ਪੜਚੋਲ ਕਰੋ

Kidney Stone Causes: ਸਰਜਰੀ ਹੋਣ ਤੋਂ ਬਾਅਦ ਦੁਬਾਰਾ ਪੱਥਰੀ ਦਾ ਖਤਰਾ ਕਿਉਂ ਬਣਿਆ ਰਹਿੰਦਾ? ਜਾਣੋ ਡਾਕਟਰ ਤੋਂ

ਅੱਜਕੱਲ੍ਹ ਦੀ ਤੇਜ਼ ਰਫ਼ਤਾਰ ਭਰੀ ਜ਼ਿੰਦਗੀ, ਬਦਲਦੀ ਜੀਵਨ ਸ਼ੈਲੀ, ਗਲਤ ਖੁਰਾਕ ਅਤੇ ਪਾਣੀ ਦੀ ਘਾਟ ਵਰਗੀਆਂ ਆਦਤਾਂ ਕਾਰਨ ਕਿਡਨੀ ਵਿੱਚ ਪੱਥਰੀ ਹੋਣਾ ਇੱਕ ਆਮ ਸਮੱਸਿਆ ਬਣ ਗਈ ਹੈ। ਇਹ ਅਜਿਹੀ ਸਥਿਤੀ ਹੁੰਦੀ ਹੈ ਜਿਥੇ ਕਿਡਨੀ ਵਿੱਚ ਮਿਨਰਲ..

ਅੱਜਕੱਲ੍ਹ ਦੀ ਤੇਜ਼ ਰਫ਼ਤਾਰ ਭਰੀ ਜ਼ਿੰਦਗੀ, ਬਦਲਦੀ ਜੀਵਨ ਸ਼ੈਲੀ, ਗਲਤ ਖੁਰਾਕ ਅਤੇ ਪਾਣੀ ਦੀ ਘਾਟ ਵਰਗੀਆਂ ਆਦਤਾਂ ਕਾਰਨ ਕਿਡਨੀ ਵਿੱਚ ਪੱਥਰੀ ਹੋਣਾ ਇੱਕ ਆਮ ਸਮੱਸਿਆ ਬਣ ਗਈ ਹੈ। ਇਹ ਅਜਿਹੀ ਸਥਿਤੀ ਹੁੰਦੀ ਹੈ ਜਿਥੇ ਕਿਡਨੀ ਵਿੱਚ ਮਿਨਰਲ ਅਤੇ ਹੋਰ ਤੱਤ ਇਕੱਠੇ ਹੋ ਕੇ ਠੋਸ ਕ੍ਰਿਸਟਲ ਬਣਾਉਂਦੇ ਹਨ। ਇਹ ਪੱਥਰੀ ਨਾ ਸਿਰਫ਼ ਅਸਹਿਣ ਦਰਦ ਦਿੰਦੀ ਹੈ, ਸਗੋਂ ਕਈ ਵਾਰ ਇਸ ਦਾ ਇਲਾਜ ਸਰਜਰੀ ਰਾਹੀਂ ਕਰਵਾਉਣਾ ਪੈਂਦਾ ਹੈ। ਕਈ ਵਾਰ ਲੋਕਾਂ ਨੂੰ ਸਰਜਰੀ ਤੋਂ ਬਾਅਦ ਵੀ ਦੁਬਾਰਾ ਪੱਥਰੀ ਹੋ ਜਾਂਦੀ ਹੈ। ਪਰ ਅਖ਼ੀਰ ਇਹ ਦੁਬਾਰਾ ਕਿਉਂ ਬਣਦੀ ਹੈ? ਆਓ ਜਾਣੀਏ ਇਸ ਦੇ ਕਾਰਨ।

ਐਕਸਪਰਟ ਕੀ ਕਹਿੰਦੇ ਹਨ?

