(Source: ECI/ABP News/ABP Majha)
ਕਿਸੇ ਵੀ ਵੇਲੇ ਪੀਂਦੇ ਹੋ ਦੁੱਧ, ਤਾਂ ਹੁੰਦਾ ਨੁਕਸਾਨ..... ਜਾਣੋ ਕਿਸ ਵੇਲੇ ਪੀਣਾ ਚਾਹੀਦਾ ਦੁੱਧ
Health Tips: ਸਿਹਤ ਦੇ ਮਾਹਰਾਂ ਅਨੁਸਾਰ ਕਿਸੇ ਵੀ ਸਮੇਂ ਖਾਲੀ ਪੇਟ ਦੁੱਧ ਦਾ ਸੇਵਨ ਕਰਨਾ ਤੁਹਾਡੇ ਲਈ ਸਮੱਸਿਆਵਾਂ ਪੈਦਾ ਕਰ ਸਕਦਾ ਹੈ। ਖਾਲੀ ਪੇਟ ਦੁੱਧ ਪੀਣ ਨਾਲ ਕਬਜ਼ ਅਤੇ ਗੈਸ ਦੀ ਪਰੇਸ਼ਾਨੀ ਹੋ ਜਾਂਦੀ ਹੈ।
Best Time To Drink Milk: ਦੁੱਧ ਵਿੱਚ ਮੌਜੂਦ ਪੋਸ਼ਕ ਤੱਤ ਸਾਡੇ ਸਰੀਰ ਨੂੰ ਮਜ਼ਬੂਤ ਬਣਾਉਂਦੇ ਹਨ। ਦੁੱਧ ਹੱਡੀਆਂ ਲਈ ਸਭ ਤੋਂ ਜ਼ਿਆਦਾ ਫਾਇਦੇਮੰਦ ਹੁੰਦਾ ਹੈ ਕਿਉਂਕਿ ਇਸ 'ਚ ਕੈਲਸ਼ੀਅਮ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ। ਬਚਪਨ ਤੋਂ ਲੈ ਕੇ ਬੁਢਾਪੇ ਤੱਕ ਦੁੱਧ ਸਾਡੀ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਇਸ ਦੇ ਨਾਲ ਹੀ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ 'ਚ ਦੁੱਧ ਦੀ ਅਹਿਮ ਭੂਮਿਕਾ ਹੁੰਦੀ ਹੈ। ਜ਼ਿਆਦਾਤਰ ਲੋਕ ਆਪਣੇ ਦਿਨ ਦੀ ਸ਼ੁਰੂਆਤ ਦੁੱਧ ਪੀ ਕੇ ਕਰਦੇ ਹਨ, ਜਦਕਿ ਕੁਝ ਲੋਕ ਆਪਣੀ ਰੁਟੀਨ ਦੇ ਮੁਤਾਬਕ ਦੁੱਧ ਦਾ ਸੇਵਨ ਕਰਦੇ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਦੁੱਧ ਪੀਣ ਦਾ ਵੀ ਸਹੀ ਸਮਾਂ ਹੁੰਦਾ ਹੈ, ਤਾਂ ਹੀ ਇਸ ਨਾਲ ਤੁਹਾਨੂੰ ਫਾਇਦਾ ਹੁੰਦਾ ਹੈ। ਜੇਕਰ ਤੁਸੀਂ ਸਹੀ ਸਮੇਂ 'ਤੇ ਕਿਸੇ ਚੀਜ਼ ਦਾ ਸੇਵਨ ਨਹੀਂ ਕਰਦੇ ਤਾਂ ਇਸ ਦਾ ਫਾਇਦਾ ਹੋਣ ਦੀ ਬਜਾਏ ਨੁਕਸਾਨ ਜ਼ਿਆਦਾ ਹੁੰਦਾ ਹੈ। ਆਯੁਰਵੇਦ ਅਨੁਸਾਰ ਕਿਸੇ ਵੀ ਚੀਜ਼ ਦੀ ਵਰਤੋਂ ਕਰਨ ਦਾ ਸਮਾਂ ਹੁੰਦਾ ਹੈ। ਇਸ ਵਿੱਚ ਦੁੱਧ ਪੀਣ ਦਾ ਸਹੀ ਸਮਾਂ (Best Time To Drink Milk) ਵੀ ਦੱਸਿਆ ਗਿਆ ਹੈ। ਆਓ ਜਾਣਦੇ ਹਾਂ ਇਸ ਬਾਰੇ...
