ਅਮਰੂਦ ਇੱਕ ਅਜਿਹਾ ਫਲ ਹੈ ਜਿਸ ਦਾ ਮਿੱਠਾ ਸਵਾਦ ਲੋਕ ਕਾਫੀ ਪਸੰਦ ਕਰਦੇ ਹਨ। ਇਸ ਲਈ ਇਸ ਨੂੰ ਜ਼ਿਆਦਾਤਰ ਲੋਕਾਂ ਦੇ ਪਸੰਦੀਦਾ ਫਲਾਂ 'ਚ ਸ਼ਾਮਲ ਕੀਤਾ ਜਾਂਦਾ ਹੈ। ਉਹ ਵਿਟਾਮਿਨ ਏ ਤੇ ਸੀ ਦੇ ਨਾਲ-ਨਾਲ ਓਮੇਗਾ 3 ਤੇ ਓਮੇਗਾ 6 ਪੌਲੀਅਨਸੈਚੁਰੇਟਿਡ ਫੈਟੀ ਐਸਿਡ ਅਤੇ ਫਾਈਬਰ ਨਾਲ ਭਰਪੂਰ ਹੁੰਦੇ ਹਨ।
ਅਮਰੂਦ ਦੇ ਇਹ ਸਾਰੇ ਗੁਣ ਤੁਹਾਡੀ ਸਿਹਤ ਲਈ ਜ਼ਰੂਰੀ ਹਨ। ਇਸ ਲਈ ਜੇ ਤੁਸੀਂ ਇਸ ਨੂੰ ਆਪਣੀ ਡਾਈਟ ਦਾ ਹਿੱਸਾ ਬਣਾਉਂਦੇ ਹੋ ਤਾਂ ਤੁਹਾਨੂੰ 5 ਫਾਇਦੇ ਮਿਲ ਸਕਦੇ ਹਨ, ਜਿਨ੍ਹਾਂ ਬਾਰੇ ਤੁਹਾਨੂੰ ਅਗਲੇ ਲੇਖ 'ਚ ਦੱਸਿਆ ਜਾ ਰਿਹਾ ਹੈ।
ਅਮਰੂਦ ਖਾਣ ਦੇ ਕੀ ਫਾਇਦੇ ?
ਅਮਰੂਦ ਦਾ ਸਭ ਤੋਂ ਵੱਡਾ ਫਾਇਦਾ ਤੁਹਾਡੇ ਪੇਟ ਲਈ ਹੁੰਦਾ ਹੈ। ਜਿਨ੍ਹਾਂ ਲੋਕਾਂ ਦੀ ਪਾਚਨ ਸ਼ਕਤੀ ਬਹੁਤ ਖਰਾਬ ਹੁੰਦੀ ਹੈ, ਉਨ੍ਹਾਂ ਨੂੰ ਅਮਰੂਦ ਜ਼ਰੂਰ ਖਾਣਾ ਚਾਹੀਦਾ ਹੈ। ਤੁਹਾਨੂੰ ਦੱਸ ਦੇਈਏ ਕਿ ਅਮਰੂਦ ਸਫੇਦ ਤੇ ਗੁਲਾਬੀ ਦੋਵੇਂ ਰੰਗ ਦੇ ਹੁੰਦੇ ਹਨ। ਇਨ੍ਹਾਂ ਵਿੱਚੋਂ ਕੋਈ ਵੀ ਖਾਣਾ ਤੁਹਾਡੀ ਸਿਹਤ ਲਈ ਫਾਇਦੇਮੰਦ ਹੋਵੇਗਾ।
