ਪੜਚੋਲ ਕਰੋ

Skin Care Tips: ਅੱਖਾਂ ਦੇ ਹੇਠਾਂ ਕਾਲੇ ਘੇਰੇ ਅਤੇ ਝੁਰੜੀਆਂ ਤੋਂ ਪ੍ਰੇਸ਼ਾਨ, ਇੱਕ ਵਾਰ ਜ਼ਰੂਰ ਅਜ਼ਮਾਓ ਇਹ ਘਰੇਲੂ ਨੁਸਖੇ, ਕੁੱਝ ਹੀ ਦਿਨਾਂ 'ਚ ਨਜ਼ਰ ਆਵੇਗਾ ਅਸਰ

dark circles:ਚਿਹਰੇ ਨੂੰ ਖਰਾਬ ਕਰ ਦਿੰਦੇ ਨੇ ਅੱਖਾਂ ਦੇ ਹੇਠਾਂ ਕਾਲੇ ਘੇਰੇ ਅਤੇ ਝੁਰੜੀਆਂ, ਜਿਸ ਕਰਕੇ ਇਨਸਾਨ ਆਪਣਾ ਆਤਮ ਵਿਸ਼ਵਾਸ ਖੋ ਦਿੰਦਾ ਹੈ। ਜੇਕਰ ਤੁਸੀਂ ਵੀ ਕਾਲੇ ਘੇਰਿਆਂ ਤੋਂ ਪ੍ਰੇਸ਼ਾਨ ਹੋ ਤਾਂ ਇਹ ਘਰੇਲੂ ਟਿਪਸ ਬਹੁਤ ਫਾਇਦੇਮੰਦ ਸਾਬਿਤ

Dark circles and wrinkles: ਦੇਰ ਰਾਤ ਤੱਕ ਜਾਗਣਾ, ਨੀਂਦ ਨਾ ਆਉਣਾ, ਲੈਪਟਾਪ ਜਾਂ ਮੋਬਾਈਲ ਦੀ ਸਕਰੀਨ ਨੂੰ ਜ਼ਿਆਦਾ ਦੇਰ ਤੱਕ ਦੇਖਣਾ ਅੱਖਾਂ ਦੇ ਹੇਠਾਂ ਕਾਲੇ ਘੇਰੇ ਅਤੇ ਝੁਰੜੀਆਂ ਦਾ ਕਾਰਨ ਬਣ ਸਕਦੇ ਹਨ। ਇਸ ਕਾਰਨ ਅੱਖਾਂ ਦੇ ਆਲੇ-ਦੁਆਲੇ ਦੀ ਚਮੜੀ ਬਾਕੀ ਚਿਹਰੇ ਤੋਂ ਵੱਖਰੀ ਦਿਖਾਈ ਦਿੰਦੀ ਹੈ। ਇਸ ਨਾਲ ਬਿਲਕੁਲ ਵੀ ਚੰਗਾ ਨਹੀਂ ਲੱਗਦਾ ਅਤੇ ਸੁੰਦਰਤਾ 'ਤੇ ਵੀ ਅਸਰ ਪੈਂਦਾ ਹੈ। ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਔਰਤਾਂ ਅਤੇ ਮਰਦ ਕਈ ਮਹਿੰਗੇ ਉਤਪਾਦਾਂ ਦੀ ਵਰਤੋਂ ਵੀ ਕਰਦੀਆਂ ਹਨ। ਪਰ ਅੱਜ ਇਸ ਆਰਟੀਕਲ ਦੇ ਜ਼ਰੀਏ ਅਸੀਂ ਤੁਹਾਨੂੰ ਕੁਝ ਘਰੇਲੂ ਨੁਸਖੇ ਦੱਸਾਂਗੇ ਜਿਨ੍ਹਾਂ ਰਾਹੀਂ ਤੁਸੀਂ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ।

ਦਹੀਂ, ਕੌਫੀ ਅਤੇ ਹਲਦੀ
ਇਨ੍ਹਾਂ ਤਿੰਨ ਚੀਜ਼ਾਂ ਨਾਲ ਤੁਸੀਂ ਅੱਖਾਂ ਦੇ ਹੇਠਾਂ ਕਾਲੇ ਘੇਰੇ ਅਤੇ ਝੁਰੜੀਆਂ ਨੂੰ ਦੂਰ ਕਰ ਸਕਦੇ ਹੋ।

