ਪੜਚੋਲ ਕਰੋ

Warning to tea drinkers- ਦੁੱਧ ਵਾਲੀ ਚਾਹ ਪੀਂਦੇ ਹੋ ਤਾਂ ਸਾਵਧਾਨ!, ਜਾਣੋ ਇਸ ਦੇ ਮਾੜੇ ਪ੍ਰਭਾਵ

Warning to tea drinkers- ਸਿਹਤ ਮਾਹਿਰ ਚਾਹ ਪੀਣ ਵਾਲਿਆਂ ਨੂੰ ਸਮੇਂ-ਸਮੇਂ ਉਤੇ ਸਾਵਧਾਨ ਕਰਦੇ ਰਹਿੰਦੇ ਹਨ ਅਤੇ ਚਾਹ ਦੇ ਫਾਇਦੇ-ਨੁਕਸਾਨ ਗਿਣਵਾਉਂਦੇ ਹਨ, ਪਰ ਇਸ ਵਾਰ ਚਾਹ ਪੀਣ ਵਾਲਿਆਂ ਲਈ ਬੁਰੀ ਖਬਰ ਹੈ।

Warning to tea drinkers- ਸਿਹਤ ਮਾਹਿਰ ਚਾਹ ਪੀਣ ਵਾਲਿਆਂ ਨੂੰ ਸਮੇਂ-ਸਮੇਂ ਉਤੇ ਸਾਵਧਾਨ ਕਰਦੇ ਰਹਿੰਦੇ ਹਨ ਅਤੇ ਚਾਹ ਦੇ ਫਾਇਦੇ-ਨੁਕਸਾਨ ਗਿਣਵਾਉਂਦੇ ਹਨ, ਪਰ ਇਸ ਵਾਰ ਚਾਹ ਪੀਣ ਵਾਲਿਆਂ ਲਈ ਬੁਰੀ ਖਬਰ ਹੈ।

ICMR-ਨੈਸ਼ਨਲ ਇੰਸਟੀਚਿਊਟ ਆਫ਼ ਨਿਊਟ੍ਰੀਸ਼ਨ ਦੁਆਰਾ ਖੁਰਾਕ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਵਿੱਚ ਚਾਹ ਬਾਰੇ ਦੋ ਅਜਿਹੀਆਂ ਗੱਲਾਂ ਦਾ ਜ਼ਿਕਰ ਕੀਤਾ ਗਿਆ ਹੈ, ਜੋ ਇੱਕ ਪਾਸੇ ਚਾਹ ਪ੍ਰੇਮੀਆਂ ਨੂੰ ਹੈਰਾਨ ਕਰ ਸਕਦੀ ਹੈ, ਉੱਥੇ ਹੀ ਦੂਜੇ ਪਾਸੇ ਦੁੱਧ ਤੋਂ ਬਿਨਾਂ ਚਾਹ ਪੀਣ ਵਾਲੇ ਲੋਕ ਜ਼ਰੂਰ ਖੁਸ਼ ਹੋਣਗੇ ਅਤੇ ਦੂਜਿਆਂ ਨੂੰ ਵੀ ਇਸ ਦੀ ਸਿਫ਼ਾਰਸ਼ ਕਰਦੇ ਨਜ਼ਰ ਆਉਣਗੇ।

