ਪੜਚੋਲ ਕਰੋ

Anti Aging Foods: 50 ਸਾਲ ਦੀ ਉਮਰ 'ਚ ਵੀ ਡੁੱਲ-ਡੁੱਲ ਪਵੇਗੀ ਜਵਾਨੀ! ਬੱਸ ਰਸੋਈ 'ਚ ਪਈਆਂ ਇਹ ਚੀਜ਼ਾਂ ਵਰਤੋ

ਵਧਦੀ ਉਮਰ ਦੇ ਨਾਲ ਚਮੜੀ ਤੇ ਚਿਹਰੇ 'ਤੇ ਇਸ ਦਾ ਪ੍ਰਭਾਵ ਸਾਫ ਦਿਖਾਈ ਦਿੰਦਾ ਹੈ। ਚਿਹਰੇ 'ਤੇ ਝੁਰੜੀਆਂ, ਚਮੜੀ ਦਾ ਢਿੱਲਾਪਨ ਤੇ ਚਿਹਰੇ ਦੀ ਚਮਕ ਘੱਟ ਜਾਣਾ ਉਮਰ ਵਧਣ ਦੇ ਸਪੱਸ਼ਟ ਲੱਛਣ ਹਨ।

Anti Aging Foods: ਵਧਦੀ ਉਮਰ ਦੇ ਨਾਲ ਚਮੜੀ ਤੇ ਚਿਹਰੇ 'ਤੇ ਇਸ ਦਾ ਪ੍ਰਭਾਵ ਸਾਫ ਦਿਖਾਈ ਦਿੰਦਾ ਹੈ। ਚਿਹਰੇ 'ਤੇ ਝੁਰੜੀਆਂ, ਚਮੜੀ ਦਾ ਢਿੱਲਾਪਨ ਤੇ ਚਿਹਰੇ ਦੀ ਚਮਕ ਘੱਟ ਜਾਣਾ ਉਮਰ ਵਧਣ ਦੇ ਸਪੱਸ਼ਟ ਲੱਛਣ ਹਨ। ਅਜਿਹੀਆਂ ਸਮੱਸਿਆਵਾਂ ਤੋਂ ਬਚਣ ਲਈ ਅਸੀਂ ਸਾਰੇ ਹਰ ਤਰ੍ਹਾਂ ਦੀਆਂ ਕੈਮੀਕਲ ਯੁਕਤ ਕਰੀਮਾਂ ਤੇ ਬਿਊਟੀ ਪ੍ਰੋਡਕਟਸ ਦੀ ਵਰਤੋਂ ਕਰਦੇ ਰਹਿੰਦੇ ਹਾਂ। ਹਾਲਾਂਕਿ ਕਈ ਅਧਿਐਨਾਂ ਤੋਂ ਪਤਾ ਲੱਗਾ ਹੈ ਕਿ ਇਨ੍ਹਾਂ ਉਤਪਾਦਾਂ 'ਚ ਪਾਏ ਜਾਣ ਵਾਲੇ ਰਸਾਇਣਾਂ ਤੇ ਪਾਬੰਦੀਸ਼ੁਦਾ ਤੱਤਾਂ ਕਾਰਨ ਲੰਬੇ ਸਮੇਂ 'ਚ ਸਰੀਰ 'ਚ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੈਦਾ ਹੋਣ ਦਾ ਖਤਰਾ ਹੋ ਸਕਦਾ ਹੈ। ਇਸ ਬਾਰੇ ਸਾਰਿਆਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ।

ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਚਮੜੀ ਤੇ ਚਿਹਰੇ 'ਤੇ ਬੁਢਾਪੇ ਦੇ ਦਿਖਾਈ ਦੇਣ ਵਾਲੇ ਲੱਛਣਾਂ ਤੋਂ ਬਚਣ ਲਈ ਕਾਸਮੈਟਿਕ ਉਤਪਾਦਾਂ ਦੀ ਬਜਾਏ ਰਸੋਈ ਵਿੱਚ ਆਸਾਨੀ ਨਾਲ ਉਪਲਬਧ ਐਂਟੀ-ਏਜਿੰਗ ਸਮੱਗਰੀ ਦੀ ਵਰਤੋਂ ਕਰਕੇ ਲਾਭ ਪ੍ਰਾਪਤ ਕੀਤਾ ਜਾ ਸਕਦਾ ਹੈ। ਚੰਗੀ ਗੱਲ ਇਹ ਹੈ ਕਿ ਇਨ੍ਹਾਂ ਕੁਦਰਤੀ ਉਤਪਾਦਾਂ ਤੋਂ ਮਾੜੇ ਪ੍ਰਭਾਵਾਂ ਦਾ ਕੋਈ ਖਤਰਾ ਨਹੀਂ ਤੇ ਹਰ ਉਮਰ ਦੇ ਲੋਕ ਇਨ੍ਹਾਂ ਦੀ ਵਰਤੋਂ ਕਰ ਸਕਦੇ ਹਨ ਤੇ ਲਾਭ ਪ੍ਰਾਪਤ ਕਰ ਸਕਦੇ ਹਨ।

ਐਲੋਵੇਰਾ ਵਿੱਚ ਐਂਟੀ-ਏਜਿੰਗ ਗੁਣ 
ਐਲੋਵੇਰਾ ਨੂੰ ਸਾਲਾਂ ਤੋਂ ਇੱਕ ਸ਼ਕਤੀਸ਼ਾਲੀ ਐਂਟੀ-ਆਕਸੀਡੈਂਟ ਵਜੋਂ ਵਰਤਿਆ ਗਿਆ ਹੈ। ਇਸ ਵਿੱਚ ਮੌਜੂਦ ਬਹੁਤ ਸਾਰੇ ਕ੍ਰਿਆਸ਼ੀਲ ਐਨਜ਼ਾਈਮ, ਖਣਿਜ ਤੇ ਵਿਟਾਮਿਨ ਚਮੜੀ ਨੂੰ ਸਿਹਤਮੰਦ ਤੇ ਜਵਾਨ ਰੱਖਣ ਵਿੱਚ ਵਿਸ਼ੇਸ਼ ਤੌਰ 'ਤੇ ਲਾਭਦਾਇਕ ਹੁੰਦੇ ਹਨ। ਐਨਲਸ ਆਫ਼ ਡਰਮਾਟੋਲੋਜੀ ਜਰਨਲ ਵਿੱਚ ਪ੍ਰਕਾਸ਼ਿਤ 2009 ਦੇ ਇੱਕ ਅਧਿਐਨ ਵਿੱਚ ਵਿਗਿਆਨੀਆਂ ਨੇ 45 ਸਾਲ ਤੋਂ ਵੱਧ ਉਮਰ ਦੀਆਂ 30 ਸਿਹਤਮੰਦ ਔਰਤਾਂ ਵਿੱਚ ਝੁਰੜੀਆਂ ਤੇ ਚਮੜੀ ਦੀਆਂ ਹੋਰ ਸਮੱਸਿਆਵਾਂ ਨੂੰ ਘਟਾਉਣ ਲਈ ਐਲੋਵੇਰਾ ਦੇ ਪ੍ਰਭਾਵ ਨੂੰ ਨਿਰਧਾਰਤ ਕਰਨ ਦੀ ਕੋਸ਼ਿਸ਼ ਕੀਤੀ। ਇਸ ਅਧਿਐਨ ਦੇ 90 ਦਿਨਾਂ ਬਾਅਦ ਇਹ ਪਾਇਆ ਗਿਆ ਕਿ ਐਲੋਵੇਰਾ ਦੀ ਵਰਤੋਂ ਕਰਨ ਵਾਲੀਆਂ ਔਰਤਾਂ ਦੀ ਚਮੜੀ ਵਿੱਚ ਬਿਹਤਰ ਸੁਧਾਰ ਦੇਖਿਆ ਗਿਆ।