ਸਮੱਗਰੀ
ਦਹੀਂ - 1 ਚਮਚ
ਹਲਦੀ - 1 ਚੁਟਕੀ
ਕੌਫੀ ਪਾਊਡਰ - 1 ਚੂੰਡੀ

ਕਿਵੇਂ ਕਰਨਾ ਅਪਲਾਈ

  • ਇੱਕ ਸੂਤੀ ਕੱਪੜੇ ਵਿੱਚ ਇੱਕ ਚਮਚ ਦਹੀਂ ਪਾ ਕੇ ਪਾਣੀ ਕੱਢ ਲਓ।
  • ਫਿਰ ਇਸਨੂੰ ਇੱਕ ਕਟੋਰੀ ਵਿੱਚ ਕੱਢ ਲਓ।
  • ਹੁਣ ਹਲਦੀ, ਕੌਫੀ ਪਾ ਕੇ ਚੰਗੀ ਤਰ੍ਹਾਂ ਮਿਲਾਓ।
  • ਜਦੋਂ ਮਿਸ਼ਰਣ ਕ੍ਰੀਮੀਲ ਹੋ ਜਾਵੇ ਤਾਂ ਇਸ ਨੂੰ ਪ੍ਰਭਾਵਿਤ ਥਾਂ 'ਤੇ 5 ਮਿੰਟ ਲਈ ਲਗਾਓ।
  • ਸੁੱਕਣ ਤੋਂ ਬਾਅਦ, ਚਮੜੀ ਨੂੰ ਸਾਫ਼ ਕਰੋ।
  • ਇਸ ਤੋਂ ਬਾਅਦ ਬਦਾਮ ਦੇ ਤੇਲ ਨਾਲ ਅੱਖਾਂ ਦੀ ਮਾਲਿਸ਼ ਕਰੋ।

ਸ਼ਹਿਦ ਅਤੇ ਨਿੰਬੂ

ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਇਨ੍ਹਾਂ ਦੋਵਾਂ ਚੀਜ਼ਾਂ ਦੇ ਸੁਮੇਲ ਦੀ ਵਰਤੋਂ ਵੀ ਕਰ ਸਕਦੇ ਹੋ।
ਸਮੱਗਰੀ
ਸ਼ਹਿਦ - 1 ਚਮਚ
ਨਿੰਬੂ ਦਾ ਰਸ - 1 ਚਮਚ
ਇਸ ਤਰ੍ਹਾਂ ਕਰੋ ਅਪਲਾਈ

  • ਸਭ ਤੋਂ ਪਹਿਲਾਂ ਇੱਕ ਕਟੋਰੀ ਵਿੱਚ 1 ਚਮਚ ਸ਼ਹਿਦ ਪਾਓ।
  • ਫਿਰ ਨਿੰਬੂ ਦਾ ਰਸ ਪਾ ਕੇ ਮਿਲਾਓ।
  • ਇਸ ਪੇਸਟ ਨੂੰ ਅੱਖਾਂ ਦੇ ਹੇਠਾਂ 2-3 ਮਿੰਟ ਲਈ ਲਗਾਓ।
  • ਨਿਰਧਾਰਤ ਸਮੇਂ ਤੋਂ ਬਾਅਦ ਅੱਖਾਂ ਨੂੰ ਸਾਫ਼ ਪਾਣੀ ਨਾਲ ਸਾਫ਼ ਕਰੋ।

ਠੰਡਾ ਦੁੱਧ

ਠੰਡਾ ਦੁੱਧ ਵੀ ਇਸ ਸਮੱਸਿਆ ਤੋਂ ਰਾਹਤ ਦਿਵਾਉਣ 'ਚ ਮਦਦ ਕਰੇਗਾ। ਅੱਖਾਂ ਦੇ ਆਲੇ-ਦੁਆਲੇ ਠੰਡਾ ਦੁੱਧ ਲਗਾਓ ਅਤੇ 10 ਮਿੰਟ ਲਈ ਛੱਡ ਦਿਓ। 10 ਮਿੰਟ ਬਾਅਦ, ਕੋਸੇ ਪਾਣੀ ਨਾਲ ਆਪਣੇ ਚਿਹਰੇ ਨੂੰ ਧੋਵੋ ਅਤੇ ਆਪਣੀ ਚਮੜੀ ਨੂੰ ਸਾਫ਼ ਕਰੋ। ਠੰਡਾ ਦੁੱਧ ਕੁਦਰਤੀ ਕਲੀਨਜ਼ਰ ਹੈ, ਇਸ ਲਈ ਇਸ ਦੀ ਵਰਤੋਂ ਕਰਨ ਨਾਲ ਕਾਲੇ ਘੇਰੇ ਅਤੇ ਝੁਰੜੀਆਂ ਦੂਰ ਹੋ ਜਾਣਗੀਆਂ।

