ਪੜਚੋਲ ਕਰੋ

Hair Loss Problem: ਪ੍ਰੈਗਨੈਂਸੀ ਤੋਂ ਬਾਅਦ ਕਿਉਂ ਝੜਨੇ ਸ਼ੁਰੂ ਹੋ ਜਾਂਦੇ ਵਾਲ, ਇਸ ਸਮੱਸਿਆ ਨੂੰ ਇੰਝ ਕਰੋ ਦੂਰ

Hair Loss Problem: ਅਕਸਰ ਹੀ ਔਰਤਾਂ ਨੂੰ ਪ੍ਰੈਗਨੈਂਸੀ ਤੋਂ ਬਾਅਦ ਵਾਲ ਝੜਨ ਦੀ ਸਮੱਸਿਆ ਤੋਂ ਰੂਬਰੂ ਹੋਣਾ ਪੈਂਦਾ ਹੈ। ਵਾਲਾਂ ਦੇ ਇੰਝ ਝੜਨ ਨੂੰ ਲੈ ਕੈ ਔਰਤਾਂ ਚਿੰਤਾ ਦੇ ਵਿੱਚ ਆ ਜਾਂਦੀਆਂ ਹਨ। ਪਰ ਅੱਜ ਤੁਹਾਨੂੰ ਕੁੱਝ ਅਜਿਹੇ ਨੁਸਖੇ ਦੱਸਾਂਗੇ

Hair Loss Problem: ਕੀ ਤੁਸੀਂ ਵੀ ਗਰਭ ਅਵਸਥਾ ਤੋਂ ਬਾਅਦ ਵਾਲ ਝੜਨ ਦੀ ਸਮੱਸਿਆ (Hair loss problem) ਤੋਂ ਪਰੇਸ਼ਾਨ ਹੋ? ਇਸ ਦੇ ਲਈ ਕਈ ਤਰ੍ਹਾਂ ਦੀਆਂ ਦਵਾਈਆਂ ਲਈਆਂ ਹਨ ਪਰ ਰਾਹਤ ਨਹੀਂ ਮਿਲ ਰਹੀ ਹੈ, ਇਸ ਲਈ ਹੁਣ ਤੁਹਾਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ। ਤੁਸੀਂ ਵੀ ਇਨ੍ਹਾਂ ਘਰੇਲੂ ਨੁਸਖਿਆਂ ਨੂੰ ਅਜ਼ਮਾ ਕੇ ਰਾਹਤ ਪਾ ਸਕਦੇ ਹੋ। ਕਈ ਮਾਮਲਿਆਂ ਵਿੱਚ, ਇਹ ਵਾਲ ਝੜਨ ਨੂੰ ਰੋਕ ਸਕਦੇ ਹਨ।

ਅੰਡੇ ਅਤੇ ਜੈਤੂਨ ਦਾ ਤੇਲ ਮਦਦਗਾਰ

ਜੇਕਰ ਗਰਭ ਅਵਸਥਾ ਤੋਂ ਬਾਅਦ ਤੁਹਾਡੇ ਵਾਲ ਬਹੁਤ ਜ਼ਿਆਦਾ ਝੜਨੇ ਸ਼ੁਰੂ ਹੋ ਗਏ ਹਨ ਅਤੇ ਕੰਮ ਕਰਨ ਦੇ ਕਾਰਨ ਤੁਸੀਂ ਇਸ ਲਈ ਜ਼ਿਆਦਾ ਸਮਾਂ ਨਹੀਂ ਕੱਢ ਪਾ ਰਹੇ ਹੋ, ਤਾਂ ਇਹ ਟਿਪਸ ਤੁਹਾਡੇ ਲਈ ਬਹੁਤ ਫਾਇਦੇਮੰਦ ਹੋ ਸਕਦੇ ਹਨ। ਤੁਹਾਨੂੰ ਇੱਕ ਆਂਡਾ ਲੈਣਾ ਪਵੇਗਾ, ਜਿਸ ਦਾ ਸਫ਼ੈਦ ਹਿੱਸਾ ਵੱਖ ਕਰਨਾ ਹੋਵੇਗਾ। ਇਸ ਵਿਚ ਤਿੰਨ ਚਮਚ ਜੈਤੂਨ ਦਾ ਤੇਲ ਪਾ ਕੇ ਚੰਗੀ ਤਰ੍ਹਾਂ ਮਿਲਾਓ। ਹੁਣ ਇਸ ਮਿਸ਼ਰਣ ਨੂੰ ਸਿਰ 'ਤੇ ਲਗਾਓ ਅਤੇ ਲਗਭਗ 30 ਮਿੰਟ ਲਈ ਛੱਡ ਦਿਓ। ਇਸ ਤੋਂ ਬਾਅਦ ਵਾਲਾਂ ਨੂੰ ਠੰਡੇ ਪਾਣੀ ਨਾਲ ਧੋ ਲਓ। ਇਸ ਨਾਲ ਤੁਹਾਡੇ ਵਾਲ ਨਰਮ ਅਤੇ ਮਜ਼ਬੂਤ ​​ਹੋਣਗੇ। ਇਸ ਦੇ ਨਾਲ ਹੀ ਸਿਰ ਦੀ ਚਮੜੀ ਨੂੰ ਵੀ ਪੋਸ਼ਣ ਮਿਲੇਗਾ।

