Kidney Disease:ਇਹ ਚਿੱਟੀਆਂ ਚੀਜ਼ਾਂ ਕਿਡਨੀ ਲਈ ਜ਼ਹਿਰ! ਜ਼ਿਆਦਾ ਦੇਰ ਤੱਕ ਖਾਣ ਨਾਲ ਪੇਟ 'ਚ ਬਣ ਜਾਂਦੀ ਪੱਥਰੀ
Health News: ਗੁਰਦਿਆਂ ਨੂੰ ਸਿਹਤਮੰਦ ਅਤੇ ਮਜ਼ਬੂਤ ਬਣਾਉਣ ਲਈ ਖੁਰਾਕ ਵਿੱਚ ਸੁਧਾਰ ਕਰਨ ਦੀ ਲੋੜ ਹੈ। ਸਿਹਤ ਮਾਹਿਰਾਂ ਅਨੁਸਾਰ ਚਿੱਟੇ ਰੰਗ ਦੀਆਂ ਚੀਜ਼ਾਂ ਨੂੰ ਖੁਰਾਕ ਤੋਂ ਪੂਰੀ ਤਰ੍ਹਾਂ ਹਟਾ ਦੇਣਾ ਚਾਹੀਦਾ ਹੈ। ਆਓ ਜਾਣਦੇ ਹਾਂ...
Kidney stone: ਅੱਜ ਦੇ ਸਮੇਂ ਵਿੱਚ ਸਟੋਨ ਜਾਂ ਪੱਥਰੀ ਦੀ ਸਮੱਸਿਆ ਲਗਭਗ ਹਰ ਦੂਜੇ ਇਨਸਾਨ ਨੂੰ ਹੈ। ਕਿਡਨੀ ਸਟੋਨ ਤੇ ਗਾਲਬਲੈਡਰ ਵਿੱਚ ਸਟੋਨ ਦੀ ਸਮੱਸਿਆ ਬਹੁਤ ਆਮ ਹੋ ਗਈ ਹੈ। ਦੱਸ ਦਈਏ ਖਰਾਬ ਜੀਵਨ ਸ਼ੈਲੀ ਕਾਰਨ ਕਿਸੇ ਵੀ ਵਿਅਕਤੀ ਨੂੰ ਕਿਡਨੀ ਸਟੋਨ ਦੀ ਸਮੱਸਿਆ ਹੋ ਸਕਦੀ (Kidney stone problem may occur) ਹੈ। ਕਈ ਵਾਰ ਪਾਣੀ ਦੀ ਕਮੀ ਕਾਰਨ ਵੀ ਅਜਿਹਾ ਹੁੰਦਾ ਹੈ। ਹਾਲਾਂਕਿ, ਜਦੋਂ ਸਰੀਰ ਵਿੱਚ ਕੈਲਸ਼ੀਅਮ ਅਤੇ ਕੋਲੇਸਟ੍ਰੋਲ ਦੀ ਮਾਤਰਾ ਵੱਧ ਜਾਂਦੀ ਹੈ, ਤਾਂ ਪੱਥਰੀ ਬਣ ਜਾਂਦੀ ਹੈ। ਸਵਾਲ ਪੈਦਾ ਹੁੰਦਾ ਹੈ ਕਿ ਇਨ੍ਹਾਂ ਸਾਰੀਆਂ ਸਮੱਸਿਆਵਾਂ ਤੋਂ ਬਚਣ ਲਈ ਕੀ ਕੀਤਾ ਜਾਵੇ? ਗੁਰਦਿਆਂ ਨੂੰ ਸਿਹਤਮੰਦ ਅਤੇ ਮਜ਼ਬੂਤ ਬਣਾਉਣ ਲਈ ਖੁਰਾਕ ਵਿੱਚ ਸੁਧਾਰ ਕਰਨ ਦੀ ਲੋੜ ਹੈ। ਸਿਹਤ ਮਾਹਿਰਾਂ ਅਨੁਸਾਰ ਚਿੱਟੇ ਰੰਗ ਦੀਆਂ ਚੀਜ਼ਾਂ ਨੂੰ ਖੁਰਾਕ ਤੋਂ ਪੂਰੀ ਤਰ੍ਹਾਂ ਹਟਾ ਦੇਣਾ ਚਾਹੀਦਾ ਹੈ, ਨਹੀਂ ਤਾਂ ਇਨ੍ਹਾਂ ਦਾ ਸੇਵਨ ਘੱਟ ਤੋਂ ਘੱਟ ਕਰੋ। ਕਿਉਂਕਿ ਇਸ ਨਾਲ ਗੁਰਦੇ ਦੀ ਪੱਥਰੀ ਬਣਦੀ ਹੈ। ਆਓ ਜਾਣਦੇ ਹਾਂ ਇਸ ਬਾਰੇ ਵਿੱਚ ਵਿਸਥਾਰ ਦੇ ਵਿੱਚ ਇਹ ਕਿਹੜੀਆਂ ਵ੍ਹਾਈਟ ਰੰਗ ਵਾਲੀਆਂ ਚੀਜ਼ਾਂ ਹਨ।