ਟਮਾਟਰ ਅਤੇ ਨਿੰਬੂ ਦਾ ਰਸ
ਟਮਾਟਰ ਦੇ ਰਸ 'ਚ ਨਿੰਬੂ ਦੇ ਰਸ ਦੀਆਂ ਕੁਝ ਬੂੰਦਾਂ ਪਾਉਣ ਨਾਲ ਵੀ ਅੱਖਾਂ ਦੇ ਹੇਠਾਂ ਕਾਲੇ ਘੇਰਿਆਂ ਨੂੰ ਦੂਰ ਕਰਨ 'ਚ ਮਦਦ ਮਿਲੇਗੀ। ਦੋਵਾਂ ਸਮੱਗਰੀਆਂ ਨੂੰ ਮਿਲਾਓ ਅਤੇ 10 ਮਿੰਟ ਲਈ ਛੱਡ ਦਿਓ। ਨਿਰਧਾਰਤ ਸਮੇਂ ਤੋਂ ਬਾਅਦ ਠੰਡੇ ਪਾਣੀ ਨਾਲ ਚਿਹਰਾ ਧੋ ਲਓ। ਟਮਾਟਰ ਵਿੱਚ ਕੁਦਰਤੀ ਬਲੀਚਿੰਗ ਏਜੰਟ ਹੁੰਦਾ ਹੈ, ਇਸ ਲਈ ਇਹ ਕਾਲੇ ਘੇਰਿਆਂ ਨੂੰ ਘੱਟ ਕਰਨ ਵਿੱਚ ਮਦਦ ਕਰੇਗਾ।

Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਟਰੰਪ ਨੇ ਫਿਰ ਦਿਖਾਏ ਤਿੱਖੇ ਤੇਵਰ! ਗੈਰਕਾਨੂੰਨੀ ਪ੍ਰਵਾਸੀਆਂ ਲਈ ਲਾਂਚ ਕੀਤੀ CBP Home ਐਪ, ਕਿਹਾ – ‘ਆਪਣੀ ਮਰਜ਼ੀ ਨਾਲ ਅਮਰੀਕਾ ਛੱਡੋ, ਨਹੀਂ ਤਾਂ...’

Punjab News: ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਜੰਗਲ ਡਿਪੂ ਦੀ ਅਚਨਚੇਤ ਚੈਕਿੰਗ, ਖਾਮੀਆਂ ਮਿਲਣ ’ਤੇ ਅਧਿਕਾਰੀਆਂ 'ਤੇ ਡਿੱਗੀ ਗਾਜ਼, ਕੀਤਾ ਤਬਾਦਲਾ

Weather Forecast Today: ਯੂਪੀ-ਦਿੱਲੀ ਤੇ ਬਿਹਾਰ ’ਚ ਮੀਂਹ, ਪੰਜਾਬ-ਹਰਿਆਣਾ 'ਚ ਰਹੇਗੀ ਬੱਦਲਾਂ ਦੀ ਆਵਾਜਾਈ, ਤੇਜ਼ ਹਵਾਵਾਂ ਦੇਣਗੀਆਂ ਪ੍ਰੇਸ਼ਾਨੀ, ਜਾਣੋ ਮੌਸਮ ਵਿਭਾਗ ਦਾ ਨਵਾਂ ਅਪਡੇਟ

ਹਾਈ ਕੋਲੈਸਟ੍ਰੋਲ ਦੇ ਮਰੀਜ਼ ਅਗਲੇ 6 ਮਹੀਨੇ ਰੋਜ਼ ਖਾਣ ਇਹ ਫਲ, ਮਿਲਣਗੇ ਕਈ ਫਾਇਦੇ
ਹਾਈ ਕੋਲੈਸਟ੍ਰੋਲ ਦੇ ਮਰੀਜ਼ ਅਗਲੇ 6 ਮਹੀਨੇ ਰੋਜ਼ ਖਾਣ ਇਹ ਫਲ, ਮਿਲਣਗੇ ਕਈ ਫਾਇਦੇ
Advertisement
ABP Premium