ਰੋਜ਼ਾਨਾ ਸਿਰ ਦੀ ਮਾਲਿਸ਼ ਕਰਨਾ ਜ਼ਰੂਰੀ ਹੈ

ਗਰਭ ਅਵਸਥਾ ਦੌਰਾਨ ਸਿਰ ਦੀ ਮਾਲਿਸ਼ ਰੋਜ਼ਾਨਾ ਕਰਨੀ ਚਾਹੀਦੀ ਹੈ। ਇਸ ਨਾਲ ਖੋਪੜੀ 'ਚ ਖੂਨ ਦਾ ਸੰਚਾਰ ਵਧਦਾ ਹੈ। ਨਾਲ ਹੀ ਵਾਲ ਲੰਬੇ, ਸੰਘਣੇ ਅਤੇ ਮਜ਼ਬੂਤ ​​ਬਣਦੇ ਹਨ। ਇਸ ਦੇ ਲਈ ਤੁਹਾਨੂੰ ਕੋਸੇ ਤੇਲ ਦੀ ਵਰਤੋਂ ਕਰਨੀ ਹੋਵੇਗੀ ਅਤੇ ਰੋਜ਼ਾਨਾ ਇਸ ਨਾਲ ਵਾਲਾਂ ਦੀ ਮਾਲਿਸ਼ ਕਰਨੀ ਹੋਵੇਗੀ। ਇਸ ਦੌਰਾਨ ਵਾਲਾਂ ਦੀਆਂ ਜੜ੍ਹਾਂ ਤੱਕ ਤੇਲ ਲਗਾਉਣਾ ਹੋਵੇਗਾ। ਉਂਗਲਾਂ ਦੀ ਮਦਦ ਨਾਲ ਘੱਟੋ-ਘੱਟ ਪੰਜ ਮਿੰਟ ਤੱਕ ਸਿਰ ਦੇ ਵਿੱਚ ਮਸਾਜ ਕਰੋ।

ਇਸ ਤਰ੍ਹਾਂ ਦੀ ਮਾਲਿਸ਼ ਕਰਨ ਨਾਲ ਵੀ ਮਨ ਅਤੇ ਦਿਮਾਗ ਨੂੰ ਕਾਫੀ ਰਾਹਤ ਮਿਲਦੀ ਹੈ। ਜੇਕਰ ਤੁਸੀਂ ਮਾਲਿਸ਼ ਲਈ ਸਰ੍ਹੋਂ ਦੇ ਤੇਲ ਦੀ ਵਰਤੋਂ ਕਰਦੇ ਹੋ ਤਾਂ ਇਹ ਜ਼ਿਆਦਾ ਫਾਇਦੇਮੰਦ ਹੁੰਦਾ ਹੈ।

ਆਂਵਲੇ ਦੇ ਵੀ ਕਈ ਫਾਇਦੇ ਹਨ

ਜਦੋਂ ਵਾਲਾਂ ਦੇ ਪੋਸ਼ਣ ਦੀ ਗੱਲ ਆਉਂਦੀ ਹੈ, ਤਾਂ ਆਯੁਰਵੇਦ ਵਿੱਚ ਆਂਵਲੇ ਨੂੰ ਬਹੁਤ ਲਾਭਦਾਇਕ ਵੀ ਕਿਹਾ ਗਿਆ ਹੈ। ਕਈ ਸਾਲਾਂ ਤੋਂ ਆਂਵਲੇ ਦੀ ਵਰਤੋਂ ਵਾਲਾਂ ਨੂੰ ਕਾਲੇ, ਸੰਘਣੇ ਅਤੇ ਮਜ਼ਬੂਤ ​​ਬਣਾਉਣ ਲਈ ਕੀਤੀ ਜਾਂਦੀ ਹੈ। ਗਰਭ ਅਵਸਥਾ ਦੌਰਾਨ ਵਾਲ ਝੜਨ ਦੀ ਸਥਿਤੀ ਵਿੱਚ ਵੀ ਤੁਸੀਂ ਆਂਵਲੇ ਦੀ ਵਰਤੋਂ ਕਰ ਸਕਦੇ ਹੋ। ਤੁਹਾਨੂੰ ਬਸ ਆਂਵਲੇ ਦੇ ਜੂਸ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰਨਾ ਹੈ। ਇਸ ਤੋਂ ਇਲਾਵਾ ਤੁਸੀਂ ਆਂਵਲੇ ਨਾਲ ਸਿਰ ਦੀ ਮਾਲਿਸ਼ ਵੀ ਕਰ ਸਕਦੇ ਹੋ। ਇਸ ਦੇ ਲਈ ਤੁਹਾਨੂੰ ਆਂਵਲੇ ਨੂੰ ਤੇਲ 'ਚ ਉਦੋਂ ਤੱਕ ਉਬਾਲਣਾ ਚਾਹੀਦਾ ਹੈ ਜਦੋਂ ਤੱਕ ਇਹ ਕਾਲਾ ਨਾ ਹੋ ਜਾਵੇ। ਇਸ ਤੋਂ ਬਾਅਦ ਇਸ ਤੇਲ ਨਾਲ ਵਾਲਾਂ ਦੀਆਂ ਜੜ੍ਹਾਂ ਦੀ ਮਾਲਿਸ਼ ਕਰਨ ਨਾਲ ਬਹੁਤ ਫਾਇਦਾ ਹੋਵੇਗਾ।

