Hemkund Sahib Yatra 2023: ਉੱਤਰਾਖੰਡ ਸਥਿਤ ਗੁਰਦੁਆਰਾ ਹੇਮਕੁੰਟ ਸਾਹਿਬ ਦੇ ਕਿਵਾੜ 20 ਮਈ ਨੂੰ ਖੁੱਲ੍ਹਣਗੇ ਤੇ 20 ਅਪਰੈਲ ਤੋਂ ਗੁਰਦੁਆਰੇ ਨੂੰ ਜਾਂਦੇ ਰਾਹ ਤੋਂ ਜੰਮੀ ਬਰਫ਼ ਹਟਾਉਣ ਦਾ ਕੰਮ ਆਰੰਭ ਕੀਤਾ ਜਾਵੇਗਾ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਸਾਲਾਨਾ ਯਾਤਰਾ ਸ਼ੁਰੂ ਕਰਨ ਸਬੰਧੀ ਉਤਰਾਖੰਡ ਸਰਕਾਰ ਦੇ ਮੁੱਖ ਸਕੱਤਰ ਡਾ. ਐਸਐਸ ਸੰਧੂ ਨਾਲ ਮੁਲਾਕਾਤ ਕੀਤੀ ਗਈ ਹੈ।


ਇਸ ਮੁਲਾਕਾਤ ਦੌਰਾਨ ਉਨ੍ਹਾਂ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ 20 ਮਈ ਤੋਂ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਵੇਲੇ ਗੁਰਦੁਆਰਾ ਹੇਮਕੁੰਟ ਸਾਹਿਬ ਨੂੰ ਜਾਂਦੇ ਪਹਾੜੀ ਰਸਤੇ ਤੇ ਗੁਰਦੁਆਰੇ ਦੇ ਆਲੇ-ਦੁਆਲੇ ਦੇ ਵਧੇਰੇ ਹਿੱਸੇ ਵਿਚ ਬਰਫ਼ ਜੰਮੀ ਹੋਈ ਹੈ, ਜਿਸ ਨੂੰ ਹਟਾਉਣ ਦਾ ਕੰਮ ਭਾਰਤੀ ਫੌਜ ਦੇ ਜਵਾਨਾਂ ਵੱਲੋਂ 20 ਅਪਰੈਲ ਤੋਂ ਸ਼ੁਰੂ ਕੀਤਾ ਜਾਵੇਗਾ।


ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਵਾਸਤੇ ਹਰ ਸਾਲ ਸ਼ਰਧਾਲੂਆਂ ਦੀ ਗਿਣਤੀ ਵਧ ਰਹੀ ਹੈ ਤੇ ਇਸ ਵਾਸਤੇ ਰਿਹਾਇਸ਼ ਲਈ ਕਮਰਿਆਂ ਦਾ ਪ੍ਰਬੰਧ ਕਰ ਦਿੱਤਾ ਹੈ। ਇਸ ਤੋਂ ਇਲਾਵਾ ਲੰਗਰ ਤੇ ਡਾਕਟਰੀ ਸਹਾਇਤਾ ਦੇ ਪ੍ਰਬੰਧਾਂ ਵਾਸਤੇ ਵੀ ਟਰੱਸਟ ਵੱਲੋਂ ਤਿਆਰੀਆਂ ਜ਼ੋਰਾਂ ’ਤੇ ਹਨ।


ਉਨ੍ਹਾਂ ਹੇਮਕੁੰਟ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਯਾਤਰਾ ਦੇ ਸਬੰਧ ’ਚ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ’ਤੇ ਭਰੋਸਾ ਨਾ ਕੀਤਾ ਜਾਵੇ। ਜੇਕਰ ਕਿਸੇ ਨੇ ਕੋਈ ਜਾਣਕਾਰੀ ਲੈਣੀ ਹੈ ਤਾਂ ਗੁਰਦੁਆਰਾ ਟਰੱਸਟ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉੱਤਰਾਖੰਡ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਵੀ ਕੀਤੀ ਜਾਵੇ।


ਇਹ ਵੀ ਪੜ੍ਹੋ: Sarbat Khalsa: ਅੰਮ੍ਰਿਤਪਾਲ ਸਿੰਘ ਦੀ ਅਪੀਲ ਖਾਰਜ? ਜਥੇਦਾਰ ਵੱਲੋਂ ਨਹੀਂ ਬੁਲਾਇਆ ਜਾਏਗਾ 'ਸਰਬੱਤ ਖਾਲਸਾ'?


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Mansa News: ਵੀਡੀਓਜ਼ ਵਾਇਰਲ ਹੋਣ ਮਗਰੋਂ 'ਆਪ' ਦਾ ਵੱਡਾ ਐਕਸ਼ਨ, ਤਿੰਨ ਸੀਨੀਅਰ ਲੀਡਰ ਪਾਰਟੀ 'ਚੋਂ ਕੱਢੇ