(Source: ECI/ABP News/ABP Majha)
ਤੁਸੀਂ ਵੀ ਵਧਦੇ ਭਾਰ ਤੋਂ ਹੋ ਪ੍ਰੇਸ਼ਾਨ! ਤੁਰੰਤ ਕਰੋ ਇਹ ਉਪਾਅ, ਕੁਝ ਹੀ ਦਿਨਾਂ 'ਚ ਸਾਹਮਣੇ ਆਉਣਗੇ ਹੈਰਾਨ ਕਰਨ ਵਾਲੇ ਨਤੀਜੇ
Health Tips: ਪ੍ਰੋਟੀਨ ਦੀ ਕਮੀ ਹੈ ਤਾਂ ਅਜਿਹੇ ਵਿੱਚ ਤੁਹਾਨੂੰ ਵਾਰ-ਵਾਰ ਭੁੱਖ ਲੱਗ ਸਕਦੀ ਹੈ। ਇਸ ਲਈ ਤੁਹਾਡੇ ਲਈ ਪ੍ਰੋਟੀਨ ਨਾਲ ਭਰਪੂਰ ਭੋਜਨ ਲੈਣਾ ਜ਼ਰੂਰੀ ਹੈ।
Health Tips: ਭੋਜਨ ਦਾ ਤੁਹਾਡੀ ਸਿਹਤ 'ਤੇ ਜ਼ਰੂਰ ਪ੍ਰਭਾਵ ਪੈਂਦਾ ਹੈ, ਇਸ ਲਈ ਆਪਣੀ ਖੁਰਾਕ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ। ਸਾਡੇ ਸਰੀਰ ਨੂੰ ਸਮੇਂ-ਸਮੇਂ 'ਤੇ ਸਹੀ ਪੌਸ਼ਟਿਕ ਤੱਤ ਮਿਲਦੇ ਰਹਿਣ ਨਾਲ ਸਾਡੇ ਸਰੀਰ ਨਾਲ ਜੁੜੀਆਂ ਕਈ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਇਸ ਲਈ ਸੰਤੁਲਿਤ ਆਹਾਰ ਲੈਣਾ ਤੇ ਰੋਜ਼ਾਨਾ ਰੁਟੀਨ ਵਿੱਚ ਇਸ ਦਾ ਪਾਲਣ ਕਰਨਾ ਬਹੁਤ ਜ਼ਰੂਰੀ ਹੈ।
ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਟਿਪਸ ਦੱਸਾਂਗੇ, ਜਿਨ੍ਹਾਂ ਦੀ ਮਦਦ ਨਾਲ ਤੁਸੀਂ ਆਪਣੀ ਸਿਹਤ ਨੂੰ ਬਿਹਤਰ ਬਣਾ ਸਕਦੇ ਹੋ। ਇਸ ਦੇ ਨਾਲ ਹੀ ਤੁਸੀਂ ਵਾਰ-ਵਾਰ ਲੱਗਣ ਵਾਲੀ ਭੁੱਖ ਤੋਂ ਵੀ ਛੁਟਕਾਰਾ ਪਾ ਸਕਦੇ ਹੋ ਤੇ ਤੁਹਾਡਾ ਭਾਰ ਘੱਟ ਕਰਨ ਵਿੱਚ ਮਦਦ ਮਿਲੇਗੀ।
