ਪੜਚੋਲ ਕਰੋ

Socks In Summer: ਗਰਮੀਆਂ ਵਿੱਚ ਜੁਰਾਬਾਂ ਪਾਉਣਾ ਪੈ ਸਕਦਾ ਭਾਰੀ, ਸਰੀਰ ਲਈ ਖੜ੍ਹੀਆਂ ਹੋ ਸਕਦੀਆਂ ਕਈ ਦਿੱਕਤਾਂ

Health: ਗਰਮੀਆਂ ਦੇ 'ਚ ਬਿਮਾਰੀਆਂ ਲੱਗਣ ਦਾ ਜ਼ਿਆਦਾ ਖਦਸ਼ਾ ਰਹਿੰਦਾ ਹੈ। ਜੇਕਰ ਤੁਸੀਂ ਖਾਣ-ਪੀਣ ਤੋਂ ਲੈ ਕੇ ਕੱਪੜੇ ਪਹਿਨਣ ਤੱਕ ਕੋਈ ਗਲਤੀ ਕੀਤੀ ਤਾਂ ਤੁਸੀਂ ਬਿਮਾਰ ਪੈ ਸਕਦੇ ਹੋ। ਗਰਮੀਆਂ 'ਚ ਸਾਰਾ ਦਿਨ ਜੁਰਾਬਾਂ ਪਹਿਨਣ ਦੀ ਆਦਤ ਨੂੰ ਤੁਰੰਤ ਛੱਡ

Socks In Summer: ਗਰਮੀਆਂ ਦੇ ਮੌਸਮ ਵਿੱਚ ਚੰਗੀ ਸਿਹਤ ਬਣਾਈ ਰੱਖਣ ਲਈ ਕਈ ਸਾਵਧਾਨੀਆਂ ਵਰਤਣੀਆਂ ਪੈਂਦੀਆਂ ਹਨ। ਖਾਣ ਪੀਣ ਤੋਂ ਲੈ ਕੇ ਕੱਪੜੇ ਪਹਿਣ ਤੱਕ ਖਾਸ ਧਿਆਨ ਰੱਖਣਾ ਪੈਂਦਾ ਹੈ। ਸਾਡੀਆਂ ਕੁੱਝ ਆਦਤਾਂ ਸਿਹਤ ਲਈ ਹਾਨੀਕਾਰਕ ਹੁੰਦੀਆਂ ਹਨ। ਅਜਿਹੀ ਹੀ ਇੱਕ ਆਦਤ ਲੰਬੇ ਸਮੇਂ ਤੱਕ ਜੁਰਾਬਾਂ ਪਹਿਨਣਾ ਹੈ। ਦਰਅਸਲ, ਸਕੂਲ ਜਾਣ ਤੋਂ ਲੈ ਕੇ ਦਫ਼ਤਰ ਵਿੱਚ ਕੰਮ ਕਰਨ ਤੱਕ ਕਈ ਲੋਕ ਕਈ ਘੰਟੇ ਜੁਰਾਬਾਂ ਪਹਿਨਦੇ ਹਨ। ਅਜਿਹਾ ਕਰਨਾ ਸਰੀਰ ਲਈ ਹਾਨੀਕਾਰਕ ਹੈ। ਜੇਕਰ ਤੁਸੀਂ ਗਰਮੀਆਂ ਦੇ ਮੌਸਮ ਵਿੱਚ ਲੰਬੇ ਸਮੇਂ ਤੱਕ ਜੁਰਾਬਾਂ ਪਹਿਨਦੇ ਹੋ ਤਾਂ ਆਪਣੀ ਇਸ ਆਦਤ ਨੂੰ ਬਦਲੋ, ਨਹੀਂ ਤਾਂ ਤੁਹਾਨੂੰ ਕਈ ਖ਼ਤਰਿਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅੱਜ ਅਸੀਂ ਤੁਹਾਨੂੰ ਇਸ ਰਿਪੋਰਟ ਦੇ ਰਾਹੀਂ ਦੱਸਾਂਗੇ ਗਰਮੀਆਂ ਵਿੱਚ ਲੰਬੇ ਸਮੇਂ ਤੱਕ ਜੁਰਾਬਾਂ ਪਹਿਨਣ ਦੇ ਮਾੜੇ ਪ੍ਰਭਾਵ (socks side effects)...

ਖੂਨ ਸੰਚਾਰ ਪ੍ਰਭਾਵਿਤ (Blood circulation affected)

