ਪੜਚੋਲ ਕਰੋ

International Women's day : ਕੀ ਤੁਸੀਂ ਜਾਣਦੇ ਹੋ ਮਹਿਲਾ ਦਿਵਸ ਦਾ ਇਤਿਹਾਸ? ਆਖਰ ਕਿਵੇਂ ਹੋਈ ਇਸ ਦੀ ਸ਼ੁਰੂਆਤ

International Women's day : 8 ਮਾਰਚ ਯਾਨੀ ਮਹਿਲਾ ਦਿਵਸ, ਅੱਜ ਦਾ ਦਿਨ ਮਹਿਲਾਵਾਂ ਨੂੰ ਸਮਰਪਿਤ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਰੂਪ 'ਚ ਮਨਾਇਆ ਜਾਂਦਾ ਹੈ ਜਿਸ ਦਾ ਮੁੱਖ ਉਦੇਸ਼ ਮਹਿਲਾਂ ਨੂੰ ਸਸ਼ੱਕਤ ਕਰਨਾ ਹੈ

International Women's day : 8 ਮਾਰਚ ਯਾਨੀ ਮਹਿਲਾ ਦਿਵਸ, ਅੱਜ ਦਾ ਦਿਨ ਮਹਿਲਾਵਾਂ ਨੂੰ ਸਮਰਪਿਤ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਰੂਪ 'ਚ ਮਨਾਇਆ ਜਾਂਦਾ ਹੈ ਜਿਸ ਦਾ ਮੁੱਖ ਉਦੇਸ਼ ਮਹਿਲਾਂ ਨੂੰ ਸਸ਼ੱਕਤ ਕਰਨਾ ਹੈ। ਇਸ ਵਾਰ ਮਹਿਲਾ ਦਿਵਸ ਦਾ ਥੀਮ "Gender equality today for a sustainable tomorrow" ਯਾਨੀ 'ਸਥਾਈ ਕੱਲ੍ਹ ਲਈ ਅੱਜ ਲਿੰਗ ਸਮਾਨਤਾ ਜ਼ਰੂਰੀ ਹੈ'।

ਕੀ ਤੁਸੀਂ ਜਾਣਦੇ ਹੋ ਮਹਿਲਾ ਦਿਵਸ ਦਾ ਇਤਿਹਾਸ? ਆਖਰ ਕਿਵੇਂ ਇਸ ਦਿਨ ਦੀ ਸ਼ੁਰੂਆਤ ਹੋਈ ਸੀ ਤੇ ਕਿਉਂ ਇੱਕ ਦਿਨ ਵਿਸ਼ੇਸ਼ ਤੌਰ 'ਤੇ ਮਹਿਲਾਂਵਾਂ ਨੂੰ ਸਮਰਪਿਤ ਕੀਤਾ ਗਿਆ। ਆਉ ਦੱਸਦੇ ਹਾਂ-

ਅੱਜ ਔਰਤਾਂ ਸਮਾਜ ਦਾ ਅਹਿਮ ਹਿੱਸਾ ਹਨ ਤੇ ਲਗਪਗ ਹਰ ਖੇਤਰ 'ਚ ਮਹਿਲਾਵਾਂ ਦਾ ਪੁਰਸ਼ਾਂ ਦੇ ਬਰਾਬਰ ਦਾ ਯੋਗਦਾਨ ਹੈ। ਅੰਤਰਰਾਸ਼ਟਰੀ ਮਹਿਲਾ ਦਿਵਸ ਔਰਤਾਂ ਦੇ ਇਸ ਯੋਗਦਾਨ ਨੂੰ ਵਧਾਉਣ ਤੇ ਔਰਤਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ, ਉਨ੍ਹਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਮਨਾਇਆ ਜਾਂਦਾ ਹੈ। ਹਰ ਸਾਲ 8 ਮਾਰਚ ਨੂੰ ਮਹਿਲਾ ਦਿਵਸ ਦੇ ਮੌਕੇ 'ਤੇ ਦੁਨੀਆ ਦੇ ਸਾਰੇ ਦੇਸ਼ਾਂ 'ਚ ਪ੍ਰੋਗਰਾਮ ਕਰਵਾਏ ਜਾਂਦੇ ਹਨ।

