National Safety Day 2022: ਅੱਜ ਮਨਾਇਆ ਜਾ ਰਿਹੈ ਰਾਸ਼ਟਰੀ ਸੁਰੱਖਿਆ ਦਿਵਸ, ਜਾਣੋ ਇਤਿਹਾਸ, ਮਹੱਤਵ ਤੇ ਥੀਮ
ਰਾਸ਼ਟਰੀ ਸੁਰੱਖਿਆ ਦਿਵਸ ਪਹਿਲੀ ਵਾਰ 4 ਮਾਰਚ 1972 ਨੂੰ ਮਨਾਇਆ ਗਿਆ ਸੀ ਤੇ ਇਸ ਦਿਨ ਨੈਸ਼ਨਲ ਸੇਫਟੀ ਕੌਂਸਲ ਦੀ ਸਥਾਪਨਾ ਕੀਤੀ ਗਈ ਸੀ। ਇਸ ਕਾਰਨ ਇਸ ਦਿਨ ਨੂੰ ਰਾਸ਼ਟਰੀ ਸੁਰੱਖਿਆ ਦਿਵਸ ਵਜੋਂ ਮਨਾਇਆ ਗਿਆ।
National Safety Day 2022: ਹਰ ਸਾਲ 4 ਮਾਰਚ ਨੂੰ ਭਾਰਤ ਵਿੱਚ ਰਾਸ਼ਟਰੀ ਸੁਰੱਖਿਆ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦਾ ਉਦੇਸ਼ ਹਾਦਸਿਆਂ ਤੋਂ ਬਚਣ ਲਈ ਕੀਤੇ ਜਾਣ ਵਾਲੇ ਸੁਰੱਖਿਆ ਉਪਾਵਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ।
ਰਾਸ਼ਟਰੀ ਸੁਰੱਖਿਆ ਦਿਵਸ ਕਿਉਂ ਮਨਾਇਆ ਜਾਂਦਾ ਹੈ?
ਉਦਯੋਗਿਕ ਹਾਦਸਿਆਂ ਤੋਂ ਬਚਾਅ ਦੇ ਤਰੀਕਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਰਾਸ਼ਟਰੀ ਸੁਰੱਖਿਆ ਦਿਵਸ ਮੌਕੇ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਕਰਵਾਏ ਜਾਂਦੇ ਹਨ। ਰਾਸ਼ਟਰੀ ਸੁਰੱਖਿਆ ਦਿਵਸ ਉਨ੍ਹਾਂ ਹਜ਼ਾਰਾਂ ਸੈਨਿਕਾਂ ਨੂੰ ਵਿਸ਼ੇਸ਼ ਤੌਰ 'ਤੇ ਸਮਰਪਿਤ ਹੈ, ਜੋ ਆਪਣੀਆਂ ਜਾਨਾਂ ਨੂੰ ਖ਼ਤਰੇ ਵਿਚ ਪਾ ਕੇ ਦੇਸ਼ ਦੀ ਸੁਰੱਖਿਆ ਲਈ ਸਰਹੱਦਾਂ 'ਤੇ ਤਾਇਨਾਤ ਹਨ।
ਰਾਸ਼ਟਰੀ ਸੁਰੱਖਿਆ ਦਿਵਸ ਪਹਿਲੀ ਵਾਰ 4 ਮਾਰਚ 1972 ਨੂੰ ਮਨਾਇਆ ਗਿਆ ਸੀ ਤੇ ਇਸ ਦਿਨ ਨੈਸ਼ਨਲ ਸੇਫਟੀ ਕੌਂਸਲ ਦੀ ਸਥਾਪਨਾ ਕੀਤੀ ਗਈ ਸੀ। ਇਸ ਕਾਰਨ ਇਸ ਦਿਨ ਨੂੰ ਰਾਸ਼ਟਰੀ ਸੁਰੱਖਿਆ ਦਿਵਸ ਵਜੋਂ ਮਨਾਇਆ ਗਿਆ।
ਨੈਸ਼ਨਲ ਸੇਫਟੀ ਕੌਂਸਲ ਇੱਕ ਗੈਰ-ਸਰਕਾਰੀ ਅਤੇ ਗੈਰ-ਲਾਭਕਾਰੀ ਸੰਸਥਾ ਵਜੋਂ ਕੰਮ ਕਰਦੀ ਹੈ। ਇਸ ਸੰਸਥਾ ਦੀ ਸਥਾਪਨਾ 1966 ਵਿੱਚ ਮੁੰਬਈ ਸੋਸਾਇਟੀਜ਼ ਐਕਟ ਤਹਿਤ ਕੀਤੀ ਗਈ ਸੀ ਜਿਸ ਵਿੱਚ ਅੱਠ ਹਜ਼ਾਰ ਮੈਂਬਰ ਸ਼ਾਮਲ ਸਨ।
