International Women's day : 8 ਮਾਰਚ ਯਾਨੀ ਮਹਿਲਾ ਦਿਵਸ, ਅੱਜ ਦਾ ਦਿਨ ਮਹਿਲਾਵਾਂ ਨੂੰ ਸਮਰਪਿਤ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਰੂਪ 'ਚ ਮਨਾਇਆ ਜਾਂਦਾ ਹੈ ਜਿਸ ਦਾ ਮੁੱਖ ਉਦੇਸ਼ ਮਹਿਲਾਂ ਨੂੰ ਸਸ਼ੱਕਤ ਕਰਨਾ ਹੈ। ਇਸ ਵਾਰ ਮਹਿਲਾ ਦਿਵਸ ਦਾ ਥੀਮ "Gender equality today for a sustainable tomorrow" ਯਾਨੀ 'ਸਥਾਈ ਕੱਲ੍ਹ ਲਈ ਅੱਜ ਲਿੰਗ ਸਮਾਨਤਾ ਜ਼ਰੂਰੀ ਹੈ'।
ਕੀ ਤੁਸੀਂ ਜਾਣਦੇ ਹੋ ਮਹਿਲਾ ਦਿਵਸ ਦਾ ਇਤਿਹਾਸ? ਆਖਰ ਕਿਵੇਂ ਇਸ ਦਿਨ ਦੀ ਸ਼ੁਰੂਆਤ ਹੋਈ ਸੀ ਤੇ ਕਿਉਂ ਇੱਕ ਦਿਨ ਵਿਸ਼ੇਸ਼ ਤੌਰ 'ਤੇ ਮਹਿਲਾਂਵਾਂ ਨੂੰ ਸਮਰਪਿਤ ਕੀਤਾ ਗਿਆ। ਆਉ ਦੱਸਦੇ ਹਾਂ-
ਅੱਜ ਔਰਤਾਂ ਸਮਾਜ ਦਾ ਅਹਿਮ ਹਿੱਸਾ ਹਨ ਤੇ ਲਗਪਗ ਹਰ ਖੇਤਰ 'ਚ ਮਹਿਲਾਵਾਂ ਦਾ ਪੁਰਸ਼ਾਂ ਦੇ ਬਰਾਬਰ ਦਾ ਯੋਗਦਾਨ ਹੈ। ਅੰਤਰਰਾਸ਼ਟਰੀ ਮਹਿਲਾ ਦਿਵਸ ਔਰਤਾਂ ਦੇ ਇਸ ਯੋਗਦਾਨ ਨੂੰ ਵਧਾਉਣ ਤੇ ਔਰਤਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ, ਉਨ੍ਹਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਮਨਾਇਆ ਜਾਂਦਾ ਹੈ। ਹਰ ਸਾਲ 8 ਮਾਰਚ ਨੂੰ ਮਹਿਲਾ ਦਿਵਸ ਦੇ ਮੌਕੇ 'ਤੇ ਦੁਨੀਆ ਦੇ ਸਾਰੇ ਦੇਸ਼ਾਂ 'ਚ ਪ੍ਰੋਗਰਾਮ ਕਰਵਾਏ ਜਾਂਦੇ ਹਨ।
1908 'ਚ ਹੋਈ ਸੀ ਸ਼ੁਰੂਆਤ -
1908 ਵਿੱਚ ਅਮਰੀਕਾ ਵਿੱਚ ਇੱਕ ਮਜ਼ਦੂਰ ਅੰਦੋਲਨ ਹੋਇਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਮਜ਼ਦੂਰ ਔਰਤਾਂ ਸ਼ਾਮਲ ਹੋਈਆਂ। ਲਗਪਗ 15,000 ਮਹਿਲਾਵਾਂ ਨੇ ਨਿਊਯਾਰਕ ਦੀਆਂ ਸੜਕਾਂ 'ਤੇ ਮਾਰਚ ਕੀਤਾ ਤੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ। ਮਜ਼ਦੂਰ ਔਰਤਾਂ ਨੇ ਮੰਗ ਕੀਤੀ ਕਿ ਉਨ੍ਹਾਂ ਦੇ ਕੰਮ ਦੇ ਘੰਟੇ ਘਟਾਏ ਜਾਣ ਅਤੇ ਤਨਖਾਹ ਸਕੇਲ ਵਿੱਚ ਵੀ ਵਾਧਾ ਕੀਤਾ ਜਾਵੇ।
