Samosa and Health : ਜ਼ਰਾ ਸੰਭਲ ਕੇ...ਸਮੋਸਾ ਖਾਣਾ ਸਿਹਤ 'ਤੇ ਪੈ ਸਕਦੈ ਭਾਰੀ, ਇਨ੍ਹਾਂ ਸਮੱਸਿਆਵਾਂ ਨੂੰ ਦਿੰਦੈ ਜਨਮ
ਮੀਂਹ ਵਿੱਚ ਸਮੋਸੇ ਦਾ ਸਵਾਦ ਦੁੱਗਣਾ ਹੋ ਜਾਂਦਾ ਹੈ। ਪਰ ਇਸਦਾ ਸੇਵਨ ਤੁਹਾਡੇ ਸਰੀਰ ਨੂੰ ਬਹੁਤ ਨੁਕਸਾਨ ਪਹੁੰਚਾਉਂਦਾ ਹੈ। ਇਸ ਲਈ ਸਮੋਸੇ ਦਾ ਸੇਵਨ ਸੀਮਤ ਮਾਤਰਾ 'ਚ ਕਰੋ। ਖਾਸ ਕਰਕੇ ਸਮੋਸੇ ਦਾ ਤੇਲ ਬਹੁਤ ਜ਼ਹਿਰੀਲਾ ਹੁੰਦਾ ਹੈ, ਜੋ ਨੁਕਸਾਨ ਕਰਦੈ।
Samosa Side Effects : ਮੀਂਹ ਵਿੱਚ ਸਮੋਸੇ ਦਾ ਸਵਾਦ ਦੁੱਗਣਾ ਹੋ ਜਾਂਦਾ ਹੈ। ਪਰ ਇਸ ਦਾ ਸੇਵਨ ਤੁਹਾਡੇ ਸਰੀਰ ਨੂੰ ਬਹੁਤ ਨੁਕਸਾਨ ਪਹੁੰਚਾਉਂਦਾ ਹੈ। ਇਸ ਲਈ ਸਮੋਸੇ ਦਾ ਸੇਵਨ ਸੀਮਤ ਮਾਤਰਾ ਵਿਚ ਕਰੋ। ਖਾਸ ਕਰਕੇ ਸਮੋਸੇ ਦਾ ਤੇਲ ਬਹੁਤ ਜ਼ਹਿਰੀਲਾ ਹੁੰਦਾ ਹੈ ਜੋ ਕਾਫੀ ਨੁਕਸਾਨਦਾਇਕ ਹੁੰਦਾ ਹੈ। ਇਸ ਤੋਂ ਇਲਾਵਾ ਸਮੋਸੇ ਦਾ ਆਟਾ ਵੀ ਕਈ ਸਮੱਸਿਆਵਾਂ ਨੂੰ ਜਨਮ ਦੇ ਸਕਦਾ ਹੈ। ਇਸ ਲਈ ਕੋਸ਼ਿਸ਼ ਕਰੋ ਕਿ ਸਮੋਸੇ ਦਾ ਸੇਵਨ ਨਾ ਕਰੋ। ਆਓ ਜਾਣਦੇ ਹਾਂ ਸਮੋਸੇ ਖਾਣ ਨਾਲ ਸਰੀਰ ਨੂੰ ਕੀ-ਕੀ ਨੁਕਸਾਨ ਹੁੰਦੇ ਹਨ?
