ਕੜਾਕੇ ਦੀ ਧੁੱਪ ਨੇ ਵਧਾਇਆ ਪਾਰਾ, ਦੁਪਿਹਰ ਵੇਲੇ ਤਾਂ...! ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ
ਕੜਾਕੇ ਦੀ ਧੁੱਪ ਕਾਰਨ ਤਾਪਮਾਨ 36 ਡਿਗਰੀ ਤੱਕ ਪਹੁੰਚ ਗਿਆ ਹੈ। ਜਦ ਕਿ ਰਾਤ ਨੂੰ ਤਾਪਮਾਨ 18 ਡਿਗਰੀ ਰਿਹਾ। ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ 'ਚ ਤਾਪਮਾਨ 'ਚ 5 ਡਿਗਰੀ ਦਾ ਵਾਧਾ ਹੋਵੇਗਾ।
Punjab Weather News : ਕੜਾਕੇ ਦੀ ਧੁੱਪ ਕਾਰਨ ਤਾਪਮਾਨ 36 ਡਿਗਰੀ ਤੱਕ ਪਹੁੰਚ ਗਿਆ ਹੈ। ਜਦ ਕਿ ਰਾਤ ਨੂੰ ਤਾਪਮਾਨ 18 ਡਿਗਰੀ ਰਿਹਾ। ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ 'ਚ ਤਾਪਮਾਨ 'ਚ 5 ਡਿਗਰੀ ਦਾ ਵਾਧਾ ਹੋਵੇਗਾ। ਅਗਲੇ ਹਫ਼ਤੇ ਤੱਕ ਦਿਨ ਦਾ ਤਾਪਮਾਨ 40 ਡਿਗਰੀ ਨੂੰ ਪਾਰ ਕਰ ਜਾਵੇਗਾ। ਫਿਲਹਾਲ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ ਤੇ ਹੁਣ ਗਰਮੀਆਂ ਦਾ ਮੁੱਖ ਮੌਸਮ ਹੋਣ ਕਾਰਨ ਗਰਮੀ ਵਧੇਗੀ। ਤੇਜ਼ ਧੁੱਪ ਨਾਲ ਹੀਟ ਵੇਵ ਵੀ ਸ਼ੁਰੂ ਹੋ ਜਾਵੇਗੀ।
ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ
ਜਲੰਧਰ ਦੇ ਸਿਵਲ ਸਰਜਨ ਦਫਤਰ ਵਿਖੇ ਸਿਹਤ ਵਿਭਾਗ ਦੇ ਮਾਹਿਰਾਂ ਨੇ ਗਰਮੀ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਜੇ ਮੌਸਮ ਵਿਭਾਗ ਵੱਲੋਂ ਜਾਰੀ ਮੌਸਮ ਰਿਪੋਰਟ 'ਤੇ ਨਜ਼ਰ ਮਾਰੀਏ ਤਾਂ 17 ਮਈ ਤੱਕ ਰਾਤ ਦਾ ਤਾਪਮਾਨ 24 ਡਿਗਰੀ ਅਤੇ ਦਿਨ ਦਾ ਤਾਪਮਾਨ 41 ਡਿਗਰੀ ਤੱਕ ਪਹੁੰਚਣ ਦਾ ਅਨੁਮਾਨ ਹੈ।
