Immunity Booster: ਕੋਰੋਨਾ ਦੀ ਤੀਜੀ ਲਹਿਰ ਨੇ ਇੱਕ ਵਾਰ ਫਿਰ ਲੋਕਾਂ ਦੇ ਮਨਾਂ ਵਿੱਚ ਡਰ ਪੈਦਾ ਕਰਨਾ ਸ਼ੁਰੂ ਕਰ ਦਿੱਤਾ ਹੈ। ਇਨ੍ਹੀਂ ਦਿਨੀਂ ਦੇਸ਼ ਭਰ 'ਚ ਕੋਰੋਨਾ ਦੇ ਮਾਮਲੇ ਤਿੰਨ ਲੱਖ ਨੂੰ ਪਾਰ ਕਰ ਗਏ ਹਨ। ਇਸ ਦੌਰਾਨ, ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਦੇ ਮਾਮਲੇ ਵੀ ਬਹੁਤ ਤੇਜ਼ੀ ਨਾਲ ਸਾਹਮਣੇ ਆ ਰਹੇ ਹਨ ਜੋ Vaccinated ਲੋਕਾਂ ਨੂੰ ਵੀ ਇਨਫੈਕਟਡ ਕਰ ਰਿਹਾ ਹੈ। ਕੋਰੋਨਾ ਮਾਹਿਰ ਇਸ ਤੋਂ ਬਚਣ ਦੀ ਸਲਾਹ ਦੇ ਰਹੇ ਹਨ।



ਕੋਰੋਨਾ ਦਾ ਨਵਾਂ ਰੂਪ ਓਮੀਕ੍ਰੋਨ ਉਨ੍ਹਾਂ ਲੋਕਾਂ ਨੂੰ ਵੀ ਇਨਫੈਕਟਡ ਕਰ ਰਿਹਾ ਹੈ ਜਿਨ੍ਹਾਂ ਨੇ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲਈਆਂ ਹਨ ਜਿਸ ਕਾਰਨ ਲੋਕ ਪ੍ਰੇਸ਼ਾਨ ਹਨ। ਡਾਕਟਰਾਂ ਦਾ ਮੰਨਣਾ ਹੈ ਕਿ ਕੋਰੋਨਾ ਤੋਂ ਬਚਾਅ ਲਈ ਸਾਨੂੰ ਆਪਣੀ ਇਮਿਊਨਿਟੀ ਨੂੰ ਮਜ਼ਬੂਤ ਕਰਨਾ ਹੋਵੇਗਾ, ਜੋ ਕਿਸੇ ਵੀ ਬੀਮਾਰੀ ਨਾਲ ਲੜਨ ਦਾ ਮੁੱਖ ਹਥਿਆਰ ਮੰਨਿਆ ਜਾਂਦਾ ਹੈ।

ਇਸ ਦੇ ਲਈ ਲੋਕਾਂ ਨੂੰ ਕਈ ਤਰ੍ਹਾਂ ਦੇ ਘਰੇਲੂ ਨੁਸਖੇ ਅਪਣਾਉਣੇ ਪੈਣਗੇ। ਇਸ ਲਈ ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਘਰੇਲੂ ਨੁਸਖਿਆਂ ਬਾਰੇ ਦੱਸਾਂਗੇ ਜੋ ਤੁਹਾਡੀ ਇਮਿਊਨਿਟੀ ਨੂੰ ਕਾਫੀ ਮਜ਼ਬੂਤ ਕਰਨਗੇ।

ਹਲਦੀ ਦਾ ਦੁੱਧ: ਸੁਨਹਿਰੀ ਦੁੱਧ ਜਾਂ ਕਹਿ ਲਓ ਹਲਦੀ ਵਾਲਾ ਦੁੱਧ ਤੁਹਾਡੀ ਇਮਿਊਨਿਟੀ ਨੂੰ ਵਧਾ ਸਕਦਾ ਹੈ। ਹਲਦੀ ਵਿੱਚ ਜ਼ਖਮਾਂ ਨੂੰ ਜਲਦੀ ਭਰਨ ਦੀ ਸਮਰੱਥਾ ਹੁੰਦੀ ਹੈ। ਇਸ ਤੋਂ ਇਲਾਵਾ ਹਲਦੀ ਵਾਲਾ ਦੁੱਧ ਨੀਂਦ ਵਿਚ ਵੀ ਸੁਧਾਰ ਕਰਦਾ ਹੈ। ਤੁਸੀਂ ਸੌਣ ਤੋਂ ਪਹਿਲਾਂ ਹਲਦੀ ਵਾਲੇ ਦੁੱਧ ਦਾ ਸੇਵਨ ਕਰ ਸਕਦੇ ਹੋ।


ਇਹ ਵੀ ਪੜ੍ਹੋ: -Green Chilli Benefits: ਹਰੀ ਮਿਰਚ ਦੇ ਇੰਨੇ ਫਾਇਦੇ ਜਾਣ ਕੇ ਤੁਸੀਂ ਹੋ ਜਾਵੋਗੇ ਹੈਰਾਨ

ਐਕਸਰਸਾਈਜ਼: ਨਿਯਮਿਤ ਤੌਰ 'ਤੇ Exercise ਕਰਨਾ ਵੀ ਤੁਹਾਡੀ ਸਿਹਤ ਲਈ ਬਿਹਤਰ ਹੈ। ਇਸ ਨਾਲ ਤੁਹਾਡੇ ਫੇਫੜੇ ਸਿਹਤਮੰਦ ਹੋਣਗੇ, ਜੋ ਕਿ ਕਿਸੇ ਵੀ ਬੀਮਾਰੀ ਨਾਲ ਲੜਨ ਲਈ ਜ਼ਰੂਰੀ ਹੈ।

ਚਵਨਪ੍ਰਾਸ਼: ਇਸ ਤੋਂ ਇਲਾਵਾ ਦੁੱਧ ਜਾਂ ਗਰਮ ਪਾਣੀ ਦੇ ਨਾਲ ਵੀ ਚਵਨਪ੍ਰਾਸ਼ ਦੀ ਵਰਤੋਂ ਕੀਤੀ ਜਾ ਸਕਦੀ ਹੈ।

ਹਰਬਲ ਚਾਹ: ਜੇਕਰ ਤੁਸੀਂ ਚਾਹ ਪੀਣ ਦੇ ਸ਼ੌਕੀਨ ਹੋ, ਤਾਂ ਆਪਣੀ ਰੈਗੂਲਰ ਚਾਹ ਦੀ ਬਜਾਏ ਹਰਬਲ ਟੀ ਦੀ ਵਰਤੋਂ ਕਰੋ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904