ਨਵੀਂ ਦਿੱਲੀ: ਦੁਨੀਆ ਭਰ 'ਚ ਹੁਣ ਤੱਕ 27 ਹਜ਼ਾਰ 352 ਲੋਕਾਂ ਦੀ ਮੌਤ ਕੋਰੋਨਾ ਵਾਇਰਸ ਨਾਲ ਹੋ ਚੁੱਕੀ ਹੈ। ਦਸੰਬਰ ਤੋਂ ਲੈ ਕੇ ਹੁਣ ਤੱਕ ਵਿਸ਼ਵ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ ਘੱਟੋ ਘੱਟ 5 ਲੱਖ 96 ਹਜ਼ਾਰ 779 ਮਾਮਲੇ ਸਾਹਮਣੇ ਆ ਚੁੱਕੇ ਹਨ। ਇਟਲੀ ਵਿੱਚ ਇੱਕ ਦਿਨ ਵਿੱਚ ਰਿਕਾਰਡ 969 ਲੋਕਾਂ ਦੀ ਮੌਤ ਹੋ ਗਈ, ਜੋ ਕਿ ਕਿਸੇ ਵੀ ਦੇਸ਼ ਵਿੱਚ ਸਭ ਤੋਂ ਵੱਧ ਹੈ।


ਇਸ ਦੇ ਨਾਲ ਹੀ ਸਪੇਨ ਵਿੱਚ ਹੁਣ ਤੱਕ 5 ਹਜ਼ਾਰ 138 ਮੌਤਾਂ ਹੋ ਚੁੱਕੀਆਂ ਹਨ। ਸਭ ਤੋਂ ਵੱਡੀ ਗੱਲ ਇਹ ਹੈ ਕਿ ਵਿਸ਼ਵ ਦੇ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿੱਚ, ਸੰਕਰਮਣ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ।ਕੱਲ ਅਮਰੀਕਾ ਵਿੱਚ 18 ਹਜ਼ਾਰ ਨਵੇਂ ਕੇਸ ਆਏ ਸਨ। ਚੀਨ ਵਿੱਚ ਹੁਣ ਤਕ 3,295 ਲੋਕਾਂ ਦੀ ਮੌਤ ਇਸ ਵਾਇਰਸ ਕਾਰਨ ਹੋਈ ਹੈ।

ਇਟਲੀ ਵਿੱਚ ਕੋਰੋਨਾ ਵਾਇਰਸ ਨੇ ਸ਼ੁੱਕਰਵਾਰ ਨੂੰ ਇਕੋ ਦਿਨ ਵਿੱਚ 969 ਲੋਕਾਂ ਦੀ ਜਾਨ ਲੈ ਲਈ। ਹਾਲਾਂਕਿ ਲਾਗ ਦੀ ਦਰ ਘੱਟ ਗਈ ਹੈ। ਸਿਵਲ ਪ੍ਰੋਟੈਕਸ਼ਨ ਏਜੰਸੀ ਨੇ ਕਿਹਾ ਕਿ ਇਟਲੀ ਵਿੱਚ 86 ਹਜ਼ਾਰ 500 ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਹੁਣ ਤੱਕ ਕੋਰੋਨਾ ਵਾਇਰਸ ਦੀ ਲਾਗ ਕਾਰਨ ਤਕਰੀਬਨ 9 ਹਜ਼ਾਰ 134 ਲੋਕਾਂ ਦੀ ਮੌਤ ਹੋ ਚੁੱਕੀ ਹੈ।