ਔਰਤਾਂ ਨੇ ਵੀ ਵੋਟ ਦੇ ਅਧਿਕਾਰ ਦੀ ਮੰਗ ਕੀਤੀ। ਇੰਨੀ ਵੱਡੀ ਗਿਣਤੀ ਵਿਚ ਔਰਤਾਂ ਦੇ ਆਪਣੇ ਅਧਿਕਾਰਾਂ ਨੂੰ ਲੈ ਕੇ ਬੁਲੰਦ ਆਵਾਜ਼ ਕਰਨ ਦੇ ਇਕ ਸਾਲ ਬਾਅਦ 1909 ਵਿਚ ਸੋਸ਼ਲਿਸਟ ਪਾਰਟੀ ਆਫ ਅਮਰੀਕਾ ਨੇ ਮਹਿਲਾ ਦਿਵਸ ਮਨਾਉਣ ਦਾ ਐਲਾਨ ਕੀਤਾ।
8 ਮਾਰਚ ਨੂੰ ਕਿਉਂ ਮਨਾਇਆ ਜਾਂਦਾ ਦਿਨ-
1917 ਵਿਚ ਪਹਿਲੇ ਵਿਸ਼ਵ ਯੁੱਧ ਦੌਰਾਨ ਰੂਸ ਦੀਆਂ ਔਰਤਾਂ ਨੇ ਰੋਟੀ ਅਤੇ ਟੁਕੜਿਆਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਸੀ। ਉਨ੍ਹਾਂ ਨੇ ਜੰਗ ਸਬੰਧੀ ਆਪਣੀਆਂ ਮੰਗਾਂ ਤੇ ਵਿਚਾਰ ਵੀ ਰੱਖੇ। ਇਸ ਤੋਂ ਬਾਅਦ ਸਮਰਾਟ ਨਿਕੋਲਸ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਤੇ ਔਰਤਾਂ ਨੂੰ ਵੋਟ ਦਾ ਅਧਿਕਾਰ ਮਿਲ ਗਿਆ।
ਉਨ੍ਹਾਂ ਨੂੰ ਮਿਲੇ ਅਧਿਕਾਰਾਂ ਦੇ ਮੱਦੇਨਜ਼ਰ ਯੂਰਪ ਦੀਆਂ ਔਰਤਾਂ ਨੇ ਵੀ ਕੁਝ ਦਿਨਾਂ ਬਾਅਦ 8 ਮਾਰਚ ਨੂੰ ਸ਼ਾਂਤੀ ਕਾਰਕੁਨਾਂ ਦੀ ਹਮਾਇਤ ਵਿੱਚ ਰੈਲੀਆਂ ਕੱਢੀਆਂ। ਇਸ ਕਾਰਨ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣਾ ਸ਼ੁਰੂ ਹੋਇਆ। ਬਾਅਦ ਵਿੱਚ 1975 ਵਿੱਚ ਸੰਯੁਕਤ ਰਾਸ਼ਟਰ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਮਾਨਤਾ ਦਿੱਤੀ।
ਇਹ ਵੀ ਪੜ੍ਹੋ: ਖਾਲੀ ਪੇਟ ਸੌਂਫ ਦਾ ਪਾਣੀ ਪੀਣ ਨਾਲ ਸਿਹਤ ਨੂੰ ਮਿਲਦੇ ਕਈ ਫਾਇਦੇ, ਇੰਝ ਕਰੋ ਸੇਵਨ