15 ਸਾਲਾਂ ਵਿੱਚ ਕਿਡਨੀ ਦੇ ਮਰੀਜ਼ਾਂ ਦੀ ਗਿਣਤੀ ਦੁੱਗਣੀ ਹੋ ਗਈ
ਲੋਕ ਕਿਡਨੀ ਦੀ ਸਮੱਸਿਆ ਨੂੰ ਉਦੋਂ ਹੀ ਗੰਭੀਰਤਾ ਨਾਲ ਲੈਂਦੇ ਹਨ ਜਦੋਂ ਕਿਡਨੀ ਦੀ ਇਨਫੈਕਸ਼ਨ ਹੁੰਦੀ ਹੈ। ਜਦੋਂ ਤੱਕ ਪਿਸ਼ਾਬ ਵਿੱਚ ਪ੍ਰੋਟੀਨ ਲੀਕ ਹੋਣ ਦਾ ਪਤਾ ਚੱਲਦਾ ਹੈ, ਉਦੋਂ ਤੱਕ ਸਰੀਰ ਦਾ ਸਭ ਤੋਂ ਮਹੱਤਵਪੂਰਨ ਅੰਗ 60-70 ਫੀਸਦੀ ਤੱਕ ਖਰਾਬ ਹੋ ਚੁੱਕਾ ਹੁੰਦਾ ਹੈ। ਇਸ ਕਾਰਨ ਪਿਛਲੇ 15 ਸਾਲਾਂ ਵਿੱਚ ਕਿਡਨੀ ਦੇ ਮਰੀਜ਼ਾਂ ਦੀ ਗਿਣਤੀ ਦੁੱਗਣੀ ਹੋ ਗਈ ਹੈ। ਕਿਡਨੀ ਨੂੰ ਸਿਹਤਮੰਦ ਰੱਖਣ ਲਈ ਗਲਤੀ ਨਾਲ ਵੀ ਇਹ ਚੀਜ਼ਾਂ ਨਹੀਂ ਖਾਣੀਆਂ ਚਾਹੀਦੀਆਂ ਹਨ।
ਇਹ ਚਿੱਟੀ ਚੀਜ਼ਾਂ ਗੁਰਦਿਆਂ ਲਈ ਜਾਨਲੇਵਾ (These white stuff is deadly for the kidneys)
ਲੂਣ (salt)
ਨਮਕ ਵਿੱਚ ਸੋਡੀਅਮ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ। ਜਿਸ ਕਾਰਨ ਸਰੀਰ ਵਿੱਚ ਸੋਡੀਅਮ ਦਾ ਸੰਤੁਲਨ ਵਿਗੜ ਜਾਂਦਾ ਹੈ। ਇਹ ਬੀਪੀ ਨੂੰ ਵੀ ਵਧਾਉਂਦਾ ਹੈ। ਇਸ ਦਾ ਸਭ ਤੋਂ ਵੱਧ ਅਸਰ ਗੁਰਦਿਆਂ ਦੇ ਕੰਮਕਾਜ 'ਤੇ ਪੈਂਦਾ ਹੈ। ਸਰੀਰ ਵਿੱਚ ਪਾਣੀ ਦੀ ਕਮੀ ਹੋਣ ਕਾਰਨ ਗੰਦਗੀ ਬਾਹਰ ਨਹੀਂ ਨਿਕਲ ਪਾਉਂਦੀ। ਇਸ ਨਾਲ ਹੱਡੀਆਂ ਕਮਜ਼ੋਰ ਹੋ ਜਾਂਦੀਆਂ ਹਨ।
ਬਹੁਤ ਜ਼ਿਆਦਾ ਖੰਡ ਖਾਣਾ (Eating too much sugar)