ਭ੍ਰਿੰਗਰਾਜ ਵਾਲਾਂ ਨੂੰ ਝੜਨ ਤੋਂ ਰੋਕਦਾ ਹੈ

ਜੇਕਰ ਤੁਸੀਂ ਵਾਲ ਝੜਨ ਤੋਂ ਰੋਕਣਾ ਚਾਹੁੰਦੇ ਹੋ ਤਾਂ ਭ੍ਰਿੰਗਰਾਜ ਤੁਹਾਡੀ ਬਹੁਤ ਮਦਦ ਕਰ ਸਕਦਾ ਹੈ। ਜੇਕਰ ਤੁਸੀਂ ਸੋਚ ਰਹੇ ਹੋ ਕਿ ਭ੍ਰਿੰਗਰਾਜ ਕਿੱਥੋਂ ਪ੍ਰਾਪਤ ਕਰਨਾ ਹੈ, ਤਾਂ ਤੁਸੀਂ ਇਸਨੂੰ ਆਪਣੇ ਘਰ ਦੇ ਨੇੜੇ ਹਰਬਲਿਸਟ ਜਾਂ ਕਰਿਆਨੇ ਦੀ ਦੁਕਾਨ ਤੋਂ ਖਰੀਦ ਸਕਦੇ ਹੋ। ਤੁਹਾਨੂੰ ਇੱਕ ਮੁੱਠੀ ਭਰ ਭ੍ਰਿੰਗਰਾਜ ਦੇ ਪੱਤੇ ਲੈਣੇ ਹੋਣਗੇ, ਜਿਨ੍ਹਾਂ ਨੂੰ ਪੀਸ ਕੇ ਪੇਸਟ ਬਣਾ ਲੈਣਾ ਹੋਵੇਗਾ। ਇਸ ਪੇਸਟ ਨੂੰ ਦੁੱਧ 'ਚ ਮਿਲਾ ਕੇ ਆਪਣੇ ਵਾਲਾਂ 'ਤੇ ਲਗਾਓ, ਜਿਸ ਨਾਲ ਵਾਲ ਝੜਨੇ ਬੰਦ ਹੋ ਜਾਣਗੇ।

 

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
ਸਾਵਨ ਸੋਮਵਾਰ ਸਪੈਸ਼ਲ: ਫਲ ਅਤੇ ਮੇਵੇ ਦੀ ਖੀਰ, ਵਰਤ ਦੌਰਾਨ ਇਸ ਸੁਆਦੀ ਮਿੱਠੇ ਨੂੰ ਖਾਓ
ਸਾਵਨ ਸੋਮਵਾਰ ਸਪੈਸ਼ਲ: ਫਲ ਅਤੇ ਮੇਵੇ ਦੀ ਖੀਰ, ਵਰਤ ਦੌਰਾਨ ਇਸ ਸੁਆਦੀ ਮਿੱਠੇ ਨੂੰ ਖਾਓ
World Lung Cancer Day: ਸਿਗਰਟ ਨਹੀਂ ਪੀਂਦੇ, ਫਿਰ ਵੀ ਫੇਫੜਿਆਂ ਦਾ ਕੈਂਸਰ! ਭਾਰਤ ਵਿੱਚ 50% ਮਰੀਜ਼ਾਂ ਪਿੱਛੇ ਕੀ ਹੈ ਕਾਰਨ?
World Lung Cancer Day: ਸਿਗਰਟ ਨਹੀਂ ਪੀਂਦੇ, ਫਿਰ ਵੀ ਫੇਫੜਿਆਂ ਦਾ ਕੈਂਸਰ! ਭਾਰਤ ਵਿੱਚ 50% ਮਰੀਜ਼ਾਂ ਪਿੱਛੇ ਕੀ ਹੈ ਕਾਰਨ?
ਸਿਹਤ ਲਈ ਖ਼ਤਰਨਾਕ ਹੋ ਸਕਦੀਆਂ ਹਨ ਇਹ ਆਦਤਾਂ, ਜਿਗਰ ਦੀ ਰੱਖਿਆ ਲਈ ਕਰੋ ਸੁਧਾਰ
ਸਿਹਤ ਲਈ ਖ਼ਤਰਨਾਕ ਹੋ ਸਕਦੀਆਂ ਹਨ ਇਹ ਆਦਤਾਂ, ਜਿਗਰ ਦੀ ਰੱਖਿਆ ਲਈ ਕਰੋ ਸੁਧਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
Embed widget