ਪ੍ਰੋਟੀਨ ਦਾ ਸੇਵਨ ਕਰੋ - ਜੇਕਰ ਤੁਹਾਡੇ ਸਰੀਰ ਵਿੱਚ ਪ੍ਰੋਟੀਨ ਦੀ ਕਮੀ ਹੈ ਤਾਂ ਅਜਿਹੇ ਵਿੱਚ ਤੁਹਾਨੂੰ ਵਾਰ-ਵਾਰ ਭੁੱਖ ਲੱਗ ਸਕਦੀ ਹੈ। ਇਸ ਲਈ ਤੁਹਾਡੇ ਲਈ ਪ੍ਰੋਟੀਨ ਨਾਲ ਭਰਪੂਰ ਭੋਜਨ ਲੈਣਾ ਜ਼ਰੂਰੀ ਹੈ, ਇਸ ਨਾਲ ਤੁਹਾਡਾ ਪੇਟ ਲੰਬੇ ਸਮੇਂ ਤੱਕ ਭਰਿਆ ਰਹੇਗਾ ਅਤੇ ਨਾਲ ਹੀ ਤੁਹਾਨੂੰ ਭੁੱਖ ਵੀ ਘੱਟ ਲੱਗੇਗੀ, ਜਿਸ ਦਾ ਸਿੱਧਾ ਅਸਰ ਤੁਹਾਡੇ ਭਾਰ 'ਤੇ ਪਵੇਗਾ ਤੇ ਭਾਰ ਵੀ ਘੱਟ ਹੋਵੇਗਾ।
ਫਾਈਬਰ ਦੀ ਸਹੀ ਮਾਤਰਾ ਲਓ- ਫਾਈਬਰ ਸਾਡੇ ਸਰੀਰ ਨੂੰ ਕਈ ਫਾਇਦੇ ਪ੍ਰਦਾਨ ਕਰਦਾ ਹੈ। ਜਦੋਂ ਤੁਹਾਡਾ ਭਾਰ ਵਧਦਾ ਹੈ ਤਾਂ ਸਰੀਰ ਵਿੱਚ ਫਾਈਬਰ ਦੀ ਕਮੀ ਹੋ ਜਾਂਦੀ ਹੈ, ਜਿਸ ਕਾਰਨ ਤੁਹਾਨੂੰ ਫਾਈਬਰ ਨਾਲ ਭਰਪੂਰ ਭੋਜਨ ਖਾਣ ਦਾ ਧਿਆਨ ਰੱਖਣਾ ਹੋਵੇਗਾ। ਫਾਈਬਰ ਲਈ ਤੁਸੀਂ ਫਲ, ਓਟਸ ਆਦਿ ਦਾ ਸੇਵਨ ਕਰ ਸਕਦੇ ਹੋ।
ਕਾਰਬੋਹਾਈਡਰੇਟ ਦਾ ਸੇਵਨ ਕਰੋ ਕਾਰਬੋਹਾਈਡਰੇਟ ਦਾ ਸੇਵਨ ਸੰਤੁਲਿਤ ਤਰੀਕੇ ਨਾਲ ਕਰਨਾ ਬਹੁਤ ਜ਼ਰੂਰੀ ਹੈ। ਜੇਕਰ ਇਸ ਦਾ ਸਹੀ ਸੇਵਨ ਨਾ ਕੀਤਾ ਜਾਵੇ ਤਾਂ ਤੁਹਾਨੂੰ ਨੁਕਸਾਨ ਵੀ ਹੋ ਸਕਦਾ ਹੈ।
ਭੋਜਨ ਤੋਂ ਪਹਿਲਾਂ ਇਸਬਗੋਲ ਦਾ ਸੇਵਨ ਕਰੋ: ਇਸਬਗੋਲ ਅੰਤੜੀਆਂ ਲਈ ਬਹੁਤ ਵਧੀਆ ਹੈ। ਇਹ ਕਬਜ਼ ਆਦਿ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਂਦਾ ਹੈ। ਇਸਬਗੋਲ ਬਹੁਤ ਸਾਰੇ ਲੋਕਾਂ ਨੂੰ ਸੂਟ ਨਹੀਂ ਕਰਦਾ, ਇਸ ਲਈ ਇਸਬਗੋਲ ਨੂੰ ਸਹੀ ਮਾਤਰਾ ਵਿੱਚ ਲੈਣਾ ਜ਼ਰੂਰੀ ਹੁੰਦਾ ਹੈ।
Check out below Health Tools-
Calculate Your Body Mass Index ( BMI )