ਅਮਰੂਦ 'ਚ ਪੋਟਾਸ਼ੀਅਮ, ਮੈਗਨੀਸ਼ੀਅਮ ਤੇ ਫਾਈਬਰ ਹੁੰਦੇ ਹਨ, ਜੋ ਦਿਲ ਦੀ ਸਿਹਤ ਲਈ ਚੰਗੇ ਹੁੰਦੇ ਹਨ। ਇਹ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਅਤੇ ਕੋਲੈਸਟ੍ਰੋਲ ਦੇ ਪੱਧਰ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਇਸ ਵਿੱਚ ਕੈਲੋਰੀ ਘੱਟ ਹੁੰਦੀ ਹੈ, ਇਸ ਲਈ ਇਹ ਤੁਹਾਡੇ ਭਾਰ ਨੂੰ ਵੀ ਕੰਟਰੋਲ ਕਰਦਾ ਹੈ।
ਅਮਰੂਦ 'ਚ ਆਇਰਨ ਤੇ ਫੋਲਿਕ ਐਸਿਡ ਦੀ ਚੰਗੀ ਮਾਤਰਾ ਹੁੰਦੀ ਹੈ, ਜੋ ਖੂਨ ਸੰਚਾਰ ਨੂੰ ਬਿਹਤਰ ਬਣਾਉਣ ਅਤੇ ਅਨੀਮੀਆ ਤੋਂ ਰਾਹਤ ਦਿਵਾਉਂਦੀ ਹੈ। ਜੋ ਲੋਕ ਅਨੀਮੀਆ ਤੋਂ ਪੀੜਤ ਹਨ, ਉਨ੍ਹਾਂ ਨੂੰ ਇਸ ਦਾ ਸੇਵਨ ਕਰਨਾ ਚਾਹੀਦਾ ਹੈ।
ਅਮਰੂਦ ਵਿੱਚ ਨਿਆਸੀਨ (ਵਿਟਾਮਿਨ ਬੀ3) ਅਤੇ ਫੋਲੇਟ ਵਰਗੇ ਮਹੱਤਵਪੂਰਨ ਵਿਟਾਮਿਨ ਹੁੰਦੇ ਹਨ, ਜੋ ਦਿਮਾਗ ਦੇ ਕੰਮਕਾਜ ਵਿੱਚ ਸੁਧਾਰ ਕਰਦੇ ਹਨ ਤੇ ਤੁਹਾਡੀ ਮਾਨਸਿਕ ਸਿਹਤ ਨੂੰ ਬਰਕਰਾਰ ਰੱਖਦੇ ਹਨ। ਇਸ ਵਿੱਚ ਫੋਲੇਟ ਵੀ ਪਾਇਆ ਜਾਂਦਾ ਹੈ, ਜੋ ਇੱਕ ਖਣਿਜ ਹੈ ਅਤੇ ਉਪਜਾਊ ਸ਼ਕਤੀ ਨੂੰ ਵਧਾਉਣ ਵਿੱਚ ਮਦਦ ਕਰਦਾ ਹੈ।
ਅਮਰੂਦ 'ਚ ਫਲੇਵੋਨੋਇਡ ਤੇ ਐਂਟੀਆਕਸੀਡੈਂਟ ਹੁੰਦੇ ਹਨ, ਜੋ ਸਰੀਰ ਨੂੰ ਫ੍ਰੀ ਰੈਡੀਕਲਸ ਤੋਂ ਬਚਾਉਂਦੇ ਹਨ ਤੇ ਕੋਸ਼ਿਕਾਵਾਂ ਦੀ ਰੱਖਿਆ ਕਰਦੇ ਹਨ। ਇਹ ਕੈਂਸਰ ਦੇ ਜੋਖਮ ਨੂੰ ਘਟਾਉਣ ਵਿੱਚ ਵੀ ਮਦਦ ਕਰ ਸਕਦਾ ਹੈ। ਇਸ ਲਈ ਤੁਹਾਨੂੰ ਆਪਣੀ ਡਾਈਟ 'ਚ ਅਮਰੂਦ ਨੂੰ ਸ਼ਾਮਲ ਕਰਨਾ ਚਾਹੀਦਾ ਹੈ।