ਐਸ਼ੀਅਨ ਹਸਪਤਾਲ ਦੇ ਯੂਰੋਲੋਜਿਸਟ ਅਤੇ ਕਿਡਨੀ ਤੇ ਰੋਬੋਟਿਕ ਸਰਜਰੀ ਵਿਭਾਗ ਦੇ ਡਾਇਰੈਕਟਰ ਡਾ. ਰਾਜੀਵ ਕੁਮਾਰ ਸੇਠੀਆ ਦੱਸਦੇ ਹਨ ਕਿ ਜੇ ਕਿਸੇ ਵਿਅਕਤੀ ਨੂੰ ਇੱਕ ਵਾਰੀ ਕਿਡਨੀ ਵਿੱਚ ਪੱਥਰੀ ਹੋ ਜਾਏ, ਤਾਂ ਇਲਾਜ ਹੋਣ ਤੋਂ ਬਾਅਦ ਉਸਨੂੰ ਆਪਣੀ ਡਾਇਟ 'ਤੇ ਸਭ ਤੋਂ ਵੱਧ ਧਿਆਨ ਦੇਣਾ ਚਾਹੀਦਾ ਹੈ। ਅਸਲ ਵਿੱਚ, ਜੇ ਖਾਣ-ਪੀਣ ਸਹੀ ਨਹੀਂ ਹੋਵੇਗਾ, ਤਾਂ ਪੱਥਰੀ ਦੁਬਾਰਾ ਵੀ ਬਣ ਸਕਦੀ ਹੈ। ਖ਼ਾਸ ਕਰਕੇ ਤਦ, ਜਦੋਂ ਮਰੀਜ਼ ਆਪਣੀਆਂ ਪੁਰਾਣੀਆਂ ਆਦਤਾਂ ਨੂੰ ਫਿਰ ਤੋਂ ਦੁਹਰਾਉਂਦੇ ਹਨ।

ਕਾਰਨ ਕੀ ਹਨ?

ਐਕਸਪਰਟਾਂ ਦੇ ਮੁਤਾਬਕ, ਅਕਸਰ ਲੋਕ ਮੰਨ ਲੈਂਦੇ ਹਨ ਕਿ ਇੱਕ ਵਾਰੀ ਪੱਥਰੀ ਨਿਕਲਣ ਤੋਂ ਬਾਅਦ ਹੁਣ ਸਭ ਕੁਝ ਠੀਕ ਹੈ। ਪਰ ਹਕੀਕਤ ਇਹ ਹੈ ਕਿ ਜੇ ਸਰੀਰ ਵਿੱਚ ਆਕਸਲੇਟ, ਯੂਰਿਕ ਐਸਿਡ ਜਾਂ ਕੈਲਸ਼ੀਅਮ ਦਾ ਅਸੰਤੁਲਨ ਬਣਿਆ ਰਹਿੰਦਾ ਹੈ, ਤਾਂ ਦੁਬਾਰਾ ਪੱਥਰੀ ਬਣਨ ਦੀ ਪੂਰੀ ਸੰਭਾਵਨਾ ਹੁੰਦੀ ਹੈ। ਕਈ ਖਾਣ-ਪੀਣ ਦੀਆਂ ਚੀਜ਼ਾਂ ਇਸ ਅਸੰਤੁਲਨ ਨੂੰ ਹੋਰ ਵਧਾਉਂਦੀਆਂ ਹਨ। ਇਸ ਕਰਕੇ ਇਹ ਬਹੁਤ ਜ਼ਰੂਰੀ ਹੈ ਕਿ ਵਿਅਕਤੀ ਆਪਣੇ ਖਾਣ-ਪੀਣ ਬਾਰੇ ਸਚੇਤ ਹੋ ਜਾਵੇ ਅਤੇ ਕੁਝ ਚੀਜ਼ਾਂ ਦੇ ਸੇਵਨ ਤੋਂ ਪਰਹੇਜ਼ ਕਰਨਾ ਸ਼ੁਰੂ ਕਰ ਦੇਵੇ।

ਪੱਥਰੀ ਨਿਕਲਣ ਤੋਂ ਬਾਅਦ ਕੀ ਨਹੀਂ ਖਾਣਾ ਚਾਹੀਦਾ?

ਜਦੋਂ ਕਿਡਨੀ ਦੀ ਪੱਥਰੀ ਨਿਕਲ ਜਾਂਦੀ ਹੈ, ਤਾਂ ਗੁਰਦੇ ਦੀ ਸਤਹ ਕੁਝ ਸਮੇਂ ਲਈ ਸੰਵੇਦਨਸ਼ੀਲ ਹੋ ਜਾਂਦੀ ਹੈ। ਅਜਿਹੇ ਵਿੱਚ ਸਹੀ ਡਾਇਟ ਲੈਣਾ ਬਹੁਤ ਜ਼ਰੂਰੀ ਹੁੰਦਾ ਹੈ, ਤਾਂ ਜੋ ਕਿਡਨੀ 'ਤੇ ਵਾਧੂ ਦਬਾਅ ਨਾ ਪਏ ਅਤੇ ਪੱਥਰੀ ਬਣਾਉਣ ਵਾਲੇ ਤੱਤਾਂ (ਮਿਨਰਲਜ਼) ਦੀ ਮਾਤਰਾ ਨਿਯੰਤਰਿਤ ਰਹੇ। ਤੁਹਾਨੂੰ ਹੇਠ ਲਿਖੇ ਭੋਜਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ-