ਬਹੁਤ ਜ਼ਿਆਦਾ ਤੰਗ ਜੁਰਾਬਾਂ ਪਹਿਨਣ ਨਾਲ ਪੈਰਾਂ ਵਿੱਚ ਸੋਜ ਆ ਸਕਦੀ ਹੈ। ਇਸ ਨਾਲ ਪੈਰਾਂ ਵਿੱਚ ਖੂਨ ਦਾ ਸੰਚਾਰ ਘੱਟ ਹੋ ਜਾਂਦਾ ਹੈ। ਜਿਸ ਕਾਰਨ ਵਿਅਕਤੀ ਨੂੰ ਬੇਚੈਨੀ ਅਤੇ ਜ਼ਿਆਦਾ ਗਰਮੀ ਮਹਿਸੂਸ ਹੋਣ ਲੱਗਦੀ ਹੈ। ਜੇਕਰ ਤੁਸੀਂ ਸਵੇਰ ਤੋਂ ਲੈ ਕੇ ਰਾਤ ਤੱਕ ਜੁਰਾਬਾਂ ਪਹਿਨਦੇ ਰਹਿੰਦੇ ਹੋ ਤਾਂ ਤੁਹਾਨੂੰ ਪੈਰਾਂ ਵਿੱਚ ਅਕੜਨ ਦੀ ਸਮੱਸਿਆ ਵੀ ਹੋ ਸਕਦੀ ਹੈ। ਅੱਡੀ ਅਤੇ ਪੈਰ ਦੇ ਅੰਗੂਠੇ ਦਾ ਖੇਤਰ ਵੀ ਸੁੰਨ ਹੋ ਸਕਦਾ ਹੈ।

ਚਮੜੀ ਖਰਾਬ ਹੋ ਸਕਦੀ ਹੈ (skin may be damaged)

ਬਹੁਤ ਸਾਰੇ ਲੋਕ ਸਸਤੇ ਅਤੇ ਘਟੀਆ ਗੁਣਵੱਤਾ ਵਾਲੀਆਂ ਜੁਰਾਬਾਂ ਪਹਿਨਦੇ ਹਨ। ਇਸ ਕਾਰਨ ਪੈਰਾਂ ਦੀ ਚਮੜੀ ਖਰਾਬ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਜੇਕਰ ਤੁਸੀਂ ਗਰਮੀ ਦੇ ਮੌਸਮ 'ਚ ਲਗਾਤਾਰ ਜੁਰਾਬਾਂ ਪਾਉਂਦੇ ਹੋ ਤਾਂ ਤੁਹਾਡੇ ਪੈਰਾਂ 'ਚ ਪਸੀਨਾ ਆਉਣ ਲੱਗਦਾ ਹੈ। ਨਮੀ ਵਿੱਚ ਵਾਧਾ ਫੰਗਲ ਇਨਫੈਕਸ਼ਨ ਦਾ ਕਾਰਨ ਬਣ ਸਕਦਾ ਹੈ। ਜਿਸ ਕਾਰਨ ਪੈਰਾਂ ਦੀ ਚਮੜੀ ਪੂਰੀ ਤਰ੍ਹਾਂ ਖਰਾਬ ਹੋ ਸਕਦੀ ਹੈ। ਇਸ ਕੋਸ਼ਿਸ਼ ਕਰੋ ਚੰਗੀ ਅਤੇ ਕਾਟਨ ਵਾਲੀ ਹੀ ਜੁਰਬਾਂ ਦੀ ਵਰਤੋਂ ਕਰੋ।

ਹੋਰ ਪੜ੍ਹੋ : ਗਰਮੀਆਂ 'ਚ ਬੱਚਿਆਂ ਨੂੰ ਡਾਇਪਰ ਪਵਾਉਣਾ ਇੰਝ ਬਣਦਾ ਮੁਸੀਬਤ, ਮਾਪੇ ਵਰਤਣ ਇਹ ਸਾਵਧਾਨੀਆਂ

 ਫੰਗਲ ਇਨਫੈਕਸ਼ਨ ਦਾ ਖਤਰਾ (Risk of fungal infection)

ਜੁਰਾਬਾਂ ਪੈਰਾਂ ਵਿਚ ਨਿਕਲਣ ਵਾਲੇ ਪਸੀਨੇ ਨੂੰ ਸੋਖ ਲੈਂਦੀਆਂ ਹਨ। ਅਜਿਹੇ 'ਚ ਜੇਕਰ ਲੰਬੇ ਸਮੇਂ ਤੱਕ ਜੁਰਾਬਾਂ ਪਹਿਨਣ ਨਾਲ ਪਸੀਨਾ ਪੂਰੀ ਤਰ੍ਹਾਂ ਸੁੱਕਦਾ ਨਹੀਂ ਤਾਂ ਜੁਰਾਬਾਂ 'ਚ ਬੈਕਟੀਰੀਆ ਅਤੇ ਵਾਇਰਸ ਵਧ ਜਾਂਦੇ ਹਨ, ਜਿਸ ਨਾਲ ਫੰਗਲ ਇਨਫੈਕਸ਼ਨ ਸਮੇਤ ਕਈ ਸਮੱਸਿਆਵਾਂ ਹੋ ਸਕਦੀਆਂ ਹਨ।

ਐਡੀਮਾ ਦਾ ਜੋਖਮ (Risk of edema)

