ਮੁਬੰਈ: ਮੁੰਬਈ ਦੇ ਕਸਤੂਰਬਾ ਹਸਪਤਾਲ ਵਿੱਚ ਮੰਗਲਵਾਰ ਨੂੰ ਇੱਕ 64 ਸਾਲਾ ਕੋਰੋਨਾਵਾਇਰਸ ਮਰੀਜ਼ ਦੀ ਮੌਤ ਹੋ ਗਈ ਹੈ। ਇਸ ਨਾਲ ਭਾਰਤ ਵਿੱਚ ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਤਿੰਨ ਹੋ ਗਈ ਹੈ।
ਮਹਾਮਾਰੀ ਘੋਸ਼ਿਤ ਕੀਤੇ ਗਏ ਘਾਤਕ ਕੋਰੋਨਾ ਵਾਇਰਸ ਦੇ ਮਾਮਲੇ ਨਿਰੰਤਰ ਵੱਧਦੇ ਜਾ ਰਹੇ ਹਨ। ਦੇਸ਼ ਵਿੱਚ ਅੱਜ 11 ਨਵੇਂ ਕੇਸ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਕੋਰੋਨਾ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ 125 ਹੋ ਗਈ ਹੈ। ਵੱਡੀ ਗੱਲ ਇਹ ਹੈ ਕਿ ਮਹਾਰਾਸ਼ਟਰ ਵਿੱਚ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਨਿਰੰਤਰ ਵੱਧ ਰਹੀ ਹੈ। ਮਹਾਰਾਸ਼ਟਰ ਵਿੱਚ 39 ਲੋਕ ਇਸ ਵਾਇਰਸ ਨਾਲ ਸੰਕਰਮਿਤ ਹੋ ਚੁੱਕੇ ਹਨ। ਦੇਸ਼ ਵਿੱਚ ਹੁਣ ਤਕ 17 ਵਿਦੇਸ਼ੀ ਨਾਗਰਿਕ ਇਸ ਵਾਇਰਸ ਨਾਲ ਸੰਕਰਮਿਤ ਸਨ, ਪਰ ਹੁਣ 22 ਹੋ ਗਏ ਹਨ। ਯਾਨੀ ਪੰਜ ਨਵੇਂ ਮਾਮਲੇ ਸਾਹਮਣੇ ਆਏ ਹਨ।