ਗਰਮੀ ਤੋਂ ਬਚਣ ਲਈ ਸਿਹਤ ਵਿਭਾਗ ਨੇ ਦੱਸੇ ਉਪਾਅ
ਗਰਮੀ ਤੋਂ ਬਚਣ ਲਈ ਸਿਹਤ ਵਿਭਾਗ ਨੇ ਦੱਸੇ ਉਪਾਅ, ਲੂ ਲਗਣ ਦੇ ਲੱਛਣ ਵੀ ਹਨ। ਸਿਵਲ ਸਰਜਨ ਡਾ. ਰਮਨ ਸ਼ਰਮਾ ਨੇ ਦੱਸਿਆ ਕਿ ਜੇ ਸਰੀਰ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ ਹੋਵੇ ਅਤੇ ਅਜਿਹੀ ਸਥਿਤੀ ਵਿੱਚ ਬੋਲਣ ਵਿੱਚ ਦਿੱਕਤ ਆ ਜਾਂਦੀ ਹੈ। ਬੇਚੈਨੀ, ਮਾਨਸਿਕ ਸੰਤੁਲਨ, ਹੀਟਸਟ੍ਰੋਕ ਦੇ ਲੱਛਣਾਂ ਵਿੱਚ ਚਿੜਚਿੜਾਪਨ, ਗਰਮ-ਲਾਲ ਅਤੇ ਖੁਸ਼ਕ ਚਮੜੀ, ਸਿਰ ਦਰਦ, ਚੱਕਰ ਆਉਣੇ, ਮਾਸਪੇਸ਼ੀਆਂ ਦੀ ਕਮਜ਼ੋਰੀ ਜਾਂ ਇੱਕ ਘੰਟੇ ਤੋਂ ਵੱਧ ਸਮੇਂ ਤੱਕ ਕੜਵੱਲ, ਉਲਟੀਆਂ, ਤੇਜ਼ ਧੜਕਣ, ਸਾਹ ਲੈਣ ਵਿੱਚ ਮੁਸ਼ਕਲ ਆਦਿ ਸ਼ਾਮਲ ਹਨ।
ਅਜਿਹੇ ਲੱਛਣ ਦੇਖਣ 'ਤੇ ਇਲਾਜ ਲਈ ਨਜ਼ਦੀਕੀ ਸਿਹਤ ਕੇਂਦਰ ਜਾਣਾ ਚਾਹੀਦਾ ਹੈ। ਜੇ ਸੰਭਵ ਹੋਵੇ, ਤਾਂ ਬਾਹਰੀ ਕੰਮ ਦਿਨ ਦੇ ਠੰਢੇ ਘੰਟਿਆਂ ਵਿੱਚ ਸਵੇਰੇ ਜਾਂ ਸ਼ਾਮ ਨੂੰ ਕੀਤਾ ਜਾਣਾ ਚਾਹੀਦਾ ਹੈ। ਧੁੱਪ 'ਚ ਨਿਕਲਦੇ ਸਮੇਂ ਹਮੇਸ਼ਾ ਪਾਣੀ ਨਾਲ ਰੱਖੋ।
ਇਹਨਾਂ ਗੱਲਾਂ ਦਾ ਰੱਖੋ ਧਿਆਨ
• ਪਿਆਸ ਨਾ ਹੋਣ 'ਤੇ ਵੀ ਹਰ ਅੱਧੇ ਘੰਟੇ ਬਾਅਦ ਪਾਣੀ ਪੀਓ। ਮਿਰਗੀ ਜਾਂ ਦਿਲ, ਗੁਰਦੇ ਜਾਂ ਜਿਗਰ ਦੀ ਬਿਮਾਰੀ ਵਾਲੇ ਲੋਕ ਜੋ ਤਰਲ-ਪ੍ਰਤੀਬੰਧਿਤ ਖੁਰਾਕ 'ਤੇ ਹਨ, ਉਨ੍ਹਾਂ ਨੂੰ ਆਪਣੇ ਪਾਣੀ ਦੀ ਮਾਤਰਾ ਵਧਾਉਣ ਬਾਰੇ ਡਾਕਟਰ ਨਾਲ ਸਲਾਹ ਕਰਨੀ ਚਾਹੀਦੀ ਹੈ।
• ਬਾਹਰ ਕੰਮ ਕਰਦੇ ਸਮੇਂ ਹਲਕੇ ਰੰਗ ਦੇ ਫੁਲ ਸਲੀਵ ਕੱਪੜੇ ਪਾਓ। ਗਰਮੀਆਂ ਵਿੱਚ ਹੀ ਸੂਤੀ ਕੱਪੜੇ ਪਹਿਨਣ ਦੀ ਕੋਸ਼ਿਸ਼ ਕਰੋ। ਸਿੱਧੀ ਧੁੱਪ ਤੋਂ ਆਪਣੇ ਸਿਰ ਨੂੰ ਢੱਕਣ ਲਈ ਛੱਤਰੀ, ਟੋਪੀ, ਤੌਲੀਆ, ਪੱਗ ਜਾਂ ਸਕਾਰਫ਼ ਦੀ ਵਰਤੋਂ ਕਰੋ।
• ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਤਰਬੂਜ, ਸੰਤਰਾ, ਅੰਗੂਰ, ਖੀਰਾ ਅਤੇ ਟਮਾਟਰ ਖਾਓ ਕਿਉਂਕਿ ਇਨ੍ਹਾਂ ਵਿਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਨਿੰਬੂ ਪਾਣੀ, ਲੱਸੀ, ਨਾਰੀਅਲ ਪਾਣੀ ਵਰਗੇ ਘਰੇਲੂ ਪੀਣ ਵਾਲੇ ਪਦਾਰਥਾਂ ਦੀ ਵਰਤੋਂ ਅਤੇ ਸੇਵਨ ਨੂੰ ਵਧਾਓ।
• ਆਪਣੀ ਚਮੜੀ ਦੀ ਸੁਰੱਖਿਆ ਲਈ ਸਨਸ ਕਰੀਮ ਲਾਓ ਅਤੇ ਅੱਖਾਂ ਦੀ ਸੁਰੱਖਿਆ ਲਈ ਚਸ਼ਮੇ ਪਾਓ। ਭੋਜਨ ਘੱਟ ਖਾਓ ਅਤੇ ਵਾਰ-ਵਾਰ ਖਾਓ।
• ਪਿਆਜ਼ ਦਾ ਸਲਾਦ ਅਤੇ ਕੱਚੇ ਅੰਬ ਨੂੰ ਨਮਕ ਅਤੇ ਜੀਰੇ ਦੇ ਨਾਲ ਖਾਣ ਨਾਲ ਹੀਟ ਸਟ੍ਰੋਕ ਤੋਂ ਬਚਿਆ ਜਾ ਸਕਦਾ ਹੈ।
• ਦੁਪਹਿਰ 12 ਵਜੇ ਤੋਂ 3 ਵਜੇ ਤੱਕ ਧੁੱਪ ਵਿਚ ਜਾਣ ਤੋਂ ਬਚੋ।
• ਗਰਮ ਘੰਟਿਆਂ ਦੌਰਾਨ ਖਾਣਾ ਬਣਾਉਣ ਤੋਂ ਪਰਹੇਜ਼ ਕਰੋ, ਰਸੋਈ ਨੂੰ ਚੰਗੀ ਤਰ੍ਹਾਂ ਹਵਾਦਾਰ ਰੱਖਣ ਲਈ ਦਰਵਾਜ਼ੇ ਅਤੇ ਖਿੜਕੀਆਂ ਖੁੱਲ੍ਹੀਆਂ ਰੱਖੋ।
• ਅਲਕੋਹਲ, ਚਾਹ, ਕੌਫੀ ਅਤੇ ਕਾਰਬੋਨੇਟਿਡ ਅਤੇ ਬਹੁਤ ਜ਼ਿਆਦਾ ਮਿੱਠੇ ਵਾਲੇ ਪੀਣ ਵਾਲੇ ਪਦਾਰਥਾਂ ਤੋਂ ਪਰਹੇਜ਼ ਕਰੋ ਕਿਉਂਕਿ ਉਹ ਅਸਲ ਵਿੱਚ ਸਰੀਰ ਦੇ ਤਰਲ ਨੂੰ ਘਟਾਉਂਦੇ ਹਨ।
• ਤਲੇ ਹੋਏ ਭੋਜਨ ਤੋਂ ਪਰਹੇਜ਼ ਕਰੋ, ਬਾਸੀ ਭੋਜਨ ਨਾ ਖਾਓ।
• ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਬੰਦ ਵਾਹਨ ਵਿੱਚ ਨਾ ਛੱਡੋ।
Check out below Health Tools-
Calculate Your Body Mass Index ( BMI )