(Source: ECI/ABP News/ABP Majha)
Air Pollution: ਹੋ ਜਾਓ ਸਾਵਧਾਨ! ਜ਼ਹਿਰੀਲੀ ਹਵਾ ਬਣ ਰਹੀ ਕੈਂਸਰ ਵਰਗੀਆਂ 'ਘਾਤਕ' ਬਿਮਾਰੀਆਂ ਦਾ ਕਾਰਨ
Lung Cancer: ਹਵਾ ਵਿੱਚ ਤੇਜ਼ੀ ਨਾਲ ਫੈਲ ਰਹੇ ਜ਼ਹਿਰੀਲੇ ਪ੍ਰਦੂਸ਼ਣ ਨੇ ਭਾਰਤ ਦੇ ਕਈ ਰਾਜਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਅਜਿਹੇ 'ਚ ਪ੍ਰਦੂਸ਼ਣ ਕਾਰਨ ਫੈਲਿਆ ਇਹ ਧੂੰਆਂ ਨਾ ਸਿਰਫ ਕੈਂਸਰ ਸਗੋਂ ਹੋਰ ਕਈ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ।
Air Pollution: ਸਰਦੀਆਂ ਦੇ ਆਉਣ ਦੇ ਨਾਲ ਹੀ ਉੱਤਰੀ ਭਾਰਤ ਵਿੱਚ ਹਵਾ ਪ੍ਰਦੂਸ਼ਣ ਖਤਰਨਾਕ ਪੱਧਰ ਤੱਕ ਵੱਧ ਜਾਂਦਾ ਹੈ। ਅਜਿਹੇ 'ਚ ਜਦੋਂ ਹਵਾ 'ਚ ਜ਼ਹਿਰੀਲੇ ਕਣ ਘੁਲ ਜਾਂਦੇ ਹਨ ਤਾਂ ਲੋਕਾਂ ਦਾ ਸਾਹ ਲੈਣਾ ਵੀ ਮੁਸ਼ਕਿਲ ਹੋ ਜਾਂਦਾ ਹੈ। ਇਨ੍ਹਾਂ ਦਿਨਾਂ ਵਿੱਚ, ਹਵਾ ਪ੍ਰਦੂਸ਼ਣ ਆਪਣੇ ਸਿਖਰ 'ਤੇ ਹੈ ਅਤੇ ਦਿੱਲੀ ਐਨਸੀਆਰ ਅਤੇ ਉੱਤਰੀ ਭਾਰਤ ਸਮੇਤ ਦੇਸ਼ ਦੇ ਕਈ ਰਾਜਾਂ ਵਿੱਚ ਧੂੰਆਂ ਫੈਲਿਆ ਹੋਇਆ ਹੈ। ਇਹ ਇੱਕ ਚਿੰਤਾ ਦਾ ਵਿਸ਼ਾ ਹੈ। ਸਰਕਾਰਾਂ ਨੂੰ ਇਸ ਦਾ ਹੱਲ ਲੱਭਣਾ ਚਾਹੀਦਾ ਹੈ। ਲੋਕਾਂ ਨੂੰ ਵੀ ਵਾਤਾਵਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਨਿਭਾਉਣਾ ਚਾਹੀਦਾ ਹੈ। ਤਾਂ ਜੋ ਅਸੀਂ ਹਵਾ ਨੂੰ ਸ਼ੁੱਧ ਕਰ ਸਕੀਏ। ਤੁਹਾਨੂੰ ਦੱਸ ਦੇਈਏ ਕਿ ਹਵਾ ਪ੍ਰਦੂਸ਼ਣ ਹੁਣ ਸਿਰਫ ਅਸਥਮਾ ਦਾ ਕਾਰਨ ਨਹੀਂ ਰਿਹਾ, ਹਵਾ ਪ੍ਰਦੂਸ਼ਣ ਜਾਨਲੇਵਾ ਕੈਂਸਰ ਅਤੇ ਬ੍ਰੌਨਕਾਈਟਸ ਸਮੇਤ ਕਈ ਗੰਭੀਰ ਬਿਮਾਰੀਆਂ ਦਾ ਕਾਰਨ ਬਣ ਰਿਹਾ ਹੈ।
ਫੇਫੜਿਆਂ ਦੇ ਕੈਂਸਰ ਦਾ ਖ਼ਤਰਾ ਵੱਧ ਜਾਂਦਾ ਹੈ