ਵੀਡੀਓਜ਼

ਮਜੀਠੀਆ ਦੀ ਭਗਵੰਤ ਮਾਨ ਦੀ ਚਿਤਾਵਨੀ!ਸਰਕਾਰ ਘਰ  ਢਾਹੁਣ ਤਕ ਆ ਗਈ!ਪੰਜਾਬ ਦੇ ਅੰਨਦਾਤਾ ਦਾ ਘੋਟਿਆ ਗਲ੍ਹਾਂਲੋਕਤੰਤਰ ਦਾ ਘਾਣ ਕਰਨਾ ਮੁੱਖ ਮੰਤਰੀ ਤੋਂ ਸਿੱਖੋ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਟਰੰਪ ਨੇ ਫਿਰ ਦਿਖਾਏ ਤਿੱਖੇ ਤੇਵਰ! ਗੈਰਕਾਨੂੰਨੀ ਪ੍ਰਵਾਸੀਆਂ ਲਈ ਲਾਂਚ ਕੀਤੀ CBP Home ਐਪ, ਕਿਹਾ – ‘ਆਪਣੀ ਮਰਜ਼ੀ ਨਾਲ ਅਮਰੀਕਾ ਛੱਡੋ, ਨਹੀਂ ਤਾਂ...’
ਟਰੰਪ ਨੇ ਫਿਰ ਦਿਖਾਏ ਤਿੱਖੇ ਤੇਵਰ! ਗੈਰਕਾਨੂੰਨੀ ਪ੍ਰਵਾਸੀਆਂ ਲਈ ਲਾਂਚ ਕੀਤੀ CBP Home ਐਪ, ਕਿਹਾ – ‘ਆਪਣੀ ਮਰਜ਼ੀ ਨਾਲ ਅਮਰੀਕਾ ਛੱਡੋ, ਨਹੀਂ ਤਾਂ...’
Punjab News: ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਜੰਗਲ ਡਿਪੂ ਦੀ ਅਚਨਚੇਤ ਚੈਕਿੰਗ, ਖਾਮੀਆਂ ਮਿਲਣ ’ਤੇ ਅਧਿਕਾਰੀਆਂ 'ਤੇ ਡਿੱਗੀ ਗਾਜ਼, ਕੀਤਾ ਤਬਾਦਲਾ
Punjab News: ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਜੰਗਲ ਡਿਪੂ ਦੀ ਅਚਨਚੇਤ ਚੈਕਿੰਗ, ਖਾਮੀਆਂ ਮਿਲਣ ’ਤੇ ਅਧਿਕਾਰੀਆਂ 'ਤੇ ਡਿੱਗੀ ਗਾਜ਼, ਕੀਤਾ ਤਬਾਦਲਾ
Weather Forecast Today: ਯੂਪੀ-ਦਿੱਲੀ ਤੇ ਬਿਹਾਰ ’ਚ ਮੀਂਹ, ਪੰਜਾਬ-ਹਰਿਆਣਾ 'ਚ ਰਹੇਗੀ ਬੱਦਲਾਂ ਦੀ ਆਵਾਜਾਈ, ਤੇਜ਼ ਹਵਾਵਾਂ ਦੇਣਗੀਆਂ ਪ੍ਰੇਸ਼ਾਨੀ, ਜਾਣੋ ਮੌਸਮ ਵਿਭਾਗ ਦਾ ਨਵਾਂ ਅਪਡੇਟ
Weather Forecast Today: ਯੂਪੀ-ਦਿੱਲੀ ਤੇ ਬਿਹਾਰ ’ਚ ਮੀਂਹ, ਪੰਜਾਬ-ਹਰਿਆਣਾ 'ਚ ਰਹੇਗੀ ਬੱਦਲਾਂ ਦੀ ਆਵਾਜਾਈ, ਤੇਜ਼ ਹਵਾਵਾਂ ਦੇਣਗੀਆਂ ਪ੍ਰੇਸ਼ਾਨੀ, ਜਾਣੋ ਮੌਸਮ ਵਿਭਾਗ ਦਾ ਨਵਾਂ ਅਪਡੇਟ
ਹਾਈ ਕੋਲੈਸਟ੍ਰੋਲ ਦੇ ਮਰੀਜ਼ ਅਗਲੇ 6 ਮਹੀਨੇ ਰੋਜ਼ ਖਾਣ ਇਹ ਫਲ, ਮਿਲਣਗੇ ਕਈ ਫਾਇਦੇ
ਹਾਈ ਕੋਲੈਸਟ੍ਰੋਲ ਦੇ ਮਰੀਜ਼ ਅਗਲੇ 6 ਮਹੀਨੇ ਰੋਜ਼ ਖਾਣ ਇਹ ਫਲ, ਮਿਲਣਗੇ ਕਈ ਫਾਇਦੇ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (21-03-2025)

ਤੜਕ ਸਵੇਰੇ ਕੰਬੀ ਧਰਤੀ! ਅਫ਼ਗਾਨਿਸਤਾਨ ’ਚ ਆਇਆ ਤੇਜ਼ ਭੂਚਾਲ, ਲੋਕ ਘਰਾਂ ਤੋਂ ਬਾਹਰ ਭੱਜੇ

ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ

ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ

Embed widget