ਸ਼ਹਿਦ ਦੇ ਚਮੜੀ ਲਈ ਫਾਇਦੇਮੰਦ 
ਖੋਜਕਰਤਾਵਾਂ ਨੇ ਪਾਇਆ ਕਿ ਚਿਹਰੇ 'ਤੇ ਸ਼ਹਿਦ ਲਾਉਣਾ ਤੇ ਇਸ ਦਾ ਸੇਵਨ ਕਰਨਾ ਚਮੜੀ ਦੀਆਂ ਸਮੱਸਿਆਵਾਂ ਵਿੱਚ ਲਾਭਕਾਰੀ ਹੋ ਸਕਦਾ ਹੈ। ਸ਼ਹਿਦ ਚਮੜੀ ਦੀ ਗੁਣਵੱਤਾ ਨੂੰ ਸੁਧਾਰਨ ਵਿੱਚ ਮਦਦ ਕਰ ਸਕਦਾ ਹੈ। ਇਹ ਝੁਰੜੀਆਂ ਨੂੰ ਬਣਨ ਤੋਂ ਰੋਕਣ ਵਿੱਚ ਮਦਦ ਕਰ ਸਕਦਾ ਹੈ ਤੇ ਉਮਰ ਵਧਣ ਦੇ ਬਾਵਜੂਦ ਚਮੜੀ ਨੂੰ ਜਵਾਨ ਰੱਖਦਾ ਹੈ। ਸ਼ਹਿਦ ਲਗਾਉਣ ਨਾਲ ਚਮੜੀ ਦੇ ਸੰਕਰਮਣ ਦੇ ਖਤਰੇ ਨੂੰ ਵੀ ਰੋਕਿਆ ਜਾ ਸਕਦਾ ਹੈ।

ਖੀਰਾ ਵੀ ਬਹੁਤ ਫਾਇਦੇਮੰਦ 
ਚਮੜੀ ਨਾਲ ਜੁੜੀਆਂ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਖੀਰਾ ਕਾਰਗਰ ਪਾਇਆ ਗਿਆ ਹੈ। ਖੀਰੇ ਵਿੱਚ ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ। ਇਸ ਵਿੱਚ ਮੌਜੂਦ ਐਂਟੀਆਕਸੀਡੈਂਟ, ਵਿਟਾਮਿਨ ਸੀ ਤੇ ਫੋਲਿਕ ਐਸਿਡ ਵਰਗੇ ਪੌਸ਼ਟਿਕ ਤੱਤ ਚਮੜੀ ਨੂੰ ਸਿਹਤਮੰਦ ਰੱਖਣ ਤੇ ਇਸ ਨਾਲ ਜੁੜੀਆਂ ਬਿਮਾਰੀਆਂ ਨੂੰ ਦੂਰ ਕਰਨ ਵਿੱਚ ਵਿਸ਼ੇਸ਼ ਤੌਰ 'ਤੇ ਲਾਭਕਾਰੀ ਹੋ ਸਕਦੇ ਹਨ। 2011 ਦੇ ਇੱਕ ਅਧਿਐਨ ਵਿੱਚ ਪਾਇਆ ਗਿਆ ਹੈ ਕਿ ਖੀਰੇ ਵਿੱਚ ਮੌਜੂਦ ਐਂਟੀਆਕਸੀਡੈਂਟ ਤੱਤ ਇਸ ਨੂੰ ਸੰਭਾਵੀ ਤੌਰ 'ਤੇ ਮਦਦਗਾਰ ਐਂਟੀ-ਰਿੰਕਲ ਬਣਾਉਂਦੇ ਹਨ। ਖੀਰੇ ਚਮੜੀ ਨਾਲ ਸਬੰਧਤ ਕਈ ਬਿਮਾਰੀਆਂ ਦੇ ਜੋਖਮ ਨੂੰ ਘਟਾਉਂਦੇ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget