Cold Drinks in Summer: ਗਰਮੀਆਂ ਦੇ ਮੌਸਮ ਵਿੱਚ ਸਰੀਰ ਨੂੰ ਠੰਡਾ ਰੱਖਣ ਲਈ ਕੋਲਡ ਡਰਿੰਕਸ ਦਾ ਸੇਵਨ ਕਰਨਾ ਆਮ ਗੱਲ ਹੈ। ਕਿਉਂਕਿ ਇਸ ਦੇ ਸੇਵਨ ਨਾਲ ਕੁੱਝ ਸਮੇਂ ਲਈ ਗਰਮੀ ਤੋਂ ਰਾਹਤ ਮਿਲ ਜਾਂਦੀ ਹੈ। ਪਰ ਇਹਨਾਂ ਦਾ ਜ਼ਿਆਦਾ ਸੇਵਨ ਕਰਨਾ ਬਹੁਤ ਨੁਕਸਾਨਦੇਹ ਹੋ ਸਕਦਾ ਹੈ (Cold Drinks side effects)। ਜੀ ਹਾਂ ਇਹ ਸੱਚ ਹੈ ਕਿ ਕੋਲਡ ਡਰਿੰਕਸ ਦਾ ਜ਼ਿਆਦਾ ਸੇਵਨ ਤੁਹਾਨੂੰ ਬਿਮਾਰ ਕਰ ਸਕਦਾ ਹੈ। ਖਾਸਕਰ ਸ਼ੂਗਰ ਦੇ ਮਰੀਜ਼ਾਂ ਨੂੰ ਇਨ੍ਹਾਂ ਚੀਜ਼ਾਂ ਤੋਂ ਪੂਰੀ ਤਰ੍ਹਾਂ ਦੂਰ ਰਹਿਣਾ ਚਾਹੀਦਾ ਹੈ, ਨਹੀਂ ਤਾਂ ਸ਼ੂਗਰ ਲੈਵਲ ਅਚਾਨਕ ਵੱਧ ਜਾਂਦਾ ਹੈ। ਆਓ ਜਾਣਦੇ ਹਾਂ ਖੁਦ ਨੂੰ ਕਿਵੇਂ ਬਚਾ ਸਕਦੇ ਹਾਂ....
ਹੈਲਥਲਾਈਨ ਦੀ ਰਿਪੋਰਟ ਮੁਤਾਬਕ ਕੋਲਡ ਡਰਿੰਕਸ ਦਾ ਜ਼ਿਆਦਾ ਸੇਵਨ ਤੁਹਾਡੀ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ। ਸੋਡਾ ਸਮੇਤ ਮਿੱਠੇ ਪੀਣ ਵਾਲੇ ਪਦਾਰਥਾਂ ਵਿੱਚ ਪੌਸ਼ਟਿਕ ਤੱਤਾਂ ਦੀ ਮਾਤਰਾ ਨਹੀਂ ਹੁੰਦੀ ਹੈ। ਜ਼ਿਆਦਾ ਮਾਤਰਾ 'ਚ ਖੰਡ ਦਾ ਸੇਵਨ ਕਰਨ ਨਾਲ ਸਿਹਤ 'ਤੇ ਮਾੜਾ ਅਸਰ ਪੈਂਦਾ ਹੈ। ਮਿੱਠੇ ਵਾਲੇ ਪੀਣ ਵਾਲੇ ਪਦਾਰਥਾਂ ਦਾ ਸਿਹਤ 'ਤੇ ਸਭ ਤੋਂ ਵੱਧ ਮਾੜਾ ਪ੍ਰਭਾਵ ਪੈਂਦਾ ਹੈ।
ਸਰੀਰ ਦਾ ਭਾਰ ਵਧਾ ਸਕਦੀ (increase body weight)
ਜ਼ਿਆਦਾ ਕੈਲੋਰੀ ਸਰੀਰ ਦਾ ਭਾਰ ਵਧਾ ਸਕਦੀ ਹੈ ਅਤੇ ਕਈ ਬਿਮਾਰੀਆਂ ਦਾ ਖ਼ਤਰਾ ਵਧਾ ਸਕਦੀ ਹੈ। ਜ਼ਿਆਦਾ ਮਿੱਠੇ ਪੀਣ ਵਾਲੇ ਪਦਾਰਥਾਂ ਦਾ ਸੇਵਨ ਪੇਟ 'ਤੇ ਚਰਬੀ ਜਮ੍ਹਾ ਕਰ ਸਕਦਾ ਹੈ। ਕੋਲਡ ਡਰਿੰਕ 'ਚ ਬਹੁਤ ਜ਼ਿਆਦਾ ਫਰਕਟੋਜ਼ ਹੁੰਦਾ ਹੈ, ਜਿਸ ਕਾਰਨ ਪੇਟ ਦੇ ਆਲੇ-ਦੁਆਲੇ ਚਰਬੀ ਜਮ੍ਹਾ ਹੋ ਸਕਦੀ ਹੈ। ਇਸ ਨੂੰ ਵਿਸਰਲ ਫੈਟ ਜਾਂ ਬੇਲੀ ਫੈਟ ਕਿਹਾ ਜਾਂਦਾ ਹੈ। ਜਿਸ ਕਰਕੇ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ।