ਆਕਸਲੇਟ ਵਾਲੇ ਭੋਜਨ:

ਕੈਲਸ਼ੀਅਮ ਆਕਸਲੇਟ ਪੱਥਰੀ ਸਭ ਤੋਂ ਆਮ ਕਿਸਮ ਦੀ ਪੱਥਰੀ ਹੈ। ਅਜਿਹੇ ਵਿੱਚ ਆਕਸਲੇਟ ਵਾਲੇ ਭੋਜਨ ਜਿਵੇਂ ਪਾਲਕ, ਚੁਕੰਦਰ, ਟਮਾਟਰ, ਮੂੰਗਫਲੀ, ਅਖਰੋਟ, ਚਾਹ, ਕੌਫੀ ਆਦਿ ਦਾ ਸੇਵਨ ਘੱਟ ਤੋਂ ਘੱਟ ਕਰਨਾ ਚਾਹੀਦਾ ਹੈ। ਤੁਹਾਨੂੰ ਅੰਗੂਰ ਅਤੇ ਸਟ੍ਰਾਬੇਰੀ ਦਾ ਸੇਵਨ ਸੀਮਤ ਮਾਤਰਾ ਵਿੱਚ ਕਰਨਾ ਚਾਹੀਦਾ ਹੈ ਕਿਉਂਕਿ ਇਹ ਵੀ ਗੁਰਦੇ ਦੀ ਪੱਥਰੀ ਦੇ ਦੁਬਾਰਾ ਬਣਨ ਦੀ ਸੰਭਾਵਨਾ ਨੂੰ ਵਧਾ ਸਕਦੇ ਹਨ।

ਵਧੇਰੇ ਨਮਕ ਵਾਲਾ ਖਾਣਾ:

ਜ਼ਿਆਦਾ ਨਮਕ ਖਾਣ ਨਾਲ ਕਿਡਨੀ 'ਤੇ ਦਬਾਅ ਪੈਂਦਾ ਹੈ ਅਤੇ ਸਰੀਰ ਵਿੱਚ ਕੈਲਸ਼ੀਅਮ ਦੀ ਮਾਤਰਾ ਵਧ ਜਾਂਦੀ ਹੈ, ਜਿਸ ਨਾਲ ਪੱਥਰੀ ਬਣਨ ਦਾ ਖਤਰਾ ਵੱਧ ਜਾਂਦਾ ਹੈ। ਇਸ ਲਈ ਪ੍ਰੋਸੈਸਡ ਭੋਜਨ, ਨਮਕੀਨ ਸਨੈਕਸ, ਪਨੀਰ ਅਤੇ ਬਾਹਰ ਦਾ ਤੇਲ ਵਾਲਾ ਖਾਣਾ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

ਵਧੇਰੇ ਪ੍ਰੋਟੀਨ ਦਾ ਸੇਵਨ:

ਮਾਸਾਹਾਰੀ ਭੋਜਨ, ਖਾਸ ਕਰਕੇ ਰੈੱਡ ਮੀਟ, ਚਿਕਨ, ਅੰਡੇ ਅਤੇ ਸੀਫੂਡ ਦਾ ਜ਼ਿਆਦਾ ਸੇਵਨ ਕਰਨ ਨਾਲ ਸਰੀਰ ਵਿੱਚ ਯੂਰਿਕ ਐਸਿਡ ਦੀ ਮਾਤਰਾ ਵੱਧ ਜਾਂਦੀ ਹੈ, ਜੋ ਕਿ ਯੂਰਿਕ ਐਸਿਡ ਵਾਲੀ ਪੱਥਰੀ ਬਣਨ ਦਾ ਕਾਰਨ ਬਣ ਸਕਦੀ ਹੈ।

ਮਿਠਾਸ ਵਾਲੀ ਚੀਜ਼ਾਂ:

