ਪੜਚੋਲ ਕਰੋ

ਜ਼ਿਆਦਾ ਖੰਡ ਖਾਣ ਨਾਲ ਸਿਰਫ਼ ਸ਼ੂਗਰ ਨਹੀਂ ਸਗੋਂ ਵਧ ਜਾਂਦਾ ਡਿਪ੍ਰੈਸ਼ਨ ਦਾ ਖ਼ਤਰਾ, ਰਿਪੋਰਟ 'ਚ ਹੋਇਆ ਖ਼ੁਲਾਸਾ

Sugar And Depression: ਇੱਕ ਤਾਜ਼ਾ ਅਧਿਐਨ ਵਿੱਚ ਕਿਹਾ ਗਿਆ ਹੈ ਕਿ ਬਹੁਤ ਜ਼ਿਆਦਾ ਮਿੱਠੇ ਦਾ ਸੇਵਨ ਨਾ ਸਿਰਫ ਮੈਟਾਬੋਲਿਜ਼ਮ ਨੂੰ ਕਮਜ਼ੋਰ ਕਰਦਾ ਹੈ ਬਲਕਿ ਮਾਨਸਿਕ ਸਿਹਤ ਨੂੰ ਵੀ ਖਤਰੇ ਵਿੱਚ ਪਾਉਂਦਾ ਹੈ।

Sugar And Depression: ਆਮ ਤੌਰ 'ਤੇ ਕਿਹਾ ਜਾਂਦਾ ਹੈ ਕਿ ਜੇ ਤੁਸੀਂ ਚੰਗੀ ਸਿਹਤ ਬਣਾਈ ਰੱਖਣਾ ਚਾਹੁੰਦੇ ਹੋ ਤਾਂ ਤੁਹਾਨੂੰ ਮਿੱਠਾ ਘੱਟ ਖਾਣਾ ਚਾਹੀਦਾ ਹੈ। ਸਿਹਤ ਮਾਹਿਰ ਕਹਿੰਦੇ ਰਹੇ ਨੇ ਕਿ ਜ਼ਿਆਦਾ ਖੰਡ ਖਾਣ ਨਾਲ ਸ਼ੂਗਰ ਦਾ ਖ਼ਤਰਾ ਵੱਧ ਜਾਂਦਾ ਹੈ। ਇੱਕ ਤਾਜ਼ਾ ਅਧਿਐਨ ਵਿੱਚ ਕਿਹਾ ਗਿਆ ਹੈ ਕਿ ਬਹੁਤ ਜ਼ਿਆਦਾ ਖੰਡ ਖਾਣਾ ਤੇ ਡਿਪਰੈਸ਼ਨ ਵਿੱਚ ਗਹਿਰਾ ਸਬੰਧ ਹੈ। ਆਓ ਜਾਣਦੇ ਹਾਂ ਇਸ ਬਾਰੇ।

