ਚੇਤਾਵਨੀ! ਖਾਣ-ਪੀਣ ਦੀਆਂ ਇਹ ਚੀਜ਼ਾਂ ਕਰ ਸਕਦੀਆਂ ਨੇ ਤੁਹਾਡੀਆਂ ਹੱਡੀਆਂ ਖੋਖਲੀਆਂ ... ਅੱਜ ਤੋਂ ਹੀ ਕਰ ਦੇਵੋ ਟਾਟਾ ਬਾਏ-ਬਾਏ
ਛੋਟੀ ਉਮਰ ਵਿੱਚ ਤੁਹਾਡੀਆਂ ਹੱਡੀਆਂ ਕਮਜ਼ੋਰ ਹੋ ਰਹੀਆਂ ਹਨ। ਜੇਕਰ ਸਰੀਰ ਦੀ ਹਿਲਜੁਲ ਦੇ ਸਮੇਂ ਹੱਡੀਆਂ ਦੀ ਖੜਕਣ ਦੀ ਆਵਾਜ਼ ਆਉਂਦੀ ਹੈ ਤਾਂ ਇਸ ਦਾ ਕਾਰਨ ਤੁਹਾਡੀ ਮਾੜੀ ਖੁਰਾਕ ਹੈ।ਕੁਝ ਖਾਣ-ਪੀਣ ਦਾ ਨਿਯਮਤ ਅਤੇ ਜ਼ਿਆਦਾ ਸੇਵਨ ਕਰਨ ਨਾਲ ਹੱਡੀਆਂ ਦਾ ਕੈਲਸ਼ੀਅਮ ਖਤਮ ਹੋਣ ਲੱਗਦਾ ਹੈ।

ਪਾਲਕ- ਬੇਸ਼ੱਕ ਪਾਲਕ ਬਹੁਤ ਫਾਇਦੇਮੰਦ ਹੁੰਦੀ ਹੈ। ਪਰ ਪਾਲਕ ਵਿੱਚ ਆਕਸਲੇਟ ਦੀ ਮਾਤਰਾ ਵਧੇਰੇ ਹੁੰਦੀ ਹੈ ਜੋ ਕੈਲਸ਼ੀਅਮ ਦੇ ਸੋਖਣ ਨੂੰ ਪ੍ਰਭਾਵਿਤ ਕਰਦੀ ਹੈ। ਇਹੀ ਕਾਰਨ ਹੈ ਕਿ ਤੁਹਾਨੂੰ ਪਾਲਕ ਵਰਗੀਆਂ ਸਬਜ਼ੀਆਂ ਦਾ ਸੇਵਨ ਸੀਮਤ ਮਾਤਰਾ 'ਚ ਕਰਨਾ ਚਾਹੀਦਾ ਹੈ ਜਾਂ ਜੇਕਰ ਤੁਹਾਨੂੰ ਪਹਿਲਾਂ ਹੀ ਹੱਡੀਆਂ ਨਾਲ ਜੁੜੀ ਕੋਈ ਸਮੱਸਿਆ ਹੈ ਤਾਂ ਡਾਕਟਰ ਦੀ ਸਲਾਹ 'ਤੇ ਹੀ ਇਸ ਦਾ ਸੇਵਨ ਕਰਨਾ ਚਾਹੀਦਾ ਹੈ।
ਕੋਲਡ ਡਰਿੰਕ-ਕੋਲਡ ਡਰਿੰਕ ਪੀਣ ਦਾ ਬਹੁਤ ਮਜ਼ਾ ਆਉਂਦਾ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਇਹ ਕੋਲਡ ਡਰਿੰਕ ਤੁਹਾਡੀਆਂ ਹੱਡੀਆਂ ਨੂੰ ਖੋਖਲਾ ਕਰ ਸਕਦੇ ਹਨ। ਅਸਲ ਵਿੱਚ ਕੋਲਡ ਡਰਿੰਕਸ ਵਿੱਚ ਕਾਰਬਨ ਡਾਈਆਕਸਾਈਡ ਅਤੇ ਫਾਸਫੋਰਸ ਪਾਇਆ ਜਾਂਦਾ ਹੈ। ਜਿਸ ਕਾਰਨ ਸਰੀਰ ਵਿੱਚ ਕੈਲਸ਼ੀਅਮ ਜਜ਼ਬ ਨਹੀਂ ਹੁੰਦਾ ਹੈ ਅਤੇ ਇਹ ਤੁਹਾਡੀਆਂ ਹੱਡੀਆਂ ਨੂੰ ਕਮਜ਼ੋਰ ਕਰਦਾ ਹੈ।
ਨਮਕ- ਜ਼ਿਆਦਾ ਨਮਕ ਦਾ ਸੇਵਨ ਕਰਨ ਨਾਲ ਸਰੀਰ ਵਿਚ ਕੈਲਸ਼ੀਅਮ ਦੀ ਮਾਤਰਾ ਘੱਟ ਜਾਂਦੀ ਹੈ, ਜਿਸ ਨਾਲ ਹੱਡੀਆਂ ਕਮਜ਼ੋਰ ਹੋ ਜਾਂਦੀਆਂ ਹਨ। ਨਮਕ ਵਿੱਚ ਸੋਡੀਅਮ ਹੁੰਦਾ ਹੈ, ਜੋ ਸਰੀਰ ਵਿੱਚ ਦਾਖਲ ਹੋਣ ਤੋਂ ਬਾਅਦ, ਪਿਸ਼ਾਬ ਰਾਹੀਂ ਸਰੀਰ ਵਿੱਚੋਂ ਕੈਲਸ਼ੀਅਮ ਨੂੰ ਬਾਹਰ ਕੱਢਦਾ ਹੈ ਅਤੇ ਤੁਹਾਨੂੰ ਹੱਡੀਆਂ ਨਾਲ ਜੁੜੀਆਂ ਸਮੱਸਿਆਵਾਂ ਨਾਲ ਜੂਝਣਾ ਸ਼ੁਰੂ ਹੋ ਜਾਂਦਾ ਹੈ।
ਕੌਫੀ ਅਤੇ ਚਾਹ- ਜ਼ਿਆਦਾ ਕੌਫੀ ਅਤੇ ਚਾਹ ਦਾ ਸੇਵਨ ਕਰਨ ਨਾਲ ਵੀ ਹੱਡੀਆਂ ਕਮਜ਼ੋਰ ਹੋ ਜਾਂਦੀਆਂ ਹਨ। ਕਿਉਂਕਿ ਇਸ ਵਿੱਚ ਕੈਫੀਨ ਮੌਜੂਦ ਹੁੰਦਾ ਹੈ ਜੋ ਹੱਡੀਆਂ ਦੀ ਸਿਹਤ ਲਈ ਬਹੁਤ ਨੁਕਸਾਨਦਾਇਕ ਹੁੰਦਾ ਹੈ।
ਜੰਕ ਫੂਡ— ਇਨ੍ਹਾਂ 'ਚ ਮੌਜੂਦ ਸੈਚੂਰੇਟਿਡ ਫੈਟ, ਖੰਡ, ਨਮਕ ਵਰਗੀਆਂ ਚੀਜ਼ਾਂ ਕੈਲਸ਼ੀਅਮ ਦੇ ਅਵਸ਼ੋਸ਼ਣ ਨੂੰ ਘਟਾ ਕੇ ਹੱਡੀਆਂ ਨੂੰ ਕਮਜ਼ੋਰ ਕਰਦੀਆਂ ਹਨ।ਅਚਾਰ ਖਾਣ ਨਾਲ ਹੱਡੀਆਂ ਵੀ ਕਮਜ਼ੋਰ ਹੁੰਦੀਆਂ ਹਨ। ਕਿਉਂਕਿ ਇਨ੍ਹਾਂ 'ਚ ਨਮਕ ਅਤੇ ਪ੍ਰੀਜ਼ਰਵੇਟਿਵ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਇਹ ਹੱਡੀਆਂ ਵਿੱਚੋਂ ਕੈਲਸ਼ੀਅਮ ਨੂੰ ਸੋਖ ਲੈਂਦਾ ਹੈ ਅਤੇ ਇਸ ਨੂੰ ਪਿਸ਼ਾਬ ਰਾਹੀਂ ਬਾਹਰ ਕੱਢਦਾ ਹੈ।
Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।
Check out below Health Tools-
Calculate Your Body Mass Index ( BMI )






