ਰਾਸ਼ਟਰੀ ਸੁਰੱਖਿਆ ਦਿਵਸ 2022 ਦੀ ਥੀਮ
ਹਰ ਸਾਲ ਭਾਰਤ ਦੀ ਰਾਸ਼ਟਰੀ ਸੁਰੱਖਿਆ ਪਰਿਸ਼ਦ (NSC) ਰਾਸ਼ਟਰੀ ਸੁਰੱਖਿਆ ਦਿਵਸ ਦੀ ਥੀਮ ਪ੍ਰਕਾਸ਼ਿਤ ਕਰਦੀ ਹੈ। ਭਾਰਤ ਵਿੱਚ ਰਾਸ਼ਟਰੀ ਸੁਰੱਖਿਆ ਦਿਵਸ ਇੱਕ ਵਿਸ਼ੇਸ਼ ਥੀਮ ਦੇ ਨਾਲ ਮਨਾਇਆ ਜਾਂਦਾ ਹੈ, ਇਸ ਸਾਲ ਰਾਸ਼ਟਰੀ ਸੁਰੱਖਿਆ ਦਿਵਸ 2022 ਦਾ ਥੀਮ ਹੈ “ਸੁਰੱਖਿਆ ਸੱਭਿਆਚਾਰ ਵਿਕਸਿਤ ਕਰਨ ਲਈ ਨੌਜਵਾਨਾਂ ਨੂੰ ਉਤਸ਼ਾਹਿਤ ਕਰਨਾ”। ਲੋਕਾਂ ਨੂੰ ਰਾਸ਼ਟਰੀ ਸੁਰੱਖਿਆ ਦਿਵਸ ਦੇ ਵਿਸ਼ੇ ਬਾਰੇ ਪਤਾ ਹੋਣਾ ਚਾਹੀਦਾ ਹੈ।
ਰਾਸ਼ਟਰੀ ਸੁਰੱਖਿਆ ਦਿਵਸ ਦੀਆਂ ਗਤੀਵਿਧੀਆਂ ਤੇ ਸਮਾਗਮ
ਇਹ ਹਫ਼ਤਾ ਵੱਖ-ਵੱਖ ਸਰਕਾਰੀ, ਗੈਰ-ਸਰਕਾਰੀ ਅਦਾਰਿਆਂ ਦੇ ਨਾਲ-ਨਾਲ ਸਿਹਤ ਵਿਭਾਗ ਅਤੇ ਵੱਖ-ਵੱਖ ਉਦਯੋਗਿਕ ਸੰਸਥਾਵਾਂ ਵੱਲੋਂ ਸਾਂਝੇ ਤੌਰ 'ਤੇ ਮਨਾਇਆ ਜਾਂਦਾ ਹੈ। ਇਹ ਸੰਸਥਾਵਾਂ ਵੱਖ-ਵੱਖ ਪ੍ਰੋਗਰਾਮਾਂ ਅਤੇ ਵੱਖ-ਵੱਖ ਪ੍ਰਚਾਰ ਸਮੱਗਰੀਆਂ ਰਾਹੀਂ ਲੋਕਾਂ ਨੂੰ ਰਾਸ਼ਟਰੀ ਸੁਰੱਖਿਆ ਦੀ ਭਾਵਨਾ ਪ੍ਰਤੀ ਜਾਗਰੂਕ ਕਰਦੀਆਂ ਹਨ। ਇਹ ਪ੍ਰੋਗਰਾਮ ਵੱਖ-ਵੱਖ ਇਲੈਕਟ੍ਰਾਨਿਕ ਮੀਡੀਆ ਮੈਗਜ਼ੀਨਾਂ, ਅਖਬਾਰਾਂ ਤੇ ਹੋਰ ਉਦਯੋਗਿਕ ਰਸਾਲਿਆਂ ਰਾਹੀਂ ਲੋਕਾਂ ਤੱਕ ਪਹੁੰਚਯੋਗ ਬਣਾਏ ਜਾਂਦੇ ਹਨ।
ਇਸ ਪੂਰੇ ਰਾਸ਼ਟਰੀ ਸੁਰੱਖਿਆ ਸਪਤਾਹ ਦੌਰਾਨ ਰਾਸ਼ਟਰੀ ਪੱਧਰ ਤੇ ਰਾਜ ਪੱਧਰ 'ਤੇ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਵਾਦ-ਵਿਵਾਦ ਮੁਕਾਬਲੇ, ਸੈਮੀਨਾਰ, ਸੁਰੱਖਿਆ ਸੰਦੇਸ਼ਾਂ ਦੇ ਪੋਸਟਰ, ਸਲੋਗਨ, ਲੇਖ ਮੁਕਾਬਲੇ, ਸੁਰੱਖਿਆ ਇਨਾਮ ਵੰਡ, ਬੈਨਰ ਪ੍ਰਦਰਸ਼ਨੀ, ਵੱਖ-ਵੱਖ ਨਾਟਕ ਗੀਤ ਤੇ ਖੇਡ ਮੁਕਾਬਲੇ, ਵੱਖ-ਵੱਖ ਵਰਕਸ਼ਾਪਾਂ ਤੇ ਸਿਖਲਾਈਆਂ ਰਾਹੀਂ। ਪ੍ਰੋਗਰਾਮਾਂ ਰਾਹੀਂ ਲੋਕਾਂ ਨੂੰ ਸੁਰੱਖਿਆ, ਸਿਹਤ ਤੇ ਵਾਤਾਵਰਨ ਦੇ ਮੁੱਦਿਆਂ ਬਾਰੇ ਜਾਗਰੂਕ ਕੀਤਾ ਜਾਂਦਾ ਹੈ।