ਸਰੀ ਯੂਨੀਵਰਸਿਟੀ ਦੀ ਇੱਕ ਖੋਜ ਟੀਮ ਦੁਆਰਾ ਕੀਤੇ ਗਏ ਅਧਿਐਨ ਵਿੱਚ ਕਿਹਾ ਗਿਆ ਹੈ ਕਿ ਜੋ ਲੋਕ ਜ਼ਿਆਦਾ ਮਿਠਾਈਆਂ ਖਾਂਦੇ ਹਨ, ਉਨ੍ਹਾਂ ਵਿੱਚ ਡਿਪਰੈਸ਼ਨ ਦੇ ਵਧੇ ਹੋਏ ਪੱਧਰ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਪੀੜਤ ਹੋਣ ਦੀ ਸੰਭਾਵਨਾ ਜ਼ਿਆਦਾ ਹੁੰਦੀ ਹੈ। ਬਹੁਤ ਜ਼ਿਆਦਾ ਖੰਡ ਦਾ ਸੇਵਨ ਡਿਪਰੈਸ਼ਨ ਦਾ ਖ਼ਤਰਾ ਵਧਾਉਂਦਾ ਹੈ। ਅਜਿਹੇ 'ਚ ਮਿਠਾਈਆਂ ਦਾ ਘੱਟ ਸੇਵਨ ਕਰਨਾ ਜ਼ਰੂਰੀ ਹੋ ਜਾਂਦਾ ਹੈ। ਟ੍ਰਾਂਸਲੇਸ਼ਨਲ ਮੈਡੀਸਨ 'ਚ ਪ੍ਰਕਾਸ਼ਿਤ ਇਸ ਅਧਿਐਨ 'ਚ ਕਿਹਾ ਗਿਆ ਹੈ ਕਿ ਜੋ ਲੋਕ ਜ਼ਿਆਦਾ ਮਿਠਾਈਆਂ ਖਾਂਦੇ ਹਨ, ਉਨ੍ਹਾਂ ਨੂੰ ਡਾਇਬਟੀਜ਼, ਡਿਪ੍ਰੈਸ਼ਨ, ਸਟ੍ਰੋਕ ਆਦਿ ਵਰਗੇ ਖ਼ਤਰੇ ਹੁੰਦੇ ਹਨ।

ਅਧਿਐਨ ਦੌਰਾਨ ਲੋਕਾਂ ਨੂੰ ਤਿੰਨ ਸਮੂਹਾਂ ਵਿੱਚ ਵੰਡਿਆ ਗਿਆ। ਓਮਨੀਵੋਰਸ (ਜੋ ਸਬਜ਼ੀਆਂ ਅਤੇ ਮੀਟ ਦੋਵੇਂ ਖਾਂਦੇ ਹਨ), ਸਿਹਤ ਪ੍ਰਤੀ ਚੇਤੰਨ ਜੋ ਵਧੇਰੇ ਸਬਜ਼ੀਆਂ ਅਤੇ ਫਲ ਖਾਂਦੇ ਹਨ, ਤੀਜੇ ਸਮੂਹ ਵਿੱਚ ਉਹ ਸ਼ਾਮਲ ਹਨ ਜੋ ਜ਼ਿਆਦਾ ਮਿਠਾਈਆਂ ਖਾਂਦੇ ਹਨ। ਅਧਿਐਨ ਵਿੱਚ, ਤਿੰਨਾਂ ਸਮੂਹਾਂ ਨੂੰ ਉਨ੍ਹਾਂ ਦੀ ਪਸੰਦ ਦਾ ਭੋਜਨ ਦਿੱਤਾ ਗਿਆ ਸੀ। ਅਜਿਹੇ 'ਚ ਮਿਠਾਈ ਪਸੰਦ ਕਰਨ ਵਾਲੇ ਲੋਕਾਂ ਨੂੰ ਡਿਪ੍ਰੈਸ਼ਨ ਦਾ ਸ਼ਿਕਾਰ ਹੋਣ ਦਾ ਖਤਰਾ ਜ਼ਿਆਦਾ ਦੇਖਣ ਨੂੰ ਮਿਲਿਆ।

ਖੋਜਕਰਤਾ ਦਾ ਕਹਿਣਾ ਹੈ ਕਿ ਜਿਸ ਸਮੂਹ ਨੇ ਬਾਕੀ ਸਮੂਹਾਂ ਦੇ ਮੁਕਾਬਲੇ ਜ਼ਿਆਦਾ ਮਿਠਾਈਆਂ ਦਾ ਸੇਵਨ ਕੀਤਾ, ਉਨ੍ਹਾਂ ਦੀ ਮੈਟਾਬੌਲਿਕ ਦਰ ਖ਼ਰਾਬ ਸੀ। ਇਸ ਦੇ ਨਾਲ ਹੀ ਇਸ ਗਰੁੱਪ ਦੇ ਲੋਕਾਂ ਨੂੰ ਸਰੀਰ 'ਚ ਬਲੱਡ ਸ਼ੂਗਰ ਲੈਵਲ ਵਧਣਾ, ਸਰੀਰ 'ਚ ਸੋਜ ਵਧਣਾ, ਪਾਚਨ ਸੰਬੰਧੀ ਸਮੱਸਿਆਵਾਂ ਦੇ ਨਾਲ-ਨਾਲ ਮਾਨਸਿਕ ਸਮੱਸਿਆਵਾਂ ਵੀ ਦੇਖਣ ਨੂੰ ਮਿਲੀਆਂ।

