Government Reduced Medicines Prices: ਜੇਕਰ ਤੁਸੀਂ ਡਾਇਬਟੀਜ਼ ਜਾਂ ਹਾਰਟ ਰੋਗ ਤੋਂ ਪੀੜਤ ਹੋ ਅਤੇ ਮਹਿੰਗੀਆਂ ਦਵਾਈਆਂ ਦਾ ਖਰਚ ਤੁਹਾਡਾ ਬਜਟ ਵਿਗਾੜਦਾ ਹੈ ਤਾਂ ਇਹ ਖਬਰ ਤੁਹਾਡੇ ਲਈ ਹੈ। ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਕੇਂਦਰ ਸਰਕਾਰ ਨੇ ਅਜਿਹੀਆਂ ਬਿਮਾਰੀਆਂ ਦੇ ਇਲਾਜ ਵਿੱਚ ਵਰਤੀਆਂ ਜਾਣ ਵਾਲੀਆਂ ਦਵਾਈਆਂ ਦੀਆਂ ਕੀਮਤਾਂ ਘਟਾਉਣ ਦਾ ਫੈਸਲਾ ਕੀਤਾ ਹੈ।


ਫਾਰਮਾਸਿਊਟੀਕਲ ਵਿਭਾਗ ਅਤੇ ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (NPPA) ਸ਼ੂਗਰ ਤੋਂ ਲੈ ਕੇ ਦਿਲ ਦੀ ਬੀਮਾਰੀ ਦੇ ਇਲਾਜ ‘ਚ ਵਰਤੀਆਂ ਜਾਣ ਵਾਲੀਆਂ 41 ਦਵਾਈਆਂ ਦੀਆਂ ਕੀਮਤਾਂ ‘ਚ ਕਟੌਤੀ ਕਰਨ ਜਾ ਰਹੇ ਹਨ। ਇਸ ਤੋਂ ਇਲਾਵਾ 6 ਫਾਰਮੂਲੇ ਦੀ ਕੀਮਤ ਵੀ ਤੈਅ ਕੀਤੀ ਗਈ ਹੈ।


ਭਾਰਤ ਵਿੱਚ, ਕਿਸੇ ਵੀ ਬਿਮਾਰੀ ਦੇ ਸਭ ਤੋਂ ਵੱਧ ਮਰੀਜ਼ ਹਨ ਅਤੇ ਉਹ ਹੈ ਸ਼ੂਗਰ। ਸਾਲ 2021 ਦੇ ਅੰਕੜੇ ਦੱਸਦੇ ਹਨ ਕਿ ਭਾਰਤ ਵਿੱਚ ਸ਼ੂਗਰ ਦੇ ਸੱਤ ਕਰੋੜ ਤੋਂ ਵੱਧ ਮਰੀਜ਼ ਹਨ। ਇਸ ਤੋਂ ਇਲਾਵਾ ਦਿਲ ਦੇ ਮਰੀਜ਼ਾਂ ਦੀ ਗਿਣਤੀ ਵੀ ਕਾਫੀ ਹੈ। ਉਨ੍ਹਾਂ ਦੀ ਸਹੂਲਤ ਲਈ ਸਰਕਾਰ ਨੇ 41 ਦਵਾਈਆਂ ਦੀਆਂ ਕੀਮਤਾਂ ਘਟਾਈਆਂ ਹਨ। ਇਨ੍ਹਾਂ ਵਿੱਚ ਸ਼ੂਗਰ ਅਤੇ ਦਿਲ ਦੇ ਇਲਾਜ ਵਿੱਚ ਵਰਤੀਆਂ ਜਾਣ ਵਾਲੀਆਂ ਦਵਾਈਆਂ ਵੀ ਸ਼ਾਮਲ ਹਨ।


ਫਾਰਮਾਸਿਊਟੀਕਲ ਵਿਭਾਗ ਅਤੇ ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (NPPA) ਦੁਆਰਾ ਜਾਰੀ ਨੋਟੀਫਿਕੇਸ਼ਨ ਅਨੁਸਾਰ, ਐਂਟੀਸਾਈਡ, ਮਲਟੀਵਿਟਾਮਿਨ ਅਤੇ ਐਂਟੀਬਾਇਓਟਿਕ ਦਵਾਈਆਂ ਸਸਤੀਆਂ ਹੋਣਗੀਆਂ। ਇਸ ਦੇ ਨਾਲ ਹੀ ਸਾਰੀਆਂ ਫਾਰਮਾ ਕੰਪਨੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਵੱਖ-ਵੱਖ ਦਵਾਈਆਂ ਦੀਆਂ ਘੱਟ ਕੀਮਤਾਂ ਦੀ ਜਾਣਕਾਰੀ ਡੀਲਰਾਂ ਅਤੇ ਸਟਾਕਿਸਟਾਂ ਨੂੰ ਤੁਰੰਤ ਪ੍ਰਭਾਵ ਨਾਲ ਦੇਣ।


ਕੇਂਦਰ ਸਰਕਾਰ ਨੇ ਕਿਹਾ ਕਿ ਸ਼ੂਗਰ, ਦਰਦ, ਦਿਲ, ਜਿਗਰ, ਐਂਟੀਸਾਈਡ, ਇਨਫੈਕਸ਼ਨ, ਐਲਰਜੀ, ਮਲਟੀਵਿਟਾਮਿਨ ਅਤੇ ਐਂਟੀਬਾਇਓਟਿਕ ਦਵਾਈਆਂ ਦੀਆਂ ਕੀਮਤਾਂ ਤੈਅ ਕੀਤੀਆਂ ਗਈਆਂ ਹਨ। ਦਵਾਈਆਂ ਦੀਆਂ ਕੀਮਤਾਂ ਘਟਾਉਣ ਦਾ ਫੈਸਲਾ ਐਨਪੀਪੀਏ ਦੀ 143ਵੀਂ ਮੀਟਿੰਗ ਵਿੱਚ ਲਿਆ ਗਿਆ। ਸਰਕਾਰ ਨੇ ਕੰਪਨੀਆਂ ਨੂੰ ਵੀ ਡੀਲਰਾਂ ਅਤੇ ਸਟਾਕਿਸਟਾਂ ਨੂੰ ਕੀਮਤਾਂ ਵਿੱਚ ਕਟੌਤੀ ਦੇ ਫੈਸਲੇ ਬਾਰੇ ਤੁਰੰਤ ਸੂਚਿਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਸਰਕਾਰੀ ਹੁਕਮਾਂ ‘ਚ ਕਿਹਾ ਗਿਆ ਸੀ ਕਿ ਜੀਐੱਸਟੀ ਉਦੋਂ ਹੀ ਲਗਾਇਆ ਜਾ ਸਕਦਾ ਹੈ ਜਦੋਂ ਕੰਪਨੀ ਨੇ ਭੁਗਤਾਨ ਕੀਤਾ ਹੋਵੇ।