ਹਾਲ ਹੀ ਵਿੱਚ ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਹਰ ਸਾਲ 76 ਲੱਖ ਤੋਂ ਵੱਧ ਲੋਕ ਫੇਫੜਿਆਂ ਦੇ ਕੈਂਸਰ ਦਾ ਸ਼ਿਕਾਰ ਹੋ ਰਹੇ ਹਨ ਅਤੇ ਵੱਧ ਰਹੇ ਹਵਾ ਪ੍ਰਦੂਸ਼ਣ ਕਾਰਨ ਇਹ ਅੰਕੜਾ ਹਰ ਸਾਲ ਵੱਧ ਰਿਹਾ ਹੈ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਜਦੋਂ ਪ੍ਰਦੂਸ਼ਿਤ ਹਵਾ ਵਿੱਚ ਪਾਇਆ ਜਾਣ ਵਾਲਾ ਕਣ (PM 2.5) ਫੇਫੜਿਆਂ ਵਿੱਚ ਦਾਖਲ ਹੁੰਦਾ ਹੈ, ਤਾਂ ਇਹ ਕੈਂਸਰ ਪੈਦਾ ਕਰਨ ਵਾਲੇ ਸੈੱਲਾਂ ਦੇ ਵਿਕਾਸ ਨੂੰ ਉਤਸ਼ਾਹਿਤ ਕਰਦਾ ਹੈ।
ਅਜਿਹੇ 'ਚ ਫੇਫੜਿਆਂ ਦੇ ਕੈਂਸਰ ਦਾ ਖਤਰਾ ਕਾਫੀ ਵੱਧ ਜਾਂਦਾ ਹੈ। ਪਹਿਲਾਂ ਕਿਹਾ ਜਾਂਦਾ ਸੀ ਕਿ ਫੇਫੜਿਆਂ ਦਾ ਕੈਂਸਰ ਸਿਰਫ ਸਿਗਰਟ ਪੀਣ ਵਾਲਿਆਂ ਨੂੰ ਹੁੰਦਾ ਹੈ ਪਰ ਪਿਛਲੇ ਕੁਝ ਦਹਾਕਿਆਂ ਤੋਂ ਹਵਾ ਪ੍ਰਦੂਸ਼ਣ ਵੀ ਇਸ ਕੈਂਸਰ ਦਾ ਵੱਡਾ ਕਾਰਨ ਬਣ ਰਿਹਾ ਹੈ। ਫੇਫੜਿਆਂ ਦੇ ਕੈਂਸਰ ਦੇ ਲੱਛਣਾਂ ਵਿੱਚ ਛਾਤੀ ਵਿੱਚ ਦਰਦ, ਛੋਟਾ ਸਾਹ ਅਤੇ ਲਗਾਤਾਰ ਬਲਗ਼ਮ ਬਣਨਾ, ਚਿਹਰੇ ਅਤੇ ਗਰਦਨ 'ਤੇ ਸੋਜ, ਹਰ ਸਮੇਂ ਥਕਾਵਟ ਮਹਿਸੂਸ ਕਰਨਾ, ਭਾਰੀ ਦਿਲ, ਲਗਾਤਾਰ ਸਿਰ ਦਰਦ, ਅਚਾਨਕ ਭਾਰ ਘਟਣਾ ਸ਼ਾਮਲ ਹਨ।
ਕੈਂਸਰ ਤੋਂ ਇਲਾਵਾ ਇਨ੍ਹਾਂ ਬਿਮਾਰੀਆਂ ਦਾ ਵੀ ਖ਼ਤਰਾ ਰਹਿੰਦਾ ਹੈ
ਹਵਾ ਪ੍ਰਦੂਸ਼ਣ ਕਾਰਨ ਕੈਂਸਰ ਤੋਂ ਇਲਾਵਾ ਕਾਰਡੀਓਵੈਸਕੁਲਰ ਬਿਮਾਰੀਆਂ (Cardiovascular Disease) ਦਾ ਖ਼ਤਰਾ ਵੀ ਵਧ ਗਿਆ ਹੈ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਜਦੋਂ ਵੀ ਹਵਾ ਵਿਚ ਤੈਰਦੇ ਜ਼ਹਿਰੀਲੇ ਅਤੇ ਪ੍ਰਦੂਸ਼ਿਤ ਕਣ ਖੂਨ ਦੀਆਂ ਨਾੜੀਆਂ ਵਿਚ ਪਹੁੰਚਦੇ ਹਨ ਤਾਂ ਇਸ ਨਾਲ ਖੂਨ ਦੀਆਂ ਨਾੜੀਆਂ ਦੇ ਖਰਾਬ ਹੋਣ ਦਾ ਖਤਰਾ ਵੱਧ ਜਾਂਦਾ ਹੈ ਅਤੇ ਨਾੜੀਆਂ ਵਿਚ ਕੈਲਸੀਫੀਕੇਸ਼ਨ ਵਧਣਾ ਸ਼ੁਰੂ ਹੋ ਜਾਂਦਾ ਹੈ, ਜੋ ਸਰੀਰ ਲਈ ਖਤਰਨਾਕ ਪੜਾਅ ਹੈ। ਇਸ ਤੋਂ ਇਲਾਵਾ ਐਲਰਜੀ, ਹਾਈਪਰਟੈਨਸ਼ਨ, ਨਿਮੋਨੀਆ, ਬ੍ਰੌਨਕਾਈਟਸ, ਅਸਥਮਾ, ਪ੍ਰੀ-ਮੈਚਿਓਰ ਡਿਲੀਵਰੀ ਦਾ ਖਤਰਾ ਵੀ ਹਵਾ ਪ੍ਰਦੂਸ਼ਣ ਕਾਰਨ ਦੱਸਿਆ ਜਾਂਦਾ ਹੈ।
Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।
Check out below Health Tools-
Calculate Your Body Mass Index ( BMI )