ਮੈਟਾਬੋਲਿਕ ਸਮੱਸਿਆਵਾਂ ਦੇ ਨਾਲ-ਨਾਲ ਇਨ੍ਹਾਂ ਲੋਕਾਂ 'ਚ ਮਾਨਸਿਕ ਸਿਹਤ ਦੀ ਸਥਿਤੀ ਵੀ ਦੇਖਣ ਨੂੰ ਮਿਲੀ, ਅਧਿਐਨ ਤੋਂ ਬਾਅਦ ਇਹ ਪਾਇਆ ਗਿਆ ਕਿ ਜ਼ਿਆਦਾ ਮਿਠਾਈਆਂ ਖਾਣ ਵਾਲੇ ਲੋਕਾਂ 'ਚ ਡਿਪਰੈਸ਼ਨ ਦਾ ਖਤਰਾ ਬਾਕੀ ਸਮੂਹ ਦੇ ਮੁਕਾਬਲੇ 31 ਫੀਸਦੀ ਜ਼ਿਆਦਾ ਸੀ। ਅਜਿਹੀ ਸਥਿਤੀ ਵਿੱਚ, ਅਧਿਐਨ ਵਿੱਚ ਇਹ ਸੁਝਾਅ ਦਿੱਤਾ ਗਿਆ ਹੈ ਕਿ ਬਹੁਤ ਜ਼ਿਆਦਾ ਮਿਠਾਈਆਂ ਖਾਣ ਦੇ ਮੁਕਾਬਲੇ ਸਬਜ਼ੀਆਂ ਅਤੇ ਫਲਾਂ ਦਾ ਸੇਵਨ ਕਰਨ ਨਾਲ ਮੈਟਾਬੌਲਿਕ ਰੇਟ ਦੇ ਨਾਲ-ਨਾਲ ਮਾਨਸਿਕ ਸਿਹਤ ਵਿੱਚ ਸੁਧਾਰ ਹੁੰਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Advertisement
ABP Premium

ਵੀਡੀਓਜ਼

ਥਾਣੇਦਾਰ ਦਾ ਸ਼ਰਮਨਾਕ ਕਾਰਾ! ਨਸ਼ੇ ਲਈ ਬਦਮਾਸ਼ਾਂ ਕੋਲ ਗਹਿਣੇ ਪਾਉਂਦਾ ਸਰਕਾਰੀ ਹਥਿਆਰਸੁਰੀਲੀ ਆਵਾਜ਼ ਨਾਲ ਪੁਲਸ ਅਫ਼ਸਰ ਨੇ ਗਾਇਆ ਸ਼ਬਦ, ਚਾਰ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਕੀਤਾ ਨਮਨਸ਼ਾਹੀ ਇਮਾਮ ਮੋ.ਉਸਮਾਨ ਲੁਧਿਆਣਵੀ ਨੇ,  Jagjit Singh Dhallewal ਦਾ ਹਾਲ ਜਾਣਿਆਆਖਰ ਕੌਣ ਹੈ ਯੂਕੇ ਦਾ ਫੌਜੀ ਫਤਿਹ ਸਿੰਘ ਬਾਗੀ ? ਅੱਤਵਾਦੀਆਂ ਨਾਲ ਕੀ ਕੁਨੈਕਸ਼ਨ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
Embed widget