ਸਰੀਰ ਦੇ ਕਿਸੇ ਵੀ ਹਿੱਸੇ ਵਿੱਚ ਤਰਲ ਇਕੱਠਾ ਹੋਣ ਨਾਲ ਸੋਜ ਹੋ ਜਾਂਦੀ ਹੈ, ਜੋ ਕਿ ਸੋਜ ਦਾ ਲੱਛਣ ਹੈ। ਲੰਬੇ ਸਮੇਂ ਤੱਕ ਇੱਕੋ ਸਥਿਤੀ ਵਿੱਚ ਬੈਠਣ ਨਾਲ ਪੈਰ ਸੁੰਨ ਹੋ ਜਾਂਦੇ ਹਨ। ਲੰਬੇ ਸਮੇਂ ਤੱਕ ਜੁਰਾਬਾਂ ਪਹਿਨਣ ਨਾਲ ਵੀ ਇਹ ਸਮੱਸਿਆ ਹੋ ਸਕਦੀ ਹੈ।

ਵੈਰੀਕੋਜ਼ ਦਾ ਜੋਖਮ (Risk of varicose veins)

ਜੇਕਰ ਬਹੁਤ ਜ਼ਿਆਦਾ ਟਾਈਟ ਜੁਰਾਬਾਂ ਲੰਬੇ ਸਮੇਂ ਤੱਕ ਪਹਿਨੀਆਂ ਜਾਣ ਤਾਂ ਵੈਰੀਕੋਜ਼ ਵੇਨਸ ਦੀ ਸਮੱਸਿਆ ਹੋ ਸਕਦੀ ਹੈ। ਜਿਨ੍ਹਾਂ ਲੋਕਾਂ ਨੂੰ ਇਹ ਬਿਮਾਰੀ ਪਹਿਲਾਂ ਤੋਂ ਹੈ, ਉਨ੍ਹਾਂ ਨੂੰ ਜੁਰਾਬਾਂ ਪਹਿਨਣ ਸਮੇਂ ਖਾਸ ਧਿਆਨ ਰੱਖਣਾ ਚਾਹੀਦਾ ਹੈ, ਨਹੀਂ ਤਾਂ ਸਥਿਤੀ ਗੰਭੀਰ ਬਣ ਸਕਦੀ ਹੈ।

Disclaimer: ਖ਼ਬਰਾਂ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਿਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
Punjab News: 'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ
ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
Punjab News: 'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ
ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ
ਭਾਰਤ 'ਚ ਸਿਗਰਟ ਪੀਣ ਵਾਲਿਆਂ ਲਈ ਵੱਡੀ ਖ਼ਬਰ! 2026 ਤੋਂ ਕੀਮਤਾਂ 'ਚ ਭਾਰੀ ਵਾਧਾ, ਜਾਣੋ ਕੀ ਹੋਵੇਗਾ ਅਸਰ?
ਭਾਰਤ 'ਚ ਸਿਗਰਟ ਪੀਣ ਵਾਲਿਆਂ ਲਈ ਵੱਡੀ ਖ਼ਬਰ! 2026 ਤੋਂ ਕੀਮਤਾਂ 'ਚ ਭਾਰੀ ਵਾਧਾ, ਜਾਣੋ ਕੀ ਹੋਵੇਗਾ ਅਸਰ?
Crime: ਲੁਧਿਆਣਾ 'ਚ ਫੰਦੇ ‘ਤੇ ਲਟਕੀ ਮਿਲੀ ਮੁਟਿਆਰ ਦੀ ਲਾਸ਼; 11 ਮਹੀਨੇ ਪਹਿਲਾਂ ਹੋਈ ਸੀ ਲਵ ਮੈਰਿਜ, ਮਾਂ ਦਾ ਦੋਸ਼- ਪਤੀ ਨੇ ਗਲਾ ਘੋਟ ਕੇ ਕੀਤਾ ਕਤਲ
Crime: ਲੁਧਿਆਣਾ 'ਚ ਫੰਦੇ ‘ਤੇ ਲਟਕੀ ਮਿਲੀ ਮੁਟਿਆਰ ਦੀ ਲਾਸ਼; 11 ਮਹੀਨੇ ਪਹਿਲਾਂ ਹੋਈ ਸੀ ਲਵ ਮੈਰਿਜ, ਮਾਂ ਦਾ ਦੋਸ਼- ਪਤੀ ਨੇ ਗਲਾ ਘੋਟ ਕੇ ਕੀਤਾ ਕਤਲ
Punjab News: ਪੰਜਾਬ 'ਚ ਅੱਜ ਫਿਰ ਲੱਗੇਗਾ ਲੰਬਾ ਬਿਜਲੀ ਕੱਟ, 8 ਘੰਟੇ ਬੱਤੀ ਰਹੇਗੀ ਗੁੱਲ; ਜਾਣੋ ਕਿਹੜੇ-ਕਿਹੜੇ ਇਲਾਕੇ ਅਤੇ ਪਿੰਡ ਸ਼ਾਮਲ...
ਪੰਜਾਬ 'ਚ ਅੱਜ ਫਿਰ ਲੱਗੇਗਾ ਲੰਬਾ ਬਿਜਲੀ ਕੱਟ, 8 ਘੰਟੇ ਬੱਤੀ ਰਹੇਗੀ ਗੁੱਲ; ਜਾਣੋ ਕਿਹੜੇ-ਕਿਹੜੇ ਇਲਾਕੇ ਅਤੇ ਪਿੰਡ ਸ਼ਾਮਲ...
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
Embed widget