ਬਹੁਤ ਜ਼ਿਆਦਾ ਖੰਡ ਖਾਣ ਨਾਲ ਗੁਰਦਿਆਂ 'ਤੇ ਵੀ ਖਤਰਨਾਕ ਪ੍ਰਭਾਵ ਪੈਂਦਾ ਹੈ। ਜਦੋਂ ਖੂਨ ਵਿੱਚ ਸ਼ੂਗਰ ਦਾ ਪੱਧਰ 180mg/dl ਤੋਂ ਵੱਧ ਜਾਂਦਾ ਹੈ, ਤਾਂ ਗੁਰਦੇ ਟਾਇਲਟ ਵਿੱਚ ਸ਼ੂਗਰ ਨੂੰ ਛੱਡਣਾ ਸ਼ੁਰੂ ਕਰ ਦਿੰਦੇ ਹਨ। ਇਹੀ ਕਾਰਨ ਹੈ ਕਿ ਸ਼ੂਗਰ ਦੇ ਮਰੀਜ਼ਾਂ ਦੇ ਗੁਰਦੇ ਜਲਦੀ ਖਰਾਬ ਹੋਣ ਲੱਗਦੇ ਹਨ।
ਘੱਟ ਕੇਲਾ ਖਾਓ (Eat less bananas)
ਕੇਲੇ ਵਿੱਚ ਬਹੁਤ ਜ਼ਿਆਦਾ ਮਾਤਰਾ ਵਿੱਚ ਪੋਟਾਸ਼ੀਅਮ ਹੁੰਦਾ ਹੈ ਅਤੇ ਸੋਡੀਅਮ ਘੱਟ ਹੁੰਦਾ ਹੈ। ਇਸ ਨੂੰ ਖਾਣ ਤੋਂ ਬਾਅਦ ਸਰੀਰ 'ਚ ਪੋਟਾਸ਼ੀਅਮ ਦਾ ਪੱਧਰ ਵੱਧ ਜਾਂਦਾ ਹੈ। ਬਹੁਤ ਜ਼ਿਆਦਾ ਕੇਲਾ ਖਾਣ ਨਾਲ ਸਰੀਰ ਵਿੱਚ ਪੋਟਾਸ਼ੀਅਮ ਦਾ ਪੱਧਰ ਵੱਧ ਸਕਦਾ ਹੈ, ਜੋ ਸਰੀਰ ਲਈ ਨੁਕਸਾਨਦੇਹ ਸਾਬਤ ਹੋ ਸਕਦਾ ਹੈ। ਇਸ ਲਈ ਆਪਣੀ ਡਾਈਟ ਦੇ ਵਿੱਚ ਕੇਲਾ ਦਾ ਸੇਵਨ ਸੀਮਤ ਮਾਤਰਾ ਵਿੱਚ ਹੀ ਕਰੋ।
ਚਿੱਟੀ ਬਰੈੱਡ (white bread)
ਜੇਕਰ ਤੁਸੀਂ ਕਿਡਨੀ ਨੂੰ ਹੋਣ ਵਾਲੇ ਨੁਕਸਾਨ ਨੂੰ ਰੋਕਣਾ ਚਾਹੁੰਦੇ ਹੋ ਤਾਂ ਵ੍ਹਾਈਟ ਬਰੈੱਡ ਨੂੰ ਡਾਈਟ ਤੋਂ ਪੂਰੀ ਤਰ੍ਹਾਂ ਹਟਾਉਣਾ ਹੋਵੇਗਾ। ਗੁਰਦੇ ਦੀ ਪੱਥਰੀ ਤੋਂ ਪੀੜਤ ਮਰੀਜ਼ਾਂ ਨੂੰ ਸਫੈਦ ਬਰੈੱਡ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।
Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।
Check out below Health Tools-
Calculate Your Body Mass Index ( BMI )