ਨਾਨ-ਅਲਕੋਹਲਿਕ ਫੈਟੀ ਲਿਵਰ ਰੋਗ ਦਾ ਖਤਰਾ ਵਧਦਾ (Increased risk of non-alcoholic fatty liver disease)
ਕਈ ਖੋਜਾਂ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਕੋਲਡ ਡਰਿੰਕਸ ਦਾ ਜ਼ਿਆਦਾ ਸੇਵਨ ਨਾਨ-ਅਲਕੋਹਲਿਕ ਫੈਟੀ ਲਿਵਰ ਰੋਗ ਦਾ ਖਤਰਾ ਵਧਾਉਂਦਾ ਹੈ। ਦਰਅਸਲ, ਜੇਕਰ ਜ਼ਿਆਦਾ ਕੋਲਡ ਡਰਿੰਕਸ ਦਾ ਸੇਵਨ ਕੀਤਾ ਜਾਵੇ ਤਾਂ ਜ਼ਿਆਦਾ ਮਾਤਰਾ ਲੀਵਰ ਤੱਕ ਪਹੁੰਚ ਜਾਂਦੀ ਹੈ, ਫਿਰ ਇਹ ਓਵਰਲੋਡ ਹੋ ਜਾਂਦੀ ਹੈ ਅਤੇ ਫਰੂਟੋਜ਼ ਨੂੰ ਚਰਬੀ ਵਿੱਚ ਬਦਲ ਦਿੰਦੀ ਹੈ। ਇਸ ਕਾਰਨ ਲੀਵਰ 'ਚ ਚਰਬੀ ਜਮ੍ਹਾ ਹੋਣ ਲੱਗਦੀ ਹੈ। ਇਨ੍ਹਾਂ ਡ੍ਰਿੰਕਸ ਦਾ ਸ਼ੌਕੀਨ ਹੋਣਾ ਤੁਹਾਨੂੰ ਸ਼ੂਗਰ ਦਾ ਮਰੀਜ਼ ਬਣਾ ਸਕਦਾ ਹੈ।
ਬਲੱਡ ਸ਼ੂਗਰ ਵਧ ਜਾਂਦੀ (Blood sugar increases)
ਦਰਅਸਲ, ਬਹੁਤ ਜ਼ਿਆਦਾ ਕੋਲਡ ਡਰਿੰਕਸ ਪੀਣ ਨਾਲ ਸਰੀਰ ਵਿਚ ਇਨਸੁਲਿਨ ਪ੍ਰਤੀਰੋਧ ਪੈਦਾ ਹੋ ਸਕਦਾ ਹੈ, ਜਿਸ ਨਾਲ ਬਲੱਡ ਸ਼ੂਗਰ ਵਧ ਜਾਂਦੀ ਹੈ। ਜੇਕਰ ਤੁਸੀਂ ਬਹੁਤ ਜ਼ਿਆਦਾ ਕੋਲਡ ਡਰਿੰਕਸ ਪੀਂਦੇ ਹੋ, ਤਾਂ ਤੁਹਾਡੇ ਸੈੱਲ ਇਨਸੁਲਿਨ ਦੇ ਪ੍ਰਭਾਵਾਂ ਪ੍ਰਤੀ ਘੱਟ ਸੰਵੇਦਨਸ਼ੀਲ ਹੋ ਸਕਦੇ ਹਨ। ਕਈ ਖੋਜਾਂ ਦੇ ਅਨੁਸਾਰ, ਬਹੁਤ ਜ਼ਿਆਦਾ ਕੋਲਡ ਡਰਿੰਕ ਪੀਣ ਨਾਲ ਤੁਸੀਂ ਇਸ ਦੇ ਆਦੀ ਹੋ ਸਕਦੇ ਹੋ, ਜਿਸ ਕਾਰਨ ਤੁਹਾਡੀ ਸਿਹਤ 'ਤੇ ਬਹੁਤ ਮਾੜਾ ਅਸਰ ਪੈ ਸਕਦਾ ਹੈ।
Disclaimer: ਖ਼ਬਰਾਂ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਿਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।