ਦਿਸ਼ਾ-ਨਿਰਦੇਸ਼ਾਂ ‘ਚ ਕਿਹਾ ਗਿਆ ਹੈ ਕਿ ਚਾਹ ‘ਚ ਕੈਫੀਨ ਹੁੰਦੀ ਹੈ ਜੋ ਵਿਅਕਤੀ ਦੀ ਕੇਂਦਰੀ ਨਸ ਪ੍ਰਣਾਲੀ ਨੂੰ ਉਤੇਜਿਤ ਕਰਦੀ ਹੈ ਅਤੇ ਸਰੀਰਕ ਨਿਰਭਰਤਾ ਵਧਾਉਂਦੀ ਹੈ। 150 ਮਿਲੀਲੀਟਰ ਭਾਵ ਇੱਕ ਕੱਪ ਚਾਹ ਵਿੱਚ ਲਗਭਗ 30 ਤੋਂ 65 ਮਿਲੀਗ੍ਰਾਮ ਕੈਫੀਨ ਹੁੰਦੀ ਹੈ। ਅਜਿਹੀ ਸਥਿਤੀ ਵਿੱਚ, ਜੇਕਰ ਕੋਈ ਵਿਅਕਤੀ ਇੱਕ ਦਿਨ ਵਿੱਚ 4-5 ਕੱਪ ਤੋਂ ਵੱਧ ਚਾਹ ਪੀਂਦਾ ਹੈ, ਤਾਂ ਉਹ ਕੈਫੀਨ ਦੀ ਮਾਤਰਾ ਪ੍ਰਤੀ ਦਿਨ 300 ਮਿਲੀਗ੍ਰਾਮ ਦੀ ਸੀਮਾ ਨੂੰ ਪਾਰ ਕਰਦਾ ਹੈ। ਜੋ ਕਿ ਬਹੁਤ ਖਤਰਨਾਕ ਹੈ।

ਇਸ ਤੋਂ ਇਲਾਵਾ ਚਾਹ ‘ਚ ਟੈਨਿਨ ਵੀ ਹੁੰਦਾ ਹੈ, ਜੋ ਸਰੀਰ ‘ਚ ਆਇਰਨ ਨੂੰ ਸੋਖਣ ਤੋਂ ਰੋਕਦਾ ਹੈ। ਇਸ ਕਾਰਨ ਤੁਸੀਂ ਚਾਹੇ ਕਿੰਨਾ ਵੀ ਆਇਰਨ ਭਰਪੂਰ ਭੋਜਨ ਖਾ ਲਓ ਪਰ ਚਾਹ ਜ਼ਿਆਦਾ ਮਾਤਰਾ ਵਿਚ ਲੈ ਰਹੇ ਹੋ ਤਾਂ ਤੁਹਾਡੇ ਸਰੀਰ ਵਿਚ ਆਇਰਨ ਬਰਕਰਾਰ ਨਹੀਂ ਰਹੇਗਾ।

ਦੁੱਧ ਵਾਲੀ ਚਾਹ ਪੀਣ ਵਾਲੇ ਸਾਵਧਾਨ
ਦਿਸ਼ਾ-ਨਿਰਦੇਸ਼ਾਂ ‘ਚ ਅੱਗੇ ਕਿਹਾ ਗਿਆ ਹੈ ਕਿ ਚਾਹ ‘ਚ ਕੈਫੀਨ ਅਤੇ ਟੈਨਿਨ ਵਰਗੇ ਖਤਰਨਾਕ ਤੱਤਾਂ ਤੋਂ ਇਲਾਵਾ ਚੰਗੀਆਂ ਅਤੇ ਫਾਇਦੇਮੰਦ ਚੀਜ਼ਾਂ ਵੀ ਹੁੰਦੀਆਂ ਹਨ ਪਰ ਇਨ੍ਹਾਂ ਦੇ ਫਾਇਦੇ ਉਦੋਂ ਹੀ ਹੁੰਦੇ ਹਨ ਜਦੋਂ ਤੁਸੀਂ ਬਲੈਕ ਜਾਂ ਗ੍ਰੀਨ ਟੀ ਪੀਂਦੇ ਹੋ। ਜੇਕਰ ਤੁਸੀਂ ਚਾਹ ‘ਚ ਦੁੱਧ ਮਿਲਾ ਕੇ ਜਾਂ ਦੁੱਧ ਦੇ ਨਾਲ ਚਾਹ ਪੀਂਦੇ ਹੋ ਤਾਂ ਤੁਹਾਨੂੰ ਇਹ ਫਾਇਦੇ ਨਹੀਂ ਮਿਲਣਗੇ।