ਉਮਰ ਦੇ ਮੁਤਾਬਕ ਕਰੋ ਦੁੱਧ ਦਾ ਸੇਵਨ
ਸਿਹਤ ਦੇ ਮਾਹਰਾਂ ਅਨੁਸਾਰ ਕਿਸੇ ਵੀ ਸਮੇਂ ਖਾਲੀ ਪੇਟ ਦੁੱਧ ਦਾ ਸੇਵਨ ਕਰਨਾ ਤੁਹਾਡੇ ਲਈ ਸਮੱਸਿਆਵਾਂ ਪੈਦਾ ਕਰ ਸਕਦਾ ਹੈ। ਖਾਲੀ ਪੇਟ ਦੁੱਧ ਪੀਣ ਨਾਲ ਕਬਜ਼ ਅਤੇ ਗੈਸ ਦੀ ਸਮੱਸਿਆ ਹੋ ਜਾਂਦੀ ਹੈ। ਅਜਿਹੇ 'ਚ ਜਿਨ੍ਹਾਂ ਲੋਕਾਂ ਨੂੰ ਪਹਿਲਾਂ ਤੋਂ ਹੀ ਪਾਚਨ ਸੰਬੰਧੀ ਪਰੇਸ਼ਾਨੀ ਹੁੰਦੀ ਹੈ, ਉਨ੍ਹਾਂ ਨੂੰ ਕੁਝ ਖਾਣ ਤੋਂ ਬਾਅਦ ਹੀ ਦੁੱਧ ਪੀਣਾ ਚਾਹੀਦਾ ਹੈ, ਭਾਵ ਕਿ ਖਾਲੀ ਪੇਟ ਦੁੱਧ ਨਹੀਂ ਪੀਣਾ ਚਾਹੀਦਾ ਹੈ। ਹਾਲਾਂਕਿ, ਛੋਟੇ ਬੱਚੇ ਦਿਨ ਵਿੱਚ ਕਿਸੇ ਵੀ ਵੇਲੇ ਦੁੱਧ ਪੀ ਸਕਦੇ ਹਨ। ਉੱਥੇ ਹੀ ਬਜ਼ੁਰਗਾਂ ਨੂੰ ਸਵੇਰ ਵੇਲੇ ਦੁੱਧ ਨਹੀਂ ਪੀਣਾ ਚਾਹੀਦਾ।
ਇਹ ਵੀ ਪੜ੍ਹੋ: ਮੀਟ ਅਤੇ ਬੀਫ ਵਿੱਚ ਕੀ ਫਰਕ ਹੈ? ਜੇਕਰ ਤੁਸੀਂ ਵੀ ਖਾਂਦੇ ਹੋ ਤਾਂ, ਇਨ੍ਹਾਂ ਗੱਲਾਂ ਦਾ ਪਤਾ ਹੋਣਾ ਜ਼ਰੂਰੀ
ਰਾਤ ਨੂੰ ਪੀਣਾ ਚਾਹੀਦਾ ਦੁੱਧ
- ਸਿਹਤ ਮਾਹਰਾਂ ਦਾ ਕਹਿਣਾ ਹੈ ਕਿ ਬਜ਼ੁਰਗਾਂ ਨੂੰ ਰਾਤ ਨੂੰ ਸੌਣ ਤੋਂ ਇਕ ਘੰਟਾ ਪਹਿਲਾਂ ਦੁੱਧ ਪੀਣਾ ਚਾਹੀਦਾ ਹੈ। ਇਸ ਨਾਲ ਪਾਚਨ ਤੰਤਰ ਠੀਕ ਹੋਣ ਦੇ ਨਾਲ-ਨਾਲ ਕਈ ਬਿਮਾਰੀਆਂ ਤੋਂ ਛੁਟਕਾਰਾ ਮਿਲਦਾ ਹੈ।
- ਜੇਕਰ ਤੁਹਾਨੂੰ ਕਬਜ਼ ਜਾਂ ਗੈਸ ਦੀ ਸਮੱਸਿਆ ਹੈ ਤਾਂ ਰਾਤ ਨੂੰ ਦੁੱਧ ਪੀਣਾ ਚਾਹੀਦਾ ਹੈ। ਤੁਹਾਨੂੰ ਇਸ ਦਾ ਫਾਇਦਾ ਹੋਵੇਗਾ। ਇੱਕ ਗਲਾਸ ਕੋਸਾ ਦੁੱਧ ਤੁਹਾਡੀ ਪੂਰੇ ਦਿਨ ਦੀ ਥਕਾਵਟ ਦੂਰ ਕਰੇਗਾ। ਇਸ ਦੇ ਨਾਲ ਹੀ ਤੁਹਾਨੂੰ ਚੰਗੀ ਅਤੇ ਡੂੰਘੀ ਨੀਂਦ ਆਵੇਗੀ।
- ਆਯੁਰਵੇਦ ਵਿੱਚ ਰਾਤ ਨੂੰ ਦੁੱਧ ਪੀਣਾ ਬਹੁਤ ਫਾਇਦੇਮੰਦ ਦੱਸਿਆ ਗਿਆ ਹੈ। ਹਾਲਾਂਕਿ, ਤੁਸੀਂ ਦੁਪਹਿਰ ਦੇ ਖਾਣੇ ਦੇ ਨਾਲ ਦੁੱਧ ਵੀ ਪੀ ਸਕਦੇ ਹੋ। ਇਸ ਦੇ ਨਾਲ ਹੀ ਦੁੱਧ ਵਿੱਚ ਹਲਦੀ ਮਿਲਾ ਕੇ ਪੀਣ ਨਾਲ ਸਿਹਤ ਨੂੰ ਬਹੁਤ ਫਾਇਦਾ ਹੁੰਦਾ ਹੈ।
Check out below Health Tools-
Calculate Your Body Mass Index ( BMI )