ਸਮੋਸੇ ਖਾਣ ਨਾਲ ਸਰੀਰ ਨੂੰ ਹੁੰਦਾ ਹੈ ਕਈ ਤਰੀਕਿਆਂ ਨਾਲ ਨੁਕਸਾਨ
ਤੇਲ ਤੋਂ ਦਿਲ ਦੀ ਬਿਮਾਰੀ ਦਾ ਖ਼ਤਰਾ
ਸਮੋਸੇ ਦੇ ਤੇਲ ਵਿੱਚ ਬਹੁਤ ਜ਼ਿਆਦਾ ਚਰਬੀ ਹੁੰਦੀ ਹੈ। ਇਸ ਤੋਂ ਇਲਾਵਾ ਬਾਜ਼ਾਰ 'ਚ ਮਿਲਣ ਵਾਲੇ ਸਮੋਸੇ ਅਜਿਹੇ ਤੇਲ 'ਚ ਤਲੇ ਜਾਂਦੇ ਹਨ, ਜਿਨ੍ਹਾਂ ਨੂੰ ਵਾਰ-ਵਾਰ ਗਰਮ ਕੀਤਾ ਜਾਂਦਾ ਹੈ। ਇਸ ਤਰ੍ਹਾਂ ਦੇ ਤੇਲ ਦਾ ਸੇਵਨ ਕਰਨ ਨਾਲ ਸਰੀਰ 'ਚ ਕੋਲੈਸਟ੍ਰਾਲ ਦਾ ਪੱਧਰ ਵਧ ਸਕਦਾ ਹੈ, ਜਿਸ ਕਾਰਨ ਹਾਰਟ ਅਟੈਕ ਅਤੇ ਬਲਾਕੇਜ ਦੀ ਸਮੱਸਿਆ ਹੋ ਸਕਦੀ ਹੈ।
ਕੈਲੋਰੀ ਦੀ ਵੱਧ ਮਾਤਰਾ
ਸਮੋਸੇ ਵਿੱਚ ਕੈਲੋਰੀ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ। ਅਜਿਹੇ 'ਚ ਜੇਕਰ ਤੁਸੀਂ ਰੋਜ਼ਾਨਾ ਸਮੋਸੇ ਖਾਂਦੇ ਹੋ ਤਾਂ ਤੁਹਾਡਾ ਮੋਟਾਪਾ ਕਾਫੀ ਵਧ ਸਕਦਾ ਹੈ। ਮਾਹਿਰਾਂ ਮੁਤਾਬਕ 1 ਸਮੋਸੇ 'ਚ ਲਗਭਗ 262 ਕੈਲੋਰੀ ਹੁੰਦੀ ਹੈ, ਜੋ ਕਿ ਬਹੁਤ ਜ਼ਿਆਦਾ ਕੈਲੋਰੀ ਹੁੰਦੀ ਹੈ।
ਫੈਟ ਦੀ ਮਾਤਰਾ ਵਧਾਉਂਦੈ
ਬਹੁਤ ਜ਼ਿਆਦਾ ਸਮੋਸੇ ਖਾਣ ਨਾਲ ਸਰੀਰ ਦੀ ਚਰਬੀ ਕਾਫ਼ੀ ਵੱਧ ਸਕਦੀ ਹੈ। ਇਸ ਵਿਚ ਟਰਾਂਸ ਫੈਟ ਹੁੰਦਾ ਹੈ ਜੋ ਦਿਲ ਦੇ ਰੋਗ, ਮੋਟਾਪਾ ਆਦਿ ਕਈ ਸਮੱਸਿਆਵਾਂ ਦਾ ਕਾਰਨ ਹੈ।
ਸਕਿਨ ਨੂੰ ਨੁਕਸਾਨ ਪਹੁੰਚਾਉਂਦਾ ਹੈ
ਸਮੋਸੇ ਵਿੱਚ ਆਲੂ, ਮੈਦਾ ਅਤੇ ਤੇਲ ਦੀ ਬਹੁਤ ਵਰਤੋਂ ਕੀਤੀ ਜਾਂਦੀ ਹੈ। ਇਹ ਸਾਰੀਆਂ ਚੀਜ਼ਾਂ ਤੁਹਾਡੀ ਚਮੜੀ ਲਈ ਸਿਹਤਮੰਦ ਨਹੀਂ ਮੰਨੀਆਂ ਜਾਂਦੀਆਂ ਹਨ। ਇਸ ਦਾ ਜ਼ਿਆਦਾ ਸੇਵਨ ਕਰਨ ਨਾਲ ਤੁਹਾਡੀ ਚਮੜੀ 'ਤੇ ਝੁਰੜੀਆਂ ਅਤੇ ਮੁਹਾਸੇ ਹੋ ਸਕਦੇ ਹਨ। ਸਮੋਸੇ ਦਾ ਸੇਵਨ ਸਿਹਤ ਲਈ ਫਾਇਦੇਮੰਦ ਨਹੀਂ ਹੈ। ਇਸ ਲਈ ਇਸ ਦਾ ਸੇਵਨ ਸੀਮਤ ਮਾਤਰਾ 'ਚ ਕਰੋ। ਇਸ ਦਾ ਜ਼ਿਆਦਾ ਸੇਵਨ ਕਰਨ ਨਾਲ ਹਾਈ ਬਲੱਡ ਪ੍ਰੈਸ਼ਰ, ਮੋਟਾਪਾ, ਚਮੜੀ ਰੋਗ ਹੋ ਸਕਦੇ ਹਨ।