ਦੁੱਧ ਵਾਲੀ ਚਾਹ ਤੁਹਾਨੂੰ ਕਈ ਹੋਰ ਵੱਡੇ ਨੁਕਸਾਨ ਵੀ ਦੇ ਸਕਦੀ ਹੈ। ਕਈ ਡਾਇਟੀਸ਼ੀਅਨ ਕਹਿੰਦੇ ਹਨ ਕਿ ਦੁੱਧ ਦੇ ਨਾਲ ਚਾਹ ਪੀਣ ਨਾਲ ਐਸੀਡਿਟੀ, ਪੇਟ ਵਿੱਚ ਐਸਿਡ ਬਣਨਾ, ਬਦਹਜ਼ਮੀ ਅਤੇ ਭੁੱਖ ਨਾ ਲੱਗਣਾ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਖਾਣਾ ਖਾਣ ਤੋਂ ਤੁਰੰਤ ਬਾਅਦ ਚਾਹ ਪੀਣ ਨਾਲ ਤੁਹਾਡੇ ਸਰੀਰ ਨੂੰ ਤੁਹਾਡੇ ਭੋਜਨ ਦੇ ਪੌਸ਼ਟਿਕ ਤੱਤ ਨਹੀਂ ਮਿਲਣਗੇ। ਇਸ ਤੋਂ ਇਲਾਵਾ ਦਿਸ਼ਾ-ਨਿਰਦੇਸ਼ਾਂ ‘ਚ ਕਿਹਾ ਗਿਆ ਹੈ ਕਿ ਜੇਕਰ ਤੁਸੀਂ ਬਲੈਕ ਜਾਂ ਗ੍ਰੀਨ ਟੀ ਪੀ ਰਹੇ ਹੋ ਤਾਂ ਇਸ ਦੀ ਮਾਤਰਾ ਵੀ ਸੀਮਤ ਹੋਣੀ ਚਾਹੀਦੀ ਹੈ। ਰੋਜ਼ਾਨਾ ਇੱਕ ਜਾਂ ਵੱਧ ਤੋਂ ਵੱਧ ਦੋ ਕੱਪ ਪੀਣਾ ਨੁਕਸਾਨਦੇਹ ਹੋ ਸਕਦਾ ਹੈ।

ਚਾਹ ਬਾਰੇ ਚੰਗੀ ਖ਼ਬਰ ਕੀ ਹੈ?
ਹਾਲਾਂਕਿ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ‘ਚ ਚਾਹ ਦੇ ਸੰਬੰਧ ‘ਚ ਇਕ ਚੰਗੀ ਖਬਰ ਇਹ ਵੀ ਹੈ ਕਿ ਜੇਕਰ ਤੁਸੀਂ ਗ੍ਰੀਨ (green tea) ਜਾਂ ਬਲੈਕ ਟੀ (black tea) ਪੀਂਦੇ ਹੋ ਤਾਂ ਇਸ ਦਾ ਤੁਹਾਡੀ ਸਿਹਤ ‘ਤੇ ਸਕਾਰਾਤਮਕ ਅਸਰ ਪੈਂਦਾ ਹੈ। ਚਾਹ ਵਿੱਚ ਥੀਓਬਰੋਮਾਈਨ ਅਤੇ ਥੀਓਫਿਲਿਨ ਵੀ ਹੁੰਦੇ ਹਨ ਜੋ ਧਮਨੀਆਂ ਨੂੰ ਆਰਾਮ ਦਿੰਦੇ ਹਨ, ਜਿਸ ਨਾਲ ਖੂਨ ਸੰਚਾਰ ਵਧਦਾ ਹੈ। ਇਸ ਤੋਂ ਇਲਾਵਾ ਚਾਹ ‘ਚ ਫਲੇਵੋਨੋਇਡਸ ਅਤੇ ਐਂਟੀਆਕਸੀਡੈਂਟ ਪੋਲੀਫੇਨੋਲ ਵੀ ਹੁੰਦੇ ਹਨ ਜੋ ਦਿਲ ਦੀ ਬੀਮਾਰੀ ਅਤੇ ਪੇਟ ਦੇ ਕੈਂਸਰ ਦੇ ਖਤਰੇ ਨੂੰ ਘੱਟ ਕਰਦੇ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Advertisement
ABP Premium

ਵੀਡੀਓਜ਼

‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੱਕੀ ਹਾਲਾਤ ’ਚ ਮੌਤShambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahan

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Embed widget