1908 'ਚ ਹੋਈ ਸੀ ਸ਼ੁਰੂਆਤ -
1908 ਵਿੱਚ ਅਮਰੀਕਾ ਵਿੱਚ ਇੱਕ ਮਜ਼ਦੂਰ ਅੰਦੋਲਨ ਹੋਇਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਮਜ਼ਦੂਰ ਔਰਤਾਂ ਸ਼ਾਮਲ ਹੋਈਆਂ। ਲਗਪਗ 15,000 ਮਹਿਲਾਵਾਂ ਨੇ ਨਿਊਯਾਰਕ ਦੀਆਂ ਸੜਕਾਂ 'ਤੇ ਮਾਰਚ ਕੀਤਾ ਤੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ। ਮਜ਼ਦੂਰ ਔਰਤਾਂ ਨੇ ਮੰਗ ਕੀਤੀ ਕਿ ਉਨ੍ਹਾਂ ਦੇ ਕੰਮ ਦੇ ਘੰਟੇ ਘਟਾਏ ਜਾਣ ਅਤੇ ਤਨਖਾਹ ਸਕੇਲ ਵਿੱਚ ਵੀ ਵਾਧਾ ਕੀਤਾ ਜਾਵੇ।

ਔਰਤਾਂ ਨੇ ਵੀ ਵੋਟ ਦੇ ਅਧਿਕਾਰ ਦੀ ਮੰਗ ਕੀਤੀ। ਇੰਨੀ ਵੱਡੀ ਗਿਣਤੀ ਵਿਚ ਔਰਤਾਂ ਦੇ ਆਪਣੇ ਅਧਿਕਾਰਾਂ ਨੂੰ ਲੈ ਕੇ ਬੁਲੰਦ ਆਵਾਜ਼ ਕਰਨ ਦੇ ਇਕ ਸਾਲ ਬਾਅਦ 1909 ਵਿਚ ਸੋਸ਼ਲਿਸਟ ਪਾਰਟੀ ਆਫ ਅਮਰੀਕਾ ਨੇ ਮਹਿਲਾ ਦਿਵਸ ਮਨਾਉਣ ਦਾ ਐਲਾਨ ਕੀਤਾ।

8 ਮਾਰਚ ਨੂੰ ਕਿਉਂ ਮਨਾਇਆ ਜਾਂਦਾ ਦਿਨ-
1917 ਵਿਚ ਪਹਿਲੇ ਵਿਸ਼ਵ ਯੁੱਧ ਦੌਰਾਨ ਰੂਸ ਦੀਆਂ ਔਰਤਾਂ ਨੇ ਰੋਟੀ ਅਤੇ ਟੁਕੜਿਆਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਸੀ। ਉਨ੍ਹਾਂ ਨੇ ਜੰਗ ਸਬੰਧੀ ਆਪਣੀਆਂ ਮੰਗਾਂ ਤੇ ਵਿਚਾਰ ਵੀ ਰੱਖੇ। ਇਸ ਤੋਂ ਬਾਅਦ ਸਮਰਾਟ ਨਿਕੋਲਸ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਤੇ ਔਰਤਾਂ ਨੂੰ ਵੋਟ ਦਾ ਅਧਿਕਾਰ ਮਿਲ ਗਿਆ।

ਉਨ੍ਹਾਂ ਨੂੰ ਮਿਲੇ ਅਧਿਕਾਰਾਂ ਦੇ ਮੱਦੇਨਜ਼ਰ ਯੂਰਪ ਦੀਆਂ ਔਰਤਾਂ ਨੇ ਵੀ ਕੁਝ ਦਿਨਾਂ ਬਾਅਦ 8 ਮਾਰਚ ਨੂੰ ਸ਼ਾਂਤੀ ਕਾਰਕੁਨਾਂ ਦੀ ਹਮਾਇਤ ਵਿੱਚ ਰੈਲੀਆਂ ਕੱਢੀਆਂ। ਇਸ ਕਾਰਨ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣਾ ਸ਼ੁਰੂ ਹੋਇਆ। ਬਾਅਦ ਵਿੱਚ 1975 ਵਿੱਚ ਸੰਯੁਕਤ ਰਾਸ਼ਟਰ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਮਾਨਤਾ ਦਿੱਤੀ।

ਇਹ ਵੀ ਪੜ੍ਹੋ: ਖਾਲੀ ਪੇਟ ਸੌਂਫ ਦਾ ਪਾਣੀ ਪੀਣ ਨਾਲ ਸਿਹਤ ਨੂੰ ਮਿਲਦੇ ਕਈ ਫਾਇਦੇ, ਇੰਝ ਕਰੋ ਸੇਵਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ
ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ
Embed widget