Health Tips- ਬਾਰਿਸ਼ ਦੇ ਮੌਸਮ ਵਿਚ ਅੱਖਾਂ ਵਿਚ ਆਉਂਦੀ ਹੈ ਇਹ ਸਮੱਸਿਆ ਤਾਂ ਤੁਰਤ ਕਰਵਾਓ ਜਾਂਚ
Health Tips- ਬਰਸਾਤ ਦੇ ਮੌਸਮ ਵਿਚ ਅੱਖਾਂ ਦਾ ਖਾਸ ਧਿਆਨ ਰੱਖਣਾ ਜ਼ਰੂਰੀ ਹੈ। ਇਸ ਮੌਸਮ ਵਿਚ ਮੀਂਹ ਕਾਰਨ ਹਵਾ ਵਿਚ ਨਮੀਂ ਰਹਿੰਦੀ ਹੈ, ਜਿਸ ਕਰਾਨ ਅੱਖਾਂ ਦੇ ਫਲੂ (eye flu) ਦਾ ਖ਼ਤਰਾ ਵਧ ਜਾਂਦਾ ਹੈ।
Health Tips- ਬਰਸਾਤ ਦੇ ਮੌਸਮ ਵਿਚ ਅੱਖਾਂ ਦਾ ਖਾਸ ਧਿਆਨ ਰੱਖਣਾ ਜ਼ਰੂਰੀ ਹੈ। ਇਸ ਮੌਸਮ ਵਿਚ ਮੀਂਹ ਕਾਰਨ ਹਵਾ ਵਿਚ ਨਮੀਂ ਰਹਿੰਦੀ ਹੈ, ਜਿਸ ਕਰਾਨ ਅੱਖਾਂ ਦੇ ਫਲੂ (eye flu) ਦਾ ਖ਼ਤਰਾ ਵਧ ਜਾਂਦਾ ਹੈ। ਆਓ ਜਾਣਦੇ ਹਾਂ ਕਿ ਅੱਖਾਂ ਦੇ ਫਲੂ ਦੇ ਕੀ ਲੱਛਣ ਹਨ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ...
ਆਈ ਫਲੂ ਦੇ ਲੱਛਣ
ਅੱਖਾਂ ਵਿਚ ਜਲਨ ਹੋਣਾ, ਅੱਖਾਂ ਦੀ ਸੋਜ, ਲਾਲੀ ਅਤੇ ਖੁਜਲੀ ਆਦਿ ਹੋਣਾ ਆਈ ਫਲੂ ਦੇ ਲੱਛਣ ਹੋ ਸਕਦੇ ਹਨ। ਜੇਕਰ ਤੁਹਾਨੂੰ ਇਹ ਲੱਛਣ ਦਿਖਾਈ ਦਿੰਦੇ ਹਨ, ਤਾਂ ਤੁਹਾਨੂੰ ਤਰੁਤ ਡਾਕਟਰ ਨੂੰ ਦਿਖਾਉਣਾ ਚਾਹੀਦਾ ਹੈ। ਨਹੀਂ ਤਾਂ ਇਸ ਦਾ ਅੱਖਾਂ ਉੱਤੇ ਮਾੜਾ ਪ੍ਰਭਾਵ ਪੈ ਸਕਦਾ ਹੈ।
ਕਿਵੇਂ ਕਰੀਏ ਬਚਾਅ
ਆਈ ਫਲੂ ਸੰਪਰਕ ਨਾਲ ਫੈਲਦਾ ਹੈ। ਇਸ ਲਈ ਜਿਸ ਕਿਸੇ ਵੀ ਵਿਅਕਤੀ ਨੂੰ ਆਈ ਫਲੂ ਹੋ ਜਾਵੇ, ਉਸ ਨੂੰ ਪਹਿਲਾਂ ਜਨਤਕ ਥਾਵਾਂ ਉਤੇ ਜਾਣ ਤੋਂ ਬਚਣਾ ਚਾਹੀਦਾ ਹੈ। ਆਈ ਫਲੂ ਹੋਣ ਉਪਰੰਤ ਤੁਹਾਨੂੰ ਅੱਖਾਂ ਉੱਤੇ ਐਨਕਾਂ ਲਾਉਣੀਆਂ ਚਾਹੀਦੀਆਂ ਹਨ ਅਤੇ ਅੱਖਾਂ ਦੀ ਸਫਾਈ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ। ਤੁਹਾਨੂੰ ਅੱਖਾਂ ਨੂੰ ਥੋੜੇ ਥੋੜੇ ਸਮੇਂ ਬਾਅਦ ਤਾਜ਼ੇ ਪਾਣੀ ਨਾਲ ਧੋਣਾ ਚਾਹੀਦਾ ਹੈ।
ਮਾਹਿਰਾਂ ਦਾ ਕਹਿਣਾ ਹੈ ਕਿ ਆਈ ਫਲੂ ਇਕ ਗੰਭੀਰ ਸਮੱਸਿਆ ਹੈ, ਜੋ ਕਿ ਬਹੁਤ ਤੇਜ਼ੀ ਨਾਲ ਫੈਲਦੀ ਹੈ। ਇਸ ਤੋਂ ਬਚਣ ਲਈ ਅੱਖਾਂ ਦੀ ਸਫ਼ਾਈ ਦਾ ਧਿਆਨ ਰੱਖਣਾ ਚਾਹੀਦੀ ਹੈ ਅਤੇ ਕੋਈ ਵੀ ਸਮੱਸਿਆ ਆਉਣ ਉਪਰੰਤ ਤੁਰੰਤ ਡਾਕਟਰ ਨੂੰ ਦਿਖਾਉਣਾ ਚਾਹੀਦਾ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ । ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।
Check out below Health Tools-
Calculate Your Body Mass Index ( BMI )