ਖੰਡ, ਸ਼ੱਕਰ ਅਤੇ ਮਿਠਾਈਆਂ ਦਾ ਵਧੇਰੇ ਸੇਵਨ ਕਰਨ ਨਾਲ ਯੂਰਿਕ ਐਸਿਡ ਵਧ ਜਾਂਦਾ ਹੈ। ਇਸ ਕਾਰਨ, ਅਜਿਹੇ ਭੋਜਨ ਦਾ ਵੀ ਘੱਟ ਤੋਂ ਘੱਟ ਸੇਵਨ ਕਰਨਾ ਚਾਹੀਦਾ ਹੈ।

ਕੋਲਡ ਡ੍ਰਿੰਕ ਤੇ ਕੈਫੀਨ ਵਾਲੀਆਂ ਡ੍ਰਿੰਕਸ:

ਸੋਡਾ, ਕੋਲਡ ਡ੍ਰਿੰਕ, ਐਨਰਜੀ ਡ੍ਰਿੰਕ ਅਤੇ ਵਧੇਰੇ ਕੈਫੀਨ ਵਾਲੀ ਚਾਹ-ਕੌਫੀ ਤੋਂ ਵੀ ਬਚਣਾ ਚਾਹੀਦਾ ਹੈ। ਇਹ ਇਸ ਕਰਕੇ ਕਿ ਇਹ ਸਰੀਰ ਵਿੱਚ ਪਾਣੀ ਦੀ ਘਾਟ ਪੈਦਾ ਕਰਦੇ ਹਨ ਅਤੇ ਪੱਥਰੀ ਬਣਨ ਦੇ ਖ਼ਤਰੇ ਨੂੰ ਵਧਾਉਂਦੇ ਹਨ।

ਕਿਡਨੀ ਪੱਥਰੀ ਨਿਕਲਣ ਤੋਂ ਬਾਅਦ ਕੀ ਖਾਣਾ ਚਾਹੀਦਾ ਹੈ?

  • ਦਿਨ ਭਰ 'ਚ ਘੱਟੋ-ਘੱਟ 3-4 ਲੀਟਰ ਪਾਣੀ ਪੀਓ, ਤਾਂ ਜੋ ਸਰੀਰ ਹਾਈਡਰੇਟ ਰਹੇ ਅਤੇ ਟੌਕਸਿਨਜ਼ ਬਾਹਰ ਨਿਕਲ ਸਕਣ।
  • ਤਰਬੂਜ਼, ਸੇਬ, ਕੇਲਾ ਅਤੇ ਗਾਜਰ ਵਰਗੇ ਫਲ-ਸਬਜ਼ੀਆਂ ਸਰੀਰ ਨੂੰ ਹਾਈਡਰੇਟਡ ਰੱਖਦੀਆਂ ਹਨ। ਇਹਨਾਂ ਨੂੰ ਆਪਣੀ ਰੋਜ਼ਾਨਾ ਡਾਇਟ ਵਿੱਚ ਸ਼ਾਮਿਲ ਕਰੋ।
  • ਸਾਦਾ ਅਤੇ ਪੌਸ਼ਟਿਕ ਭੋਜਨ ਜਿਵੇਂ ਕਿ ਦਾਲ, ਚਾਵਲ, ਸਬਜ਼ੀਆਂ ਅਤੇ ਸਲਾਦ ਦਾ ਵਧ ਤੋਂ ਵਧ ਸੇਵਨ ਕਰੋ।
  • ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥ ਜਿਵੇਂ ਕਿ ਦਹੀਂ, ਪਨੀਰ ਵੀ ਖਾਏ ਜਾ ਸਕਦੇ ਹਨ, ਪਰ ਸਿਰਫ਼ ਥੋੜ੍ਹੀ ਮਾਤਰਾ ਵਿੱਚ।
  • ਸਾਬਤ ਅਨਾਜ ਅਤੇ ਫਾਈਬਰ ਵਾਲੇ ਭੋਜਨ ਪਾਚਣ ਤੰਤਰ ਨੂੰ ਮਜ਼ਬੂਤ ਬਣਾਉਂਦੇ ਹਨ ਅਤੇ ਕਿਡਨੀ ਦੀ ਸਫਾਈ ਵਿੱਚ ਮਦਦਗਾਰ ਹੁੰਦੇ ਹਨ।

Disclaimer: ਖ਼ਬਰਾਂ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਿਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

 

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget