Health Benefits of Fish: ਮੱਛੀ ਇੱਕ ਅਜਿਹਾ ਸੂਪਰ ਫੂਡ ਹੈ ਜਿਸ ਵਿੱਚ ਬਹੁਤ ਸਾਰੇ ਪੋਸ਼ਕ ਤੱਤਾਂ ਮੌਜੂਦ ਹੁੰਦੇ ਹਨ, ਜਿਸ ਨਾਲ ਸਰੀਰ ਨੂੰ ਬਹੁਤ ਸਾਰੇ ਫਾਇਦੇ ਮਿਲਦੇ ਹਨ। ਮੱਛੀ ਵਿੱਚ ਪ੍ਰੋਟੀਨ ਦੀ ਚੰਗੀ ਮਾਤਰਾ ਹੁੰਦੀ ਹੈ। ਇਸ ਤੋਂ ਇਲਾਵਾ ਮੱਛੀ ਵਿੱਚ ਓਮੇਗਾ-3 ਫੈਟੀ ਐਸਿਡ (Omega-3 fatty acids in fish) ਵੀ ਹੁੰਦਾ ਹੈ, ਜੋ ਕਿ ਦਿਮਾਗ ਦੇ ਲਈ ਬਹੁਤ ਲਾਭਕਾਰੀ ਹੁੰਦਾ ਹੈ। ਮੱਛੀ ਵਿਟਾਮਿਨ ਡੀ ਅਤੇ ਬੀ2 ਦਾ ਵੀ ਚੰਗਾ ਸਰੋਤ ਹੁੰਦਾ ਹੈ, ਨਾਲ ਹੀ ਇਸ ਵਿੱਚ ਕੈਲਸ਼ੀਅਮ, ਆਇਰਨ, ਜ਼ਿੰਕ, ਆਇਓਡੀਨ, ਪੋਟਾਸ਼ੀਅਮ ਅਤੇ ਫਾਸਫੋਰਸ ਵਰਗੇ ਪੌਸ਼ਟਿਕ ਤੱਤ ਵੀ ਪਾਏ ਜਾਂਦੇ ਹਨ। ਮੱਛੀ ਇਕੱਲੀ ਹੀ ਕਈ ਵਿਟਾਮਿਨਾਂ ਦੀ ਕਮੀ ਨੂੰ ਪੂਰਾ ਕਰ ਸਕਦੀ ਹੈ।  ਮੱਛੀ ਖਾਣ ਨਾਲ ਬਲੱਡ ਪ੍ਰੈਸ਼ਰ ਕੰਟਰੋਲ 'ਚ ਰਹਿੰਦਾ ਹੈ। ਇਸ ਤੋਂ ਇਲਾਵਾ ਹਾਰਟ ਅਟੈਕ ਅਤੇ ਸਟ੍ਰੋਕ ਦਾ ਖਤਰਾ ਵੀ ਘੱਟ ਹੋ ਜਾਂਦਾ (risk of heart attack and stroke is also reduced) ਹੈ। ਇਸ ਲਈ ਕੁੱਝ ਲੋਕਾਂ ਨੂੰ ਮੱਛੀ ਦਾ ਸੇਵਨ ਲਾਜ਼ਮੀ ਕਰਨਾ ਚਾਹੀਦਾ ਹੈ। ਆਓ ਜਾਣਦੇ ਹਾਂ ਮੱਛੀ ਕਿਸ ਨੂੰ ਖਾਣੀ ਚਾਹੀਦੀ ਹੈ?



ਓਸਟੀਓਪਰੋਰਰੋਸਿਸ ਦੇ ਮਰੀਜ਼- ਜੇਕਰ ਤੁਸੀਂ ਜਾਂ ਤੁਹਾਡੇ ਘਰ ਵਿੱਚ ਕੋਈ ਓਸਟੀਓਪੋਰੋਸਿਸ ਦਾ ਮਰੀਜ਼ ਹੈ ਤਾਂ ਉਸ ਨੂੰ ਮੱਛੀ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਦੱਸ ਦੇਈਏ ਕਿ ਓਸਟੀਓਪੋਰੋਸਿਸ ਇੱਕ ਹੱਡੀਆਂ ਦੀ ਬਿਮਾਰੀ ਹੈ, ਜਿਸ ਵਿੱਚ ਹੱਡੀਆਂ ਦੀ ਘਣਤਾ ਕਾਫ਼ੀ ਘੱਟ ਜਾਂਦੀ ਹੈ। ਅਜਿਹੇ 'ਚ ਮੱਛੀ ਖਾਣ ਨਾਲ ਸਰੀਰ ਅਤੇ ਹੱਡੀਆਂ ਨੂੰ ਫਾਇਦਾ ਹੁੰਦਾ ਹੈ। ਮੱਛੀ ਵਿੱਚ ਵਿਟਾਮਿਨ ਡੀ ਵੀ ਹੁੰਦਾ ਹੈ, ਜੋ ਹੱਡੀਆਂ ਨੂੰ ਮਜ਼ਬੂਤ ​​ਬਣਾਉਂਦਾ ਹੈ।


ਹੋਰ ਪੜ੍ਹੋ : ਜ਼ਿਆਦਾ ਖਾਣ-ਪੀਣ ਦੇ ਸ਼ੌਕੀਨ ਹੋ ਜਾਣ ਸਾਵਧਾਨ! ਹਾਰਟ ਅਟੈਕ ਦਾ ਵਧਦਾ ਖਤਰਾ, ਇੰਝ ਕਰੋ ਬਚਾਅ


ਵਿਟਾਮਿਨ ਬੀ12 ਦੀ ਕਮੀ ਵਾਲੇ ਲੋਕ- ਜੇਕਰ ਤੁਹਾਡੇ ਸਰੀਰ ਵਿੱਚ ਵਿਟਾਮਿਨ ਬੀ12 ਦੀ ਕਮੀ ਹੈ ਤਾਂ ਤੁਹਾਨੂੰ ਮੱਛੀ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਮੱਛੀ 'ਚ ਵਿਟਾਮਿਨ ਕਾਫੀ ਮਾਤਰਾ 'ਚ ਪਾਏ ਜਾਂਦੇ ਹਨ, ਜੋ ਇਸ ਕਮੀ ਨੂੰ ਪੂਰਾ ਕਰਦੇ ਹਨ। ਇਸ ਤੋਂ ਇਲਾਵਾ ਮੱਛੀ ਖਾਣ ਨਾਲ ਵਿਟਾਮਿਨ ਬੀ12 ਦੀ ਕਮੀ ਨਾਲ ਹੋਣ ਵਾਲੀਆਂ ਸਮੱਸਿਆਵਾਂ ਤੋਂ ਵੀ ਰਾਹਤ ਮਿਲਦੀ ਹੈ।


ਕਮਜ਼ੋਰ ਯਾਦਦਾਸ਼ਤ ਵਾਲੇ ਲੋਕ- ਅੱਜ ਕੱਲ੍ਹ ਬਹੁਤ ਸਾਰੇ ਲੋਕ ਕਮਜ਼ੋਰ ਯਾਦਦਾਸ਼ਤ ਸ਼ਕਤੀ ਤੋਂ ਪੀੜਤ ਹਨ। ਜੇਕਰ ਤੁਸੀਂ ਵੀ ਚੀਜ਼ਾਂ ਨੂੰ ਰੱਖ ਕੇ ਭੁੱਲ ਜਾਂਦੇ ਹੋ ਤਾਂ ਤੁਹਾਨੂੰ ਵੀ ਆਪਣੀ ਡਾਈਟ ਦੇ ਵਿੱਚ ਮੱਛੀ ਦੇ ਸੇਵਨ ਸ਼ਾਮਿਲ ਕਰਨਾ ਚਾਹੀਦਾ ਹੈ। ਮੱਛੀ ਦਿਮਾਗ ਅਤੇ ਦਿਮਾਗ ਦੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੀ ਹੈ। ਜਦੋਂ ਵਧਦੀ ਉਮਰ ਦੇ ਨਾਲ ਦਿਮਾਗ ਕਮਜ਼ੋਰ ਹੋਣ ਲੱਗਦਾ ਹੈ ਤਾਂ ਅਜਿਹੀ ਸਥਿਤੀ 'ਚ ਮੱਛੀ ਖਾਣਾ ਫਾਇਦੇਮੰਦ ਹੋ ਸਕਦਾ ਹੈ। ਮੱਛੀ ਖਾਣ ਨਾਲ ਅਲਜ਼ਾਈਮਰ, ਡਿਮੈਂਸ਼ੀਆ ਅਤੇ ਕਮਜ਼ੋਰ ਯਾਦਦਾਸ਼ਤ ਵਰਗੀਆਂ ਸਮੱਸਿਆਵਾਂ ਠੀਕ ਹੋ ਜਾਂਦੀਆਂ ਹਨ।


ਡਿਪਰੈਸ਼ਨ ਦੇ ਮਰੀਜ਼- ਅੱਜ ਕੱਲ੍ਹ ਤਣਾਅ ਅਤੇ ਡਿਪ੍ਰੈਸ਼ਨ ਦੀ ਸਮੱਸਿਆ ਵਧਦੀ ਜਾ ਰਹੀ ਹੈ। ਅਜਿਹੀ ਸਥਿਤੀ ਵਿੱਚ, ਜੇਕਰ ਤੁਹਾਨੂੰ ਅਕਸਰ ਖਰਾਬ ਮੂਡ, ਉਦਾਸੀ ਜਾਂ ਖੌਫ ਵਰਗੇ ਲੱਛਣਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਤਾਂ ਮੱਛੀ ਦਾ ਸੇਵਨ ਤੁਹਾਡੇ ਲਈ ਫਾਇਦੇਮੰਦ ਹੋ ਸਕਦਾ ਹੈ। ਮੱਛੀ ਵਿੱਚ ਓਮੇਗਾ -3 ਫੈਟੀ ਐਸਿਡ ਹੁੰਦਾ ਹੈ, ਜੋ ਡਿਪਰੈਸ਼ਨ ਦੇ ਲੱਛਣਾਂ ਨਾਲ ਲੜਨ ਵਿੱਚ ਮਦਦ ਕਰ ਸਕਦਾ ਹੈ।


ਸਰੀਰਕ ਕਮਜ਼ੋਰੀ ਮਹਿਸੂਸ ਹੋਣਾ- ਜੇਕਰ ਤੁਸੀਂ ਹਰ ਸਮੇਂ ਕਮਜ਼ੋਰੀ ਜਾਂ ਥਕਾਵਟ ਮਹਿਸੂਸ ਕਰਦੇ ਹੋ, ਤਾਂ ਤੁਸੀਂ ਆਪਣੀ ਖੁਰਾਕ ਵਿੱਚ ਮੱਛੀ ਨੂੰ ਸ਼ਾਮਲ ਕਰ ਸਕਦੇ ਹੋ। ਮੱਛੀ ਵਿਟਾਮਿਨ ਅਤੇ ਖਣਿਜਾਂ ਨਾਲ ਭਰਪੂਰ ਹੁੰਦੀ ਹੈ, ਇਸ ਨਾਲ ਤੁਹਾਨੂੰ ਤਾਕਤ ਮਿਲੇਗੀ। ਮੱਛੀ ਵਿੱਚ ਪ੍ਰੋਟੀਨ, ਵਿਟਾਮਿਨ ਡੀ ਅਤੇ ਹੋਰ ਕਈ ਪੋਸ਼ਕ ਤੱਤ ਮੌਜੂਦ ਹੁੰਦੇ ਹਨ, ਜੋ ਕਮਜ਼ੋਰੀ ਨੂੰ ਦੂਰ ਕਰਨ ਵਿੱਚ ਮਦਦ ਕਰਦੇ ਹਨ।


Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।