ ਹੁੰਦਾ ਹੈ। ਇਸ ਨਾਲ ਇਹ ਪੇਟ 'ਚ ਮੌਜੂਦ ਬੈਕਟੀਰੀਆਂ ਨੂੰ ਵੀ ਦੂਰ ਕਰਦਾ ਹੈ। ਵਿਸ਼ੇਸ਼ ਤੌਰ 'ਤੇ ਜੇਕਰ ਲਸਣ ਨੂੰ ਖਾਲੀ ਪੇਟ ਖਾਧਾ ਜਾਵੇ ਤਾਂ ਇਹ ਵਧੇਰੇ ਮਦਦਗਾਰ ਸਿੱਧ ਹੁੰਦਾ ਹੈ।

2. ਬਲੱਡ ਪ੍ਰੈਸ਼ਰ ਦੀ ਸੱਮਸਿਆ ਤੋਂ ਰਾਹਤਸਿਹਤ ਵਿਦਵਾਨਾਂ ਅਨੁਸਾਰ ਜਿਨ੍ਹਾਂ ਲੋਕਾਂ ਨੂੰ ਬਲੱਡ ਪ੍ਰੈਸ਼ਰ ਦੀ ਸੱਮਸਿਆ ਹੁੰਦੀ ਹੈ ਉਨ੍ਹਾਂ ਲਈ ਖਾਲੀ ਪੇਟ ਲਸਣ ਦਾ ਸੇਵਨ ਕਰਨਾ ਬਹੁਤ ਲਾਹੇਵੰਦ ਸਿੱਧ ਹੁੰਦਾ ਹੈ। ਲਸਣ ਇਹ ਲਹੂ ਦਾ ਦੌਰਾ ਵਧਾਉਂਦਾ ਹੈ। ਇਹ ਦਿਲ ਦੀ ਤੰਦਰੁਸਤੀ ਲਈ ਵੀ ਕਾਫ਼ੀ ਲਾਭਦਾਇਕ ਸਿੱਧ ਹੁੰਦਾ ਹੈ।

3. ਕੋਲੈਸਟਰੌਲ ਦੇ ਪੱਧਰ ਨੂੰ ਕਾਬੂ ਕਰਦਾਜੇਕਰ ਤੁਸੀ ਖਾਲੀ ਪੇਟ ਲਸਣ ਦਾ ਸੇਵਨ ਕਰਦੇ ਹੋ ਤਾਂ ਇਸ ਨਾਲ ਕੋਲੈਸਟਰੌਲ ਦੇ ਪੱਧਰ ਨੂੰ ਵੀ ਕਾਬੂ ਕਰਨ 'ਚ ਮਦਦ ਮਿਲਦੀ ਹੈ।

4. ਰੋਗਾਂ ਨੂੰ ਦੂਰ ਰੱਖਣ 'ਚ ਮਦਦਗਾਰਇਸ ਦੇ ਰੋਜ਼ਾਨਾ ਉਪਯੋਗ ਨਾਲ ਸਰੀਰ 'ਚ ਰੋਗਾਂ ਨਾਲ ਲੜਨ ਦੀ ਸੱਮਰਥਾ ਵੱਧਦੀ ਹੈ। ਇਸ ਨਾਲ ਸਾਡਾ ਸਰੀਰ ਵਧੀਆ ਤਰੀਕੇ ਨਾਲ ਬਿਮਾਰੀਆਂ ਦਾ ਸਾਹਮਣਾ ਕਰ ਪਾਉਂਦਾ ਹੈ।